< 2 ਰਾਜਿਆਂ 7 >
1 ੧ ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦਾ ਬਚਨ ਸੁਣੋ। ਯਹੋਵਾਹ ਅਜਿਹਾ ਫ਼ਰਮਾਉਂਦਾ ਹੈ ਕਿ ਕੱਲ ਇਸੇ ਸਮੇਂ ਸਾਮਰਿਯਾ ਦੇ ਫਾਟਕ ਤੇ ਦਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ।
Tada reèe Jelisije: èujte rijeè Gospodnju: tako veli Gospod: sjutra æe u ovo doba biti mjera bijeloga brašna za sikal a dvije mjere jeèma za sikal na vratima Samarijskim.
2 ੨ ਤਦ ਉਸ ਅਹੁਦੇਦਾਰ ਨੇ ਜਿਹ ਦੇ ਹੱਥ ਤੇ ਰਾਜਾ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਕਿ ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਦ ਵੀ ਕੀ ਇਹ ਗੱਲ ਹੋ ਸਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ।
A vojvoda, na kojega se ruku car naslanjaše, odgovori èovjeku Božijemu i reèe: da Gospod naèini okna na nebu, bi li moglo to biti? A Jelisije reèe: eto, ti æeš vidjeti svojim oèima, ali ga neæeš jesti.
3 ੩ ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?”
A bijahu na vratima èetiri èovjeka gubava, i rekoše jedan drugomu: što sjedimo ovdje da umremo?
4 ੪ ਜੇ ਅਸੀਂ ਆਖੀਏ ਕਿ ਚੱਲੋ ਸ਼ਹਿਰ ਵਿੱਚ ਚਲੀਏ ਤਾਂ ਅਸੀਂ ਉੱਥੇ ਮਰਾਂਗੇ ਕਿਉਂਕਿ ਉੱਥੇ ਕਾਲ ਹੈ ਅਤੇ ਜੇ ਅਸੀਂ ਇੱਥੇ ਹੀ ਬੈਠੇ ਰਹੀਏ ਤਾਂ ਵੀ ਅਸੀਂ ਮਰਾਂਗੇ। ਇਸ ਲਈ ਹੁਣ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਜਾਈਏ, ਜੇ ਉਹ ਸਾਨੂੰ ਜੀਉਂਦਾ ਛੱਡਣ ਤਾਂ ਅਸੀਂ ਜੀਵਾਂਗੇ ਅਤੇ ਜੇ ਉਹ ਸਾਨੂੰ ਮਾਰ ਸੁੱਟਣ ਤਾਂ ਅਸੀਂ ਮਰਨਾ ਹੀ ਹੈ।
Da reèemo: da uðemo u grad, glad je u gradu, te æemo umrijeti ondje: a da ostanemo ovdje, opet æemo umrijeti; nego hajde da uskoèimo u oko Sirski: ako nas ostave u životu, ostaæemo u životu, ako li nas pogube, poginuæemo.
5 ੫ ਤਦ ਉਹ ਸ਼ਾਮ ਦੇ ਸਮੇਂ ਅਰਾਮੀਆਂ ਦੇ ਡੇਰੇ ਨੂੰ ਜਾਣ ਲਈ ਉੱਠੇ ਅਤੇ ਜਦ ਉਹ ਅਰਾਮੀਆਂ ਦੇ ਡੇਰੇ ਦੀ ਬਾਹਰਲੀ ਹੱਦ ਵਿੱਚ ਪਹੁੰਚੇ ਤਾਂ ਵੇਖਿਆ ਕਿ ਉੱਥੇ ਇੱਕ ਵੀ ਆਦਮੀ ਨਹੀਂ ਹੈ।
I tako ustavši u sumrak poðoše u oko Sirski, i doðoše do kraja okola Sirskoga, i gle, ne bješe nikoga.
