< 2 ਰਾਜਿਆਂ 4 >
1 ੧ ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।
А одна з жінок пророчих синів кли́кала до Єлисей, говорячи: „Помер раб твій, мій чоловік! А ти знаєш, що раб твій боявся Господа. А позича́льник прийшов ось, щоб забрати собі двоє дітей моїх за рабів“.
2 ੨ ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।”
І сказав до неї Єлисей: „Що́ я зроблю тобі? Розкажи мені, що́ є в тебе в домі“. А та відказала: „Нічого нема в домі твоєї невільниці, — є тільки горня́ оливи“.
3 ੩ ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ।
А він сказав: „Іди, позич собі настороні́ по́суд від усіх сусі́док твоїх, по́суд порожній. Не бери мало!
4 ੪ ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।”
І вві́йдеш, і замкне́ш двері за собою та за синами своїми, і поналива́єш у всі ті посу́дини, а повні повідставля́й“.
5 ੫ ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ।
І пішла вона від нього, і замкну́ла двері за собою та за синами своїми. Вони подава́ли їй по́суд, а вона налива́ла.
6 ੬ ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ।
І сталося, коли понапо́внювано по́суд, то сказала вона до сина свого: „Подай мені ще по́суду!“А він відказав їй: „Нема вже по́суду“. І спини́лася олива.
7 ੭ ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।”
І вона прийшла, і доне́сла Божому чоловікові. І він сказав: „Іди, продай ту оливу, та й заплати своєму позича́льникові. А ти та сини́ твої будете жити на позоста́ле“.
8 ੮ ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।
І сталося певного дня, і прийшов Єлисе́й до Шуна́му, а там була багата жінка, — і вона сильно просила його до себе поїсти хліба. І бувало, скільки разів прихо́див він, захо́див туди їсти хліб.
9 ੯ ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ, ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ।
І сказала вона до чоловіка свого: „Ось я познала, що Божий чоловік, який за́вжди прихо́дить до нас, він святий.
10 ੧੦ ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।”
Зробім же малу муровану го́рницю, і поставимо йому там ліжко, і стола, і стільця́, і свічника́. І коли він прихо́дитиме до нас, то захо́дитиме туди“.
11 ੧੧ ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ।
Одно́го ра́зу прийшов він туди, і зайшов до горниці та й ліг там.
12 ੧੨ ਤਦ ਉਸ ਨੇ ਆਪਣੇ ਚੇਲੇ ਗੇਹਾਜੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ,” ਤਦ ਉਹ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖੜ੍ਹੀ ਹੋ ਗਈ।
І сказав він до свого слуги Ґехазі: „Поклич оцю шунамі́тянку!“І той покли́кав її, і вона стала перед ним.
13 ੧੩ ਉਸ ਨੇ ਚੇਲੇ ਨੂੰ ਕਿਹਾ ਕਿ ਉਹ ਨੂੰ ਆਖ ਕਿ ਵੇਖ ਤੂੰ ਜੋ ਐਨੇ ਧਿਆਨ ਨਾਲ ਸਾਡੀ ਸੇਵਾ ਕਰਦੀ ਰਹੀ, ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਰਾਜਾ ਜਾਂ ਸੈਨਾਪਤੀ ਨਾਲ ਤੇਰੇ ਬਾਰੇ ਗੱਲ ਕਰੀਏ? ਪਰ ਉਹ ਬੋਲੀ, “ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿਚਕਾਰ ਵੱਸਦੀ ਹਾਂ।”
І сказав він до нього: „Скажи їй: Ось ти старанно піклува́лася про всі наші потреби. Що́ зробити тобі за це! Чи є що, щоб сказати про тебе цареві або начальникові війська?“А вона відказала: „ Ні, — я сиджу́ серед народу свого!“
14 ੧੪ ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।”
І сказав він: „Що́ ж зробити їй?“А Ґехазі відказав: „Та вона не має сина, а чоловік її стари́й“.
15 ੧੫ ਉਸ ਨੇ ਕਿਹਾ, “ਉਹ ਨੂੰ ਸੱਦ।” ਸੋ ਉਸ ਨੇ ਉਹ ਨੂੰ ਸੱਦਿਆ ਤੇ ਉਹ ਦਰਵਾਜ਼ੇ ਵਿੱਚ ਆ ਖੜ੍ਹੀ ਹੋਈ।
А він сказав: „Поклич її“. І він покликав її, і вона стала при вході.
16 ੧੬ ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।”
І він сказав: „На цей озна́чений час, коли саме цей час ве́рнеться, ти обійма́тимеш сина!“А вона відказала: „Ні, пане, чоловіче Божий, не говори неправди своїй невільниці!“
17 ੧੭ ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ।
Та зачала́ та жінка, і породи́ла сина на той озна́чений час, того саме ча́су, про який говорив до неї Єлисей.
