< 2 ਰਾਜਿਆਂ 7 >

1 ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦਾ ਬਚਨ ਸੁਣੋ। ਯਹੋਵਾਹ ਅਜਿਹਾ ਫ਼ਰਮਾਉਂਦਾ ਹੈ ਕਿ ਕੱਲ ਇਸੇ ਸਮੇਂ ਸਾਮਰਿਯਾ ਦੇ ਫਾਟਕ ਤੇ ਦਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ।
וַיֹּאמֶר אֱלִישָׁע שִׁמְעוּ דְּבַר־יְהוָה כֹּה ׀ אָמַר יְהוָה כָּעֵת ׀ מָחָר סְאָֽה־סֹלֶת בְּשֶׁקֶל וְסָאתַיִם שְׂעֹרִים בְּשֶׁקֶל בְּשַׁעַר שֹׁמְרֽוֹן׃
2 ਤਦ ਉਸ ਅਹੁਦੇਦਾਰ ਨੇ ਜਿਹ ਦੇ ਹੱਥ ਤੇ ਰਾਜਾ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਕਿ ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਦ ਵੀ ਕੀ ਇਹ ਗੱਲ ਹੋ ਸਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ।
וַיַּעַן הַשָּׁלִישׁ אֲשֶׁר־לַמֶּלֶךְ נִשְׁעָן עַל־יָדוֹ אֶת־אִישׁ הָאֱלֹהִים וַיֹּאמַר הִנֵּה יְהוָה עֹשֶׂה אֲרֻבּוֹת בַּשָּׁמַיִם הֲיִהְיֶה הַדָּבָר הַזֶּה וַיֹּאמֶר הִנְּכָה רֹאֶה בְּעֵינֶיךָ וּמִשָּׁם לֹא תֹאכֵֽל׃
3 ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?”
וְאַרְבָּעָה אֲנָשִׁים הָיוּ מְצֹרָעִים פֶּתַח הַשָּׁעַר וַיֹּֽאמְרוּ אִישׁ אֶל־רֵעֵהוּ מָה אֲנַחְנוּ יֹשְׁבִים פֹּה עַד־מָֽתְנוּ׃
4 ਜੇ ਅਸੀਂ ਆਖੀਏ ਕਿ ਚੱਲੋ ਸ਼ਹਿਰ ਵਿੱਚ ਚਲੀਏ ਤਾਂ ਅਸੀਂ ਉੱਥੇ ਮਰਾਂਗੇ ਕਿਉਂਕਿ ਉੱਥੇ ਕਾਲ ਹੈ ਅਤੇ ਜੇ ਅਸੀਂ ਇੱਥੇ ਹੀ ਬੈਠੇ ਰਹੀਏ ਤਾਂ ਵੀ ਅਸੀਂ ਮਰਾਂਗੇ। ਇਸ ਲਈ ਹੁਣ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਜਾਈਏ, ਜੇ ਉਹ ਸਾਨੂੰ ਜੀਉਂਦਾ ਛੱਡਣ ਤਾਂ ਅਸੀਂ ਜੀਵਾਂਗੇ ਅਤੇ ਜੇ ਉਹ ਸਾਨੂੰ ਮਾਰ ਸੁੱਟਣ ਤਾਂ ਅਸੀਂ ਮਰਨਾ ਹੀ ਹੈ।
אִם־אָמַרְנוּ נָבוֹא הָעִיר וְהָרָעָב בָּעִיר וָמַתְנוּ שָׁם וְאִם־יָשַׁבְנוּ פֹה וָמָתְנוּ וְעַתָּה לְכוּ וְנִפְּלָה אֶל־מַחֲנֵה אֲרָם אִם־יְחַיֻּנוּ נִֽחְיֶה וְאִם־יְמִיתֻנוּ וָמָֽתְנוּ׃
