< 2 ਰਾਜਿਆਂ 22 >
1 ੧ ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ।
Josiah [was] eight years old when he began to reign, and he reigned thirty and one years in Jerusalem. And his mother's name [was] Jedidah the daughter of Adaiah of Boscath.
2 ੨ ਅਤੇ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਸਾਰੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।
And he did [that which was] right in the sight of the LORD, and walked in all the way of David his father, and turned not aside to the right hand or to the left.
3 ੩ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਇਸ ਤਰ੍ਹਾਂ ਹੋਇਆ ਕਿ ਰਾਜਾ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਇਹ ਆਖ ਕੇ ਭੇਜਿਆ।
And it came to pass in the eighteenth year of king Josiah, [that] the king sent Shaphan the son of Azaliah, the son of Meshullam, the scribe, to the house of the LORD, saying,
4 ੪ ਭਈ ਪ੍ਰਧਾਨ ਜਾਜਕ ਹਿਲਕੀਯਾਹ ਕੋਲ ਜਾ ਕਿ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਗਿਣੇ
Go to Hilkiah the high priest, that he may sum the silver which is brought into the house of the LORD, which the keepers of the door have gathered from the people:
5 ੫ ਕਿ ਉਹ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦੇਣ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ ਤਾਂ ਜੋ ਉਹ ਉਨ੍ਹਾਂ ਕਰਿੰਦਿਆਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਹਨ।
And let them deliver it into the hand of the doers of the work, that have the oversight of the house of the LORD: and let them give it to the doers of the work, which [is] in the house of the LORD, to repair the breaches of the house,
6 ੬ ਅਰਥਾਤ ਤਰਖਾਣਾਂ ਤੇ ਰਾਜਾਂ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਘੜੇ ਹੋਏ ਪੱਥਰ ਮੁੱਲ ਲੈਣ।
To carpenters, and builders, and masons, and to buy timber, and hewn stone to repair the house.
7 ੭ ਪਰ ਜੋ ਚਾਂਦੀ ਉਨ੍ਹਾਂ ਦੇ ਹੱਥ ਵਿੱਚ ਦਿੱਤੀ ਜਾਂਦੀ ਸੀ ਉਹ ਦਾ ਲੇਖਾ ਉਨ੍ਹਾਂ ਨਾਲ ਨਹੀਂ ਕੀਤਾ ਜਾਂਦਾ ਸੀ, ਕਿਉਂ ਜੋ ਉਹ ਵਿਹਾਰ ਦੇ ਖਰੇ ਸਨ।
But there was no reckoning made with them of the money that was delivered into their hand, because they dealt faithfully.
8 ੮ ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ।
And Hilkiah the high priest said to Shaphan the scribe, I have found the book of the law in the house of the LORD. And Hilkiah gave the book to Shaphan, and he read it.
9 ੯ ਤਦ ਸ਼ਾਫਾਨ ਲਿਖਾਰੀ ਰਾਜਾ ਦੇ ਕੋਲ ਆਇਆ ਅਤੇ ਰਾਜਾ ਕੋਲ ਫੇਰ ਇਹ ਖ਼ਬਰ ਲਿਆਇਆ ਅਤੇ ਆਖਿਆ ਕਿ ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਭਵਨ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ।
And Shaphan the scribe came to the king, and brought the king word again, and said, Thy servants have gathered the money that was found in the house, and have delivered it into the hand of them that do the work, that have the oversight of the house of the LORD.
10 ੧੦ ਤਦ ਸ਼ਾਫਾਨ ਲਿਖਾਰੀ ਨੇ ਰਾਜਾ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਰਾਜਾ ਦੇ ਸਾਹਮਣੇ ਪੜ੍ਹਿਆ।
And Shaphan the scribe showed the king, saying, Hilkiah the priest hath delivered me a book. And Shaphan read it before the king.
11 ੧੧ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ।
And it came to pass, when the king had heard the words of the book of the law, that he rent his clothes.
12 ੧੨ ਅਤੇ ਰਾਜਾ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ ਅਤੇ ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਟਹਿਲੂਏ ਅਸਾਯਾਹ ਨੂੰ ਇਹ ਹੁਕਮ ਦਿੱਤਾ ਕਿ
And the king commanded Hilkiah the priest, and Ahikam the son of Shaphan, and Achbor the son of Michaiah, and Shaphan the scribe, and Asahiah a servant of the king's, saying,
13 ੧੩ ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ।
Go ye, inquire of the LORD for me, and for the people, and for all Judah, concerning the words of this book that is found: for great [is] the wrath of the LORD that is kindled against us, because our fathers have not hearkened to the words of this book, to do according to all that which is written concerning us.
14 ੧੪ ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸਾਯਾਹ ਹੁਲਦਾਹ ਨਬੀਆ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਾ ਸੀ ਜੋ ਜਾਜਕਾਂ ਦੇ ਬਸਤਰਾਂ ਦਾ ਰਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲਬਾਤ ਕੀਤੀ।
So Hilkiah the priest, and Ahikam, and Achbor, and Shaphan, and Asahiah, went to Huldah the prophetess, the wife of Shallum the son of Tikvah, the son of Harhas, keeper of the wardrobe; (now she dwelt in Jerusalem in the college; ) and they communed with her.
15 ੧੫ ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,
And she said to them, Thus saith the LORD God of Israel, Tell the man that sent you to me,
16 ੧੬ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਵੇਖੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਇਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ, ਜੋ ਯਹੂਦਾਹ ਦੇ ਰਾਜਾ ਨੇ ਪੜ੍ਹੀ ਹੈ।
Thus saith the LORD, Behold, I will bring evil upon this place, and upon its inhabitants, [even] all the words of the book which the king of Judah hath read:
17 ੧੭ ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ।
Because they have forsaken me, and have burned incense to other gods, that they might provoke me to anger with all the works of their hands; therefore my wrath shall be kindled against this place and shall not be quenched.
18 ੧੮ ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਤੁਸੀਂ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਉਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ।
But to the king of Judah who sent you to inquire of the LORD, thus shall ye say to him, Thus saith the LORD God of Israel, [concerning] the words which thou hast heard;
19 ੧੯ ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ।
Because thy heart was tender, and thou hast humbled thyself before the LORD, when thou heardest what I spoke against this place, and against its inhabitants, that they should become a desolation and a curse, and hast rent thy clothes, and wept before me; I also have heard [thee], saith the LORD.
20 ੨੦ ਇਸ ਕਾਰਨ ਵੇਖ ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ ਅਤੇ ਤੂੰ ਦਫ਼ਨਾਇਆ ਜਾਵੇਂਗਾ ਅਤੇ ਤੇਰੀਆਂ ਅੱਖੀਆਂ ਉਸ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਉੱਤੇ ਲਿਆਉਣ ਵਾਲਾ ਹਾਂ ਨਾ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।
Behold therefore, I will gather thee to thy fathers, and thou shalt be gathered into thy grave in peace; and thy eyes shall not see all the evil which I will bring upon this place. And they brought the king word again.