< 2 ਰਾਜਿਆਂ 5 >
1 ੧ ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਅਤੇ ਉਹ ਦਾ ਆਦਰ ਮਾਣ ਹੁੰਦਾ ਸੀ, ਕਿਉਂ ਜੋ ਉਹ ਦੇ ਦੁਆਰਾ ਯਹੋਵਾਹ ਨੇ ਅਰਾਮ ਨੂੰ ਫ਼ਤਹ ਦਿੱਤੀ ਸੀ। ਉਹ ਮਨੁੱਖ ਯੋਧਾ ਸੂਰਮਾ ਸੀ ਪਰ ਕੋੜ੍ਹੀ ਸੀ।
I bješe Neman vojvoda cara Sirskoga èovjek velik u gospodara svojega i u èasti, jer preko njega saèuva Gospod Siriju; ali taj veliki junak bješe gubav.
2 ੨ ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ।
A iz Sirije izide èeta i zarobi u zemlji Izrailjskoj malu djevojku, te ona služaše ženu Nemanovu.
3 ੩ ਉਸ ਨੇ ਆਪਣੀ ਮਾਲਕਣ ਨੂੰ ਆਖਿਆ, “ਜੇਕਰ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ, ਤਾਂ ਉਹ ਉਸ ਨੂੰ ਉਸ ਦੇ ਕੋੜ੍ਹ ਤੋਂ ਚੰਗਾ ਕਰ ਦਿੰਦਾ।”
I ona reèe svojoj gospoði: o da bi moj gospodar otišao k proroku u Samariji! on bi ga oprostio od gube.
4 ੪ ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।
Tada on otide k svome gospodaru i javi mu govoreæi: tako i tako kaže djevojka iz zemlje Izrailjske.
5 ੫ ਤਦ ਨਅਮਾਨ ਅਰਾਮ ਦੇ ਰਾਜਾ ਕੋਲ ਗਿਆ ਅਤੇ ਰਾਜਾ ਨੇ ਆਖਿਆ, “ਚਲਾ ਜਾ। ਮੈਂ ਇਸਰਾਏਲ ਦੇ ਰਾਜਾ ਨੂੰ ਇੱਕ ਚਿੱਠੀ ਭੇਜਾਂਗਾ।” ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ, ਛੇ ਹਜ਼ਾਰ ਮਿਸਕਾਲ ਸੋਨਾ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ।
A car Sirski reèe mu: hajde idi, a ja æu poslati knjigu caru Izrailjevu. I on otide, i ponese deset talanata srebra i šest tisuæa sikala zlata i desetore stajaæe haljine.
6 ੬ ਉਹ ਇਸਰਾਏਲ ਦੇ ਰਾਜਾ ਦੇ ਕੋਲ ਚਿੱਠੀ ਲਿਆਇਆ ਜਿਸ ਦੇ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਕੋਲ ਪਹੁੰਚੇ, ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਕਿ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ।
I odnese knjigu caru Izrailjevu, koja ovako govoraše: eto, kad ti doðe ova knjiga, znaj da šaljem k tebi Nemana slugu svojega da ga oprostiš gube.
7 ੭ ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ।”
A kad car Izrailjev proèita knjigu, razdrije haljine svoje i reèe: zar sam ja Bog da mogu ubiti i povratiti život, te šalje k meni da oprostim èovjeka gube? Pazite i vidite kako traži zadjevice sa mnom.
8 ੮ ਜਦੋਂ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਕਿ ਇਸਰਾਏਲ ਦੇ ਰਾਜਾ ਨੇ ਆਪਣੇ ਕੱਪੜੇ ਪਾੜੇ ਤਾਂ ਉਸ ਨੇ ਰਾਜਾ ਨੂੰ ਇਹ ਕਹਿ ਭੇਜਿਆ ਕਿ ਤੂੰ ਆਪਣੇ ਕੱਪੜੇ ਕਿਉਂ ਪਾੜੇ ਹਨ? ਉਹ ਨੂੰ ਮੇਰੇ ਕੋਲ ਆਉਣ ਦੇ ਤਾਂ ਜੋ ਉਹ ਨੂੰ ਪਤਾ ਲੱਗੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।
A kad èu Jelisije èovjek Božji da je car Izrailjev razdro haljine svoje, posla k caru i poruèi: zašto si razdro haljine svoje? neka doðe k meni, da pozna da ima prorok u Izrailju.
