< 2 ਰਾਜਿਆਂ 9 >

1 ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।
و الیشع نبی یکی از پسران انبیا را خوانده، به او گفت: «کمر خود را ببند و این حقه روغن را به‌دست خود گرفته، به راموت جلعادبرو.۱
2 ਜਦ ਤੂੰ ਉੱਥੇ ਪਹੁੰਚੇ ਤਦ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੂੰ ਲੱਭ ਲਈਂ ਅਤੇ ਤੂੰ ਅੰਦਰ ਜਾ ਕੇ ਉਹ ਨੂੰ ਉਹ ਦੇ ਭਰਾਵਾਂ ਵਿੱਚੋਂ ਉਠਾ ਕੇ ਅੰਦਰਲੀ ਕੋਠੜੀ ਵਿੱਚ ਲੈ ਜਾਈਂ।
و چون به آنجا رسیدی، ییهو ابن یهوشافاطبن نمشی را پیدا کن و داخل شده، او را از میان برادرانش برخیزان و او را به اطاق خلوت ببر.۲
3 ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਲ੍ਹ ਦੇਈਂ ਅਤੇ ਆਖੀਂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ। ਤਦ ਤੂੰ ਬੂਹਾ ਖੋਲ੍ਹ ਕੇ ਭੱਜ ਜਾਈਂ ਅਤੇ ਨਾ ਠਹਿਰੀਂ।
وحقه روغن را گرفته، به‌سرش بریز و بگو خداوندچنین می‌گوید که تو را به پادشاهی اسرائیل مسح کردم. پس در را باز کرده، فرار کن و درنگ منما.»۳
4 ਇਸ ਲਈ ਉਹ ਜੁਆਨ ਅਰਥਾਤ ਉਹ ਜੁਆਨ ਨਬੀ ਰਾਮੋਥ ਗਿਲਆਦ ਨੂੰ ਗਿਆ।
پس آن جوان، یعنی آن نبی جوان به راموت جلعاد آمد.۴
5 ਜਦ ਉਹ ਪਹੁੰਚਿਆ ਤਾਂ ਵੇਖੋ, ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਤੇ ਯੇਹੂ ਨੇ ਪੁੱਛਿਆ, ਸਾਡੇ ਸਾਰਿਆਂ ਵਿੱਚੋਂ ਕਿਸ ਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ।
و چون بدانجا رسید، اینک سرداران لشکر نشسته بودند و او گفت: «ای سردار با توسخنی دارم.» ییهو گفت: «به کدام‌یک از جمیع ما؟» گفت: «به تو‌ای سردار!»۵
6 ਤਦ ਉਹ ਉੱਠ ਕੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਲ੍ਹ ਦਿੱਤਾ ਅਤੇ ਉਸ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ।
پس او برخاسته، به خانه داخل شد و روغن را به‌سرش ریخته، وی را گفت: «یهوه، خدای اسرائیل چنین می‌گوید که تو را بر قوم خداوند، یعنی بر اسرائیل به پادشاهی مسح کردم.۶
7 ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਤਾਂ ਕਿ ਮੈਂ ਆਪਣੇ ਦਾਸ ਨਬੀਆਂ ਦੇ ਲਹੂ ਦਾ ਅਤੇ ਯਹੋਵਾਹ ਦੇ ਸਭ ਦਾਸਾਂ ਦੇ ਲਹੂ ਦਾ ਬਦਲਾ ਈਜ਼ਬਲ ਦੇ ਹੱਥੋਂ ਲਵਾਂ।
و خاندان آقای خود، اخاب راخواهی زد تا من انتقام خون بندگان خود، انبیا را وخون جمیع بندگان خداوند را از دست ایزابل بکشم.۷
8 ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਤੇ ਮੈਂ ਅਹਾਬ ਤੋਂ ਹਰੇਕ ਲੜਕੇ ਨੂੰ, ਇਸਰਾਏਲ ਵਿੱਚ ਹਰ ਗੁਲਾਮ ਨੂੰ ਅਤੇ ਹਰ ਅਜ਼ਾਦ ਨੂੰ ਕੱਟ ਦਿਆਂਗਾ।
و تمامی خاندان اخاب هلاک خواهندشد. و از اخاب هر مرد را و هر بسته و رهاشده‌ای در اسرائیل را منقطع خواهم ساخت.۸
9 ਮੈਂ ਅਹਾਬ ਦੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਾਂਗੂੰ ਕਰ ਛੱਡਾਂਗਾ।
و خاندان اخاب را مثل خاندان یربعام بن نباط و مانندخاندان بعشا ابن اخیا خواهم ساخت.۹