6 ੬ ਅਜਿਹਾ ਇਸ ਲਈ ਹੋਇਆ ਕਿ ਪ੍ਰਭੂ ਨੇ ਅਰਾਮੀਆਂ ਦੀ ਫੌਜ ਨੂੰ ਰੱਥਾਂ ਦੀ ਅਵਾਜ਼, ਘੋੜਿਆਂ ਦੀ ਅਵਾਜ਼ ਅਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ, ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ ਕਿ ਵੇਖੋ, ਇਸਰਾਏਲ ਦੇ ਰਾਜਾ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਕਿਰਾਏ ਤੇ ਲਿਆ ਹੈ ਕਿ ਉਹ ਸਾਡੇ ਉੱਤੇ ਹਮਲਾ ਕਰਨ।
Jer Gospod uèini te se u okolu Sirskom èu lupa kola i konja i velike vojske, te rekoše jedan drugomu: eto car je Izrailjev najmio na nas careve Hetejske i careve Misirske da udare na nas.
7 ੭ ਇਸ ਲਈ ਸ਼ਾਮ ਨੂੰ ਉੱਠ ਕੇ ਭੱਜ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜਿਸ ਤਰ੍ਹਾਂ ਦੇ ਸੀ ਉਸੇ ਤਰ੍ਹਾਂ ਹੀ ਛੱਡ ਕੇ ਆਪਣੀਆਂ ਜਾਨਾਂ ਬਚਾ ਕੇ ਭੱਜੇ।
Te se podigoše i pobjegoše po mraku ostavivši šatore svoje i konje svoje i magarce svoje i oko kao što je bio, i pobjegoše radi duša svojih.
8 ੮ ਜਦ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤੱਕ ਪਹੁੰਚੇ, ਤਦ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਤੇ ਉੱਥੋਂ ਚਾਂਦੀ, ਸੋਨਾ ਅਤੇ ਕੱਪੜੇ ਲੈ ਜਾ ਕੇ ਲੁਕਾ ਰੱਖੇ, ਫਿਰ ਮੁੜ ਕੇ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਵੀ ਲੈ ਗਏ ਅਤੇ ਜਾ ਕੇ ਲੁਕਾ ਦਿੱਤਾ।
Pa kad doðoše gubavci na kraj okola, uðoše u jedan šator, i najedoše se i napiše se, i pokupiše iz njega srebro i zlato i haljine, i otidoše te sakriše. Pa se vratiše i uðoše u drugi šator, pa pokupiše i iz njega, i otidoše te sakriše.
9 ੯ ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, ਜੋ ਅਸੀਂ ਕਰ ਰਹੇ ਹਾਂ ਉਹ ਚੰਗੀ ਗੱਲ ਨਹੀਂ ਹੈ। ਅੱਜ ਦਾ ਦਿਨ ਖੁਸ਼ੀ ਦੇ ਸਮਾਚਾਰ ਦਾ ਦਿਨ ਹੈ ਅਤੇ ਅਸੀਂ ਚੁੱਪ-ਚਾਪ ਹਾਂ। ਜੇ ਅਸੀਂ ਸਵੇਰ ਹੋਣ ਤੱਕ ਠਹਿਰੇ ਰਹੀਏ ਤਦ ਸਾਡੇ ਉੱਤੇ ਕੋਈ ਸਜ਼ਾ ਆਵੇਗੀ, ਹੁਣ ਆਓ, ਅਸੀਂ ਜਾ ਕੇ ਰਾਜੇ ਦੇ ਘਰਾਣੇ ਨੂੰ ਖ਼ਬਰ ਦੱਸੀਏ।
Tada rekoše meðu sobom: ne radimo dobro; ovaj je dan dan dobrijeh glasova; a mi šutimo. Ako ušèekamo do zore, stignuæe nas bezakonje. Zato sada hajde da idemo i javimo domu carevu.