9 ੯ ਸੋ ਨਅਮਾਨ ਆਪਣੇ ਘੋੜਿਆਂ ਤੇ ਆਪਣੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਆ ਗਿਆ।
I tako doðe Neman s konjma i kolima svojim, i stade na vratima doma Jelisijeva.
10 ੧੦ ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ।
A Jelisije posla k njemu i poruèi: idi i okupaj se sedam puta u Jordanu, i ozdraviæe tijelo tvoje, i oèistiæeš se.
11 ੧੧ ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ।
Tada se rasrdi Neman i poðe govoreæi: gle! ja mišljah, on æe izaæi k meni, i staæe, i prizvaæe ime Gospoda Boga svojega, i metnuti ruku svoju na mjesto, i oèistiti gubu.
12 ੧੨ ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ।
Nijesu li Avana i Farfar vode u Damasku bolje od svijeh voda Izrailjskih? ne bih li se mogao u njima okupati i oèistiti? I okrenuvši se otide gnjevan.
13 ੧੩ ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?”
Ali sluge njegove pristupivši rekoše mu govoreæi: oèe, da ti je kazao prorok što veliko, ne bi li uèinio? a zašto ne bi kad ti reèe: okupaj se, pa æeš se oèistiti?
14 ੧੪ ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।
I tako siðe, i zaroni u Jordan sedam puta po rijeèi èovjeka Božijega, i tijelo njegovo posta kao u maloga djeteta, i oèisti se.
15 ੧੫ ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ।”
Tada se vrati k èovjeku Božijemu sa pratnjom svojom, i došav stade pred njim, i reèe: evo sad vidim da nema Boga nigdje na zemlji do u Izrailju. Nego uzmi dar od sluge svojega.
16 ੧੬ ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ।” ਭਾਵੇਂ ਉਹ ਨੇ ਉਸ ਨੂੰ ਮਜ਼ਬੂਰ ਕੀਤਾ ਕਿ ਉਹ ਭੇਂਟ ਨੂੰ ਕਬੂਲ ਕਰੇ, ਫਿਰ ਵੀ ਉਸ ਨੇ ਨਾਂ ਹੀ ਕੀਤੀ।
Ali on reèe: tako da je živ Gospod, pred kojim stojim, neæu uzeti. I on navaljivaše na nj da uzme; ali on ne htje.
17 ੧੭ ਤਦ ਨਅਮਾਨ ਨੇ ਆਖਿਆ, “ਤੇਰੇ ਸੇਵਕ ਨੂੰ ਦੋ ਖੱਚਰਾਂ ਦੇ ਭਾਰ ਦੇ ਬਰਾਬਰ ਮਿੱਟੀ ਦਿੱਤੀ ਜਾਵੇ, ਕਿਉਂ ਜੋ ਤੇਰਾ ਸੇਵਕ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨ੍ਹਾਂ ਹੋਰ ਕਿਸੇ ਦੇਵਤੇ ਦੇ ਅੱਗੇ ਨਾ ਤਾਂ ਹੋਮ ਦੀ ਬਲੀ ਤੇ ਨਾ ਭੇਟ ਚੜ੍ਹਾਵੇਗਾ।
Tada reèe Neman: kad neæeš, a ono neka se da sluzi tvojemu ove zemlje koliko mogu ponijeti dvije mazge. Jer sluga tvoj neæe više prinositi žrtava paljenica ni drugih žrtava drugim bogovima, nego Gospodu.
18 ੧੮ ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ ਕਿ ਜਦੋਂ ਮੇਰਾ ਮਾਲਕ ਪੂਜਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ ਅਤੇ ਉਹ ਮੇਰੇ ਹੱਥ ਉੱਤੇ ਢਾਸਣਾ ਲਾਵੇ ਤੇ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ। ਜਦੋਂ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ ਤਾਂ ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ।”
A Gospod neka oprosti ovo sluzi tvojemu: kad gospodar moj uðe u dom Rimonov da se pokloni ondje, pa se prihvati za moju ruku, da se i ja poklonim u domu Rimonovu, neka oprosti Gospod sluzi tvojemu kad se tako poklonim u domu Rimonovu.
