< 2 ਰਾਜਿਆਂ 23 >
1 ੧ ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ।
Tada posla car, te se skupiše k njemu sve starješine Judine i Jerusalimske.
2 ੨ ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ।
I otide car u dom Gospodnji i s njim svi ljudi iz zemlje Judine i svi Jerusalimljani i sveštenici i proroci i sav narod, malo i veliko, i proèita im sve rijeèi knjige zavjetne, koja se naðe u domu Gospodnjem.
3 ੩ ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ।
I car stojeæi kod stupa uèini zavjet pred Gospodom da æe oni iæi za Gospodom i držati zapovijesti njegove i svjedoèanstva njegova i uredbe njegove svijem srcem i svom dušom, vršeæi rijeèi toga zavjeta napisane u toj knjizi. I sav narod prista na zavjet.
4 ੪ ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।
Tada zapovjedi car Helkiji poglavaru sveštenièkom i sveštenicima drugoga reda i onima koji èuvahu vrata, da iznesu iz crkve Gospodnje sve stvari koje bijahu naèinjene Valu i gaju i svoj vojsci nebeskoj; i spali ih iza Jerusalima u polju Kedronskom, i odnese pepeo od njih u Vetilj.
5 ੫ ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ।
I svrže sveštenike idolske koje bijahu postavili carevi Judini da kade po visinama u gradovima Judinijem i oko Jerusalima; tako i one koji kaðahu Valu, suncu i mjesecu i zvijezdama i svoj vojsci nebeskoj.
6 ੬ ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ।
I iznese gaj iz doma Gospodnjega iza Jerusalima na potok Kedron, i spali ga na potoku Kedronu i satr u prah, i prosu prah na grobove sinova narodnijeh.
7 ੭ ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ।
I pokvari kuæe kurvarske koje bijahu u domu Gospodnjem, u kojima žene tkahu zastiraèe za gaj.
8 ੮ ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ।
I dovedavši sve sveštenike iz gradova Judinijeh oskvrni visine gdje kaðahu sveštenici od Geve do Virsaveje, i pokvari visine na vratima, i koja bijaše na ulasku na vratima Isusa zapovjednika gradskoga nalijevo od vrata gradskih.
9 ੯ ਤਾਂ ਵੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਉਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ।
Ali sveštenici onijeh visina ne pristupahu k oltaru Gospodnjemu u Jerusalimu, nego jeðahu prijesne hljebove meðu braæom svojom.
10 ੧੦ ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ।
Oskvrni i Tofet, koji bijaše u dolini sinova Enomovijeh, da ne bi niko više vodio sina svojega ni kæeri svoje kroz oganj Molohu.
11 ੧੧ ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ।
I ukloni konje koje bijahu postavili carevi Judini suncu od ulaska u dom Gospodnji do kuæe Natan-Meleha dvoranina, koja bijaše u Farurimu; a kola sunèana sažeže ognjem.
12 ੧੨ ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।
I oltare na krovu sobe Ahazove, koje bijahu naèinili carevi Judini, i oltare koje bijaše naèinio Manasija u oba trijema doma Gospodnjega, pokvari car, i uzevši ih odande baci prah od njih u potok Kedron.
13 ੧੩ ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ।
I visine prema Jerusalimu s desne strane na gori Maslinskoj, koje bijaše naèinio Solomun car Izrailjev Astaroti gadu Sidonskom i Hemosu gadu Moavskom i Melhomu gadu sinova Amonovijeh, oskvrni car.
14 ੧੪ ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਦਿੱਤਾ ਅਤੇ ਉਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ।
I izlomi likove i isijeèe gajeve, i mjesta njihova napuni kostiju ljudskih.
15 ੧੫ ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ।
I oltar, koji bješe u Vetilju, visinu, koju bješe naèinio Jerovoam sin Navatov, koji navede na grijeh Izrailja, i oltar i visinu pokvari, i spalivši visinu satr je u prah, i spali gaj.
16 ੧੬ ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ।
I obazrevši se Josija vidje grobove koji bijahu ondje na gori, i posla te izvadiše kosti iz grobova, i sažeže ih na oltaru i oskvrni ga, po rijeèi Gospodnjoj, koju reèe èovjek Božji, koji naprijed kaza te stvari.
17 ੧੭ ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ।
I reèe: kakav je ono spomenik što vidim? Rekoše mu graðani: ono je grob èovjeka Božijega koji doðe iz Jude i naprijed kaza to što si uèinio na oltaru u Vetilju.
18 ੧੮ ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ।
A on reèe: ostavite ga, niko da mu ne kreæe kosti. Tako se saèuvaše kosti njegove s kostima onoga proroka koji doðe iz Samarije.
19 ੧੯ ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।
I sve domove visina po gradovima Samarijskim koje naèiniše carevi Izrailjevi gnjeveæi Gospoda, pokvari Josija; i uèini s njima sve onako kako uèini u Vetilju.
