< 2 ਰਾਜਿਆਂ 23 >

1 ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ।
王差遣人招聚犹大和耶路撒冷的众长老来。
2 ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ।
王和犹大众人与耶路撒冷的居民,并祭司、先知,和所有的百姓,无论大小,都一同上到耶和华的殿;王就把耶和华殿里所得的约书念给他们听。
3 ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ।
王站在柱旁,在耶和华面前立约,要尽心尽性地顺从耶和华,遵守他的诫命、法度、律例,成就这书上所记的约言。众民都服从这约。
4 ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।
王吩咐大祭司希勒家和副祭司,并把门的,将那为巴力和亚舍拉,并天上万象所造的器皿,都从耶和华殿里搬出来,在耶路撒冷外汲沦溪旁的田间烧了,把灰拿到伯特利去。
5 ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ।
从前犹大列王所立拜偶像的祭司,在犹大城邑的邱坛和耶路撒冷的周围烧香,现在王都废去,又废去向巴力和日、月、行星,并天上万象烧香的人;
6 ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ।
又从耶和华殿里将亚舍拉搬到耶路撒冷外汲沦溪边焚烧,打碎成灰,将灰撒在平民的坟上;
7 ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ।
又拆毁耶和华殿里娈童的屋子,就是妇女为亚舍拉织帐子的屋子,
8 ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ।
并且从犹大的城邑带众祭司来,污秽祭司烧香的邱坛,从迦巴直到别是巴,又拆毁城门旁的邱坛,这邱坛在邑宰约书亚门前,进城门的左边。
9 ਤਾਂ ਵੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਉਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ।
但是邱坛的祭司不登耶路撒冷耶和华的坛,只在他们弟兄中间吃无酵饼。
10 ੧੦ ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ।
又污秽欣嫩子谷的陀斐特,不许人在那里使儿女经火献给摩洛;
11 ੧੧ ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ।
又将犹大列王在耶和华殿门旁、太监拿单·米勒靠近游廊的屋子、向日头所献的马废去,且用火焚烧日车。
12 ੧੨ ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।
犹大列王在亚哈斯楼顶上所筑的坛和玛拿西在耶和华殿两院中所筑的坛,王都拆毁打碎了,就把灰倒在汲沦溪中。
13 ੧੩ ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ।
从前以色列王所罗门在耶路撒冷前、邪僻山右边为西顿人可憎的神亚斯她录、摩押人可憎的神基抹、亚扪人可憎的神米勒公所筑的邱坛,王都污秽了,
14 ੧੪ ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਦਿੱਤਾ ਅਤੇ ਉਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ।
又打碎柱像,砍下木偶,将人的骨头充满了那地方。
15 ੧੫ ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ।
他将伯特利的坛,就是叫以色列人陷在罪里、尼八的儿子耶罗波安所筑的那坛,都拆毁焚烧,打碎成灰,并焚烧了亚舍拉。
16 ੧੬ ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ।
约西亚回头,看见山上的坟墓,就打发人将坟墓里的骸骨取出来,烧在坛上,污秽了坛,正如从前神人宣传耶和华的话。
17 ੧੭ ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ।
约西亚问说:“我所看见的是什么碑?”那城里的人回答说:“先前有神人从犹大来,预先说王现在向伯特利坛所行的事,这就是他的墓碑。”
18 ੧੮ ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ।
约西亚说:“由他吧!不要挪移他的骸骨。”他们就不动他的骸骨,也不动从撒马利亚来那先知的骸骨。
19 ੧੯ ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।
从前以色列诸王在撒马利亚的城邑建筑邱坛的殿,惹动耶和华的怒气,现在约西亚都废去了,就如他在伯特利所行的一般;
