< 2 ਰਾਜਿਆਂ 5 >

1 ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਅਤੇ ਉਹ ਦਾ ਆਦਰ ਮਾਣ ਹੁੰਦਾ ਸੀ, ਕਿਉਂ ਜੋ ਉਹ ਦੇ ਦੁਆਰਾ ਯਹੋਵਾਹ ਨੇ ਅਰਾਮ ਨੂੰ ਫ਼ਤਹ ਦਿੱਤੀ ਸੀ। ਉਹ ਮਨੁੱਖ ਯੋਧਾ ਸੂਰਮਾ ਸੀ ਪਰ ਕੋੜ੍ਹੀ ਸੀ।
וְ֠נַעֲמָן שַׂר־צְבָ֨א מֶֽלֶךְ־אֲרָ֜ם הָיָ֣ה אִישׁ֩ גָּדֹ֨ול לִפְנֵ֤י אֲדֹנָיו֙ וּנְשֻׂ֣א פָנִ֔ים כִּֽי־בֹ֛ו נָֽתַן־יְהוָ֥ה תְּשׁוּעָ֖ה לַאֲרָ֑ם וְהָאִ֗ישׁ הָיָ֛ה גִּבֹּ֥ור חַ֖יִל מְצֹרָֽע׃
2 ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ।
וַאֲרָם֙ יָצְא֣וּ גְדוּדִ֔ים וַיִּשְׁבּ֛וּ מֵאֶ֥רֶץ יִשְׂרָאֵ֖ל נַעֲרָ֣ה קְטַנָּ֑ה וַתְּהִ֕י לִפְנֵ֖י אֵ֥שֶׁת נַעֲמָֽן׃
3 ਉਸ ਨੇ ਆਪਣੀ ਮਾਲਕਣ ਨੂੰ ਆਖਿਆ, “ਜੇਕਰ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ, ਤਾਂ ਉਹ ਉਸ ਨੂੰ ਉਸ ਦੇ ਕੋੜ੍ਹ ਤੋਂ ਚੰਗਾ ਕਰ ਦਿੰਦਾ।”
וַתֹּ֙אמֶר֙ אֶל־גְּבִרְתָּ֔הּ אַחֲלֵ֣י אֲדֹנִ֔י לִפְנֵ֥י הַנָּבִ֖יא אֲשֶׁ֣ר בְּשֹׁמְרֹ֑ון אָ֛ז יֶאֱסֹ֥ף אֹתֹ֖ו מִצָּרַעְתֹּֽו׃
4 ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।
וַיָּבֹ֕א וַיַּגֵּ֥ד לַאדֹנָ֖יו לֵאמֹ֑ר כָּזֹ֤את וְכָזֹאת֙ דִּבְּרָ֣ה הַֽנַּעֲרָ֔ה אֲשֶׁ֖ר מֵאֶ֥רֶץ יִשְׂרָאֵֽל׃
5 ਤਦ ਨਅਮਾਨ ਅਰਾਮ ਦੇ ਰਾਜਾ ਕੋਲ ਗਿਆ ਅਤੇ ਰਾਜਾ ਨੇ ਆਖਿਆ, “ਚਲਾ ਜਾ। ਮੈਂ ਇਸਰਾਏਲ ਦੇ ਰਾਜਾ ਨੂੰ ਇੱਕ ਚਿੱਠੀ ਭੇਜਾਂਗਾ।” ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ, ਛੇ ਹਜ਼ਾਰ ਮਿਸਕਾਲ ਸੋਨਾ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ।
וַיֹּ֤אמֶר מֶֽלֶךְ־אֲרָם֙ לֶךְ־בֹּ֔א וְאֶשְׁלְחָ֥ה סֵ֖פֶר אֶל־מֶ֣לֶךְ יִשְׂרָאֵ֑ל וַיֵּלֶךְ֩ וַיִּקַּ֨ח בְּיָדֹ֜ו עֶ֣שֶׂר כִּכְּרֵי־כֶ֗סֶף וְשֵׁ֤שֶׁת אֲלָפִים֙ זָהָ֔ב וְעֶ֖שֶׂר חֲלִיפֹ֥ות בְּגָדִֽים׃
6 ਉਹ ਇਸਰਾਏਲ ਦੇ ਰਾਜਾ ਦੇ ਕੋਲ ਚਿੱਠੀ ਲਿਆਇਆ ਜਿਸ ਦੇ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਕੋਲ ਪਹੁੰਚੇ, ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਕਿ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ।
וַיָּבֵ֣א הַסֵּ֔פֶר אֶל־מֶ֥לֶךְ יִשְׂרָאֵ֖ל לֵאמֹ֑ר וְעַתָּ֗ה כְּבֹ֨וא הַסֵּ֤פֶר הַזֶּה֙ אֵלֶ֔יךָ הִנֵּ֨ה שָׁלַ֤חְתִּי אֵלֶ֙יךָ֙ אֶת־נַעֲמָ֣ן עַבְדִּ֔י וַאֲסַפְתֹּ֖ו מִצָּרַעְתֹּֽו׃