20 ੨੦ ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਤੇ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ।
I pokla sve sveštenike visina, koji bijahu onuda, na oltarima, i sažeže kosti ljudske na njima; potom se vrati u Jerusalim.
21 ੨੧ ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ
Tada zapovjedi car svemu narodu govoreæi: praznujte pashu Gospodu Bogu svojemu, kao što piše u knjizi zavjetnoj.
22 ੨੨ ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ।
Jer ne bi praznovana ovako pasha od vremena sudija koje sudiše Izrailju i za sve vrijeme careva Izrailjevijeh i careva Judinijeh.
23 ੨੩ ਪਰ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਵਿੱਚ ਇਹ ਪਸਾਹ ਯਰੂਸ਼ਲਮ ਵਿੱਚ ਯਹੋਵਾਹ ਦੇ ਲਈ ਮਨਾਈ ਗਈ।
Kao što bi osamnaeste godine cara Josije praznovana pasha Gospodu u Jerusalimu.
24 ੨੪ ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।
I one što se dogovaraju s duhovima i vraèare, i likove i gadne bogove i sve gadove koji se viðahu u zemlji Judinoj i u Jerusalimu istrijebi Josija da izvrši rijeèi zakona napisane u knjizi koju naðe Helkija sveštenik u domu Gospodnjem.
25 ੨੫ ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ।
Ni prije njega ne bješe takvoga cara, koji bi se obratio ka Gospodu svijem srcem svojim i svom dušom svojom i svom snagom svojom, sasvijem po zakonu Mojsijevu, niti poslije njega nasta taki kao on.
26 ੨੬ ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ।
Ali se Gospod ne povrati od žestine velikoga gnjeva svojega, kojom se bješe raspalio gnjev njegov na Judu za sve draženje kojim ga bješe dražio Manasija.
27 ੨੭ ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ।
I reèe Gospod: i Judu æu odbaciti od sebe kao što sam odbacio Izrailja, i grad æu ovaj odbaciti, koji sam izabrao, Jerusalim, i dom, za koji rekoh: tu æe biti ime moje.
28 ੨੮ ਯੋਸ਼ੀਯਾਹ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
A ostala djela Josijina i sve što je èinio, nije li zapisano u dnevniku careva Judinijeh?
29 ੨੯ ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ।
U njegovo vrijeme izide Faraon Nehaon car Misirski na cara Asirskoga k rijeci Efratu, i car Josija izide preda nj, a on kako ga vidje ubi ga u Megidonu.
30 ੩੦ ਅਤੇ ਉਸ ਦੇ ਨੌਕਰ ਉਹ ਨੂੰ ਮਰਿਆ ਹੋਇਆ ਇੱਕ ਰਥ ਵਿੱਚ ਮਗਿੱਦੋ ਤੋਂ ਲੈ ਗਏ ਅਤੇ ਉਹ ਨੂੰ ਯਰੂਸ਼ਲਮ ਵਿੱਚ ਲਿਆ ਕੇ ਉਸੇ ਦੀ ਕਬਰ ਵਿੱਚ ਦੱਬ ਦਿੱਤਾ ਅਤੇ ਉਸ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੇ ਥਾਂ ਉਸ ਨੂੰ ਰਾਜਾ ਬਣਾਇਆ।
I mrtva metnuše ga sluge njegove na kola, i odvezoše ga iz Megidona u Jerusalim, i pogreboše ga u grobu njegovu; i narod zemaljski uze Joahaza sina Josijina, i pomazaše ga i zacariše ga na mjesto oca njegova.
31 ੩੧ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।
Dvadeset i tri godine bješe Joahazu kad poèe carovati, i carova tri mjeseca u Jerusalimu. Materi mu bješe ime Amutala, kæi Jeremijina, iz Livne.
32 ੩੨ ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
On èinjaše što je zlo pred Gospodom sasvijem kako su èinili oci njegovi.
33 ੩੩ ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਤੇ ਉਹ ਨੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ।
I sveza ga Faraon Nehaon u Rivli u zemlji Ematskoj da više ne caruje u Jerusalimu, i oglobi zemlju sto talanata srebra i talanat zlata.
34 ੩੪ ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ।
A carem postavi Faraon Nehaon Elijakima sina Josijina na mjesto Josije oca njegova, i predje mu ime Joakim; a Joahaza uze i otide u Misir, a on umrije ondje.
35 ੩੫ ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।
A ono srebro i zlato dade Joakim Faraonu razrezavši na zemlju da bi dao novce po zapovijesti Faraonovoj, od svakoga uzimajuæi kako bješe cijenjen, srebro i zlato po narodu u zemlji, da da Faraonu Nehaonu.
36 ੩੬ ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ।
Dvadeset i pet godina bijaše Joakimu kad poèe carovati, i carova jedanaest godina u Jerusalimu. Materi mu bješe ime Zevuda, kæi Fedajeva, iz Rume.
37 ੩੭ ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
A on èinjaše što je zlo pred Gospodom sasvijem kako su èinili oci njegovi.