< 2 ਰਾਜਿਆਂ 3 >
1 ੧ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੇ ਰਾਜ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰ੍ਹਾਂ ਸਾਲ ਰਾਜ ਕੀਤਾ।
In the eighteenth year of Jehoshaphat’s reign over Judah, Jehoram son of Ahab became king of Israel, and he reigned in Samaria twelve years.
2 ੨ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਆਪਣੇ ਮਾਂ ਪਿਉ ਵਾਂਗੂੰ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ।
And he did evil in the sight of the LORD, but not as his father and mother had done. He removed the sacred pillar of Baal that his father had made.
3 ੩ ਫਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਹ ਨੇ ਇਸਰਾਏਲ ਤੋਂ ਕਰਾਏ ਸੀ, ਚਿੰਬੜਿਆ ਰਿਹਾ ਤੇ ਉਨ੍ਹਾਂ ਤੋਂ ਮੂੰਹ ਨਾ ਮੋੜਿਆ।
Nevertheless, he clung to the sins that Jeroboam son of Nebat had caused Israel to commit; he did not turn away from them.
4 ੪ ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ।
Now Mesha king of Moab was a sheep breeder, and he would render to the king of Israel a hundred thousand lambs and the wool of a hundred thousand rams.
5 ੫ ਜਦੋਂ ਅਹਾਬ ਮਰ ਗਿਆ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਰਾਜਾ ਤੋਂ ਬਾਗੀ ਹੋ ਗਿਆ।
But after the death of Ahab, the king of Moab rebelled against the king of Israel.
6 ੬ ਉਸ ਦਿਨ ਯਹੋਰਾਮ ਰਾਜਾ ਨੇ ਸਾਮਰਿਯਾ ਤੋਂ ਨਿੱਕਲ ਕੇ ਸਾਰੇ ਇਸਰਾਏਲ ਦੀ ਗਿਣਤੀ ਕੀਤੀ।
So at that time King Jehoram set out from Samaria and mobilized all Israel.
7 ੭ ਉਹ ਨੇ ਜਾ ਕੇ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਨੂੰ ਸੁਨੇਹਾ ਭੇਜਿਆ ਕਿ ਮੋਆਬ ਦਾ ਰਾਜਾ ਮੇਰੇ ਤੋਂ ਬਾਗੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਂਗਾ? ਉਸ ਨੇ ਆਖਿਆ, “ਮੈਂ ਜਾਂਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰੇ ਲੋਕਾਂ ਵਰਗੇ ਅਤੇ ਮੇਰੇ ਘੋੜੇ ਤੇਰੇ ਘੋੜਿਆਂ ਵਰਗੇ ਹਨ।”
And he sent a message to Jehoshaphat king of Judah: “The king of Moab has rebelled against me. Will you go with me to fight against Moab?” “I will go,” replied Jehoshaphat. “I am like you, my people are your people, and my horses are your horses.”
8 ੮ ਉਹ ਨੇ ਆਖਿਆ, “ਅਸੀਂ ਕਿਹੜੇ ਪਾਸਿਓਂ ਚੜ੍ਹਾਈ ਕਰੀਏ?” ਉਸ ਨੇ ਆਖਿਆ, “ਅਦੋਮ ਦੀ ਉਜਾੜ ਵੱਲੋਂ।”
Then he asked, “Which way shall we go up?” “By way of the Desert of Edom,” replied Joram.
9 ੯ ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾਂ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ।
So the king of Israel, the king of Judah, and the king of Edom set out, and after they had traveled a roundabout route for seven days, they had no water for their army or for their animals.
10 ੧੦ ਤਦ ਇਸਰਾਏਲ ਦੇ ਰਾਜਾ ਨੇ ਆਖਿਆ, “ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਸੱਦਿਆ ਹੈ, ਜੋ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”
“Alas,” said the king of Israel, “for the LORD has summoned these three kings to deliver them into the hand of Moab!”
11 ੧੧ ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ।
But Jehoshaphat asked, “Is there no prophet of the LORD here? Let us inquire of the LORD through him.” And one of the servants of the king of Israel answered, “Elisha son of Shaphat is here. He used to pour water on the hands of Elijah.”
12 ੧੨ ਤਦ ਯਹੋਸ਼ਾਫ਼ਾਤ ਨੇ ਆਖਿਆ, “ਯਹੋਵਾਹ ਦਾ ਬਚਨ ਉਹ ਦੇ ਕੋਲ ਹੈ।” ਸੋ ਇਸਰਾਏਲ ਦਾ ਰਾਜਾ, ਯਹੋਸ਼ਾਫ਼ਾਤ ਤੇ ਅਦੋਮ ਦਾ ਰਾਜਾ ਉਹ ਦੇ ਕੋਲ ਗਏ।
Jehoshaphat affirmed, “The word of the LORD is with him.” So the king of Israel and Jehoshaphat and the king of Edom went down to him.
13 ੧੩ ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”
Elisha, however, said to the king of Israel, “What have we to do with each other? Go to the prophets of your father and of your mother!” “No,” replied the king of Israel, “for it is the LORD who has summoned these three kings to deliver them into the hand of Moab.”