18 ੧੮ ਜਦੋਂ ਬਾਲਕ ਵੱਡਾ ਹੋਇਆ, ਤਾਂ ਇੱਕ ਦਿਨ ਉਹ ਆਪਣੇ ਪਿਉ ਕੋਲ ਵਾਢਿਆਂ ਵੱਲ ਚੱਲਿਆ ਗਿਆ।
І росло те дитя. А одно́го ра́зу вийшло воно до свого́ ба́тька до женці́в.
19 ੧੯ ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।”
І сказало воно до свого батька: „Голова моя, голова моя!“А той сказав слузі: „Занеси́ його до його матері!“
20 ੨੦ ਜਦੋਂ ਉਹ ਉਸ ਨੂੰ ਚੁੱਕ ਕੇ ਉਹ ਦੀ ਮਾਂ ਕੋਲ ਅੰਦਰ ਲੈ ਗਿਆ, ਤਾਂ ਉਹ ਦੁਪਹਿਰ ਤੱਕ ਉਹ ਦੇ ਗੋਡਿਆਂ ਉੱਤੇ ਬੈਠਾ ਰਿਹਾ, ਫੇਰ ਮਰ ਗਿਆ।
І той поніс його, і приніс його до його матері. І сиділо воно на її колінах аж до полу́дня, та й померло...
21 ੨੧ ਤਦ ਉਹ ਨੇ ਉੱਤੇ ਜਾ ਕੇ ਉਹ ਨੂੰ ਪਰਮੇਸ਼ੁਰ ਦੇ ਜਨ ਦੇ ਮੰਜੇ ਉੱਤੇ ਲਿਟਾ ਦਿੱਤਾ ਅਤੇ ਦਰਵਾਜ਼ਾ ਬੰਦ ਕਰ ਕੇ ਬਾਹਰ ਚਲੀ ਗਈ।
І ввійшла вона, і поклала його на ліжко Божого чоловіка, і замкну́ла за ним двері та й вийшла.
22 ੨੨ ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, “ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧੀ ਮੇਰੇ ਕੋਲ ਭੇਜ ਕਿ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਕੇ ਜਾਂਵਾਂ ਤੇ ਮੁੜ ਆਵਾਂ।”
І покликала вона свого чоловіка та й сказала: „Пришли мені одно́го із слуг та одну з ослиць, і я поїду до Божого чоловіка й вернуся“.
23 ੨੩ ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ?” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ।
А він сказав: „Чому ти їдеш до нього? Сьогодні не новомісяччя й не субота“. А вона відказала: „Добре!“
24 ੨੪ ਤਦ ਉਹ ਨੇ ਗਧੀ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।”
І осідла́ла вона ослицю, і сказала до свого слуги: „Поганяй та йди. Не затримуй мені в їзді, аж поки не скажу́ тобі“.
25 ੨੫ ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।”
І поїхала вона, і приїхала до Божого чоловіка, до гори Карме́л. І сталося, як Божий чоловік побачив її зда́лека, то сказав до слуги свого Ґехазі: „Ось та шунамі́тянка!
26 ੨੬ ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁੱਖ-ਸਾਂਦ ਹੈ।”
Побіжи ж назу́стріч їй та й скажи їй: Чи все гара́зд тобі, чи гаразд чоловікові твоєму, чи гаразд дитині?“А та відказала: „Усе гаразді“
27 ੨੭ ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।”
І прийшла вона до Божого чоловіка на го́ру, і сильно схопи́ла за но́ги його. А Ґехазі підійшов, щоб відіпхну́ти її, та Божий чоловік сказав: „Позостав її, бо затурбо́вана душа її, а Господь затаїв це передо мною й не сказав мені“.
28 ੨੮ ਤਦ ਉਹ ਬੋਲੀ, “ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤਰ ਮੰਗਿਆ ਸੀ? ਕੀ ਮੈਂ ਇਹ ਨਹੀਂ ਸੀ ਆਖਿਆ ਕਿ ਮੈਨੂੰ ਧੋਖਾ ਨਾ ਦੇਵੀਂ?”
А вона сказала: „Чи я жадала сина від пана? Чи я не говорила: Не впрова́джуй мене в обма́ну?“
29 ੨੯ ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।”
І він сказав до Ґехазі: „Опережи сте́гна свої, і візьми мою па́лицю в руку свою та й іди. Коли спітка́єш кого, не повітаєш його, а коли хто повітає тебе, не відповіси́ йому. І покладеш мою палицю на хло́пцеве обличчя“.
