< 2 ਰਾਜਿਆਂ 22 >

1 ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ।
Josia ne ja-higni aboro kane obedo ruoth kendo norito pinyno kodak Jerusalem kuom higni piero adek gachiel. Min mare ne nyinge Jedida nyar Adaya, mane aa Bozkath.
2 ਅਤੇ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਸਾਰੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।
Timbe Josia ne longʼo e wangʼ Jehova Nyasaye kendo nowuotho e yore duto mag Daudi kwar-gi, ma ok olokore kongʼiyo korachwich kata koracham.
3 ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਇਸ ਤਰ੍ਹਾਂ ਹੋਇਆ ਕਿ ਰਾਜਾ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਇਹ ਆਖ ਕੇ ਭੇਜਿਆ।
E higa mar apar gaboro mar lochne, ruoth Josia nooro jagoro ma en Shafan wuod Azalia, ma wuod Meshulam, e hekalu mar Jehova Nyasaye kowacho niya,
4 ਭਈ ਪ੍ਰਧਾਨ ਜਾਜਕ ਹਿਲਕੀਯਾਹ ਕੋਲ ਜਾ ਕਿ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਗਿਣੇ
“Dhiyo ir Hilkia jadolo maduongʼ kendo oik pesa mosekel e hekalu mar Jehova Nyasaye, mane jorit dhoot nosechoko kuom ji.
5 ਕਿ ਉਹ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦੇਣ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ ਤਾਂ ਜੋ ਉਹ ਉਨ੍ਹਾਂ ਕਰਿੰਦਿਆਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਹਨ।
We mondo giketgi e lwet joma otelo ne gedo mar hekalu, kendo mondo jogi ochul joma loso kuonde momukore mar hekalu mar Jehova Nyasaye.
6 ਅਰਥਾਤ ਤਰਖਾਣਾਂ ਤੇ ਰਾਜਾਂ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਘੜੇ ਹੋਏ ਪੱਥਰ ਮੁੱਲ ਲੈਣ।
Joma onego chul gin jopa bepe, jogedo kod jopa kidi. Bende konegi gingʼiew bao kod kite mopa milosogo kuonde mokethore ei hekalu mar Jehova Nyasaye.
7 ਪਰ ਜੋ ਚਾਂਦੀ ਉਨ੍ਹਾਂ ਦੇ ਹੱਥ ਵਿੱਚ ਦਿੱਤੀ ਜਾਂਦੀ ਸੀ ਉਹ ਦਾ ਲੇਖਾ ਉਨ੍ਹਾਂ ਨਾਲ ਨਹੀਂ ਕੀਤਾ ਜਾਂਦਾ ਸੀ, ਕਿਉਂ ਜੋ ਉਹ ਵਿਹਾਰ ਦੇ ਖਰੇ ਸਨ।
To kik penjgi kaka gitiyo gi pesa momigi nikech gin joma ogen.”
8 ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ।
Hilkia jadolo maduongʼ nowachone Shafan ma jagoro niya, “Aseyudo kitap chike e hekalu mar Jehova Nyasaye.” Nomiye mosome.
9 ਤਦ ਸ਼ਾਫਾਨ ਲਿਖਾਰੀ ਰਾਜਾ ਦੇ ਕੋਲ ਆਇਆ ਅਤੇ ਰਾਜਾ ਕੋਲ ਫੇਰ ਇਹ ਖ਼ਬਰ ਲਿਆਇਆ ਅਤੇ ਆਖਿਆ ਕਿ ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਭਵਨ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ।
Eka Shafan ma jagoro nodhi ir ruoth mowachone niya, “Jodongi osechulo pesa mane nitiere e hekalu mar Jehova Nyasaye kendo gisechiwogi e lwet jotich kod jotend hekalu.”
10 ੧੦ ਤਦ ਸ਼ਾਫਾਨ ਲਿਖਾਰੀ ਨੇ ਰਾਜਾ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਰਾਜਾ ਦੇ ਸਾਹਮਣੇ ਪੜ੍ਹਿਆ।
Eka Shafan jagoro nonyiso ruoth niya, “Hilkia janabi osemiya kitabu.” Kendo Shafan nosomo kitabuno e nyim ruoth.
