< 2 ਰਾਜਿਆਂ 9 >
1 ੧ ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।
先知以利沙叫了一个先知门徒来,吩咐他说:“你束上腰,手拿这瓶膏油往基列的拉末去。
2 ੨ ਜਦ ਤੂੰ ਉੱਥੇ ਪਹੁੰਚੇ ਤਦ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੂੰ ਲੱਭ ਲਈਂ ਅਤੇ ਤੂੰ ਅੰਦਰ ਜਾ ਕੇ ਉਹ ਨੂੰ ਉਹ ਦੇ ਭਰਾਵਾਂ ਵਿੱਚੋਂ ਉਠਾ ਕੇ ਅੰਦਰਲੀ ਕੋਠੜੀ ਵਿੱਚ ਲੈ ਜਾਈਂ।
到了那里,要寻找宁示的孙子、约沙法的儿子耶户,使他从同僚中起来,带他进严密的屋子,
3 ੩ ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਲ੍ਹ ਦੇਈਂ ਅਤੇ ਆਖੀਂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ। ਤਦ ਤੂੰ ਬੂਹਾ ਖੋਲ੍ਹ ਕੇ ਭੱਜ ਜਾਈਂ ਅਤੇ ਨਾ ਠਹਿਰੀਂ।
将瓶里的膏油倒在他头上,说:‘耶和华如此说:我膏你作以色列王。’说完了,就开门逃跑,不要迟延。”
4 ੪ ਇਸ ਲਈ ਉਹ ਜੁਆਨ ਅਰਥਾਤ ਉਹ ਜੁਆਨ ਨਬੀ ਰਾਮੋਥ ਗਿਲਆਦ ਨੂੰ ਗਿਆ।
于是那少年先知往基列的拉末去了。
5 ੫ ਜਦ ਉਹ ਪਹੁੰਚਿਆ ਤਾਂ ਵੇਖੋ, ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਤੇ ਯੇਹੂ ਨੇ ਪੁੱਛਿਆ, ਸਾਡੇ ਸਾਰਿਆਂ ਵਿੱਚੋਂ ਕਿਸ ਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ।
到了那里,看见众军长都坐着,就说:“将军哪,我有话对你说。”耶户说:“我们众人里,你要对哪一个说呢?”回答说:“将军哪,我要对你说。”
6 ੬ ਤਦ ਉਹ ਉੱਠ ਕੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਲ੍ਹ ਦਿੱਤਾ ਅਤੇ ਉਸ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ।
耶户就起来,进了屋子,少年人将膏油倒在他头上,对他说:“耶和华—以色列的 神如此说:‘我膏你作耶和华民以色列的王。
7 ੭ ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਤਾਂ ਕਿ ਮੈਂ ਆਪਣੇ ਦਾਸ ਨਬੀਆਂ ਦੇ ਲਹੂ ਦਾ ਅਤੇ ਯਹੋਵਾਹ ਦੇ ਸਭ ਦਾਸਾਂ ਦੇ ਲਹੂ ਦਾ ਬਦਲਾ ਈਜ਼ਬਲ ਦੇ ਹੱਥੋਂ ਲਵਾਂ।
你要击杀你主人亚哈的全家,我好在耶洗别身上伸我仆人众先知和耶和华一切仆人流血的冤。
8 ੮ ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਤੇ ਮੈਂ ਅਹਾਬ ਤੋਂ ਹਰੇਕ ਲੜਕੇ ਨੂੰ, ਇਸਰਾਏਲ ਵਿੱਚ ਹਰ ਗੁਲਾਮ ਨੂੰ ਅਤੇ ਹਰ ਅਜ਼ਾਦ ਨੂੰ ਕੱਟ ਦਿਆਂਗਾ।
亚哈全家必都灭亡,凡属亚哈的男丁,无论是困住的、自由的,我必从以色列中剪除,
9 ੯ ਮੈਂ ਅਹਾਬ ਦੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਾਂਗੂੰ ਕਰ ਛੱਡਾਂਗਾ।
使亚哈的家像尼八儿子耶罗波安的家,又像亚希雅儿子巴沙的家。
10 ੧੦ ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਤੇ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਭੱਜ ਗਿਆ।
耶洗别必在耶斯列田里被狗所吃,无人葬埋。’”说完了,少年人就开门逃跑了。
11 ੧੧ ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ।
耶户出来,回到他主人的臣仆那里,有一人问他说:“平安吗?这狂妄的人来见你有什么事呢?”回答说:“你们认得那人,也知道他说什么。”
12 ੧੨ ਅਤੇ ਉਹ ਬੋਲੇ, ਇਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਹੀ, ਤਦ ਉਸ ਨੇ ਉੱਤਰ ਦਿੱਤਾ, ਉਸ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਯਹੋਵਾਹ ਅਜਿਹਾ ਆਖਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ।
他们说:“这是假话,你据实地告诉我们。”回答说:“他如此如此对我说。他说:‘耶和华如此说:我膏你作以色列王。’”
13 ੧੩ ਤਦ ਉਹਨਾਂ ਨੇ ਛੇਤੀ ਕੀਤੀ ਅਤੇ ਹਰੇਕ ਆਦਮੀ ਨੇ ਆਪਣੇ ਕੱਪੜੇ ਲੈ ਕੇ ਉਹ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਤੇ ਵਿਛਾਏ ਅਤੇ ਤੁਰ੍ਹੀ ਵਜਾ ਕੇ ਆਖਿਆ ਕਿ ਯੇਹੂ ਰਾਜਾ ਹੈ।
他们就急忙各将自己的衣服铺在上层台阶,使耶户坐在其上;他们吹角,说:“耶户作王了!”