14 ੧੪ ਤਦ ਅਲੀਸ਼ਾ ਬੋਲਿਆ, “ਸੈਨਾਂ ਦੇ ਜਿਉਂਦੇ ਯਹੋਵਾਹ ਦੀ ਸਹੁੰ ਜਿਸ ਦੇ ਅੱਗੇ ਮੈਂ ਖੜ੍ਹਾ ਹਾਂ, ਜੇ ਮੈਨੂੰ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ।”
Then Elisha said, “As surely as the LORD of Hosts lives, before whom I stand, were it not for my regard for the presence of Jehoshaphat king of Judah, I would not look at you or acknowledge you.
15 ੧੫ ਪਰ ਹੁਣ ਕਿਸੇ ਵਜਾਉਣ ਵਾਲੇ ਨੂੰ ਮੇਰੇ ਕੋਲ ਲਿਆਓ, ਕਿਉਂ ਜੋ ਇਸ ਤਰ੍ਹਾਂ ਹੁੰਦਾ ਸੀ ਕਿ ਜਦੋਂ ਵਜਾਉਣ ਵਾਲਾ ਤਾਰਾਂ ਨੂੰ ਛੇੜਦਾ ਸੀ, ਤਾਂ ਯਹੋਵਾਹ ਦਾ ਹੱਥ ਉਹ ਦੇ ਉੱਤੇ ਆਉਂਦਾ ਸੀ।
But now, bring me a harpist.” And while the harpist played, the hand of the LORD came upon Elisha
16 ੧੬ ਤਦ ਉਹ ਨੇ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਘਾਟੀ ਵਿੱਚ ਟੋਏ ਹੀ ਟੋਏ ਪੁੱਟ ਦਿਓ।
and he said, “This is what the LORD says: ‘Dig this valley full of ditches.’
17 ੧੭ ਕਿਉਂਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਨਾ ਹਵਾ ਨੂੰ ਵੇਖੋਗੇ ਨਾ ਮੀਂਹ ਨੂੰ, ਤਾਂ ਵੀ ਉਹ ਘਾਟੀ ਪਾਣੀ ਨਾਲ ਭਰ ਜਾਵੇਗੀ ਅਤੇ ਤੁਸੀਂ ਪੀਵੋਗੇ ਤੇ ਤੁਹਾਡੇ ਪਸ਼ੂ ਵੀ।
For the LORD says, ‘You will not see wind or rain, but the valley will be filled with water, and you will drink—you and your cattle and your animals.’
18 ੧੮ ਇਹ ਯਹੋਵਾਹ ਦੀ ਨਿਗਾਹ ਵਿੱਚ ਨਿੱਕੀ ਜਿਹੀ ਗੱਲ ਹੈ। ਉਹ ਮੋਆਬ ਨੂੰ ਤੁਹਾਡੇ ਹੱਥ ਦੇ ਦੇਵੇਗਾ।
This is a simple matter in the sight of the LORD, and He will also deliver the Moabites into your hand.
19 ੧੯ ਤੁਸੀਂ ਹਰ ਸ਼ਹਿਰ ਪਨਾਹ ਵਾਲੇ ਸ਼ਹਿਰ ਅਤੇ ਉੱਤਮ ਸ਼ਹਿਰ ਢਾਹ ਛੱਡੋਗੇ, ਹਰ ਚੰਗੇ ਰੁੱਖ ਨੂੰ ਵੱਢ ਸੁੱਟੋਗੇ, ਪਾਣੀ ਦੇ ਸਾਰੇ ਸੋਤਿਆਂ ਨੂੰ ਪੂਰ ਦੇਵੋਗੇ ਅਤੇ ਹਰ ਚੰਗੇ ਖੇਤ ਨੂੰ ਪੱਥਰਾਂ ਨਾਲ ਵਿਗਾੜ ਦਿਓਗੇ।
And you shall attack every fortified city and every city of importance. You shall cut down every good tree, stop up every spring, and ruin every good field with stones.”
20 ੨੦ ਇਸ ਤਰ੍ਹਾਂ ਹੋਇਆ ਜਦੋਂ ਸਵੇਰ ਨੂੰ ਭੇਟ ਚੜ੍ਹਾਈ ਜਾਂਦੀ ਸੀ, ਤਾਂ ਵੇਖੋ ਅਦੋਮ ਦੇ ਪਾਸਿਓਂ ਪਾਣੀ ਆ ਰਿਹਾ ਸੀ ਤੇ ਉਹ ਧਰਤੀ ਪਾਣੀ ਨਾਲ ਭਰ ਗਈ।
The next morning, at the time of the morning sacrifice, water suddenly flowed from the direction of Edom and filled the land.
