< 2 ਰਾਜਿਆਂ 25 >
1 ੧ ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।
В девятый год царствования своего, в десятый месяц, в десятый день месяца, пришел Навуходоносор, царь Вавилонский, со всем войском своим к Иерусалиму, и осадил его, и устроил вокруг него вал.
2 ੨ ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ।
И находился город в осаде до одиннадцатого года царя Седекии.
3 ੩ ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।
В девятый день месяца усилился голод в городе, и не было хлеба у народа земли.
4 ੪ ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।
И взят был город, и побежали все военные ночью по дороге к воротам, между двумя стенами, что подле царского сада; Халдеи же стояли вокруг города, и царь ушел дорогою к равнине.
5 ੫ ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ।
И погналось войско Халдейское за царем, и настигли его на равнинах Иерихонских, и все войско его разбежалось от него.
6 ੬ ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ।
И взяли царя, и отвели его к царю Вавилонскому в Ривлу, и произвели над ним суд:
7 ੭ ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।
и сыновей Седекии закололи пред глазами его, а самому Седекии ослепили глаза и сковали его оковами, и отвели его в Вавилон.
8 ੮ ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ।
В пятый месяц, в седьмой день месяца, то есть в девятнадцатый год Навуходоносора, царя Вавилонского, пришел Навузардан, начальник телохранителей, слуга царя Вавилонского, в Иерусалим
9 ੯ ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ।
и сжег дом Господень и дом царя, и все домы в Иерусалиме, и все домы большие сожег огнем;
10 ੧੦ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।
и стены вокруг Иерусалима разрушило войско Халдейское, бывшее у начальника телохранителей.
11 ੧੧ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ।
И прочий народ, остававшийся в городе, и переметчиков, которые передались царю Вавилонскому, и прочий простой народ выселил Навузардан, начальник телохранителей.
12 ੧੨ ਪਰ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਨੂੰ ਛੱਡ ਦਿੱਤਾ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ।
Только несколько из бедного народа земли оставил начальник телохранителей работниками в виноградниках и землепашцами.
13 ੧੩ ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ।
И столбы медные, которые были у дома Господня, и подставы, и море медное, которое в доме Господнем, изломали Халдеи, и отнесли медь их в Вавилон;
14 ੧੪ ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।
и тазы, и лопатки, и ножи, и ложки, и все сосуды медные, которые употреблялись при служении, взяли;
15 ੧੫ ਅਤੇ ਅੰਗੀਠੀਆਂ ਅਤੇ ਬਾਟੇ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ।
и кадильницы, и чаши, что было золотое и что было серебряное, взял начальник телохранителей:
16 ੧੬ ਰਹੇ ਦੋ ਥੰਮ੍ਹ, ਵੱਡਾ ਹੌਦ ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।
столбы числом два, море одно, и подставы, которые сделал Соломон в дом Господень, - меди во всех сих вещах не было весу.
17 ੧੭ ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਜਾਲੀ ਸੀ।
Восемнадцать локтей вышины в одном столбе; венец на нем медный, а вышина венца три локтя, и сетка и гранатовые яблоки вокруг венца - все из меди. То же и на другом столбе с сеткою.
18 ੧੮ ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।
И взял начальник телохранителей Сераию первосвященника и Цефанию, священника второго, и трех, стоявших на страже у порога.
19 ੧੯ ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।
И из города взял одного евнуха, который был начальствующим над людьми военными, и пять человек, предстоявших лицу царя, которые находились в городе, и писца главного в войске, записывавшего в войско народ земли, и шестьдесят человек из народа земли, находившихся в городе.
20 ੨੦ ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ।
И взял их Навузардан, начальник телохранителей, и отвел их к царю Вавилонскому в Ривлу.
21 ੨੧ ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
И поразил их царь Вавилонский, и умертвил их в Ривле, в земле Емаф. И выселены Иудеи из земли своей.
22 ੨੨ ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।
Над народом же, остававшимся в земле Иудейской, который оставил Навуходоносор, царь Вавилонский, - над ними поставил начальником Годолию, сына Ахикама, сына Шафанова.
23 ੨੩ ਜਦ ਸਾਰਿਆਂ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਾਹ ਵਿੱਚ ਗਦਲਯਾਹ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਨਟੋਫਾਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਆਕਾਥੀ ਦਾ ਪੁੱਤਰ ਯਅਜ਼ਨਯਾਹ, ਇਹ ਅਤੇ ਉਨ੍ਹਾਂ ਦੇ ਮਨੁੱਖ ਵੀ।
Когда услышали все военачальники, они и люди их, что царь Вавилонский поставил начальником Годолию, то пришли к Годолии в Массифу, и именно: Исмаил, сын Нефании, и Иоханан, сын Карея, и Сераия, сын Танхумефа из Нетофафа, и Иезания, сын Маахитянина, они и люди их.
24 ੨੪ ਅਤੇ ਗਦਲਯਾਹ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮਨੁੱਖਾਂ ਨੂੰ ਸਹੁੰ ਖਾ ਕੇ ਆਖਿਆ, ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ। ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ ਤਾਂ ਤੁਹਾਡਾ ਭਲਾ ਹੋਵੇਗਾ।
И поклялся Годолия им и людям их, и сказал им: не бойтесь быть подвластными Халдеям, селитесь на земле и служите царю Вавилонскому, и будет хорошо вам.
25 ੨੫ ਪਰ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦੇ ਪੁੱਤਰ ਅਲੀਸ਼ਾਮਾ ਦੇ ਪੋਤੇ ਇਸਮਾਏਲ ਜੋ ਰਾਜਵੰਸ਼ੀ ਸੀ ਆਪਣੇ ਨਾਲ ਦਸ ਮਨੁੱਖ ਲੈ ਕੇ ਆਇਆ ਅਤੇ ਗਦਲਯਾਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਵੀ ਜੋ ਉਹ ਦੇ ਨਾਲ ਮਿਸਪਾਹ ਵਿੱਚ ਸਨ।
Но в седьмой месяц пришел Исмаил, сын Нефании, сына Елишамы, из племени царского, с десятью человеками, и поразил Годолию, и он умер, и Иудеев и Халдеев, которые были с ним в Массифе.
26 ੨੬ ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ।
И встал весь народ, от малого до большого, и военачальники, и пошли в Египет, потому что боялись Халдеев.
27 ੨੭ ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ।
В тридцать седьмой год переселения Иехонии, царя Иудейского, в двенадцатый месяц, в двадцать седьмой день месяца, Евилмеродах, царь Вавилонский, в год своего воцарения, вывел Иехонию, царя Иудейского, из дома темничного:
28 ੨੮ ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ।
и говорил с ним дружелюбно, и поставил престол его выше престола царей, которые были у него в Вавилоне;
29 ੨੯ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।
и переменил темничные одежды его, и он всегда имел пищу у него, во все дни жизни его.
30 ੩੦ ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਨਿੱਤ ਦਿੱਤਾ ਜਾਂਦਾ ਰਿਹਾ।
И содержание его, содержание постоянное, выдаваемо было ему от царя, изо дня в день, во все дни жизни его.