< 2 ਰਾਜਿਆਂ 6 >

1 ਨਬੀਆਂ ਦੇ ਪੁੱਤਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿੰਦੇ ਹਾਂ ਸਾਡੇ ਲਈ ਬਹੁਤ ਤੰਗ ਹੈ।
Now the sons of the prophets said to Elisha: “Behold, the place in which we live before you is too narrow for us.
2 ਤੂੰ ਸਾਨੂੰ ਯਰਦਨ ਤੱਕ ਜਾਣ ਦੇ ਤਾਂ ਕਿ ਹਰ ਮਨੁੱਖ ਉੱਥੋਂ ਇੱਕ-ਇੱਕ ਬੱਲੀ ਲਿਆਵੇ ਕਿ ਅਸੀਂ ਇੱਕ ਥਾਂ ਬਣਾਈਏ ਜਿਸ ਵਿੱਚ ਅਸੀਂ ਰਹਿ ਸਕੀਏ। ਉਸ ਨੇ ਆਖਿਆ, ਜਾਓ।
Let us go as far as the Jordan, and let us each take from the forest a piece of timber, so that we may build for ourselves a place to live there.” And he said, “Go.”
3 ਤਦ ਉਹਨਾਂ ਵਿੱਚੋਂ ਇੱਕ ਨੇ ਆਖਿਆ, ਕਿਰਪਾ ਕਰ ਕੇ ਤੂੰ ਆਪਣੇ ਦਾਸਾਂ ਨਾਲ ਚੱਲ।
And one of them said, “Then you, too, should go with your servants.” And he answered, “I will go.”
4 ਅਲੀਸ਼ਾ ਨੇ ਆਖਿਆ, ਮੈਂ ਚੱਲਾਂਗਾ, ਸੋ ਉਹ ਉਨ੍ਹਾਂ ਦੇ ਨਾਲ ਗਿਆ ਅਤੇ ਜਦ ਉਹ ਯਰਦਨ ਕੋਲ ਆਏ, ਉਹ ਲੱਕੜਾਂ ਵੱਢਣ ਲੱਗੇ।
And he went with them. And when they had arrived at the Jordan, they were cutting down wood.
5 ਤਦ ਅਜਿਹਾ ਹੋਇਆ ਕਿ ਟਾਹਣਾ ਵੱਢਦਿਆਂ ਇੱਕ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ। ਇਸ ਲਈ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ।
Then it happened that, while someone was cutting timber, the iron of the ax fell into the water. And he cried out and said: “Alas, alas, alas, my lord! For this thing was borrowed.”
6 ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ।
Then the man of God said, “Where did it fall?” And he indicated to him the place. Then he cut off a piece of wood, and he threw it in. And the iron floated up.
7 ਉਸ ਨੇ ਆਖਿਆ, “ਉਹ ਨੂੰ ਚੁੱਕ ਲੈ ਅਤੇ ਉਹ ਨੇ ਹੱਥ ਵਧਾ ਕੇ ਉਹ ਨੂੰ ਚੁੱਕ ਲਿਆ।”
And he said, “Take it.” And he extended his hand, and took it.
8 ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਸੇਵਕਾਂ ਨਾਲ ਯੋਜਨਾ ਬਣਾਈ ਅਤੇ ਆਖਿਆ ਮੇਰਾ ਡੇਰਾ ਕਿੱਥੇ ਲੱਗੇਗਾ।
Now the king of Syria was fighting against Israel, and he took counsel with his servants, saying, “In this and that place, let us set up an ambush.”
9 ਫਿਰ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਖ਼ਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀ, ਕਿਉਂ ਜੋ ਉੱਧਰ ਅਰਾਮੀ ਆ ਰਹੇ ਹਨ।
And so the man of God sent to the king of Israel, saying: “Take care not to pass by that place. For the Syrians are there in ambush.”
10 ੧੦ ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ।
And so the king of Israel sent to the place which the man of God had told him, and he prevented it. And he preserved himself, concerning that place, not merely once or twice.
11 ੧੧ ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?”
And the heart of the king of Syria was disturbed over this matter. And calling together his servants, he said, “Why have you not revealed to me the one who is betraying me to the king of Israel?”
12 ੧੨ ਤਦ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਆਖਿਆ, “ਮੇਰੇ ਸੁਆਮੀ ਤੇ ਰਾਜਾ ਕੋਈ ਨਹੀਂ, ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਇਸਰਾਏਲ ਦੇ ਰਾਜਾ ਨੂੰ ਦੱਸਦਾ ਹੈ।”
And one of his servants said: “By no means, my lord the king! Rather it is the prophet Elisha, who is in Israel, who is revealing to the king of Israel every word whatsoever that you will speak in your conclave.”