10 ੧੦ ਤਦ ਉਨ੍ਹਾਂ ਨੇ ਸ਼ਹਿਰ ਦੇ ਦਰਬਾਨਾਂ ਨੂੰ ਜਾ ਕੇ ਅਵਾਜ਼ ਦੇ ਕੇ ਉਹਨਾਂ ਨੂੰ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਤੇ ਵੇਖੋ, ਉੱਥੇ ਨਾ ਆਦਮੀ ਸੀ, ਨਾ ਆਦਮੀ ਦੀ ਅਵਾਜ਼ ਕੇਵਲ ਘੋੜੇ ਅਤੇ ਗਧੇ ਬੰਨ੍ਹੇ ਹੋਏ ਸਨ ਅਤੇ ਤੰਬੂ ਉਸੇ ਤਰ੍ਹਾਂ ਸਨ।
I tako došavši dozvaše vratara gradskoga i kazaše mu govoreæi: idosmo u oko Sirski, i gle, nema nikoga, ni glasa èovjeèijega; nego konji povezani i magarci povezani, i šatori kako su bili.
11 ੧੧ ਤਦ ਫਾਟਕ ਦੇ ਦਰਬਾਨਾਂ ਨੇ ਅਵਾਜ਼ ਦੇ ਕੇ ਰਾਜਾ ਦੇ ਘਰਾਣੇ ਨੂੰ ਖ਼ਬਰ ਦਿੱਤੀ।
A on dozva ostale vratare, i javiše u dom carev.
12 ੧੨ ਤਦ ਰਾਜਾ ਰਾਤ ਨੂੰ ਉੱਠਿਆ ਅਤੇ ਆਪਣੇ ਨੌਕਰਾਂ ਨੂੰ ਆਖਿਆ, ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ। ਉਹਨਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ, ਇਸ ਲਈ ਉਹ ਇਹ ਆਖ ਕੇ ਡੇਰੇ ਤੋਂ ਨਿੱਕਲ ਕੇ ਖੇਤ ਵਿੱਚ ਲੁੱਕਣ ਲਈ ਗਏ ਹਨ ਕਿ ਜਦੋਂ ਅਸੀਂ ਸ਼ਹਿਰ ਤੋਂ ਨਿੱਕਲ ਕੇ ਬਾਹਰ ਜਾਈਏ, ਤਦ ਉਹ ਸਾਨੂੰ ਜੀਉਂਦਿਆਂ ਨੂੰ ਫੜ ਲੈਣ ਇਸ ਤਰ੍ਹਾਂ ਉਹ ਫੇਰ ਸ਼ਹਿਰ ਵਿੱਚ ਆ ਵੜਨਗੇ।
A car ustavši po noæi reèe slugama svojim: kazaæu vam sada šta su nam uèinili Sirci. Znadu da gladujemo, zato otidoše iz okola da se sakriju u polju govoreæi: kad izidu iz grada, pohvataæemo ih žive i uæi æemo u grad.
13 ੧੩ ਤਦ ਰਾਜਾ ਦੇ ਨੌਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ, ਲੋਕ ਪੰਜ ਘੋੜੇ ਲੈਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਉਹ ਇਸਰਾਏਲ ਦੇ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਬਚ ਰਿਹਾ ਹੈ ਜਾਂ ਵੇਖੋ, ਉਹ ਇਸਰਾਏਲ ਦੇ ਉਸ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਨਸ਼ਟ ਹੋ ਗਿਆ ਹੈ)
A jedan od sluga njegovijeh odgovori i reèe: da uzmemo pet ostalijeh konja što još ima u gradu; gle, to je sve što je ostalo od mnoštva konja Izrailjskih; to je sve što nije izginulo od mnoštva konja Izrailjskih; da pošljemo da vidimo.
14 ੧੪ ਉਨ੍ਹਾਂ ਨੇ ਦੋ ਰੱਥ ਤੇ ਘੋੜੇ ਲਏ ਅਤੇ ਰਾਜਾ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ ਤੇ ਆਖਿਆ, ਜਾਓ ਅਤੇ ਵੇਖੋ।
I uzeše dva konja kolska, koje posla car za vojskom Sirskom, govoreæi: idite i vidite.
