< 2 ਰਾਜਿਆਂ 4 >

1 ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।
Now a certain woman of the wives of the sons of the prophets cried out to Elisha, saying, Thy servant my husband is dead, and thou know that thy servant feared Jehovah, and the creditor has come to take my two children to him to be bondmen.
2 ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।”
And Elisha said to her, What shall I do for thee? Tell me, what have thou in the house? And she said, Thy handmaid has not anything in the house except a pot of oil.
3 ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ।
Then he said, Go, borrow for thee vessels abroad from all thy neighbors, even empty vessels; borrow not a few.
4 ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।”
And thou shall go in, and shut the door upon thee and upon thy sons, and pour out into all those vessels, and thou shall set aside that which is full.
5 ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ।
So she went from him, and shut the door upon her and upon her sons. They brought the vessels to her, and she poured out.
6 ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ।
And it came to pass, when the vessels were full, that she said to her son, Bring me yet a vessel. And he said to her, There is no more a vessel. And the oil halted.
7 ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।”
Then she came and told the man of God. And he said, Go, sell the oil, and pay thy debt, and live thou and thy sons from the rest.
8 ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।
And it fell on a day that Elisha passed to Shunem where there was a prominent woman. And she constrained him to eat bread. And so it was, that as often as he passed by he turned in there to eat bread.
9 ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ, ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ।
And she said to her husband, Behold now, I perceive that this is a holy man of God who passes by us continually.
10 ੧੦ ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।”
Let us make, I pray thee, a little chamber on the wall. And let us set a bed for him there, and a table, and a seat, and a lampstand. And it shall be, when he comes to us, that he shall turn in there.
11 ੧੧ ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ।
And it fell on a day that he came there, and he turned into the chamber and lay there.
12 ੧੨ ਤਦ ਉਸ ਨੇ ਆਪਣੇ ਚੇਲੇ ਗੇਹਾਜੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ,” ਤਦ ਉਹ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖੜ੍ਹੀ ਹੋ ਗਈ।
And he said to Gehazi his servant, Call this Shunammite. And when he had called her, she stood before him.
13 ੧੩ ਉਸ ਨੇ ਚੇਲੇ ਨੂੰ ਕਿਹਾ ਕਿ ਉਹ ਨੂੰ ਆਖ ਕਿ ਵੇਖ ਤੂੰ ਜੋ ਐਨੇ ਧਿਆਨ ਨਾਲ ਸਾਡੀ ਸੇਵਾ ਕਰਦੀ ਰਹੀ, ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਰਾਜਾ ਜਾਂ ਸੈਨਾਪਤੀ ਨਾਲ ਤੇਰੇ ਬਾਰੇ ਗੱਲ ਕਰੀਏ? ਪਰ ਉਹ ਬੋਲੀ, “ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿਚਕਾਰ ਵੱਸਦੀ ਹਾਂ।”
And he said to him, Say now to her, Behold, thou have been caring for us with all this care. What is to be done for thee? Would thou be spoken for to the king, or to the captain of the army? And she answered, I dwell among my own people.
14 ੧੪ ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।”
And he said, What then is to be done for her? And Gehazi answered, Truly she has no son, and her husband is old.
15 ੧੫ ਉਸ ਨੇ ਕਿਹਾ, “ਉਹ ਨੂੰ ਸੱਦ।” ਸੋ ਉਸ ਨੇ ਉਹ ਨੂੰ ਸੱਦਿਆ ਤੇ ਉਹ ਦਰਵਾਜ਼ੇ ਵਿੱਚ ਆ ਖੜ੍ਹੀ ਹੋਈ।
And he said, Call her. And when he had called her, she stood in the door.
16 ੧੬ ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।”
And he said, At this season, when the time comes round, thou shall embrace a son. And she said, No, my lord, thou man of God, do not lie to thy handmaid.
17 ੧੭ ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ।
And the woman conceived, and bore a son at that season, when the time came round, as Elisha had said to her.