19 ੧੯ ਉਸ ਨੇ ਉਹ ਨੂੰ ਆਖਿਆ, “ਜਾ ਅਤੇ ਸੁਖੀ ਰਹਿ।” ਪਰ ਜਦ ਉਹ ਉਸ ਦੇ ਕੋਲੋਂ ਥੋੜੀ ਦੂਰ ਚੱਲਿਆ ਗਿਆ।
A on mu reèe: idi s mirom. I on otide od njega, i prijeðe jedno potrkalište.
20 ੨੦ ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।”
Tada reèe Gijezije sluga Jelisija èovjeka Božijega: gle, gospodar moj ne htje primiti iz ruku toga Nemana Sirca što bješe donio. Ali tako da je živ Gospod, potrèaæu za njim i uzeæu što od njega.
21 ੨੧ ਤਾਂ ਗੇਹਾਜੀ ਤੇਜ਼ੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਕਿ ਕੋਈ ਮੇਰੇ ਮਗਰ ਭੱਜਾ ਆਉਂਦਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰੱਥ ਤੋਂ ਉਤਰਿਆ ਅਤੇ ਬੋਲਿਆ, “ਸੁੱਖ ਤਾਂ ਹੈ?”
I Gijezije otrèa za Nemanom. A kad ga vidje Neman gdje trèi za njim, skoèi s kola svojih i srete ga, pa mu reèe: je li dobro?
22 ੨੨ ਉਸ ਨੇ ਆਖਿਆ, “ਸਭ ਸੁੱਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਭੇਜਿਆ ਹੈ ਕਿ ਵੇਖ ਨਬੀਆਂ ਦੇ ਪੁੱਤਰਾਂ ਵਿੱਚੋਂ ਦੋ ਜੁਆਨ ਇਫ਼ਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਹਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ।”
A on reèe: dobro je. Gospodar moj posla me da ti kažem: evo, baš sad doðoše k meni dva mladiæa iz gore Jefremove, proroèki sinovi, daj za njih talanat srebra i dvoje stajaæe haljine.
23 ੨੩ ਨਅਮਾਨ ਨੇ ਆਖਿਆ, “ਖੁਸ਼ੀ ਨਾਲ ਦੋ ਤੋੜੇ ਲੈ।” ਅਤੇ ਉਹ ਨੇ ਉਸ ਨੂੰ ਮਜ਼ਬੂਰ ਕਰਕੇ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਸਮੇਤ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ, ਤਾਂ ਉਹ ਉਨ੍ਹਾਂ ਨੂੰ ਉਹ ਦੇ ਅੱਗੇ-ਅੱਗੇ ਚੁੱਕ ਕੇ ਤੁਰ ਪਏ।
A Neman reèe: uzmi i dva talanta. I natjera ga; i sveza dva talanta srebra u dva toboca, i dvoje stajaæe haljine, i dade dvojici momaka svojih, da nose pred njim.
24 ੨੪ ਜਦੋਂ ਉਹ ਪਹਾੜੀ ਟਿੱਲੇ ਕੋਲ ਆਇਆ, ਤਾਂ ਉਹ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥੋਂ ਲੈ ਕੇ ਘਰ ਵਿੱਚ ਰੱਖ ਲਿਆ ਅਤੇ ਉਹਨਾਂ ਆਦਮੀਆਂ ਨੂੰ ਜਾਣ ਦਿੱਤਾ, ਸੋ ਉਹ ਚੱਲੇ ਗਏ।
A on kad doðe na brdo, uze iz ruku njihovijeh i ostavi u jednoj kuæi, a ljude otpusti, te otidoše.
25 ੨੫ ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।”
Potom došavši stade pred gospodarom svojim. A Jelisije mu reèe: otkle Gijezije? A on reèe: nije išao sluga tvoj nikuda.
26 ੨੬ ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ?
Ali mu on reèe: zar srce moje nije išlo onamo kad se èovjek vrati s kola svojih preda te? Zar je to bilo vrijeme uzimati srebro i uzimati haljine, maslinike, vinograde, ovce, goveda, sluge i sluškinje?
27 ੨੭ ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”
Zato guba Nemanova neka prione za te i za sjeme tvoje dovijeka. I otide od njega gubav, bio kao snijeg.