15 ੧੫ ਤਦ ਉਹ ਯਰਦਨ ਤੱਕ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ, ਸਾਰਾ ਰਾਹ ਕੱਪੜਿਆਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ, ਜਿਨ੍ਹਾਂ ਨੂੰ ਅਰਾਮੀਆਂ ਨੇ ਘਬਰਾਹਟ ਦੇ ਕਾਰਨ ਸੁੱਟ ਦਿੱਤਾ ਸੀ ਅਤੇ ਸੰਦੇਸ਼ਵਾਹਕਾਂ ਨੇ ਮੁੜ ਕੇ ਰਾਜਾ ਨੂੰ ਖ਼ਬਰ ਦਿੱਤੀ।
I otidoše za njima do Jordana, i gle, po svemu putu bijaše puno haljina i sudova, koje pobacaše Sirci u hitnji. Tada se vratiše poslanici i javiše caru.
16 ੧੬ ਤਦ ਲੋਕਾਂ ਨੇ ਜਾ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਤਾਂ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਹੋ ਗਏ।
Tada izide narod i razgrabi oko Sirski; i bješe mjera bijeloga brašna za sikal, i dvije mjere jeèma za sikal, po rijeèi Gospodnjoj.
17 ੧੭ ਰਾਜਾ ਨੇ ਉਸ ਅਹੁਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਢਾਸਣਾ ਲੈਂਦਾ ਸੀ, ਫਾਟਕ ਦੀ ਦੇਖਭਾਲ ਲਈ ਅਧਿਕਾਰੀ ਬਣਾ ਦਿੱਤਾ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਅਤੇ ਮਰ ਗਿਆ, ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ, ਜਦ ਰਾਜਾ ਉਹ ਦੇ ਕੋਲ ਆਇਆ ਸੀ।
I car postavi na vrata onoga vojvodu, na kojega se ruku naslanjaše, a narod ga izgazi na vratima, te umrije, po rijeèi èovjeka Božijega, koju reèe kad car k njemu doðe.
18 ੧੮ ਜਿਵੇਂ ਪਰਮੇਸ਼ੁਰ ਦੇ ਜਨ ਨੇ ਰਾਜਾ ਨੂੰ ਆਖਿਆ ਸੀ ਕਿ ਇਸ ਸਮੇਂ ਸਾਮਰਿਯਾ ਦੇ ਫਾਟਕ ਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਅਤੇ ਮੈਦਾ ਇੱਕ ਰੁਪਏ ਦਾ ਦਸ ਸੇਰ ਹੋਵੇਗਾ ਤਿਵੇਂ ਹੀ ਹੋਇਆ।
Jer kad èovjek Božji reèe caru: dvije mjere jeèma za sikal i mjera bijeloga brašna za sikal biæe sjutra u ovo doba na vratima Samarijskim,
19 ੧੯ ਉਸ ਅਹੁਦੇਦਾਰ ਨੇ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਵੇਖ, ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਾਂ ਵੀ ਕੀ ਇਹ ਗੱਲ ਹੋ ਸਕਦੀ ਹੈ? ਅਤੇ ਉਹ ਨੇ ਆਖਿਆ ਸੀ, ਵੇਖ, ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ, ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ।
A onaj vojvoda odgovori èovjeku Božijemu govoreæi: da Gospod naèini okna na nebu, bi li moglo biti što kažeš? A Jelisije reèe: ti æeš vidjeti svojim oèima, ali ga neæeš jesti.
20 ੨੦ ਅਤੇ ਉਸ ਦੇ ਨਾਲ ਉਸੇ ਤਰ੍ਹਾਂ ਹੀ ਹੋਇਆ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਤੇ ਮਰ ਗਿਆ।
I zbi mu se to, jer ga izgazi narod na vratima, te umrije.