< 2 ਰਾਜਿਆਂ 24 >
1 ੧ ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ
За його днів прийшов Навуходоно́сор, цар вавилонський, а Єгояки́м був йому три роки невільником, та пото́му збунтувався на нього.
2 ੨ ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ।
А Господь послав на нього о́рди халде́їв, і о́рди сирійські, і о́рди моавські, та о́рди синів Аммона. І він послав їх на Юду, щоб ви́губити їх за словом Господа, що Він говорив через рабів Своїх пророків.
3 ੩ ਸੱਚ-ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਉਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ।
Тільки на нака́з Господа сталося це на Юду, щоб відкинути його від лиця Його за гріхи Манасії, за все, що́ він робив,
4 ੪ ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।
а також за непови́нну кров, яку він пролив, і напо́внив Єрусалим непови́нною кров'ю; і не хотів Господь простити.
5 ੫ ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
А решта Єгояки́мових діл, та все, що́ він робив, — ото вони описані в Книзі Хроніки Юдиних царів.
6 ੬ ਸੋ ਯਹੋਯਾਕੀਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ।
І спочив Єгояким зо своїми батьками, а замість нього зацарював син його Єгояхі́н.
7 ੭ ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੱਕ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ।
І більше вже не вихо́див єгипетський цар зо свого кра́ю, бо вавилонський цар забрав усе від Єгипетського потоку аж до річки Ефра́ту, усе, що належало єгипетському цареві.
8 ੮ ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।
Єгояхін був віку вісімнадцяти літ, коли він зацарював, і царював в Єрусалимі три місяці. А ім'я́ його матері — Нехушта, дочка́ Елнатана, з Єрусалиму.
9 ੯ ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
І робив він зло в Господніх оча́х, усе так, як робив його батько.
10 ੧੦ ਉਸ ਵੇਲੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਸੇਵਕਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਤੇ ਸ਼ਹਿਰ ਘੇਰਿਆ ਗਿਆ।
Того ча́су прийшли до Єрусалиму раби Навуходоно́сора, царя вавилонського, і місто попало в обло́гу.
11 ੧੧ ਅਤੇ ਬਾਬਲ ਦਾ ਰਾਜਾ ਨਬੂਕਦਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ।
І прийшов Навуходоно́сор, вавилонський цар, на місто, а його раби обляга́ли його.
12 ੧੨ ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।
І вийшов Єгояхін, цар Юдин, до вавилонського царя, він та мати його, і слуги його, і князі́ його, і є́внухи його, — і вавилонський цар узяв його восьмого року свого царюва́ння.
13 ੧੩ ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।
І позабирав він звідти всі скарби́ Господнього дому та скарби́ дому царе́вого, і повідру́бував всі золоті речі, які поробив був Соломо́н, цар Ізраїлів, у Господньому храмі, як говорив Господь.
14 ੧੪ ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ।
І повиво́див він увесь Єрусалим, і всіх князі́в, і всіх ли́царів військо́вих, — десять тисяч пішло до неволі, — і всіх те́слів та ковалі́в. Не позоставив нікого, окрім нужде́нного народу Краю...
15 ੧੫ ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ।
І він вивів до Вавилону Єгояхіна та царе́ву матір, і царськи́х жіно́к, і його є́внухів, і видатних у кра́ї, — усіх ви́провадив у неволю з Єрусалиму до Вавило́ну.
16 ੧੬ ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ।
І всіх військо́вих, сім тисяч, і теслів та ковалів тисячу, усіх ли́царів, що займалися війною, — вивів їх вавилонський цар у неволю до Вавилону.
17 ੧੭ ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।
А царем настанови́в вавилонський цар Маттанію, дядька Єгояхіна, замість нього, і переміни́в ім'я́ його на Седекі́ю.
18 ੧੮ ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।
Седекі́я був віку двадцяти й одно́го року, коли він зацарював, і він царював в Єрусалимі одинадцять років. А ім'я́ його матері — Хамуталь, дочка́ Єремії з Лівни.
19 ੧੯ ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
І робив він зло в Господніх очах, усе так, як робив був Єгояким.
20 ੨੦ ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।
Бо за Господній гнів сталося це на Єрусалим та на Юду, і Він відкинув їх від Свого лиця. І Седекія збунтувався проти вавилонського царя.