7 ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ।”
וַיְהִ֡י כִּקְרֹא֩ מֶֽלֶךְ־יִשְׂרָאֵ֨ל אֶת־הַסֵּ֜פֶר וַיִּקְרַ֣ע בְּגָדָ֗יו וַיֹּ֙אמֶר֙ הַאֱלֹהִ֥ים אָ֙נִי֙ לְהָמִ֣ית וּֽלְהַחֲיֹ֔ות כִּֽי־זֶה֙ שֹׁלֵ֣חַ אֵלַ֔י לֶאֱסֹ֥ף אִ֖ישׁ מִצָּֽרַעְתֹּ֑ו כִּ֤י אַךְ־דְּעֽוּ־נָא֙ וּרְא֔וּ כִּֽי־מִתְאַנֶּ֥ה ה֖וּא לִֽי׃
8 ਜਦੋਂ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਕਿ ਇਸਰਾਏਲ ਦੇ ਰਾਜਾ ਨੇ ਆਪਣੇ ਕੱਪੜੇ ਪਾੜੇ ਤਾਂ ਉਸ ਨੇ ਰਾਜਾ ਨੂੰ ਇਹ ਕਹਿ ਭੇਜਿਆ ਕਿ ਤੂੰ ਆਪਣੇ ਕੱਪੜੇ ਕਿਉਂ ਪਾੜੇ ਹਨ? ਉਹ ਨੂੰ ਮੇਰੇ ਕੋਲ ਆਉਣ ਦੇ ਤਾਂ ਜੋ ਉਹ ਨੂੰ ਪਤਾ ਲੱਗੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।
וַיְהִ֞י כִּשְׁמֹ֣עַ ׀ אֱלִישָׁ֣ע אִישׁ־הָאֱלֹהִ֗ים כִּֽי־קָרַ֤ע מֶֽלֶךְ־יִשְׂרָאֵל֙ אֶת־בְּגָדָ֔יו וַיִּשְׁלַח֙ אֶל־הַמֶּ֣לֶךְ לֵאמֹ֔ר לָ֥מָּה קָרַ֖עְתָּ בְּגָדֶ֑יךָ יָבֹֽא־נָ֣א אֵלַ֔י וְיֵדַ֕ע כִּ֛י יֵ֥שׁ נָבִ֖יא בְּיִשְׂרָאֵֽל׃
9 ਸੋ ਨਅਮਾਨ ਆਪਣੇ ਘੋੜਿਆਂ ਤੇ ਆਪਣੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਆ ਗਿਆ।
וַיָּבֹ֥א נַעֲמָ֖ן בְּסוּסֹו (בְּסוּסָ֣יו) וּבְרִכְבֹּ֑ו וַיַּעֲמֹ֥ד פֶּֽתַח־הַבַּ֖יִת לֶאֱלִישָֽׁע׃
10 ੧੦ ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ।
וַיִּשְׁלַ֥ח אֵלָ֛יו אֱלִישָׁ֖ע מַלְאָ֣ךְ לֵאמֹ֑ר הָלֹ֗וךְ וְרָחַצְתָּ֤ שֶֽׁבַע־פְּעָמִים֙ בַּיַּרְדֵּ֔ן וְיָשֹׁ֧ב בְּשָׂרְךָ֛ לְךָ֖ וּטְהָֽר׃
11 ੧੧ ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ।
וַיִּקְצֹ֥ף נַעֲמָ֖ן וַיֵּלַ֑ךְ וַיֹּאמֶר֩ הִנֵּ֨ה אָמַ֜רְתִּי אֵלַ֣י ׀ יֵצֵ֣א יָצֹ֗וא וְעָמַד֙ וְקָרָא֙ בְּשֵׁם־יְהוָ֣ה אֱלֹהָ֔יו וְהֵנִ֥יף יָדֹ֛ו אֶל־הַמָּקֹ֖ום וְאָסַ֥ף הַמְּצֹרָֽע׃
12 ੧੨ ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ।
הֲלֹ֡א טֹוב֩ אֲבָנָה (אֲמָנָ֨ה) וּפַרְפַּ֜ר נַהֲרֹ֣ות דַּמֶּ֗שֶׂק מִכֹּל֙ מֵימֵ֣י יִשְׂרָאֵ֔ל הֲלֹֽא־אֶרְחַ֥ץ בָּהֶ֖ם וְטָהָ֑רְתִּי וַיִּ֖פֶן וַיֵּ֥לֶךְ בְּחֵמָֽה׃
13 ੧੩ ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?”