14 ੧੪ ਇਸ ਤਰ੍ਹਾਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਰਾਜਦ੍ਰੋਹ ਕੀਤਾ ਅਤੇ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਦੇ ਨਾਲ ਰਾਮੋਥ ਗਿਲਆਦ ਦੀ ਦੇਖਭਾਲ ਕਰਦਾ ਸੀ।
这样,宁示的孙子、约沙法的儿子耶户背叛约兰。先是约兰和以色列众人因为亚兰王哈薛的缘故,把守基列的拉末;
15 ੧੫ ਪਰ ਯੋਰਾਮ ਰਾਜਾ ਮੁੜ ਗਿਆ ਸੀ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਭੱਜਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖ਼ਬਰ ਨਾ ਲਿਜਾਵੇ।
但约兰王回到耶斯列,医治与亚兰王哈薛打仗所受的伤。耶户说:“若合你们的意思,就不容人逃出城往耶斯列报信去。”
16 ੧੬ ਅਤੇ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।
于是耶户坐车往耶斯列去,因为约兰病卧在那里。犹大王亚哈谢已经下去看望他。
17 ੧੭ ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖੜ੍ਹਾ ਸੀ ਅਤੇ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿਸਦਾ ਹੈ। ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਕਿ ਉਹ ਉਸ ਨੂੰ ਪੁੱਛੇ, “ਕੀ ਸ਼ਾਂਤੀ ਵੀ ਹੈ?”
有一个守望的人站在耶斯列的楼上,看见耶户带着一群人来,就说:“我看见一群人。”约兰说:“打发一个骑马的去迎接他们,问说:平安不平安?”
18 ੧੮ ਫਿਰ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਤੇ ਬੋਲਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਅਤੇ ਯੇਹੂ ਬੋਲਿਆ, “ਤੈਨੂੰ ਸ਼ਾਂਤੀ ਨਾਲ ਕੀ? ਤੂੰ ਮੇਰੇ ਪਿੱਛੇ ਚੱਲ।” ਪਹਿਰੇ ਵਾਲੇ ਨੇ ਆਖਿਆ, ਸੰਦੇਸ਼ਵਾਹਕ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ।
骑马的就去迎接耶户,说:“王问说,平安不平安?”耶户说:“平安不平安与你何干?你转在我后头吧!”守望的人又说:“使者到了他们那里,却不回来。”
19 ੧੯ ਤਦ ਉਹ ਨੇ ਦੂਜੇ ਸਵਾਰ ਨੂੰ ਭੇਜਿਆ ਅਤੇ ਉਸ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਯੇਹੂ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲ।”
王又打发一个骑马的去。这人到了他们那里,说:“王问说,平安不平安?”耶户说:“平安不平安与你何干?你转在我后头吧!”
20 ੨੦ ਤਦ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ ਅਤੇ ਹੱਕਣਾ ਨਿਮਸ਼ੀ ਦੇ ਪੁੱਤਰ ਯੇਹੂ ਦੇ ਹੱਕਣ ਵਰਗਾ ਹੈ ਕਿਉਂ ਜੋ ਉਹ ਬਹੁਤ ਤੇਜ਼ੀ ਨਾਲ ਹੱਕਦਾ ਹੁੰਦਾ ਹੈ।
守望的人又说:“他到了他们那里,也不回来;车赶得甚猛,像宁示的孙子耶户的赶法。”
21 ੨੧ ਤਦ ਯੋਰਾਮ ਨੇ ਆਖਿਆ, ਜੋੜ ਦੇ। ਉਨ੍ਹਾਂ ਨੇ ਉਹ ਦਾ ਰੱਥ ਜੋੜ ਦਿੱਤਾ। ਤਦ ਇਸਰਾਏਲ ਦਾ ਰਾਜਾ ਯੋਰਾਮ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਆਪਣੇ-ਆਪਣੇ ਰੱਥ ਉੱਤੇ ਨਿੱਕਲ ਕੇ ਯੇਹੂ ਨੂੰ ਮਿਲਣ ਲਈ ਗਏ ਅਤੇ ਯਿਜ਼ਰਏਲੀ ਨਾਬੋਥ ਦੀ ਭੂਮੀ ਵਿੱਚ ਉਹ ਨੂੰ ਜਾ ਮਿਲੇ।
约兰吩咐说:“套车!”人就给他套车。以色列王约兰和犹大王亚哈谢各坐自己的车出去迎接耶户,在耶斯列人拿伯的田那里遇见他。
22 ੨੨ ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?