5 ਤਦ ਉਹ ਸ਼ਾਮ ਦੇ ਸਮੇਂ ਅਰਾਮੀਆਂ ਦੇ ਡੇਰੇ ਨੂੰ ਜਾਣ ਲਈ ਉੱਠੇ ਅਤੇ ਜਦ ਉਹ ਅਰਾਮੀਆਂ ਦੇ ਡੇਰੇ ਦੀ ਬਾਹਰਲੀ ਹੱਦ ਵਿੱਚ ਪਹੁੰਚੇ ਤਾਂ ਵੇਖਿਆ ਕਿ ਉੱਥੇ ਇੱਕ ਵੀ ਆਦਮੀ ਨਹੀਂ ਹੈ।
וַיָּקוּמוּ בַנֶּשֶׁף לָבוֹא אֶל־מַחֲנֵה אֲרָם וַיָּבֹאוּ עַד־קְצֵה מַחֲנֵה אֲרָם וְהִנֵּה אֵֽין־שָׁם אִֽישׁ׃
6 ਅਜਿਹਾ ਇਸ ਲਈ ਹੋਇਆ ਕਿ ਪ੍ਰਭੂ ਨੇ ਅਰਾਮੀਆਂ ਦੀ ਫੌਜ ਨੂੰ ਰੱਥਾਂ ਦੀ ਅਵਾਜ਼, ਘੋੜਿਆਂ ਦੀ ਅਵਾਜ਼ ਅਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ, ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ ਕਿ ਵੇਖੋ, ਇਸਰਾਏਲ ਦੇ ਰਾਜਾ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਕਿਰਾਏ ਤੇ ਲਿਆ ਹੈ ਕਿ ਉਹ ਸਾਡੇ ਉੱਤੇ ਹਮਲਾ ਕਰਨ।
וַאדֹנָי הִשְׁמִיעַ ׀ אֶת־מַחֲנֵה אֲרָם קוֹל רֶכֶב קוֹל סוּס קוֹל חַיִל גָּדוֹל וַיֹּאמְרוּ אִישׁ אֶל־אָחִיו הִנֵּה שָֽׂכַר־עָלֵינוּ מֶלֶךְ יִשְׂרָאֵל אֶת־מַלְכֵי הַחִתִּים וְאֶת־מַלְכֵי מִצְרַיִם לָבוֹא עָלֵֽינוּ׃
7 ਇਸ ਲਈ ਸ਼ਾਮ ਨੂੰ ਉੱਠ ਕੇ ਭੱਜ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜਿਸ ਤਰ੍ਹਾਂ ਦੇ ਸੀ ਉਸੇ ਤਰ੍ਹਾਂ ਹੀ ਛੱਡ ਕੇ ਆਪਣੀਆਂ ਜਾਨਾਂ ਬਚਾ ਕੇ ਭੱਜੇ।
וַיָּקוּמוּ וַיָּנוּסוּ בַנֶּשֶׁף וַיַּעַזְבוּ אֶת־אָהֳלֵיהֶם וְאֶת־סֽוּסֵיהֶם וְאֶת־חֲמֹרֵיהֶם הַֽמַּחֲנֶה כַּאֲשֶׁר־הִיא וַיָּנֻסוּ אֶל־נַפְשָֽׁם׃
8 ਜਦ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤੱਕ ਪਹੁੰਚੇ, ਤਦ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਤੇ ਉੱਥੋਂ ਚਾਂਦੀ, ਸੋਨਾ ਅਤੇ ਕੱਪੜੇ ਲੈ ਜਾ ਕੇ ਲੁਕਾ ਰੱਖੇ, ਫਿਰ ਮੁੜ ਕੇ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਵੀ ਲੈ ਗਏ ਅਤੇ ਜਾ ਕੇ ਲੁਕਾ ਦਿੱਤਾ।
וַיָּבֹאוּ הַֽמְצֹרָעִים הָאֵלֶּה עַד־קְצֵה הַֽמַּחֲנֶה וַיָּבֹאוּ אֶל־אֹהֶל אֶחָד וַיֹּאכְלוּ וַיִּשְׁתּוּ וַיִּשְׂאוּ מִשָּׁם כֶּסֶף וְזָהָב וּבְגָדִים וַיֵּלְכוּ וַיַּטְמִנוּ וַיָּשֻׁבוּ וַיָּבֹאוּ אֶל־אֹהֶל אַחֵר וַיִּשְׂאוּ מִשָּׁם וַיֵּלְכוּ וַיַּטְמִֽנוּ׃
