< 2 ਰਾਜਿਆਂ 6 >
1 ੧ ਨਬੀਆਂ ਦੇ ਪੁੱਤਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿੰਦੇ ਹਾਂ ਸਾਡੇ ਲਈ ਬਹੁਤ ਤੰਗ ਹੈ।
The sons of the prophets said to Elisha, “See now, the place where we live and meet with you is too small for us.
2 ੨ ਤੂੰ ਸਾਨੂੰ ਯਰਦਨ ਤੱਕ ਜਾਣ ਦੇ ਤਾਂ ਕਿ ਹਰ ਮਨੁੱਖ ਉੱਥੋਂ ਇੱਕ-ਇੱਕ ਬੱਲੀ ਲਿਆਵੇ ਕਿ ਅਸੀਂ ਇੱਕ ਥਾਂ ਬਣਾਈਏ ਜਿਸ ਵਿੱਚ ਅਸੀਂ ਰਹਿ ਸਕੀਏ। ਉਸ ਨੇ ਆਖਿਆ, ਜਾਓ।
Please let us go to the Jordan, and each man take a beam from there, and let’s make us a place there, where we may live.” He answered, “Go!”
3 ੩ ਤਦ ਉਹਨਾਂ ਵਿੱਚੋਂ ਇੱਕ ਨੇ ਆਖਿਆ, ਕਿਰਪਾ ਕਰ ਕੇ ਤੂੰ ਆਪਣੇ ਦਾਸਾਂ ਨਾਲ ਚੱਲ।
One said, “Please be pleased to go with your servants.” He answered, “I will go.”
4 ੪ ਅਲੀਸ਼ਾ ਨੇ ਆਖਿਆ, ਮੈਂ ਚੱਲਾਂਗਾ, ਸੋ ਉਹ ਉਨ੍ਹਾਂ ਦੇ ਨਾਲ ਗਿਆ ਅਤੇ ਜਦ ਉਹ ਯਰਦਨ ਕੋਲ ਆਏ, ਉਹ ਲੱਕੜਾਂ ਵੱਢਣ ਲੱਗੇ।
So he went with them. When they came to the Jordan, they cut down wood.
5 ੫ ਤਦ ਅਜਿਹਾ ਹੋਇਆ ਕਿ ਟਾਹਣਾ ਵੱਢਦਿਆਂ ਇੱਕ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ। ਇਸ ਲਈ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ।
But as one was cutting down a tree, the ax head fell into the water. Then he cried out and said, “Alas, my master! For it was borrowed.”
6 ੬ ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ।
The man of God asked, “Where did it fall?” He showed him the place. He cut down a stick, threw it in there, and made the iron float.
7 ੭ ਉਸ ਨੇ ਆਖਿਆ, “ਉਹ ਨੂੰ ਚੁੱਕ ਲੈ ਅਤੇ ਉਹ ਨੇ ਹੱਥ ਵਧਾ ਕੇ ਉਹ ਨੂੰ ਚੁੱਕ ਲਿਆ।”
He said, “Take it.” So he put out his hand and took it.
8 ੮ ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਸੇਵਕਾਂ ਨਾਲ ਯੋਜਨਾ ਬਣਾਈ ਅਤੇ ਆਖਿਆ ਮੇਰਾ ਡੇਰਾ ਕਿੱਥੇ ਲੱਗੇਗਾ।
Now the king of Syria was at war against Israel; and he took counsel with his servants, saying, “My camp will be in such and such a place.”
9 ੯ ਫਿਰ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਖ਼ਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀ, ਕਿਉਂ ਜੋ ਉੱਧਰ ਅਰਾਮੀ ਆ ਰਹੇ ਹਨ।
The man of God sent to the king of Israel, saying, “Beware that you not pass this place, for the Syrians are coming down there.”
10 ੧੦ ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ।
The king of Israel sent to the place which the man of God told him and warned him of; and he saved himself there, not once or twice.
11 ੧੧ ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?”
The king of Syria’s heart was very troubled about this. He called his servants, and said to them, “Won’t you show me which of us is for the king of Israel?”
12 ੧੨ ਤਦ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਆਖਿਆ, “ਮੇਰੇ ਸੁਆਮੀ ਤੇ ਰਾਜਾ ਕੋਈ ਨਹੀਂ, ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਇਸਰਾਏਲ ਦੇ ਰਾਜਾ ਨੂੰ ਦੱਸਦਾ ਹੈ।”
One of his servants said, “No, my lord, O king; but Elisha, the prophet who is in Israel, tells the king of Israel the words that you speak in your bedroom.”