18 ੧੮ ਜਦੋਂ ਬਾਲਕ ਵੱਡਾ ਹੋਇਆ, ਤਾਂ ਇੱਕ ਦਿਨ ਉਹ ਆਪਣੇ ਪਿਉ ਕੋਲ ਵਾਢਿਆਂ ਵੱਲ ਚੱਲਿਆ ਗਿਆ।
And when the child was grown, it fell on a day that he went out to his father to the reapers.
19 ੧੯ ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।”
And he said to his father, My head, my head. And he said to his servant, Carry him to his mother.
20 ੨੦ ਜਦੋਂ ਉਹ ਉਸ ਨੂੰ ਚੁੱਕ ਕੇ ਉਹ ਦੀ ਮਾਂ ਕੋਲ ਅੰਦਰ ਲੈ ਗਿਆ, ਤਾਂ ਉਹ ਦੁਪਹਿਰ ਤੱਕ ਉਹ ਦੇ ਗੋਡਿਆਂ ਉੱਤੇ ਬੈਠਾ ਰਿਹਾ, ਫੇਰ ਮਰ ਗਿਆ।
And when he had taken him, and brought him to his mother, he sat on her knees till noon, and then died.
21 ੨੧ ਤਦ ਉਹ ਨੇ ਉੱਤੇ ਜਾ ਕੇ ਉਹ ਨੂੰ ਪਰਮੇਸ਼ੁਰ ਦੇ ਜਨ ਦੇ ਮੰਜੇ ਉੱਤੇ ਲਿਟਾ ਦਿੱਤਾ ਅਤੇ ਦਰਵਾਜ਼ਾ ਬੰਦ ਕਰ ਕੇ ਬਾਹਰ ਚਲੀ ਗਈ।
And she went up and laid him on the bed of the man of God, and shut the door upon him, and went out.
22 ੨੨ ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, “ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧੀ ਮੇਰੇ ਕੋਲ ਭੇਜ ਕਿ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਕੇ ਜਾਂਵਾਂ ਤੇ ਮੁੜ ਆਵਾਂ।”
And she called to her husband, and said, Send me, I pray thee, one of the servants, and one of the donkeys, that I may run to the man of God, and come again.
23 ੨੩ ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ?” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ।
And he said, Why will thou go to him today? It is neither new moon nor sabbath. And she said, It shall be well.
24 ੨੪ ਤਦ ਉਹ ਨੇ ਗਧੀ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।”
Then she saddled a donkey, and said to her servant, Drive, and go forward. Do not restrain my riding unless I bid thee.
25 ੨੫ ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।”
So she went, and came to the man of God to mount Carmel. And it came to pass, when the man of God saw her afar off, that he said to Gehazi his servant, Behold, yonder is the Shunammite.
26 ੨੬ ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁੱਖ-ਸਾਂਦ ਹੈ।”
Run now, I pray thee, to meet her, and say to her, Is it well with thee? Is it well with thy husband? Is it well with the child? And she answered, It is well.
27 ੨੭ ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।”
And when she came to the man of God to the hill, she caught hold of his feet. And Gehazi came near to thrust her away, but the man of God said, Let her alone, for her soul is vexed within her, and Jehovah has hid it from me, and has not told me.
28 ੨੮ ਤਦ ਉਹ ਬੋਲੀ, “ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤਰ ਮੰਗਿਆ ਸੀ? ਕੀ ਮੈਂ ਇਹ ਨਹੀਂ ਸੀ ਆਖਿਆ ਕਿ ਮੈਨੂੰ ਧੋਖਾ ਨਾ ਦੇਵੀਂ?”
Then she said, Did I desire a son of my lord? Did I not say, do not deceive me?
29 ੨੯ ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।”
Then he said to Gehazi, Gird up thy loins, and take my staff in thy hand, and go thy way. If thou meet any man, do not salute him, and if any salute thee, do not answer him again. And lay my staff upon the face of the child.
30 ੩੦ ਪਰ ਮੁੰਡੇ ਦੀ ਮਾਂ ਬੋਲੀ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗੀ।” ਸੋ ਉਹ ਉੱਠ ਕੇ ਉਹ ਦੇ ਮਗਰ ਤੁਰ ਪਿਆ।
And the mother of the child said, As Jehovah lives, and as thy soul lives, I will not leave thee. And he arose, and followed her.