20 ੨੦ ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਤੇ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ।
又将邱坛的祭司都杀在坛上,并在坛上烧人的骨头,就回耶路撒冷去了。
21 ੨੧ ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ
王吩咐众民说:“你们当照这约书上所写的,向耶和华—你们的 神守逾越节。”
22 ੨੨ ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ।
自从士师治理以色列人和以色列王、犹大王的时候,直到如今,实在没有守过这样的逾越节;
23 ੨੩ ਪਰ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਵਿੱਚ ਇਹ ਪਸਾਹ ਯਰੂਸ਼ਲਮ ਵਿੱਚ ਯਹੋਵਾਹ ਦੇ ਲਈ ਮਨਾਈ ਗਈ।
只有约西亚王十八年在耶路撒冷向耶和华守这逾越节。
24 ੨੪ ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।
凡犹大国和耶路撒冷所有交鬼的、行巫术的,与家中的神像和偶像,并一切可憎之物,约西亚尽都除掉,成就了祭司希勒家在耶和华殿里所得律法书上所写的话。
25 ੨੫ ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ।
在约西亚以前没有王像他尽心、尽性、尽力地归向耶和华,遵行摩西的一切律法;在他以后也没有兴起一个王像他。
26 ੨੬ ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।
然而,耶和华向犹大所发猛烈的怒气仍不止息,是因玛拿西诸事惹动他。
27 ੨੭ ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ।
耶和华说:“我必将犹大人从我面前赶出,如同赶出以色列人一般;我必弃掉我从前所选择的这城—耶路撒冷和我所说立我名的殿。”
28 ੨੮ ਯੋਸ਼ੀਯਾਹ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
约西亚其余的事,凡他所行的都写在犹大列王记上。
29 ੨੯ ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ।
约西亚年间,埃及王法老尼哥上到幼发拉底河攻击亚述王;约西亚王去抵挡他。埃及王遇见约西亚在米吉多,就杀了他。
30 ੩੦ ਅਤੇ ਉਸ ਦੇ ਨੌਕਰ ਉਹ ਨੂੰ ਮਰਿਆ ਹੋਇਆ ਇੱਕ ਰਥ ਵਿੱਚ ਮਗਿੱਦੋ ਤੋਂ ਲੈ ਗਏ ਅਤੇ ਉਹ ਨੂੰ ਯਰੂਸ਼ਲਮ ਵਿੱਚ ਲਿਆ ਕੇ ਉਸੇ ਦੀ ਕਬਰ ਵਿੱਚ ਦੱਬ ਦਿੱਤਾ ਅਤੇ ਉਸ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਉਸ ਨੂੰ ਰਾਜਾ ਬਣਾਇਆ।
他的臣仆用车将他的尸首从米吉多送到耶路撒冷,葬在他自己的坟墓里。国民膏约西亚的儿子约哈斯接续他父亲作王。
31 ੩੧ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।
约哈斯登基的时候年二十三岁,在耶路撒冷作王三个月。他母亲名叫哈慕她,是立拿人耶利米的女儿。
32 ੩੨ ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
约哈斯行耶和华眼中看为恶的事,效法他列祖一切所行的。
33 ੩੩ ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਤੇ ਉਹ ਨੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ।
法老尼哥将约哈斯锁禁在哈马地的利比拉,不许他在耶路撒冷作王,又罚犹大国银子一百他连得,金子一他连得。
34 ੩੪ ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ।
法老尼哥立约西亚的儿子以利亚敬接续他父亲约西亚作王,给他改名叫约雅敬,却将约哈斯带到埃及,他就死在那里。
35 ੩੫ ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।
约雅敬将金银给法老,遵着法老的命向国民征取金银,按着各人的力量派定,索要金银,好给法老尼哥。
36 ੩੬ ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ।
约雅敬登基的时候年二十五岁,在耶路撒冷作王十一年。他母亲名叫西布大,是鲁玛人毗大雅的女儿。
37 ੩੭ ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
约雅敬行耶和华眼中看为恶的事,效法他列祖一切所行的。

< 2 ਰਾਜਿਆਂ 23 >