13 ੧੩ ਤਦ ਉਹ ਬੋਲਿਆ, ਜਾ ਕੇ ਵੇਖੋ ਉਹ ਕਿੱਥੇ ਹੈ ਕਿ ਮੈਂ ਉਸ ਨੂੰ ਫੜ੍ਹ ਕੇ ਲੈ ਆਵਾਂ। ਫਿਰ ਉਹ ਨੂੰ ਦੱਸਿਆ ਗਿਆ ਕਿ ਵੇਖੋ ਉਹ ਦੋਥਾਨ ਵਿੱਚ ਹੈ।
And he said to them, “Go, and see where he is, so that I may send and capture him.” And they reported to him, saying, “Behold, he is in Dothan.”
14 ੧੪ ਸੋ ਉਹ ਨੇ ਘੋੜਿਆਂ, ਰੱਥਾਂ ਤੇ ਇੱਕ ਤਕੜੀ ਫੌਜ ਨੂੰ ਉੱਧਰ ਭੇਜਿਆ ਅਤੇ ਉਨ੍ਹਾਂ ਨੇ ਰਾਤੋ ਰਾਤ ਆ ਕੇ ਸ਼ਹਿਰ ਨੂੰ ਘੇਰ ਲਿਆ।
Therefore, he sent horses, and chariots, and experienced soldiers to that place. And when they had arrived in the night, they encircled the city.
15 ੧੫ ਜਦ ਪਰਮੇਸ਼ੁਰ ਦੇ ਜਨ ਦਾ ਸੇਵਕ ਸਵੇਰੇ ਉੱਠ ਕੇ ਬਾਹਰ ਗਿਆ, ਤਦ ਉਸ ਨੇ ਵੇਖਿਆ ਕਿ ਇੱਕ ਫੌਜ ਨੇ ਘੋੜਿਆਂ ਤੇ ਰੱਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਸੇਵਕ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ! ਅਸੀਂ ਕੀ ਕਰੀਏ?
Now the servant of the man of God, arising at first light, went out and saw the army all around the city, with horses and chariots. And he reported it to him, saying: “Alas, alas, alas, my lord! What shall we do?”
16 ੧੬ ਉਸ ਨੇ ਆਖਿਆ, “ਨਾ ਡਰ, ਕਿਉਂਕਿ ਜੋ ਸਾਡੇ ਵੱਲ ਹਨ, ਉਹ ਉਨ੍ਹਾਂ ਦੇ ਨਾਲੋਂ ਜ਼ਿਆਦਾ ਹਨ।”
But he responded: “Do not be afraid. For there are more with us than with them.”
17 ੧੭ ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।
And when Elisha had prayed, he said, “O Lord, open the eyes of this one, so that he may see.” And the Lord opened the eyes of the servant, and he saw. And behold, the mountain was full of horses and chariots of fire, all around Elisha.
18 ੧੮ ਜਦ ਉਹ ਅਲੀਸ਼ਾ ਵੱਲ ਆਉਣ ਲੱਗੇ ਤਦ ਅਲੀਸ਼ਾ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਆਖਿਆ ਕਿ ਇਸ ਕੌਮ ਨੂੰ ਅੰਨ੍ਹੀ ਕਰ ਦੇ। ਉਸ ਨੇ ਅਲੀਸ਼ਾ ਦੇ ਆਖੇ ਅਨੁਸਾਰ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ।
Then truly, the enemies descended to him. But Elisha prayed to the Lord, saying: “Strike, I beg you, this people with blindness.” And the Lord struck them, so that they would not see, in accord with the word of Elisha.
19 ੧੯ ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਇਹ ਉਹ ਰਾਹ ਨਹੀਂ, ਨਾ ਹੀ ਉਹ ਸ਼ਹਿਰ ਹੈ।” ਮੇਰੇ ਪਿੱਛੇ ਆਓ ਕਿ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ, ਜਿਹ ਨੂੰ ਤੁਸੀਂ ਲੱਭਦੇ ਹੋ, ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ।
Then Elisha said to them: “This is not the way, and this is not the city. Follow me, and I will reveal to you the man whom you are seeking.” Then he led them into Samaria.
20 ੨੦ ਅਤੇ ਅਜਿਹਾ ਹੋਇਆ ਜਦ ਉਹ ਸਾਮਰਿਯਾ ਵਿੱਚ ਵੜੇ ਤਦ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਕਿ ਉਹ ਵੇਖਣ। ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਵੇਖਿਆ ਕਿ ਅਸੀਂ ਸਾਮਰਿਯਾ ਦੇ ਵਿੱਚ ਹਾਂ।
And when they had entered into Samaria, Elisha said, “O Lord, open the eyes of these ones, so that they may see.” And the Lord opened their eyes, and they saw themselves to be in the midst of Samaria.