10 ੧੦ ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਤੇ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਭੱਜ ਗਿਆ।
و سگان، ایزابل را در ملک یزرعیل خواهند خورد ودفن کننده‌ای نخواهند بود.» پس در را باز کرده، بگریخت.۱۰
11 ੧੧ ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ।
و ییهو نزد بندگان آقای خویش بیرون آمدو کسی وی را گفت: «آیا سلامتی است؟ و این دیوانه برای چه نزد تو آمد؟» به ایشان گفت: «شمااین مرد و کلامش را می‌دانید.»۱۱
12 ੧੨ ਅਤੇ ਉਹ ਬੋਲੇ, ਇਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਹੀ, ਤਦ ਉਸ ਨੇ ਉੱਤਰ ਦਿੱਤਾ, ਉਸ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਯਹੋਵਾਹ ਅਜਿਹਾ ਆਖਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ।
گفتند: «چنین نیست. ما را اطلاع بده.» پس او گفت: «چنین وچنان به من تکلم نموده، گفت که خداوند چنین می‌فرماید: تو را به پادشاهی اسرائیل مسح کردم.»۱۲
13 ੧੩ ਤਦ ਉਹਨਾਂ ਨੇ ਛੇਤੀ ਕੀਤੀ ਅਤੇ ਹਰੇਕ ਆਦਮੀ ਨੇ ਆਪਣੇ ਕੱਪੜੇ ਲੈ ਕੇ ਉਹ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਤੇ ਵਿਛਾਏ ਅਤੇ ਤੁਰ੍ਹੀ ਵਜਾ ਕੇ ਆਖਿਆ ਕਿ ਯੇਹੂ ਰਾਜਾ ਹੈ।
آنگاه ایشان تعجیل نموده، هر کدام رخت خود را گرفته، آن را زیر او به روی زینه نهادند، و کرنا را نواخته، گفتند که «ییهو پادشاه است.»۱۳
14 ੧੪ ਇਸ ਤਰ੍ਹਾਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਰਾਜਦ੍ਰੋਹ ਕੀਤਾ ਅਤੇ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਦੇ ਨਾਲ ਰਾਮੋਥ ਗਿਲਆਦ ਦੀ ਦੇਖਭਾਲ ਕਰਦਾ ਸੀ।
لهذا ییهو ابن یهوشافاط بن نمشی بر یورام بشورید و یورام خود و تمامی اسرائیل، راموت جلعاد را از حزائیل، پادشاه ارام نگاه می‌داشتند.۱۴
15 ੧੫ ਪਰ ਯੋਰਾਮ ਰਾਜਾ ਮੁੜ ਗਿਆ ਸੀ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਭੱਜਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖ਼ਬਰ ਨਾ ਲਿਜਾਵੇ।
اما یهورام پادشاه به یزرعیل مراجعت کرده بود تا از جراحتهایی که ارامیان به او رسانیده بودند وقتی که با حزائیل، پادشاه ارام، جنگ می‌نمود، شفا یابد. پس ییهو گفت: «اگر رای شمااین است، مگذارید که کسی رها شده، از شهربیرون رود مبادا رفته، به یزرعیل خبر برساند.»۱۵
16 ੧੬ ਅਤੇ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।
پس ییهو به ارابه سوار شده، به یزرعیل رفت زیرا که یورام در آنجا بستری بود و اخزیا، پادشاه یهودا برای عیادت یورام فرود آمده بود.۱۶
17 ੧੭ ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖੜ੍ਹਾ ਸੀ ਅਤੇ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿਸਦਾ ਹੈ। ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਕਿ ਉਹ ਉਸ ਨੂੰ ਪੁੱਛੇ, “ਕੀ ਸ਼ਾਂਤੀ ਵੀ ਹੈ?”