约兰见耶户就说:“耶户啊,平安吗?”耶户说:“你母亲耶洗别的淫行邪术这样多,焉能平安呢?”
23 ੨੩ ਤਦ ਯੋਰਾਮ ਨੇ ਵਾਗਾਂ ਮੋੜੀਆਂ ਅਤੇ ਭੱਜ ਤੁਰਿਆ ਅਤੇ ਅਹਜ਼ਯਾਹ ਨੂੰ ਆਖਿਆ, ਹੇ ਅਹਜ਼ਯਾਹ ਧੋਖਾ ਹੈ! ਭੱਜ।
约兰就转车逃跑,对亚哈谢说:“亚哈谢啊,反了!”
24 ੨੪ ਤਦ ਯੇਹੂ ਨੇ ਆਪਣਾ ਧਣੁੱਖ ਜ਼ੋਰ ਨਾਲ ਖਿੱਚਿਆ ਅਤੇ ਯੋਰਾਮ ਦੇ ਮੋਢਿਆਂ ਦੇ ਵਿਚਕਾਰ ਮਾਰਿਆ, ਤੀਰ ਉਹ ਦੇ ਦਿਲ ਵਿੱਚੋਂ ਹੋ ਕੇ ਨਿੱਕਲਿਆ ਅਤੇ ਉਹ ਆਪਣੇ ਰੱਥ ਵਿੱਚ ਹੀ ਡਿੱਗ ਪਿਆ।
耶户开满了弓,射中约兰的脊背,箭从心窝穿出,约兰就仆倒在车上。
25 ੨੫ ਤਦ ਉਸ ਨੇ ਆਪਣੇ ਇੱਕ ਅਹੁਦੇਦਾਰ ਬਿਦਕਰ ਨੂੰ ਆਖਿਆ, ਉਹ ਨੂੰ ਚੁੱਕ ਕੇ ਯਿਜ਼ਰਏਲੀ ਨਾਬੋਥ ਦੇ ਖੇਤ ਦੇ ਹਿੱਸੇ ਵਿੱਚ ਸੁੱਟ ਦੇ ਕਿਉਂ ਜੋ ਚੇਤੇ ਕਰ ਕਿ ਜਦ ਮੈਂ ਤੇ ਤੂੰ ਦੋਵੇਂ ਰਲ ਕੇ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਜਾਂਦੇ ਸੀ ਤਦ ਯਹੋਵਾਹ ਨੇ ਉਹ ਦੇ ਉੱਤੇ ਇਹੋ ਹੁਕਮ ਲਾਇਆ ਸੀ।
耶户对他的军长毕甲说:“你把他抛在耶斯列人拿伯的田间。你当追想,你我一同坐车跟随他父亚哈的时候,耶和华对亚哈所说的预言,
26 ੨੬ ਸੱਚ-ਮੁੱਚ ਮੈਂ ਅੱਜ-ਕੱਲ ਹੀ ਨਾਬੋਥ ਦਾ ਲਹੂ ਅਤੇ ਉਹ ਦੇ ਪੁੱਤਰਾਂ ਦਾ ਲਹੂ ਵੇਖਿਆ ਹੈ, ਯਹੋਵਾਹ ਦਾ ਵਾਕ ਹੈ। ਮੈਂ ਇਸ ਖੇਤ ਵਿੱਚ ਤੈਨੂੰ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ। ਇਸ ਲਈ ਹੁਣ ਯਹੋਵਾਹ ਦੇ ਵਾਕ ਅਨੁਸਾਰ ਉਹ ਨੂੰ ਚੁੱਕ ਕੇ ਉਸੇ ਥਾਂ ਸੁੱਟ ਦੇ।
说:‘我昨日看见拿伯的血和他众子的血,我必在这块田上报应你。’这是耶和华说的,现在你要照着耶和华的话,把他抛在这田间。”
27 ੨੭ ਜਦ ਯਹੂਦਾਹ ਦੇ ਰਾਜਾ ਅਹਜ਼ਯਾਹ ਨੇ ਇਹ ਵੇਖਿਆ ਤਾਂ ਬਾਗ਼ ਦੇ ਰਾਹ ਤੋਂ ਭੱਜਿਆ, ਪਰ ਯੇਹੂ ਨੇ ਉਹ ਦਾ ਪਿੱਛਾ ਕਰਕੇ ਕਿਹਾ, ਉਸ ਨੂੰ ਵੀ ਰੱਥ ਵਿੱਚ ਹੀ ਮਾਰ ਸੁੱਟੋ। ਤਦ ਉਹ ਵੀ ਯਿਬਲਾਮ ਦੇ ਨਾਲ ਗੂਰ ਦੀ ਚੜ੍ਹਾਈ ਤੇ ਮਾਰਿਆ ਗਿਆ ਅਤੇ ਮਗਿੱਦੋ ਤੱਕ ਭੱਜ ਕੇ ਉੱਥੇ ਮਰ ਗਿਆ।
犹大王亚哈谢见这光景,就从园亭之路逃跑。耶户追赶他,说:“把这人也杀在车上。”到了靠近以伯莲姑珥的坡上击伤了他。他逃到米吉多,就死在那里。