11 ੧੧ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ।
Kane ruoth owinjo weche manie Kitap Chik, noyiecho lepe.
12 ੧੨ ਅਤੇ ਰਾਜਾ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ ਅਤੇ ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਟਹਿਲੂਏ ਅਸਾਯਾਹ ਨੂੰ ਇਹ ਹੁਕਮ ਦਿੱਤਾ ਕਿ
Nochiwo chikegi ne Hilkia jadolo, Ahikam wuod Shafan, Akbor wuod Mikaya, Shafan jagoro kod Asaya jarit mar ruoth kowachonegi niya,
13 ੧੩ ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ।
“Dhiuru upenj Jehova Nyasaye gima biro timorena, kendo ni oganda kod jo-Juda duto kaluwore gi gik mondiki e kitabu mwaseyudoni. Mirimb Jehova Nyasaye maliel ka mach osechomowa nikech kwerewa ok oseluoro weche mawuok e kitabuni; kendo ok gisetimo timbe moluwore gi gik moko duto mondiki kuomwa.”
14 ੧੪ ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸਾਯਾਹ ਹੁਲਦਾਹ ਨਬੀਆ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਾ ਸੀ ਜੋ ਜਾਜਕਾਂ ਦੇ ਬਸਤਰਾਂ ਦਾ ਰਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲਬਾਤ ਕੀਤੀ।
Hilkia jadolo, Ahikam, Akbor, Shafan kod Asaya nodhi wuoyo gi Hulda janabi madhako, mane chi Shalum wuod Tikva, ma wuod Harhas, jarit kar keno mar lep lemo. Nodak Jerusalem, e gwengʼ mar ariyo.
15 ੧੫ ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,
Hulda jadolo madhako nowachonegi niya, “Ma e gima Jehova Nyasaye ma Nyasach jo-Israel wacho: Nyisuru ngʼatno mane oorou ira niya,
16 ੧੬ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਵੇਖੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਇਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ, ਜੋ ਯਹੂਦਾਹ ਦੇ ਰਾਜਾ ਨੇ ਪੜ੍ਹੀ ਹੈ।
‘Ma e gima Jehova Nyasaye wacho: Abiro kelo masira e pinyni kendo kuom joma odakie, kaluwore gi gik moko duto ma ruodh Juda osesomo mondiki e kitabuni.
17 ੧੭ ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ।
Mirimba nosik kuom pinyni kendo ok norum nikech gisejwangʼa ka giwangʼo ubani ne nyiseche manono kendo ka gimiya mirima kuom lamo nyiseche mopa gi lwedo.’
18 ੧੮ ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਤੁਸੀਂ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਉਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ।
Wachneuru ruodh Juda, mane oorou mondo upenja gima Jehova Nyasaye wacho ni, ‘Ma e gima Jehova Nyasaye ma Nyasach jo-Israel wacho kaluwore gi weche musewinjo.
19 ੧੯ ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ।
Nikech ne uwinjo wach kendo uboloru e nyim Jehova Nyasaye kane uwinjo weche mane owacho kuom Jerusalem kod joma odakie ni gibiro yudo kwongʼ mi gidongʼ kama ojwangʼ, kendo nikech ne uyiecho lepu kuywak e nyima, omiyo asewinjo ywaku, Jehova Nyasaye owacho.
20 ੨੦ ਇਸ ਕਾਰਨ ਵੇਖ ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ ਅਤੇ ਤੂੰ ਦਫ਼ਨਾਇਆ ਜਾਵੇਂਗਾ ਅਤੇ ਤੇਰੀਆਂ ਅੱਖੀਆਂ ਉਸ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਉੱਤੇ ਲਿਆਉਣ ਵਾਲਾ ਹਾਂ ਨਾ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।
Kuom mano, anami iywe gi kwereni kendo noiki gi kwe. Ok inine masiche mabiro kelone pinyni.’” Omiyo negidwoko wach ne ruoth.

< 2 ਰਾਜਿਆਂ 22 >