پس دیده یانی بر برج یزرعیل ایستاده بود، و جمعیت، ییهو را وقتی که می‌آمد، دید و گفت: «جمعیتی می‌بینم.» و یهورام گفت: «سواری گرفته، به استقبال ایشان بفرست تا بپرسد که آیاسلامتی است؟»۱۷
18 ੧੮ ਫਿਰ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਤੇ ਬੋਲਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਅਤੇ ਯੇਹੂ ਬੋਲਿਆ, “ਤੈਨੂੰ ਸ਼ਾਂਤੀ ਨਾਲ ਕੀ? ਤੂੰ ਮੇਰੇ ਪਿੱਛੇ ਚੱਲ।” ਪਹਿਰੇ ਵਾਲੇ ਨੇ ਆਖਿਆ, ਸੰਦੇਸ਼ਵਾਹਕ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ।
پس سواری به استقبال وی رفت و گفت: «پادشاه چنین می‌فرماید که آیاسلامتی است؟» ییهو جواب داد که «تو را باسلامتی چه‌کار است؟ به عقب من برگرد.» و دیده بان خبر داده گفت که «قاصد نزد ایشان رسید، امابرنمی گردد.»۱۸
19 ੧੯ ਤਦ ਉਹ ਨੇ ਦੂਜੇ ਸਵਾਰ ਨੂੰ ਭੇਜਿਆ ਅਤੇ ਉਸ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਯੇਹੂ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲ।”
پس سوار دیگری فرستاد و اونزد ایشان آمد و گفت: «پادشاه چنین می‌فرماید که آیا سلامتی است؟» ییهو جواب داد: «تو را باسلامتی چه‌کار است؟ به عقب من برگرد.»۱۹
20 ੨੦ ਤਦ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ ਅਤੇ ਹੱਕਣਾ ਨਿਮਸ਼ੀ ਦੇ ਪੁੱਤਰ ਯੇਹੂ ਦੇ ਹੱਕਣ ਵਰਗਾ ਹੈ ਕਿਉਂ ਜੋ ਉਹ ਬਹੁਤ ਤੇਜ਼ੀ ਨਾਲ ਹੱਕਦਾ ਹੁੰਦਾ ਹੈ।
ودیده بان خبر داده، گفت که «نزد ایشان رسید امابرنمی گردد و راندن مثل راندن ییهو ابن نمشی است زیرا که به دیوانگی می‌راند.»۲۰
21 ੨੧ ਤਦ ਯੋਰਾਮ ਨੇ ਆਖਿਆ, ਜੋੜ ਦੇ। ਉਨ੍ਹਾਂ ਨੇ ਉਹ ਦਾ ਰੱਥ ਜੋੜ ਦਿੱਤਾ। ਤਦ ਇਸਰਾਏਲ ਦਾ ਰਾਜਾ ਯੋਰਾਮ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਆਪਣੇ-ਆਪਣੇ ਰੱਥ ਉੱਤੇ ਨਿੱਕਲ ਕੇ ਯੇਹੂ ਨੂੰ ਮਿਲਣ ਲਈ ਗਏ ਅਤੇ ਯਿਜ਼ਰਏਲੀ ਨਾਬੋਥ ਦੀ ਭੂਮੀ ਵਿੱਚ ਉਹ ਨੂੰ ਜਾ ਮਿਲੇ।
و یهورام گفت: «حاضر کنید.» پس ارابه اورا حاضر کردند و یهورام، پادشاه اسرائیل واخزیا، پادشاه یهودا، هر یک بر ارابه خود بیرون رفتند و به استقبال ییهو بیرون شده، او را در ملک نابوت یزرعیلی یافتند.۲۱
22 ੨੨ ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?