28 ੨੮ ਤਦ ਉਹ ਦੇ ਨੌਕਰ ਉਹ ਨੂੰ ਰੱਥ ਵਿੱਚ ਰੱਖ ਕੇ ਯਰੂਸ਼ਲਮ ਨੂੰ ਲਿਆਏ ਅਤੇ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ।
他的臣仆用车将他的尸首送到耶路撒冷,葬在大卫城他自己的坟墓里,与他列祖同葬。
29 ੨੯ ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਗਿਆਰਵੇਂ ਸਾਲ ਅਹਜ਼ਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।
亚哈谢登基作犹大王的时候,是在亚哈的儿子约兰第十一年。
30 ੩੦ ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ।
耶户到了耶斯列;耶洗别听见就擦粉、梳头,从窗户里往外观看。
31 ੩੧ ਜਦ ਯੇਹੂ ਫਾਟਕ ਵਿੱਚ ਪਹੁੰਚਿਆ, ਉਹ ਬੋਲੀ, ਹੇ ਜ਼ਿਮਰੀ ਆਪਣੇ ਸੁਆਮੀ ਦੇ ਮਾਰਨ ਵਾਲੇ ਸ਼ਾਂਤ ਤਾਂ ਹਨ?
耶户进门的时候,耶洗别说:“杀主人的心利啊,平安吗?”
32 ੩੨ ਉਸ ਨੇ ਖਿੜਕੀ ਵੱਲ ਮੂੰਹ ਚੁੱਕ ਕੇ ਆਖਿਆ, ਮੇਰੇ ਵੱਲ ਕੌਣ ਹੈ? ਕੌਣ? ਅਤੇ ਦੋ ਤਿੰਨ ਖੋਜ਼ਿਆਂ ਨੇ ਉਹ ਦੀ ਵੱਲ ਵੇਖਿਆ।
耶户抬头向窗户观看,说:“谁顺从我?”有两三个太监从窗户往外看他。
33 ੩੩ ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ।
耶户说:“把她扔下来!”他们就把她扔下来。她的血溅在墙上和马上;于是把她践踏了。
34 ੩੪ ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ।
耶户进去,吃了喝了,吩咐说:“你们把这被咒诅的妇人葬埋了,因为她是王的女儿。”
35 ੩੫ ਉਹ ਉਸ ਨੂੰ ਦੱਬਣ ਲਈ ਗਏ ਪਰ ਖੋਪੜੀ, ਪੈਰਾਂ ਅਤੇ ਉਹ ਦੇ ਹੱਥਾਂ ਦੀਆਂ ਹਥੇਲੀਆਂ ਤੋਂ ਬਿਨ੍ਹਾਂ ਉਸ ਦਾ ਹੋਰ ਕੁਝ ਵੀ ਨਾ ਮਿਲਿਆ।
他们就去葬埋她,只寻得她的头骨和脚,并手掌。
36 ੩੬ ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ।
他们回去告诉耶户,耶户说:“这正应验耶和华借他仆人提斯比人以利亚所说的话,说:‘在耶斯列田间,狗必吃耶洗别的肉;
37 ੩੭ ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਪਈ ਹੋਈ ਖਾਦ ਵਾਂਗੂੰ ਹੋਵੇਗੀ ਤਾਂ ਜੋ ਕੋਈ ਕਹਿ ਨਾ ਸਕੇ ਕਿ ਇਹ ਈਜ਼ਬਲ ਹੈ।
耶洗别的尸首必在耶斯列田间如同粪土,甚至人不能说这是耶洗别。’”