< 2 ਰਾਜਿਆਂ 21 >

1 ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ।
므낫세가 위에 나아갈 때에 나이 십이세라 예루살렘에서 오십 오년을 치리하니라 그 모친의 이름은 헵시바더라
2 ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।
므낫세가 여호와 보시기에 악을 행하여 여호와께서 이스라엘 자손 앞에서 쫓아내신 이방 사람의 가증한 일을 본받아서
3 ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ।
그 부친 히스기야의 헐어버린 산당을 다시 세우며 이스라엘 왕 아합의 소위를 본받아 바알을 위하여 단을 쌓으며 아세라 목상을 만들며 하늘의 일월 성신을 숭배하여 섬기며
4 ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ।
여호와께서 전에 이르시기를 내가 내 이름을 예루살렘에 두리라 하신 여호와의 전의 단들을 쌓고
5 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ।
또 여호와의 전 두 마당에 하늘의 일월 성신을 위하여 단들을 쌓고
6 ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
또 그 아들을 불 가운데로 지나게 하며 점치며 사술을 행하며 신접한 자와 박수를 신임하여 여호와 보시기에 악을 많이 행하여 그 진노를 격발하였으며
7 ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।
또 자기가 만든 아로새긴 아세라 목상을 전에 세웠더라 옛적에 여호와께서 이 전에 대하여 다윗과 그 아들 솔로몬에게 이르시기를 내가 이스라엘 모든 지파중에서 택한 이 전과 예루살렘에 내 이름을 영원히 둘지라
8 ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਂਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ, ਜੇ ਉਹ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਹੁਕਮ ਮੇਰੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ, ਪੂਰਾ ਕਰ ਕੇ ਪਾਲਨਾ ਕਰਨ।
만일 이스라엘이 나의 모든 명령과 나의 종 모세의 명한 모든 율법을 지켜 행하면 내가 그들의 발로 다시는 그 열조에게 준 땅에서 떠나 유리하지 않게 하리라 하셨으나
9 ਪਰ ਉਹਨਾਂ ਨੇ ਧਿਆਨ ਨਾ ਲਾਇਆ ਅਤੇ ਮਨੱਸ਼ਹ ਨੇ ਉਹਨਾਂ ਨੂੰ ਬਹਿਕਾਇਆ ਕਿ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕੀਤਾ ਸੀ ਹੋਰ ਵੀ ਭੈੜੇ ਕੰਮ ਕਰਨ।
이 백성이 듣지 아니하였고 므낫세의 꾀임을 받고 악을 행한 것이 여호와께서 이스라엘 자손 앞에서 멸하신 열방보다 더욱 심하였더라
10 ੧੦ ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਇਹ ਬੋਲਿਆ,
여호와께서 그 종 모든 선지자들로 말씀하여 가라사대
11 ੧੧ ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ।
유다 왕 므낫세가 이 가증한 일과 악을 행함이 그 전에 있던 아모리 사람의 행위보다 더욱 심하였고 또 그 우상으로 유다를 범죄케 하였도다
12 ੧੨ ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਵੇਖੋ, ਮੈਂ ਯਰੂਸ਼ਲਮ ਅਤੇ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ, ਜਿਸ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ।
그러므로 이스라엘 하나님 여호와가 말하노니 내가 이제 예루살렘과 유다에 재앙을 내리리니 듣는 자마다 두 귀가 울리리라
13 ੧੩ ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜ਼ਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ।
내가 사마리아를 잰 줄과 아합의 집을 다림보던 추로 예루살렘에 베풀고 또 사람이 그릇을 씻어 엎음 같이 예루살렘을 씻어 버릴지라
14 ੧੪ ਅਤੇ ਮੈਂ ਆਪਣੇ ਵਿਰਸੇ ਦੇ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ।
내가 나의 기업에서 남은 자를 버려 그 대적의 손에 붙인즉 저희가 모든 대적에게 노략과 겁탈이 되리니
15 ੧੫ ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।
이는 애굽에서 나온 그 열조 때부터 오늘까지 나의 보기에 악을 행하여 나의 노를 격발하였음이니라 하셨더라
16 ੧੬ ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ।
므낫세가 여호와 보시기에 악을 행하여 유다로 범하게한 그 죄외에 또 무죄한 자의 피를 심히 많이 흘려 예루살렘 이 가에서 저 가까지 가득하게 하였더라
17 ੧੭ ਅਤੇ ਮਨੱਸ਼ਹ ਦੀਆਂ ਬਾਕੀ ਗੱਲਾਂ ਤੇ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਅਤੇ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
므낫세의 남은 사적과 무릇 그 행한바와 범한 죄는 유다 왕 역대지략에 기록되지 아니하였느냐
18 ੧੮ ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।
므낫세가 그 열조와 함께 자매 그 궁궐 동산 곧 웃사의 동산에 장사되고 그 아들 아몬이 대신하여 왕이 되니라
19 ੧੯ ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।
아몬이 위에 나아갈 때에 나이 이십 이세라 예루살렘에서 이년을 치리하니라 그 모친의 이름은 므술레멧이라 욧바 하루스의 딸이더라
20 ੨੦ ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ।
아몬이 그 부친 므낫세의 행함 같이 여호와 보시기에 악을 행하되
21 ੨੧ ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ।
그 부친의 행한 모든 길로 행하여 그 부친의 섬기던 우상을 섬겨 경배하고
22 ੨੨ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ।
그 열조의 하나님 여호와를 버리고 그 길로 행치 아니하더니
23 ੨੩ ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
그 신복들이 반역하여 왕을 궁중에서 죽이매
24 ੨੪ ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
그 국민이 아몬 왕을 반역한 사람들을 다 죽이고 그 아들 요시야로 대신하여 왕을 삼았더라
25 ੨੫ ਅਤੇ ਆਮੋਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
아몬의 행한바 남은 사적은 유다 왕 역대지략에 기록되지 아니하였느냐
26 ੨੬ ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
아몬이 웃시야의 동산 자기 묘실에 장사되고 그 아들 요시야가 대신하여 왕이 되니라

< 2 ਰਾਜਿਆਂ 21 >