< 2 ਰਾਜਿਆਂ 3 >
1 ੧ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੇ ਰਾਜ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰ੍ਹਾਂ ਸਾਲ ਰਾਜ ਕੀਤਾ।
猶大王約沙法特十八年,阿哈布的兒子耶曷蘭在撒瑪黎雅登極作以色列王,在位凡十二年。
2 ੨ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਆਪਣੇ ਮਾਂ ਪਿਉ ਵਾਂਗੂੰ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ।
他行了上主視為惡的事,不過還不像他的父親和母親那樣壞,因此他除去了他父親所立的巴耳神柱,
3 ੩ ਫਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਹ ਨੇ ਇਸਰਾਏਲ ਤੋਂ ਕਰਾਏ ਸੀ, ਚਿੰਬੜਿਆ ਰਿਹਾ ਤੇ ਉਨ੍ਹਾਂ ਤੋਂ ਮੂੰਹ ਨਾ ਮੋੜਿਆ।
只是對乃巴特的兒子雅洛貝罕使以色列陷於罪過的事,仍戀戀不捨,從未脫離。
4 ੪ ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ।
摩阿布人默沙原是一個以畜牧為業的人,他經常以十萬隻羔羊和十萬隻公山羊毛,巷以色列王進貢;
5 ੫ ਜਦੋਂ ਅਹਾਬ ਮਰ ਗਿਆ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਰਾਜਾ ਤੋਂ ਬਾਗੀ ਹੋ ਗਿਆ।
但在阿哈布死後,摩阿布王便背叛了以色列王。
6 ੬ ਉਸ ਦਿਨ ਯਹੋਰਾਮ ਰਾਜਾ ਨੇ ਸਾਮਰਿਯਾ ਤੋਂ ਨਿੱਕਲ ਕੇ ਸਾਰੇ ਇਸਰਾਏਲ ਦੀ ਗਿਣਤੀ ਕੀਤੀ।
那時,耶曷蘭王從撒瑪黎雅出來,檢閱全以色列人,
7 ੭ ਉਹ ਨੇ ਜਾ ਕੇ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਨੂੰ ਸੁਨੇਹਾ ਭੇਜਿਆ ਕਿ ਮੋਆਬ ਦਾ ਰਾਜਾ ਮੇਰੇ ਤੋਂ ਬਾਗੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਂਗਾ? ਉਸ ਨੇ ਆਖਿਆ, “ਮੈਂ ਜਾਂਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰੇ ਲੋਕਾਂ ਵਰਗੇ ਅਤੇ ਮੇਰੇ ਘੋੜੇ ਤੇਰੇ ਘੋੜਿਆਂ ਵਰਗੇ ਹਨ।”
以後派使者去見猶大王約沙法特說:「摩阿布王背叛了我,你願意同我一起去攻打摩阿布嗎﹖」約沙法特說:「願意去;你怎樣,我也怎樣;我的人民就如同是你的人民,我的馬就如同是你的馬。」
8 ੮ ਉਹ ਨੇ ਆਖਿਆ, “ਅਸੀਂ ਕਿਹੜੇ ਪਾਸਿਓਂ ਚੜ੍ਹਾਈ ਕਰੀਏ?” ਉਸ ਨੇ ਆਖਿਆ, “ਅਦੋਮ ਦੀ ਉਜਾੜ ਵੱਲੋਂ।”
約沙法特接著問說:「我們從哪條路上去﹖」耶曷蘭答說:「從厄東曠野那條路。」
9 ੯ ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾਂ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ।
於是以色列王、猶大王和厄東王出發,繞道而行,七天以後,軍隊和隨行的一大隊牲畜沒有水喝。
10 ੧੦ ਤਦ ਇਸਰਾਏਲ ਦੇ ਰਾਜਾ ਨੇ ਆਖਿਆ, “ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਸੱਦਿਆ ਹੈ, ਜੋ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”