9 ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, ਜੋ ਅਸੀਂ ਕਰ ਰਹੇ ਹਾਂ ਉਹ ਚੰਗੀ ਗੱਲ ਨਹੀਂ ਹੈ। ਅੱਜ ਦਾ ਦਿਨ ਖੁਸ਼ੀ ਦੇ ਸਮਾਚਾਰ ਦਾ ਦਿਨ ਹੈ ਅਤੇ ਅਸੀਂ ਚੁੱਪ-ਚਾਪ ਹਾਂ। ਜੇ ਅਸੀਂ ਸਵੇਰ ਹੋਣ ਤੱਕ ਠਹਿਰੇ ਰਹੀਏ ਤਦ ਸਾਡੇ ਉੱਤੇ ਕੋਈ ਸਜ਼ਾ ਆਵੇਗੀ, ਹੁਣ ਆਓ, ਅਸੀਂ ਜਾ ਕੇ ਰਾਜੇ ਦੇ ਘਰਾਣੇ ਨੂੰ ਖ਼ਬਰ ਦੱਸੀਏ।
וַיֹּאמְרוּ אִישׁ אֶל־רֵעֵהוּ לֹֽא־כֵן ׀ אֲנַחְנוּ עֹשִׂים הַיּוֹם הַזֶּה יוֹם־בְּשֹׂרָה הוּא וַאֲנַחְנוּ מַחְשִׁים וְחִכִּינוּ עַד־אוֹר הַבֹּקֶר וּמְצָאָנוּ עָווֹן וְעַתָּה לְכוּ וְנָבֹאָה וְנַגִּידָה בֵּית הַמֶּֽלֶךְ׃
10 ੧੦ ਤਦ ਉਨ੍ਹਾਂ ਨੇ ਸ਼ਹਿਰ ਦੇ ਦਰਬਾਨਾਂ ਨੂੰ ਜਾ ਕੇ ਅਵਾਜ਼ ਦੇ ਕੇ ਉਹਨਾਂ ਨੂੰ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਤੇ ਵੇਖੋ, ਉੱਥੇ ਨਾ ਆਦਮੀ ਸੀ, ਨਾ ਆਦਮੀ ਦੀ ਅਵਾਜ਼ ਕੇਵਲ ਘੋੜੇ ਅਤੇ ਗਧੇ ਬੰਨ੍ਹੇ ਹੋਏ ਸਨ ਅਤੇ ਤੰਬੂ ਉਸੇ ਤਰ੍ਹਾਂ ਸਨ।
וַיָּבֹאוּ וַֽיִּקְרְאוּ אֶל־שֹׁעֵר הָעִיר וַיַּגִּידוּ לָהֶם לֵאמֹר בָּאנוּ אֶל־מַחֲנֵה אֲרָם וְהִנֵּה אֵֽין־שָׁם אִישׁ וְקוֹל אָדָם כִּי אִם־הַסּוּס אָסוּר וְהַחֲמוֹר אָסוּר וְאֹהָלִים כַּאֲשֶׁר־הֵֽמָּה׃
11 ੧੧ ਤਦ ਫਾਟਕ ਦੇ ਦਰਬਾਨਾਂ ਨੇ ਅਵਾਜ਼ ਦੇ ਕੇ ਰਾਜਾ ਦੇ ਘਰਾਣੇ ਨੂੰ ਖ਼ਬਰ ਦਿੱਤੀ।
וַיִּקְרָא הַשֹּֽׁעֲרִים וַיַּגִּידוּ בֵּית הַמֶּלֶךְ פְּנִֽימָה׃
12 ੧੨ ਤਦ ਰਾਜਾ ਰਾਤ ਨੂੰ ਉੱਠਿਆ ਅਤੇ ਆਪਣੇ ਨੌਕਰਾਂ ਨੂੰ ਆਖਿਆ, ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ। ਉਹਨਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ, ਇਸ ਲਈ ਉਹ ਇਹ ਆਖ ਕੇ ਡੇਰੇ ਤੋਂ ਨਿੱਕਲ ਕੇ ਖੇਤ ਵਿੱਚ ਲੁੱਕਣ ਲਈ ਗਏ ਹਨ ਕਿ ਜਦੋਂ ਅਸੀਂ ਸ਼ਹਿਰ ਤੋਂ ਨਿੱਕਲ ਕੇ ਬਾਹਰ ਜਾਈਏ, ਤਦ ਉਹ ਸਾਨੂੰ ਜੀਉਂਦਿਆਂ ਨੂੰ ਫੜ ਲੈਣ ਇਸ ਤਰ੍ਹਾਂ ਉਹ ਫੇਰ ਸ਼ਹਿਰ ਵਿੱਚ ਆ ਵੜਨਗੇ।