30 ੩੦ ਪਰ ਮੁੰਡੇ ਦੀ ਮਾਂ ਬੋਲੀ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗੀ।” ਸੋ ਉਹ ਉੱਠ ਕੇ ਉਹ ਦੇ ਮਗਰ ਤੁਰ ਪਿਆ।
А мати того хлопця сказала: „ Як живий Господь і жива душа твоя, — я не полишу́ тебе!“І він устав і пішов за нею.
31 ੩੧ ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ, ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਬਾਲਕ ਨਹੀਂ ਜਾਗਿਆ।
А Ґехазі пішов перед ними, і поклав ту палицю на хлопцеве обличчя, та не було ані голосу, ані чуття. І вернувся він навпроти нього, і доніс йому, говорячи: „Не збуди́вся той хлопець!“
32 ੩੨ ਜਦੋਂ ਅਲੀਸ਼ਾ ਘਰ ਵਿੱਚ ਆਇਆ, ਵੇਖੋ ਬਾਲਕ ਮਰਿਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ।
І ввійшов Єлисей у дім, аж ось той хлопець лежить мертвий на ліжку його!
33 ੩੩ ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ।
І ввійшов він, і замкнув двері за ними обома́, та й молився до Господа.
34 ੩੪ ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ।
І ввійшов він, і ліг на того хло́пця, і поклав уста свої на уста його, а очі свої на очі його, і долоні свої на долоні його. І схилився над ним, і стало тепле тіло тієї дитини!...
35 ੩੫ ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ।
І він зно́ву ходив по дому раз сюди́, а раз туди́. І ввійшов він, і знову схилився над ним, — і чхнув той хлопець аж до семи раз. І розплю́щив той хлопець очі свої.
36 ੩੬ ਤਦ ਉਸ ਨੇ ਗੇਹਾਜੀ ਨੂੰ ਸੱਦ ਕੇ ਆਖਿਆ, “ਇਸ ਸ਼ੂਨੰਮੀ ਨੂੰ ਸੱਦ ਲੈ।” ਸੋ ਉਸ ਨੇ ਉਹ ਨੂੰ ਸੱਦਿਆ ਅਤੇ ਜਦੋਂ ਉਹ ਉਸ ਦੇ ਕੋਲ ਅੰਦਰ ਆਈ ਤਾਂ ਉਹ ਬੋਲਿਆ, “ਆਪਣੇ ਪੁੱਤਰ ਨੂੰ ਚੁੱਕ ਲੈ।”
І покликав він Ґехазі та й сказав: „Поклич ту шунамі́тянку!“І той покликав її. І прийшла вона до нього, і він сказав: „Забери свого сина!“
37 ੩੭ ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ, ਆਪਣੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤਰ ਨੂੰ ਚੁੱਕ ਕੇ ਬਾਹਰ ਚੱਲੀ ਗਈ।
І ввійшла вона, і впала до його ніг, і вклони́лася до землі. І взяла́ вона сина свого та й вийшла...
38 ੩੮ ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, “ਦੇਗ ਚੜ੍ਹਾ ਦੇ ਅਤੇ ਨਬੀਆਂ ਦੇ ਪੁੱਤਰਾਂ ਲਈ ਭਾਜੀ ਉਬਾਲ।”
І вернувся Єлисей до Ґілґалу. А в Краю́ був голод, і пророчі сини сиділи перед ним. І сказав він до свого хлопця: „Пристав великого горшка́, і звари їжу для пророчих синів“.
39 ੩੯ ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ।
І вийшов один на поле, щоб назбирати ярини́, і знайшов там витку́ рослину, і назбирав із неї повну свою одежу диких огіркі́в. І він прийшов, і накриши́в до горшка́ ї́жі, бо вони не знали того́.
40 ੪੦ ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ।
І поналива́ли вони лю́дям їжі. І сталося, як вони їли ту їжу, то закричали й сказали: „Смерть у горшку, чоловіче Божий!“І не могли вони їсти...
41 ੪੧ ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ।
А він сказав: „Дайте муки́!“І він всипав її до горшка і сказав: „Наливай наро́дові, і нехай їдять!“І вже не було́ нічого злого в горшку́.
42 ੪੨ ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”
І прийшов один чоловік із Баал-Шалішу, і приніс Божому чоловікові хліб первопло́ду, — двадцять ячмінних хлібці́в та зе́рна в колоска́х у своїй торбі. І сказав Єлисе́й: „Дай наро́дові, і нехай вони їдять!“
43 ੪੩ ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ।
А слуга його сказав: „Що оце покладу я перед сотнею чоловіка?“Та він відказав: „Дай наро́дові, і нехай їдять, бо так сказав Господь: їжте й позоставте!“
44 ੪੪ ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਅਨੁਸਾਰ ਬਾਕੀ ਵੀ ਛੱਡ ਦਿੱਤਾ।
І він поклав перед ними, і вони їли й позоставили, за словом Господнім.