13 ੧੩ ਤਦ ਉਹ ਬੋਲਿਆ, ਜਾ ਕੇ ਵੇਖੋ ਉਹ ਕਿੱਥੇ ਹੈ ਕਿ ਮੈਂ ਉਸ ਨੂੰ ਫੜ੍ਹ ਕੇ ਲੈ ਆਵਾਂ। ਫਿਰ ਉਹ ਨੂੰ ਦੱਸਿਆ ਗਿਆ ਕਿ ਵੇਖੋ ਉਹ ਦੋਥਾਨ ਵਿੱਚ ਹੈ।
He said, “Go and see where he is, that I may send and get him.” He was told, “Behold, he is in Dothan.”
14 ੧੪ ਸੋ ਉਹ ਨੇ ਘੋੜਿਆਂ, ਰੱਥਾਂ ਤੇ ਇੱਕ ਤਕੜੀ ਫੌਜ ਨੂੰ ਉੱਧਰ ਭੇਜਿਆ ਅਤੇ ਉਨ੍ਹਾਂ ਨੇ ਰਾਤੋ ਰਾਤ ਆ ਕੇ ਸ਼ਹਿਰ ਨੂੰ ਘੇਰ ਲਿਆ।
Therefore he sent horses, chariots, and a great army there. They came by night and surrounded the city.
15 ੧੫ ਜਦ ਪਰਮੇਸ਼ੁਰ ਦੇ ਜਨ ਦਾ ਸੇਵਕ ਸਵੇਰੇ ਉੱਠ ਕੇ ਬਾਹਰ ਗਿਆ, ਤਦ ਉਸ ਨੇ ਵੇਖਿਆ ਕਿ ਇੱਕ ਫੌਜ ਨੇ ਘੋੜਿਆਂ ਤੇ ਰੱਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਸੇਵਕ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ! ਅਸੀਂ ਕੀ ਕਰੀਏ?
When the servant of the man of God had risen early and gone out, behold, an army with horses and chariots was around the city. His servant said to him, “Alas, my master! What shall we do?”
16 ੧੬ ਉਸ ਨੇ ਆਖਿਆ, “ਨਾ ਡਰ, ਕਿਉਂਕਿ ਜੋ ਸਾਡੇ ਵੱਲ ਹਨ, ਉਹ ਉਨ੍ਹਾਂ ਦੇ ਨਾਲੋਂ ਜ਼ਿਆਦਾ ਹਨ।”
He answered, “Don’t be afraid, for those who are with us are more than those who are with them.”
17 ੧੭ ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।
Elisha prayed, and said, “LORD, please open his eyes, that he may see.” the LORD opened the young man’s eyes, and he saw; and behold, the mountain was full of horses and chariots of fire around Elisha.
18 ੧੮ ਜਦ ਉਹ ਅਲੀਸ਼ਾ ਵੱਲ ਆਉਣ ਲੱਗੇ ਤਦ ਅਲੀਸ਼ਾ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਆਖਿਆ ਕਿ ਇਸ ਕੌਮ ਨੂੰ ਅੰਨ੍ਹੀ ਕਰ ਦੇ। ਉਸ ਨੇ ਅਲੀਸ਼ਾ ਦੇ ਆਖੇ ਅਨੁਸਾਰ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ।
When they came down to him, Elisha prayed to the LORD, and said, “Please strike this people with blindness.” He struck them with blindness according to Elisha’s word.
19 ੧੯ ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਇਹ ਉਹ ਰਾਹ ਨਹੀਂ, ਨਾ ਹੀ ਉਹ ਸ਼ਹਿਰ ਹੈ।” ਮੇਰੇ ਪਿੱਛੇ ਆਓ ਕਿ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ, ਜਿਹ ਨੂੰ ਤੁਸੀਂ ਲੱਭਦੇ ਹੋ, ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ।
Elisha said to them, “This is not the way, neither is this the city. Follow me, and I will bring you to the man whom you seek.” He led them to Samaria.
20 ੨੦ ਅਤੇ ਅਜਿਹਾ ਹੋਇਆ ਜਦ ਉਹ ਸਾਮਰਿਯਾ ਵਿੱਚ ਵੜੇ ਤਦ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਕਿ ਉਹ ਵੇਖਣ। ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਵੇਖਿਆ ਕਿ ਅਸੀਂ ਸਾਮਰਿਯਾ ਦੇ ਵਿੱਚ ਹਾਂ।
When they had come into Samaria, Elisha said, “LORD, open these men’s eyes, that they may see.” The LORD opened their eyes, and they saw; and behold, they were in the middle of Samaria.