וַיָּקָם הַמֶּלֶךְ לַיְלָה וַיֹּאמֶר אֶל־עֲבָדָיו אַגִּֽידָה־נָּא לָכֶם אֵת אֲשֶׁר־עָשׂוּ לָנוּ אֲרָם יָדְעוּ כִּי־רְעֵבִים אֲנַחְנוּ וַיֵּצְאוּ מִן־הַֽמַּחֲנֶה לְהֵחָבֵה בהשדה בַשָּׂדֶה לֵאמֹר כִּֽי־יֵצְאוּ מִן־הָעִיר וְנִתְפְּשֵׂם חַיִּים וְאֶל־הָעִיר נָבֹֽא׃
13 ੧੩ ਤਦ ਰਾਜਾ ਦੇ ਨੌਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ, ਲੋਕ ਪੰਜ ਘੋੜੇ ਲੈਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਉਹ ਇਸਰਾਏਲ ਦੇ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਬਚ ਰਿਹਾ ਹੈ ਜਾਂ ਵੇਖੋ, ਉਹ ਇਸਰਾਏਲ ਦੇ ਉਸ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਨਸ਼ਟ ਹੋ ਗਿਆ ਹੈ)
וַיַּעַן אֶחָד מֵעֲבָדָיו וַיֹּאמֶר וְיִקְחוּ־נָא חֲמִשָּׁה מִן־הַסּוּסִים הַֽנִּשְׁאָרִים אֲשֶׁר נִשְׁאֲרוּ־בָהּ הִנָּם כְּכָל־ההמון הֲמוֹן יִשְׂרָאֵל אֲשֶׁר נִשְׁאֲרוּ־בָהּ הִנָּם כְּכָל־הֲמוֹן יִשְׂרָאֵל אֲשֶׁר־תָּמּוּ וְנִשְׁלְחָה וְנִרְאֶֽה׃
14 ੧੪ ਉਨ੍ਹਾਂ ਨੇ ਦੋ ਰੱਥ ਤੇ ਘੋੜੇ ਲਏ ਅਤੇ ਰਾਜਾ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ ਤੇ ਆਖਿਆ, ਜਾਓ ਅਤੇ ਵੇਖੋ।
וַיִּקְחוּ שְׁנֵי רֶכֶב סוּסִים וַיִּשְׁלַח הַמֶּלֶךְ אַחֲרֵי מַחֲנֵֽה־אֲרָם לֵאמֹר לְכוּ וּרְאֽוּ׃
15 ੧੫ ਤਦ ਉਹ ਯਰਦਨ ਤੱਕ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ, ਸਾਰਾ ਰਾਹ ਕੱਪੜਿਆਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ, ਜਿਨ੍ਹਾਂ ਨੂੰ ਅਰਾਮੀਆਂ ਨੇ ਘਬਰਾਹਟ ਦੇ ਕਾਰਨ ਸੁੱਟ ਦਿੱਤਾ ਸੀ ਅਤੇ ਸੰਦੇਸ਼ਵਾਹਕਾਂ ਨੇ ਮੁੜ ਕੇ ਰਾਜਾ ਨੂੰ ਖ਼ਬਰ ਦਿੱਤੀ।
וַיֵּלְכוּ אַחֲרֵיהֶם עַד־הַיַּרְדֵּן וְהִנֵּה כָל־הַדֶּרֶךְ מְלֵאָה בְגָדִים וְכֵלִים אֲשֶׁר־הִשְׁלִיכוּ אֲרָם בהחפזם בְּחָפְזָם וַיָּשֻׁבוּ הַמַּלְאָכִים וַיַּגִּדוּ לַמֶּֽלֶךְ׃
16 ੧੬ ਤਦ ਲੋਕਾਂ ਨੇ ਜਾ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਤਾਂ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਹੋ ਗਏ।