و چون یهورام، ییهو رادید گفت: «ای ییهو آیا سلامتی است؟» او جواب داد: «چه سلامتی مادامی که زناکاری مادرت ایزابل و جادوگری وی اینقدر زیاد است؟»۲۲
23 ੨੩ ਤਦ ਯੋਰਾਮ ਨੇ ਵਾਗਾਂ ਮੋੜੀਆਂ ਅਤੇ ਭੱਜ ਤੁਰਿਆ ਅਤੇ ਅਹਜ਼ਯਾਹ ਨੂੰ ਆਖਿਆ, ਹੇ ਅਹਜ਼ਯਾਹ ਧੋਖਾ ਹੈ! ਭੱਜ।
آنگاه یهورام، دست خود را برگردانیده، فرارکرد و به اخزیا گفت: «ای اخزیا خیانت است.»۲۳
24 ੨੪ ਤਦ ਯੇਹੂ ਨੇ ਆਪਣਾ ਧਣੁੱਖ ਜ਼ੋਰ ਨਾਲ ਖਿੱਚਿਆ ਅਤੇ ਯੋਰਾਮ ਦੇ ਮੋਢਿਆਂ ਦੇ ਵਿਚਕਾਰ ਮਾਰਿਆ, ਤੀਰ ਉਹ ਦੇ ਦਿਲ ਵਿੱਚੋਂ ਹੋ ਕੇ ਨਿੱਕਲਿਆ ਅਤੇ ਉਹ ਆਪਣੇ ਰੱਥ ਵਿੱਚ ਹੀ ਡਿੱਗ ਪਿਆ।
و ییهو کمان خود را به قوت تمام کشیده، درمیان بازوهای یهورام زد که تیر از دلش بیرون آمدو در ارابه خود افتاد.۲۴
25 ੨੫ ਤਦ ਉਸ ਨੇ ਆਪਣੇ ਇੱਕ ਅਹੁਦੇਦਾਰ ਬਿਦਕਰ ਨੂੰ ਆਖਿਆ, ਉਹ ਨੂੰ ਚੁੱਕ ਕੇ ਯਿਜ਼ਰਏਲੀ ਨਾਬੋਥ ਦੇ ਖੇਤ ਦੇ ਹਿੱਸੇ ਵਿੱਚ ਸੁੱਟ ਦੇ ਕਿਉਂ ਜੋ ਚੇਤੇ ਕਰ ਕਿ ਜਦ ਮੈਂ ਤੇ ਤੂੰ ਦੋਵੇਂ ਰਲ ਕੇ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਜਾਂਦੇ ਸੀ ਤਦ ਯਹੋਵਾਹ ਨੇ ਉਹ ਦੇ ਉੱਤੇ ਇਹੋ ਹੁਕਮ ਲਾਇਆ ਸੀ।
و ییهو به بدقر، سردارخود گفت: «او را برداشته، در حصه ملک نابوت یزرعیلی بینداز و بیادآور که چگونه وقتی که من وتو با هم از عقب پدرش اخاب، سوار می‌بودیم، خداوند این وحی را درباره او فرمود.۲۵
26 ੨੬ ਸੱਚ-ਮੁੱਚ ਮੈਂ ਅੱਜ-ਕੱਲ ਹੀ ਨਾਬੋਥ ਦਾ ਲਹੂ ਅਤੇ ਉਹ ਦੇ ਪੁੱਤਰਾਂ ਦਾ ਲਹੂ ਵੇਖਿਆ ਹੈ, ਯਹੋਵਾਹ ਦਾ ਵਾਕ ਹੈ। ਮੈਂ ਇਸ ਖੇਤ ਵਿੱਚ ਤੈਨੂੰ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ। ਇਸ ਲਈ ਹੁਣ ਯਹੋਵਾਹ ਦੇ ਵਾਕ ਅਨੁਸਾਰ ਉਹ ਨੂੰ ਚੁੱਕ ਕੇ ਉਸੇ ਥਾਂ ਸੁੱਟ ਦੇ।
خداوندمی گوید: هرآینه خون نابوت و خون پسرانش رادیروز دیدم و خداوند می‌گوید: که در این ملک به تو مکافات خواهم رسانید. پس الان او را بردار وبه موجب کلام خداوند او را در این ملک بینداز.»۲۶
27 ੨੭ ਜਦ ਯਹੂਦਾਹ ਦੇ ਰਾਜਾ ਅਹਜ਼ਯਾਹ ਨੇ ਇਹ ਵੇਖਿਆ ਤਾਂ ਬਾਗ਼ ਦੇ ਰਾਹ ਤੋਂ ਭੱਜਿਆ, ਪਰ ਯੇਹੂ ਨੇ ਉਹ ਦਾ ਪਿੱਛਾ ਕਰਕੇ ਕਿਹਾ, ਉਸ ਨੂੰ ਵੀ ਰੱਥ ਵਿੱਚ ਹੀ ਮਾਰ ਸੁੱਟੋ। ਤਦ ਉਹ ਵੀ ਯਿਬਲਾਮ ਦੇ ਨਾਲ ਗੂਰ ਦੀ ਚੜ੍ਹਾਈ ਤੇ ਮਾਰਿਆ ਗਿਆ ਅਤੇ ਮਗਿੱਦੋ ਤੱਕ ਭੱਜ ਕੇ ਉੱਥੇ ਮਰ ਗਿਆ।