21 ੨੧ ਜਦ ਸਾਰੇ ਮੋਆਬੀਆਂ ਨੇ ਸੁਣਿਆ ਕਿ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ, ਤਦ ਸਾਰੇ ਜਵਾਨ ਅਤੇ ਬੁੱਢੇ ਜਿਹੜੇ ਸ਼ਸਤਰ ਬੰਨ੍ਹ ਸਕਦੇ ਸਨ ਇਕੱਠੇ ਹੋਏ ਅਤੇ ਹੱਦ ਉੱਤੇ ਖੜ੍ਹੇ ਹੋ ਗਏ।
Now all the Moabites had heard that the kings had come up to fight against them. So all who could bear arms, young and old, were summoned and stationed at the border.
22 ੨੨ ਜਦੋਂ ਉਹ ਸਵੇਰੇ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਤੇ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਗੂੰ ਦਿਸਦਾ ਸੀ।
When they got up early in the morning, the sun was shining on the water, and it looked as red as blood to the Moabites across the way.
23 ੨੩ ਇਸ ਲਈ ਉਹ ਬੋਲੇ, “ਇਹ ਤਾਂ ਲਹੂ ਹੈ ਰਾਜਾ ਨਾਸ ਹੀ ਹੋ ਗਏ। ਹਾਂ, ਹਰ ਮਨੁੱਖ ਨੇ ਆਪਣੇ ਨਾਲ ਦੇ ਨੂੰ ਮਾਰ ਛੱਡਿਆ ਹੈ। ਹੇ ਮੋਆਬ, ਹੁਣ ਲੁੱਟ ਨੂੰ ਤੁਰ ਪਓ।”
“This is blood!” they exclaimed. “The kings have clashed swords and slaughtered one another. Now to the plunder, Moab!”
24 ੨੪ ਜਦ ਉਹ ਇਸਰਾਏਲ ਦੇ ਡੇਰੇ ਵਿੱਚ ਆਏ ਤਾਂ ਇਸਰਾਏਲੀਆਂ ਨੇ ਉੱਠ ਕੇ ਮੋਆਬੀਆਂ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਉਨ੍ਹਾਂ ਦੇ ਅੱਗਿਓਂ ਨੱਠ ਤੁਰੇ। ਉਹ ਉਸ ਦੇਸ ਵਿੱਚ ਵੜ ਕੇ ਮੋਆਬੀਆਂ ਨੂੰ ਮਾਰਦੇ ਜਾਂਦੇ ਸਨ।
But when the Moabites came to the camp of Israel, the Israelites rose up and attacked them, and they fled before them. So the Israelites invaded their land and struck down the Moabites.
25 ੨੫ ਉਨ੍ਹਾਂ ਨੇ ਸ਼ਹਿਰਾਂ ਨੂੰ ਢਾਹ ਦਿੱਤਾ, ਹਰ ਇੱਕ ਚੰਗੇ ਖੇਤ ਵਿੱਚ ਹਰ ਆਦਮੀ ਨੇ ਇੱਕ-ਇੱਕ ਪੱਥਰ ਸੁੱਟਿਆ ਤੇ ਉਹ ਨੂੰ ਭਰ ਦਿੱਤਾ, ਪਾਣੀ ਦੇ ਸਾਰੇ ਸੋਤੇ ਉਨ੍ਹਾਂ ਨੇ ਪੂਰ ਦਿੱਤੇ ਅਤੇ ਸਾਰੇ ਚੰਗੇ ਰੁੱਖ ਉਨ੍ਹਾਂ ਨੇ ਵੱਢ ਦਿੱਤੇ, ਜਦੋਂ ਤੱਕ ਕੀਰ-ਹਰਾਸਥ ਵਿੱਚ ਪੱਥਰ ਹੀ ਬਾਕੀ ਰਹੇ, ਤਾਂ ਗੋਪੀਆ ਚਲਾਉਣ ਵਾਲਿਆਂ ਨੇ ਉਹ ਨੂੰ ਘੇਰ ਕੇ ਮਾਰਿਆ।
They destroyed the cities, and each man threw stones on every good field until it was covered. They stopped up every spring and cut down every good tree. Only Kir-haraseth was left with stones in place, but men with slings surrounded it and attacked it as well.
26 ੨੬ ਜਦੋਂ ਮੋਆਬ ਦੇ ਰਾਜਾ ਨੇ ਦੇਖਿਆ ਕਿ ਅਸੀਂ ਹਾਰਨ ਵਾਲੇ ਹਾਂ, ਤਾਂ ਉਸ ਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਕਿ ਅਦੋਮ ਦੇ ਰਾਜਾ ਦੇ ਕੋਲ ਦੀ ਹਮਲਾ ਕਰਨ, ਪਰ ਉਹ ਨਾ ਕਰ ਸਕੇ।
When the king of Moab saw that the battle was too fierce for him, he took with him seven hundred swordsmen to break through to the king of Edom, but they could not prevail.
27 ੨੭ ਤਦ ਉਹ ਨੇ ਆਪਣੇ ਪਹਿਲੌਠੇ ਪੁੱਤਰ ਨੂੰ ਜਿਹੜਾ ਉਹ ਦੇ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਸ਼ਹਿਰਪਨਾਹ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਉਹ ਉਸ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ।
So he took his firstborn son, who was to succeed him, and offered him as a burnt offering on the city wall. And there was great fury against the Israelites, so they withdrew and returned to their own land.