21 ੨੧ ਜਦ ਇਸਰਾਏਲ ਦੇ ਰਾਜਾ ਨੇ ਉਨ੍ਹਾਂ ਨੂੰ ਵੇਖਿਆ ਤਾਂ ਅਲੀਸ਼ਾ ਨੂੰ ਆਖਿਆ, ਹੇ ਮੇਰੇ ਪਿਤਾ, ਕੀ ਮੈਂ ਉਨ੍ਹਾਂ ਨੂੰ ਮਾਰਾਂ? ਮੈਂ ਉਨ੍ਹਾਂ ਨੂੰ ਮਾਰਾਂ?
And the king of Israel, when he had seen them, said to Elisha, “My father, should I not strike them?”
22 ੨੨ ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ।
And he said: “You should not strike them. For you did not capture them with your sword or bow, so that you might strike them. Instead, set bread and water before them, so that they may eat and drink, and then go to their lord.”
23 ੨੩ ਫਿਰ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਉਹ ਖਾ ਪੀ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਉਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਦਲ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।
And a great preparation of foods was placed before them. And they ate and drank. And he dismissed them. And they went away to their lord. And the robbers of Syria no longer came into the land of Israel.
24 ੨੪ ਪਰ ਇਹ ਦੇ ਬਾਅਦ ਅਜਿਹਾ ਹੋਇਆ ਕਿ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਫੌਜ ਨੂੰ ਇਕੱਠੀ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।
Now it happened that, after these things, Benhadad, the king of Syria, gathered together his entire army, and he ascended and was besieging Samaria.
25 ੨੫ ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ।
And a great famine occurred in Samaria. And it was blockaded for a long time, until the head of a donkey was sold for eighty pieces of silver, and one fourth part of a pint of pigeons’ dung sold for five silver coins.
26 ੨੬ ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।
And as the king of Israel was passing by the wall, a certain woman cried out to him, saying, “Save me, my lord the king!”
27 ੨੭ ਉਸ ਨੇ ਅੱਗੋਂ ਆਖਿਆ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਜਾਂ ਦਾਖ ਦੇ ਚੁਬੱਚੇ ਤੋਂ?”
And he said: “If the Lord does not save you, how am I able to save you? From the grain floor, or from the wine press?” And the king said to her, “What is the matter with you?” And she responded:
28 ੨੮ ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ।
“This woman said to me: ‘Give your son, so that we may eat him today, and we will eat my son tomorrow.’
29 ੨੯ ਸੋ ਮੇਰੇ ਪੁੱਤਰ ਨੂੰ ਅਸੀਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਉਹ ਨੂੰ ਖਾਈਏ, ਪਰ ਉਹ ਨੇ ਆਪਣੇ ਪੁੱਤਰ ਨੂੰ ਲੁਕਾ ਲਿਆ।”
Therefore, we cooked my son, and we ate him. And I said to her on the next day, ‘Give your son, so that we may eat him.’ But she concealed her son.”
30 ੩੦ ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ।
When the king had heard this, he tore his garments, and he passed along the wall. And all the people saw the haircloth that he had worn underneath, beside his flesh.
31 ੩੧ ਉਹ ਨੇ ਆਖਿਆ ਕਿ ਜੇ ਅੱਜ ਸ਼ਾਫਾਟ ਦੇ ਪੁੱਤਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰ੍ਹਾਂ ਸਗੋਂ ਇਹ ਦੇ ਨਾਲੋਂ ਵੀ ਵਧ ਕੇ ਕਰੇ।
And the king said, “May God do these things to me, and may he add these other things, if the head of Elisha, the son of Shaphat, will remain on him this day!”
32 ੩੨ ਜਦ ਅਲੀਸ਼ਾ ਆਪਣੇ ਘਰ ਬੈਠਾ ਸੀ, ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਦ ਰਾਜਾ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਭੇਜਿਆ। ਇਸ ਤੋਂ ਪਹਿਲਾਂ ਕਿ ਸੰਦੇਸ਼ਵਾਹਕ ਉਸ ਦੇ ਕੋਲ ਪਹੁੰਚੇ, ਉਸ ਨੇ ਆਪ ਹੀ ਬਜ਼ੁਰਗਾਂ ਨੂੰ ਆਖਿਆ ਕਿ ਤੁਸੀਂ ਵੇਖਦੇ ਹੋ ਕਿ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ? ਵੇਖੋ, ਜਦ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਰੋਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਅਵਾਜ਼? ਨਹੀਂ?
Now Elisha was sitting in his house, and the elders were sitting with him. And so he sent a man ahead. And before that messenger arrived, he said to the elders: “Do you not know that this son of a murderer is sending someone to cut off my head? Therefore, watch, and when the messenger arrives, close the door. And you shall not permit him to enter. For behold, the sound of his lord’s feet is behind him.”
33 ੩੩ ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?
While he was still speaking to them, the messenger appeared who was sent to him. And he said: “Behold, such a great evil is from the Lord! What more should I expect from the Lord?”

< 2 ਰਾਜਿਆਂ 6 >