31 ੩੧ ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ, ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਬਾਲਕ ਨਹੀਂ ਜਾਗਿਆ।
And Gehazi passed on before them, and laid the staff upon the face of the child, but there was neither voice, nor hearing. Therefore he returned to meet him, and told him, saying, The child has not awakened.
32 ੩੨ ਜਦੋਂ ਅਲੀਸ਼ਾ ਘਰ ਵਿੱਚ ਆਇਆ, ਵੇਖੋ ਬਾਲਕ ਮਰਿਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ।
And when Elisha came into the house, behold, the child was dead, and laid upon his bed.
33 ੩੩ ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ।
He went in therefore, and shut the door upon the two of them, and prayed to Jehovah.
34 ੩੪ ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ।
And he went up, and lay upon the child, and put his mouth upon his mouth, and his eyes upon his eyes, and his hands upon his hands. And he stretched himself upon him, and the flesh of the child grew warm.
35 ੩੫ ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ।
Then he returned, and walked in the house once to and fro, and went up, and stretched himself upon him. And the child sneezed seven times, and the child opened his eyes.
36 ੩੬ ਤਦ ਉਸ ਨੇ ਗੇਹਾਜੀ ਨੂੰ ਸੱਦ ਕੇ ਆਖਿਆ, “ਇਸ ਸ਼ੂਨੰਮੀ ਨੂੰ ਸੱਦ ਲੈ।” ਸੋ ਉਸ ਨੇ ਉਹ ਨੂੰ ਸੱਦਿਆ ਅਤੇ ਜਦੋਂ ਉਹ ਉਸ ਦੇ ਕੋਲ ਅੰਦਰ ਆਈ ਤਾਂ ਉਹ ਬੋਲਿਆ, “ਆਪਣੇ ਪੁੱਤਰ ਨੂੰ ਚੁੱਕ ਲੈ।”
And he called Gehazi, and said, Call this Shunammite. So he called her. And when she came in to him, he said, Take up thy son.
37 ੩੭ ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ, ਆਪਣੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤਰ ਨੂੰ ਚੁੱਕ ਕੇ ਬਾਹਰ ਚੱਲੀ ਗਈ।
Then she went in, and fell at his feet, and bowed herself to the ground. And she took up her son, and went out.
38 ੩੮ ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, “ਦੇਗ ਚੜ੍ਹਾ ਦੇ ਅਤੇ ਨਬੀਆਂ ਦੇ ਪੁੱਤਰਾਂ ਲਈ ਭਾਜੀ ਉਬਾਲ।”
And Elisha came again to Gilgal. And there was a dearth in the land, and the sons of the prophets were sitting before him. And he said to his servant, Set on the great pot, and boil pottage for the sons of the prophets.
39 ੩੯ ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ।
And one went out into the field to gather herbs, and found a wild vine, and gathered wild gourds from it, his lap full, and came and shred them into the pot of pottage, for they did not know them.
40 ੪੦ ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ।
So they poured out for the men to eat. And it came to pass, as they were eating of the pottage, that they cried out, and said, O man of God, there is death in the pot. And they could not eat of it.
41 ੪੧ ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ।
But he said, Then bring meal. And he cast it into the pot, and he said, Pour out for the people, that they may eat. And there was no harm in the pot.
42 ੪੨ ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”
And a man came from Baal-shalishah, and brought the man of God bread of the first-fruits, twenty loaves of barley, and fresh ears of grain in his sack. And he said, Give to the people that they may eat.
43 ੪੩ ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ।
And his servant said, What, should I set this before a hundred men? But he said, Give to the people that they may eat, for thus says Jehovah, They shall eat, and shall leave of it.
44 ੪੪ ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਅਨੁਸਾਰ ਬਾਕੀ ਵੀ ਛੱਡ ਦਿੱਤਾ।
So he set it before them, and they ate, and left of it according to the word of Jehovah.

< 2 ਰਾਜਿਆਂ 4 >