21 ੨੧ ਜਦ ਇਸਰਾਏਲ ਦੇ ਰਾਜਾ ਨੇ ਉਨ੍ਹਾਂ ਨੂੰ ਵੇਖਿਆ ਤਾਂ ਅਲੀਸ਼ਾ ਨੂੰ ਆਖਿਆ, ਹੇ ਮੇਰੇ ਪਿਤਾ, ਕੀ ਮੈਂ ਉਨ੍ਹਾਂ ਨੂੰ ਮਾਰਾਂ? ਮੈਂ ਉਨ੍ਹਾਂ ਨੂੰ ਮਾਰਾਂ?
The king of Israel said to Elisha, when he saw them, “My father, shall I strike them? Shall I strike them?”
22 ੨੨ ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ।
He answered, “You shall not strike them. Would you strike those whom you have taken captive with your sword and with your bow? Set bread and water before them, that they may eat and drink, then go to their master.”
23 ੨੩ ਫਿਰ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਉਹ ਖਾ ਪੀ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਉਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਦਲ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।
He prepared a great feast for them. After they ate and drank, he sent them away and they went to their master. So the bands of Syria stopped raiding Eretz-Israel.
24 ੨੪ ਪਰ ਇਹ ਦੇ ਬਾਅਦ ਅਜਿਹਾ ਹੋਇਆ ਕਿ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਫੌਜ ਨੂੰ ਇਕੱਠੀ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।
After this, Benhadad king of Syria gathered all his army, and went up and besieged Samaria.
25 ੨੫ ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ।
There was a great famine in Samaria. Behold, they besieged it until a donkey’s head was sold for eighty pieces of silver, and the fourth part of a kab of dove’s dung for five pieces of silver.
26 ੨੬ ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।
As the king of Israel was passing by on the wall, a woman cried to him, saying, “Help, my lord, O king!”
27 ੨੭ ਉਸ ਨੇ ਅੱਗੋਂ ਆਖਿਆ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਜਾਂ ਦਾਖ ਦੇ ਚੁਬੱਚੇ ਤੋਂ?”
He said, “If the LORD doesn’t help you, where could I get help for you? From the threshing floor, or from the wine press?”
28 ੨੮ ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ।
Then the king asked her, “What is your problem?” She answered, “This woman said to me, ‘Give your son, that we may eat him today, and we will eat my son tomorrow.’
29 ੨੯ ਸੋ ਮੇਰੇ ਪੁੱਤਰ ਨੂੰ ਅਸੀਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਉਹ ਨੂੰ ਖਾਈਏ, ਪਰ ਉਹ ਨੇ ਆਪਣੇ ਪੁੱਤਰ ਨੂੰ ਲੁਕਾ ਲਿਆ।”
So we boiled my son and ate him; and I said to her on the next day, ‘Give up your son, that we may eat him;’ and she has hidden her son.”
30 ੩੦ ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ।
When the king heard the words of the woman, he tore his clothes. Now he was passing by on the wall, and the people looked, and behold, he had sackcloth underneath on his body.
31 ੩੧ ਉਹ ਨੇ ਆਖਿਆ ਕਿ ਜੇ ਅੱਜ ਸ਼ਾਫਾਟ ਦੇ ਪੁੱਤਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰ੍ਹਾਂ ਸਗੋਂ ਇਹ ਦੇ ਨਾਲੋਂ ਵੀ ਵਧ ਕੇ ਕਰੇ।
Then he said, “God do so to me, and more also, if the head of Elisha the son of Shaphat stays on him today.”
32 ੩੨ ਜਦ ਅਲੀਸ਼ਾ ਆਪਣੇ ਘਰ ਬੈਠਾ ਸੀ, ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਦ ਰਾਜਾ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਭੇਜਿਆ। ਇਸ ਤੋਂ ਪਹਿਲਾਂ ਕਿ ਸੰਦੇਸ਼ਵਾਹਕ ਉਸ ਦੇ ਕੋਲ ਪਹੁੰਚੇ, ਉਸ ਨੇ ਆਪ ਹੀ ਬਜ਼ੁਰਗਾਂ ਨੂੰ ਆਖਿਆ ਕਿ ਤੁਸੀਂ ਵੇਖਦੇ ਹੋ ਕਿ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ? ਵੇਖੋ, ਜਦ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਰੋਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਅਵਾਜ਼? ਨਹੀਂ?
But Elisha was sitting in his house, and the elders were sitting with him. Then the king sent a man from before him; but before the messenger came to him, he said to the elders, “Do you see how this son of a murderer has sent to take away my head? Behold, when the messenger comes, shut the door, and hold the door shut against him. Isn’t the sound of his master’s feet behind him?”
33 ੩੩ ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?
While he was still talking with them, behold, the messenger came down to him. Then he said, “Behold, this evil is from the LORD. Why should I wait for the LORD any longer?”