וַיִּגְּשׁ֣וּ עֲבָדָיו֮ וַיְדַבְּר֣וּ אֵלָיו֒ וַיֹּאמְר֗וּ אָבִי֙ דָּבָ֣ר גָּדֹ֗ול הַנָּבִ֛יא דִּבֶּ֥ר אֵלֶ֖יךָ הֲלֹ֣וא תַעֲשֶׂ֑ה וְאַ֛ף כִּֽי־אָמַ֥ר אֵלֶ֖יךָ רְחַ֥ץ וּטְהָֽר׃
14 ੧੪ ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।
וַיֵּ֗רֶד וַיִּטְבֹּ֤ל בַּיַּרְדֵּן֙ שֶׁ֣בַע פְּעָמִ֔ים כִּדְבַ֖ר אִ֣ישׁ הָאֱלֹהִ֑ים וַיָּ֣שָׁב בְּשָׂרֹ֗ו כִּבְשַׂ֛ר נַ֥עַר קָטֹ֖ן וַיִּטְהָֽר׃
15 ੧੫ ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ।”
וַיָּשָׁב֩ אֶל־אִ֨ישׁ הָאֱלֹהִ֜ים ה֣וּא וְכָֽל־מַחֲנֵ֗הוּ וַיָּבֹא֮ וַיַּעֲמֹ֣ד לְפָנָיו֒ וַיֹּ֗אמֶר הִנֵּה־נָ֤א יָדַ֙עְתִּי֙ כִּ֣י אֵ֤ין אֱלֹהִים֙ בְּכָל־הָאָ֔רֶץ כִּ֖י אִם־בְּיִשְׂרָאֵ֑ל וְעַתָּ֛ה קַח־נָ֥א בְרָכָ֖ה מֵאֵ֥ת עַבְדֶּֽךָ׃
16 ੧੬ ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ।” ਭਾਵੇਂ ਉਹ ਨੇ ਉਸ ਨੂੰ ਮਜ਼ਬੂਰ ਕੀਤਾ ਕਿ ਉਹ ਭੇਂਟ ਨੂੰ ਕਬੂਲ ਕਰੇ, ਫਿਰ ਵੀ ਉਸ ਨੇ ਨਾਂ ਹੀ ਕੀਤੀ।
וַיֹּ֕אמֶר חַי־יְהוָ֛ה אֲשֶׁר־עָמַ֥דְתִּי לְפָנָ֖יו אִם־אֶקָּ֑ח וַיִּפְצַר־בֹּ֥ו לָקַ֖חַת וַיְמָאֵֽן׃
17 ੧੭ ਤਦ ਨਅਮਾਨ ਨੇ ਆਖਿਆ, “ਤੇਰੇ ਸੇਵਕ ਨੂੰ ਦੋ ਖੱਚਰਾਂ ਦੇ ਭਾਰ ਦੇ ਬਰਾਬਰ ਮਿੱਟੀ ਦਿੱਤੀ ਜਾਵੇ, ਕਿਉਂ ਜੋ ਤੇਰਾ ਸੇਵਕ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨ੍ਹਾਂ ਹੋਰ ਕਿਸੇ ਦੇਵਤੇ ਦੇ ਅੱਗੇ ਨਾ ਤਾਂ ਹੋਮ ਦੀ ਬਲੀ ਤੇ ਨਾ ਭੇਟ ਚੜ੍ਹਾਵੇਗਾ।
וַיֹּאמֶר֮ נַעֲמָן֒ וָלֹ֕א יֻתַּן־נָ֣א לְעַבְדְּךָ֔ מַשָּׂ֥א צֶֽמֶד־פְּרָדִ֖ים אֲדָמָ֑ה כִּ֡י לֹֽוא־יַעֲשֶׂה֩ עֹ֨וד עַבְדְּךָ֜ עֹלָ֤ה וָזֶ֙בַח֙ לֵאלֹהִ֣ים אֲחֵרִ֔ים כִּ֖י אִם־לַיהוָֽה׃