以色列王說:「哎! 上主召集這三個王子,原是將他們交在摩阿布手中啊! 」
11 ੧੧ ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ।
約沙法特問說:「這裏有沒有一位上主的先知,我們可以託他求問上主﹖」以色列王的一個臣僕回答說:「這裏有沙法特的兒子厄里叟,就是常在厄里亞手上倒水的那一位。」
12 ੧੨ ਤਦ ਯਹੋਸ਼ਾਫ਼ਾਤ ਨੇ ਆਖਿਆ, “ਯਹੋਵਾਹ ਦਾ ਬਚਨ ਉਹ ਦੇ ਕੋਲ ਹੈ।” ਸੋ ਇਸਰਾਏਲ ਦਾ ਰਾਜਾ, ਯਹੋਸ਼ਾਫ਼ਾਤ ਤੇ ਅਦੋਮ ਦਾ ਰਾਜਾ ਉਹ ਦੇ ਕੋਲ ਗਏ।
約沙法特說:「他必有上主的話。」以色列王、約沙法特和厄東王,於是一同下去見他。
13 ੧੩ ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”
厄里叟對以色列王說:「我和你有什麼關係﹖你去找你父親和你母親的先知罷! 」以色列王說:「不要這樣說! 上主召集了這三個王子,原是要將他們交於摩阿布手中啊! 」
14 ੧੪ ਤਦ ਅਲੀਸ਼ਾ ਬੋਲਿਆ, “ਸੈਨਾਂ ਦੇ ਜਿਉਂਦੇ ਯਹੋਵਾਹ ਦੀ ਸਹੁੰ ਜਿਸ ਦੇ ਅੱਗੇ ਮੈਂ ਖੜ੍ਹਾ ਹਾਂ, ਜੇ ਮੈਨੂੰ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ।”
厄里叟說:「我指著我所服事的永生萬軍的上主起示:我如果不是為了猶大王約沙法特的情面,我決不看你,也不睬你。
15 ੧੫ ਪਰ ਹੁਣ ਕਿਸੇ ਵਜਾਉਣ ਵਾਲੇ ਨੂੰ ਮੇਰੇ ਕੋਲ ਲਿਆਓ, ਕਿਉਂ ਜੋ ਇਸ ਤਰ੍ਹਾਂ ਹੁੰਦਾ ਸੀ ਕਿ ਜਦੋਂ ਵਜਾਉਣ ਵਾਲਾ ਤਾਰਾਂ ਨੂੰ ਛੇੜਦਾ ਸੀ, ਤਾਂ ਯਹੋਵਾਹ ਦਾ ਹੱਥ ਉਹ ਦੇ ਉੱਤੇ ਆਉਂਦਾ ਸੀ।
現在,你們給我叫一個彈琴的人來。」原來每逢樂師彈琴的時候,上主的手就臨到他身上。
16 ੧੬ ਤਦ ਉਹ ਨੇ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਘਾਟੀ ਵਿੱਚ ਟੋਏ ਹੀ ਟੋਏ ਪੁੱਟ ਦਿਓ।
厄里叟說:「上主這樣說:你們在這山谷中遍挖壕溝,
17 ੧੭ ਕਿਉਂਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਨਾ ਹਵਾ ਨੂੰ ਵੇਖੋਗੇ ਨਾ ਮੀਂਹ ਨੂੰ, ਤਾਂ ਵੀ ਉਹ ਘਾਟੀ ਪਾਣੀ ਨਾਲ ਭਰ ਜਾਵੇਗੀ ਅਤੇ ਤੁਸੀਂ ਪੀਵੋਗੇ ਤੇ ਤੁਹਾਡੇ ਪਸ਼ੂ ਵੀ।
因為上主這樣說:你們不見風,也不見雨,這山谷中卻要充滿了水,使你們、你們的軍隊和牲畜都有水喝。
18 ੧੮ ਇਹ ਯਹੋਵਾਹ ਦੀ ਨਿਗਾਹ ਵਿੱਚ ਨਿੱਕੀ ਜਿਹੀ ਗੱਲ ਹੈ। ਉਹ ਮੋਆਬ ਨੂੰ ਤੁਹਾਡੇ ਹੱਥ ਦੇ ਦੇਵੇਗਾ।
這在上主看來還是小事,他還要將摩阿布交在你們手中,
19 ੧੯ ਤੁਸੀਂ ਹਰ ਸ਼ਹਿਰ ਪਨਾਹ ਵਾਲੇ ਸ਼ਹਿਰ ਅਤੇ ਉੱਤਮ ਸ਼ਹਿਰ ਢਾਹ ਛੱਡੋਗੇ, ਹਰ ਚੰਗੇ ਰੁੱਖ ਨੂੰ ਵੱਢ ਸੁੱਟੋਗੇ, ਪਾਣੀ ਦੇ ਸਾਰੇ ਸੋਤਿਆਂ ਨੂੰ ਪੂਰ ਦੇਵੋਗੇ ਅਤੇ ਹਰ ਚੰਗੇ ਖੇਤ ਨੂੰ ਪੱਥਰਾਂ ਨਾਲ ਵਿਗਾੜ ਦਿਓਗੇ।
使你們攻破所有設防的城市,砍倒所有的好樹,杜塞所有的水泉,用石頭毀壞所有的良田。」
20 ੨੦ ਇਸ ਤਰ੍ਹਾਂ ਹੋਇਆ ਜਦੋਂ ਸਵੇਰ ਨੂੰ ਭੇਟ ਚੜ੍ਹਾਈ ਜਾਂਦੀ ਸੀ, ਤਾਂ ਵੇਖੋ ਅਦੋਮ ਦੇ ਪਾਸਿਓਂ ਪਾਣੀ ਆ ਰਿਹਾ ਸੀ ਤੇ ਉਹ ਧਰਤੀ ਪਾਣੀ ਨਾਲ ਭਰ ਗਈ।
