< 2 ਰਾਜਿਆਂ 24 >

1 ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ
در دورهٔ سلطنت یهویاقیم، نِبوکَدنِصَّر، پادشاه بابِل به اورشلیم حمله کرد. یهویاقیم تسلیم شد و سه سال به او باج و خراج پرداخت، اما بعد از آن، سر از فرمان وی پیچید و شورش نمود.
2 ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ।
خداوند لشکر بابِلی، سوری، موآبی و عمونی را فرستاد تا همان‌طور که به‌وسیلۀ انبیا خبر داده بود، یهودا را نابود کنند.
3 ਸੱਚ-ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਉਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ।
بدون شک این بلاها به فرمان خداوند بر یهودا نازل شد. خداوند تصمیم داشت یهودا را به سبب گناهان بی‌شمار مَنَسی طرد کند،
4 ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।
زیرا مَنَسی اورشلیم را از خون بی‌گناهان پر کرده بود و خداوند نخواست این گناهان را ببخشد.
5 ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
شرح بقیهٔ رویدادهای دوران سلطنت یهویاقیم و کارهای او در کتاب تاریخ پادشاهان یهودا نوشته شده است.
6 ਸੋ ਯਹੋਯਾਕੀਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ।
پس از مرگ یهویاقیم پسرش یهویاکین به جای او بر تخت سلطنت نشست.
7 ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੱਕ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ।
(پادشاه مصر دیگر از مرزهای خود خارج نشد، زیرا پادشاه بابِل تمام متصرفات مصر را که شامل یهودا هم می‌شد، از نهر مصر تا رود فرات، اشغال نمود.)
8 ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।
یهویاکین هجده ساله بود که پادشاه یهودا شد و سه ماه در اورشلیم سلطنت کرد. (مادرش نحوشطا، دختر الناتان و از اهالی اورشلیم بود.)
9 ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
یهویاکین مانند پدرش نسبت به خداوند گناه ورزید.
10 ੧੦ ਉਸ ਵੇਲੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਸੇਵਕਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਤੇ ਸ਼ਹਿਰ ਘੇਰਿਆ ਗਿਆ।
در دورهٔ سلطنت یهویاکین، لشکر نِبوکَدنِصَّر، پادشاه بابِل، اورشلیم را محاصره کرد.
11 ੧੧ ਅਤੇ ਬਾਬਲ ਦਾ ਰਾਜਾ ਨਬੂਕਦਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ।
وقتی شهر در محاصره بود، خود نِبوکَدنِصَّر هم به آنجا رسید.
12 ੧੨ ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।
یهویاکین و تمام مقامات و فرماندهان و خدمتگزاران دربارش و ملکهٔ مادر تسلیم نِبوکَدنِصَّر شدند. پادشاه بابِل در سال هشتم سلطنت خود، یهویاکین را زندانی کرد.
13 ੧੩ ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।
طبق آنچه خداوند فرموده بود، بابِلی‌ها تمام اشیاء قیمتی خانهٔ خداوند، جواهرات کاخ سلطنتی و تمام ظروف طلا را که سلیمان پادشاه برای خانهٔ خداوند ساخته بود، در هم شکستند.
14 ੧੪ ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ।
نِبوکَدنِصَّر اهالی اورشلیم را که شامل فرماندهان و سربازان، صنعتگران و آهنگران می‌شدند و تعدادشان به ده هزار نفر می‌رسید به بابِل تبعید کرد، و فقط افراد فقیر را در آن سرزمین باقی گذاشت.
15 ੧੫ ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ।
نِبوکَدنِصَّر، یهویاکین را با مادر و زنان او، فرماندهان و مقامات مملکتی به بابِل برد.
16 ੧੬ ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ।
همچنین تمام سربازان جنگ آزموده را که هفت هزار نفر بودند و هزار صنعتگر و آهنگر را اسیر کرده، به بابِل برد.
17 ੧੭ ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।
بعد پادشاه بابِل متنیا عموی یهویاکین را به جای او به پادشاهی تعیین نمود و نامش را به صدقیا تغییر داد.
18 ੧੮ ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।
صدقیا بیست و یک ساله بود که پادشاه یهودا شد و یازده سال در اورشلیم سلطنت نمود. (مادرش حموطل، دختر ارمیا و از اهالی لبنه بود.)
19 ੧੯ ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
او مانند یهویاقیم نسبت به خداوند گناه ورزید.
20 ੨੦ ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।
خشم خداوند بر مردم اورشلیم و یهودا افروخته شد و او ایشان را طرد نمود.

< 2 ਰਾਜਿਆਂ 24 >