18 ੧੮ ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ ਕਿ ਜਦੋਂ ਮੇਰਾ ਮਾਲਕ ਪੂਜਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ ਅਤੇ ਉਹ ਮੇਰੇ ਹੱਥ ਉੱਤੇ ਢਾਸਣਾ ਲਾਵੇ ਤੇ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ। ਜਦੋਂ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ ਤਾਂ ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ।”
לַדָּבָ֣ר הַזֶּ֔ה יִסְלַ֥ח יְהוָ֖ה לְעַבְדֶּ֑ךָ בְּבֹ֣וא אֲדֹנִ֣י בֵית־רִמֹּון֩ לְהִשְׁתַּחֲוֹ֨ת שָׁ֜מָּה וְה֣וּא ׀ נִשְׁעָ֣ן עַל־יָדִ֗י וְהִֽשְׁתַּחֲוֵ֙יתִי֙ בֵּ֣ית רִמֹּ֔ן בְּהִשְׁתַּחֲוָיָ֙תִי֙ בֵּ֣ית רִמֹּ֔ן יִסְלַח־נָא יְהוָ֥ה לְעַבְדְּךָ֖ בַּדָּבָ֥ר הַזֶּֽה׃
19 ੧੯ ਉਸ ਨੇ ਉਹ ਨੂੰ ਆਖਿਆ, “ਜਾ ਅਤੇ ਸੁਖੀ ਰਹਿ।” ਪਰ ਜਦ ਉਹ ਉਸ ਦੇ ਕੋਲੋਂ ਥੋੜੀ ਦੂਰ ਚੱਲਿਆ ਗਿਆ।
וַיֹּ֥אמֶר לֹ֖ו לֵ֣ךְ לְשָׁלֹ֑ום וַיֵּ֥לֶךְ מֵאִתֹּ֖ו כִּבְרַת־אָֽרֶץ׃ ס
20 ੨੦ ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।”
וַיֹּ֣אמֶר גֵּיחֲזִ֗י נַעַר֮ אֱלִישָׁ֣ע אִישׁ־הָאֱלֹהִים֒ הִנֵּ֣ה ׀ חָשַׂ֣ךְ אֲדֹנִ֗י אֶֽת־נַעֲמָ֤ן הָֽאֲרַמִּי֙ הַזֶּ֔ה מִקַּ֥חַת מִיָּדֹ֖ו אֵ֣ת אֲשֶׁר־הֵבִ֑יא חַי־יְהוָה֙ כִּֽי־אִם־רַ֣צְתִּי אַחֲרָ֔יו וְלָקַחְתִּ֥י מֵאִתֹּ֖ו מְאֽוּמָה׃
21 ੨੧ ਤਾਂ ਗੇਹਾਜੀ ਤੇਜ਼ੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਕਿ ਕੋਈ ਮੇਰੇ ਮਗਰ ਭੱਜਾ ਆਉਂਦਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰੱਥ ਤੋਂ ਉਤਰਿਆ ਅਤੇ ਬੋਲਿਆ, “ਸੁੱਖ ਤਾਂ ਹੈ?”