וַיֵּצֵא הָעָם וַיָּבֹזּוּ אֵת מַחֲנֵה אֲרָם וַיְהִי סְאָה־סֹלֶת בְּשֶׁקֶל וְסָאתַיִם שְׂעֹרִים בְּשֶׁקֶל כִּדְבַר יְהוָֽה׃
17 ੧੭ ਰਾਜਾ ਨੇ ਉਸ ਅਹੁਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਢਾਸਣਾ ਲੈਂਦਾ ਸੀ, ਫਾਟਕ ਦੀ ਦੇਖਭਾਲ ਲਈ ਅਧਿਕਾਰੀ ਬਣਾ ਦਿੱਤਾ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਅਤੇ ਮਰ ਗਿਆ, ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ, ਜਦ ਰਾਜਾ ਉਹ ਦੇ ਕੋਲ ਆਇਆ ਸੀ।
וְהַמֶּלֶךְ הִפְקִיד אֶת־הַשָּׁלִישׁ אֲשֶׁר־נִשְׁעָן עַל־יָדוֹ עַל־הַשַּׁעַר וַיִּרְמְסֻהוּ הָעָם בַּשַּׁעַר וַיָּמֹת כַּאֲשֶׁר דִּבֶּר אִישׁ הָאֱלֹהִים אֲשֶׁר דִּבֶּר בְּרֶדֶת הַמֶּלֶךְ אֵלָֽיו׃
18 ੧੮ ਜਿਵੇਂ ਪਰਮੇਸ਼ੁਰ ਦੇ ਜਨ ਨੇ ਰਾਜਾ ਨੂੰ ਆਖਿਆ ਸੀ ਕਿ ਇਸ ਸਮੇਂ ਸਾਮਰਿਯਾ ਦੇ ਫਾਟਕ ਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਅਤੇ ਮੈਦਾ ਇੱਕ ਰੁਪਏ ਦਾ ਦਸ ਸੇਰ ਹੋਵੇਗਾ ਤਿਵੇਂ ਹੀ ਹੋਇਆ।
וַיְהִי כְּדַבֵּר אִישׁ הָאֱלֹהִים אֶל־הַמֶּלֶךְ לֵאמֹר סָאתַיִם שְׂעֹרִים בְּשֶׁקֶל וּֽסְאָה־סֹלֶת בְּשֶׁקֶל יִהְיֶה כָּעֵת מָחָר בְּשַׁעַר שֹׁמְרֽוֹן׃
19 ੧੯ ਉਸ ਅਹੁਦੇਦਾਰ ਨੇ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਵੇਖ, ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਾਂ ਵੀ ਕੀ ਇਹ ਗੱਲ ਹੋ ਸਕਦੀ ਹੈ? ਅਤੇ ਉਹ ਨੇ ਆਖਿਆ ਸੀ, ਵੇਖ, ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ, ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ।
וַיַּעַן הַשָּׁלִישׁ אֶת־אִישׁ הָאֱלֹהִים וַיֹּאמַר וְהִנֵּה יְהוָה עֹשֶׂה אֲרֻבּוֹת בַּשָּׁמַיִם הֲיִהְיֶה כַּדָּבָר הַזֶּה וַיֹּאמֶר הִנְּךָ רֹאֶה בְּעֵינֶיךָ וּמִשָּׁם לֹא תֹאכֵֽל׃
20 ੨੦ ਅਤੇ ਉਸ ਦੇ ਨਾਲ ਉਸੇ ਤਰ੍ਹਾਂ ਹੀ ਹੋਇਆ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਤੇ ਮਰ ਗਿਆ।
וַיְהִי־לוֹ כֵּן וַיִּרְמְסוּ אֹתוֹ הָעָם בַּשַּׁעַר וַיָּמֹֽת׃

< 2 ਰਾਜਿਆਂ 7 >