果然,早上正獻祭的時候,從厄東方面來了大水,遍地滿了水。
21 ੨੧ ਜਦ ਸਾਰੇ ਮੋਆਬੀਆਂ ਨੇ ਸੁਣਿਆ ਕਿ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ, ਤਦ ਸਾਰੇ ਜਵਾਨ ਅਤੇ ਬੁੱਢੇ ਜਿਹੜੇ ਸ਼ਸਤਰ ਬੰਨ੍ਹ ਸਕਦੇ ਸਨ ਇਕੱਠੇ ਹੋਏ ਅਤੇ ਹੱਦ ਉੱਤੇ ਖੜ੍ਹੇ ਹੋ ਗਏ।
全摩阿布人一聽說三個王子前來進攻,就召集了所有能佩帶武器的人,把守邊界。
22 ੨੨ ਜਦੋਂ ਉਹ ਸਵੇਰੇ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਤੇ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਗੂੰ ਦਿਸਦਾ ਸੀ।
第二天早晨,日光照在水上,摩阿布人起來,看見對面的水紅得像血,
23 ੨੩ ਇਸ ਲਈ ਉਹ ਬੋਲੇ, “ਇਹ ਤਾਂ ਲਹੂ ਹੈ ਰਾਜਾ ਨਾਸ ਹੀ ਹੋ ਗਏ। ਹਾਂ, ਹਰ ਮਨੁੱਖ ਨੇ ਆਪਣੇ ਨਾਲ ਦੇ ਨੂੰ ਮਾਰ ਛੱਡਿਆ ਹੈ। ਹੇ ਮੋਆਬ, ਹੁਣ ਲੁੱਟ ਨੂੰ ਤੁਰ ਪਓ।”
遂說:「這是血! 一定是那三個王子彼此混戰,互相殘殺。摩阿布,起來,前去奪取財物! 」
24 ੨੪ ਜਦ ਉਹ ਇਸਰਾਏਲ ਦੇ ਡੇਰੇ ਵਿੱਚ ਆਏ ਤਾਂ ਇਸਰਾਏਲੀਆਂ ਨੇ ਉੱਠ ਕੇ ਮੋਆਬੀਆਂ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਉਨ੍ਹਾਂ ਦੇ ਅੱਗਿਓਂ ਨੱਠ ਤੁਰੇ। ਉਹ ਉਸ ਦੇਸ ਵਿੱਚ ਵੜ ਕੇ ਮੋਆਬੀਆਂ ਨੂੰ ਮਾਰਦੇ ਜਾਂਦੇ ਸਨ।
及至他們到了以色列營地,以色列人即奮起迎敵,摩阿布人從他們面前逃走,他們就乘勢追趕,擊殺摩阿布人,
25 ੨੫ ਉਨ੍ਹਾਂ ਨੇ ਸ਼ਹਿਰਾਂ ਨੂੰ ਢਾਹ ਦਿੱਤਾ, ਹਰ ਇੱਕ ਚੰਗੇ ਖੇਤ ਵਿੱਚ ਹਰ ਆਦਮੀ ਨੇ ਇੱਕ-ਇੱਕ ਪੱਥਰ ਸੁੱਟਿਆ ਤੇ ਉਹ ਨੂੰ ਭਰ ਦਿੱਤਾ, ਪਾਣੀ ਦੇ ਸਾਰੇ ਸੋਤੇ ਉਨ੍ਹਾਂ ਨੇ ਪੂਰ ਦਿੱਤੇ ਅਤੇ ਸਾਰੇ ਚੰਗੇ ਰੁੱਖ ਉਨ੍ਹਾਂ ਨੇ ਵੱਢ ਦਿੱਤੇ, ਜਦੋਂ ਤੱਕ ਕੀਰ-ਹਰਾਸਥ ਵਿੱਚ ਪੱਥਰ ਹੀ ਬਾਕੀ ਰਹੇ, ਤਾਂ ਗੋਪੀਆ ਚਲਾਉਣ ਵਾਲਿਆਂ ਨੇ ਉਹ ਨੂੰ ਘੇਰ ਕੇ ਮਾਰਿਆ।
破壞了他們的城市,個個用石頭拋滿了他們的良田,杜塞了所有的水泉,砍倒了各種好樹;只剩下克爾赫勒斯城,拋石頭的人仍包圍攻擊那城。
26 ੨੬ ਜਦੋਂ ਮੋਆਬ ਦੇ ਰਾਜਾ ਨੇ ਦੇਖਿਆ ਕਿ ਅਸੀਂ ਹਾਰਨ ਵਾਲੇ ਹਾਂ, ਤਾਂ ਉਸ ਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਕਿ ਅਦੋਮ ਦੇ ਰਾਜਾ ਦੇ ਕੋਲ ਦੀ ਹਮਲਾ ਕਰਨ, ਪਰ ਉਹ ਨਾ ਕਰ ਸਕੇ।
摩阿布王見戰事激烈,難以敵抗,就帶領七百人,手持刀劍,企圖突圍,往投阿蘭王,卻沒有成功;
27 ੨੭ ਤਦ ਉਹ ਨੇ ਆਪਣੇ ਪਹਿਲੌਠੇ ਪੁੱਤਰ ਨੂੰ ਜਿਹੜਾ ਉਹ ਦੇ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਸ਼ਹਿਰਪਨਾਹ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਉਹ ਉਸ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ।
於是將那要繼承自己位的長子叫來,在城牆上祭殺了,作為全燔祭。這事使天主向以色列人大發忿怒;他們便離開摩阿布王,各自回了本地。