וַיִּרְדֹּ֥ף גֵּיחֲזִ֖י אַחֲרֵ֣י נַֽעֲמָ֑ן וַיִּרְאֶ֤ה נַֽעֲמָן֙ רָ֣ץ אַחֲרָ֔יו וַיִּפֹּ֞ל מֵעַ֧ל הַמֶּרְכָּבָ֛ה לִקְרָאתֹ֖ו וַיֹּ֥אמֶר הֲשָׁלֹֽום׃
22 ੨੨ ਉਸ ਨੇ ਆਖਿਆ, “ਸਭ ਸੁੱਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਭੇਜਿਆ ਹੈ ਕਿ ਵੇਖ ਨਬੀਆਂ ਦੇ ਪੁੱਤਰਾਂ ਵਿੱਚੋਂ ਦੋ ਜੁਆਨ ਇਫ਼ਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਹਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ।”
וַיֹּ֣אמֶר ׀ שָׁלֹ֗ום אֲדֹנִי֮ שְׁלָחַ֣נִי לֵאמֹר֒ הִנֵּ֣ה עַתָּ֡ה זֶ֠ה בָּ֣אוּ אֵלַ֧י שְׁנֵֽי־נְעָרִ֛ים מֵהַ֥ר אֶפְרַ֖יִם מִבְּנֵ֣י הַנְּבִיאִ֑ים תְּנָה־נָּ֤א לָהֶם֙ כִּכַּר־כֶּ֔סֶף וּשְׁתֵּ֖י חֲלִפֹ֥ות בְּגָדִֽים׃
23 ੨੩ ਨਅਮਾਨ ਨੇ ਆਖਿਆ, “ਖੁਸ਼ੀ ਨਾਲ ਦੋ ਤੋੜੇ ਲੈ।” ਅਤੇ ਉਹ ਨੇ ਉਸ ਨੂੰ ਮਜ਼ਬੂਰ ਕਰਕੇ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਸਮੇਤ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ, ਤਾਂ ਉਹ ਉਨ੍ਹਾਂ ਨੂੰ ਉਹ ਦੇ ਅੱਗੇ-ਅੱਗੇ ਚੁੱਕ ਕੇ ਤੁਰ ਪਏ।
וַיֹּ֣אמֶר נַעֲמָ֔ן הֹואֵ֖ל קַ֣ח כִּכָּרָ֑יִם וַיִּפְרָץ־בֹּ֗ו וַיָּצַר֩ כִּכְּרַ֨יִם כֶּ֜סֶף בִּשְׁנֵ֣י חֲרִטִ֗ים וּשְׁתֵּי֙ חֲלִפֹ֣ות בְּגָדִ֔ים וַיִּתֵּן֙ אֶל־שְׁנֵ֣י נְעָרָ֔יו וַיִּשְׂא֖וּ לְפָנָֽיו׃
24 ੨੪ ਜਦੋਂ ਉਹ ਪਹਾੜੀ ਟਿੱਲੇ ਕੋਲ ਆਇਆ, ਤਾਂ ਉਹ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥੋਂ ਲੈ ਕੇ ਘਰ ਵਿੱਚ ਰੱਖ ਲਿਆ ਅਤੇ ਉਹਨਾਂ ਆਦਮੀਆਂ ਨੂੰ ਜਾਣ ਦਿੱਤਾ, ਸੋ ਉਹ ਚੱਲੇ ਗਏ।
וַיָּבֹא֙ אֶל־הָעֹ֔פֶל וַיִּקַּ֥ח מִיָּדָ֖ם וַיִּפְקֹ֣ד בַּבָּ֑יִת וַיְשַׁלַּ֥ח אֶת־הָאֲנָשִׁ֖ים וַיֵּלֵֽכוּ׃
25 ੨੫ ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।”
וְהוּא־בָא֙ וַיַּעֲמֹ֣ד אֶל־אֲדֹנָ֔יו וַיֹּ֤אמֶר אֵלָיו֙ אֱלִישָׁ֔ע מֵאָן (מֵאַ֖יִן) גֵּחֲזִ֑י וַיֹּ֕אמֶר לֹֽא־הָלַ֥ךְ עַבְדְּךָ֖ אָ֥נֶה וָאָֽנָה׃
26 ੨੬ ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ?
וַיֹּ֤אמֶר אֵלָיו֙ לֹא־לִבִּ֣י הָלַ֔ךְ כַּאֲשֶׁ֧ר הָֽפַךְ־אִ֛ישׁ מֵעַ֥ל מֶרְכַּבְתֹּ֖ו לִקְרָאתֶ֑ךָ הַעֵ֞ת לָקַ֤חַת אֶת־הַכֶּ֙סֶף֙ וְלָקַ֣חַת בְּגָדִ֔ים וְזֵיתִ֤ים וּכְרָמִים֙ וְצֹ֣אן וּבָקָ֔ר וַעֲבָדִ֖ים וּשְׁפָחֹֽות׃
27 ੨੭ ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”
וְצָרַ֤עַת נַֽעֲמָן֙ תִּֽדְבַּק־בְּךָ֔ וּֽבְזַרְעֲךָ לְעֹולָ֑ם וַיֵּצֵ֥א מִלְּפָנָ֖יו מְצֹרָ֥ע כַּשָּֽׁלֶג׃ ס

< 2 ਰਾਜਿਆਂ 5 >