اما چون اخزیا، پادشاه یهودا این را دید، به راه خانه بوستان فرار کرد و ییهو او را تعاقب نموده، فرمود که او را بزنید و او را نیز در ارابه‌اش به فراز جور که نزد یبلعام است (زدند) و او تامجدو فرار کرده، در آنجا مرد.۲۷
28 ੨੮ ਤਦ ਉਹ ਦੇ ਨੌਕਰ ਉਹ ਨੂੰ ਰੱਥ ਵਿੱਚ ਰੱਖ ਕੇ ਯਰੂਸ਼ਲਮ ਨੂੰ ਲਿਆਏ ਅਤੇ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ।
و خادمانش اورا در ارابه به اورشلیم بردند و او را در مزارخودش در شهر داود با پدرانش دفن کردند.۲۸
29 ੨੯ ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਗਿਆਰਵੇਂ ਸਾਲ ਅਹਜ਼ਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।
و در سال یازدهم یورام بن اخاب، اخزیا بریهودا پادشاه شد.۲۹
30 ੩੦ ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ।
و چون ییهو به یزرعیل آمد، ایزابل این راشنیده، سرمه به چشمان خود کشیده و سر خود را زینت داده، از پنجره نگریست.۳۰
31 ੩੧ ਜਦ ਯੇਹੂ ਫਾਟਕ ਵਿੱਚ ਪਹੁੰਚਿਆ, ਉਹ ਬੋਲੀ, ਹੇ ਜ਼ਿਮਰੀ ਆਪਣੇ ਸੁਆਮੀ ਦੇ ਮਾਰਨ ਵਾਲੇ ਸ਼ਾਂਤ ਤਾਂ ਹਨ?
و چون ییهوبه دروازه داخل شد، او گفت: «آیا زمری را که آقای خود را کشت، سلامتی بود؟»۳۱
32 ੩੨ ਉਸ ਨੇ ਖਿੜਕੀ ਵੱਲ ਮੂੰਹ ਚੁੱਕ ਕੇ ਆਖਿਆ, ਮੇਰੇ ਵੱਲ ਕੌਣ ਹੈ? ਕੌਣ? ਅਤੇ ਦੋ ਤਿੰਨ ਖੋਜ਼ਿਆਂ ਨੇ ਉਹ ਦੀ ਵੱਲ ਵੇਖਿਆ।
و او به سوی پنجره نظر افکنده، گفت: «کیست که به طرف من باشد؟ کیست؟» پس دو سه نفر ازخواجگان به سوی او نظر کردند.۳۲
33 ੩੩ ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ।
و او گفت: «اورا بیندازید.» پس او را به زیر انداختند و قدری ازخونش بر دیوار و اسبان پاشیده شد و او را پایمال کرد.۳۳
34 ੩੪ ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ।
و داخل شده، به اکل و شرب مشغول گشت. پس گفت: «این زن ملعون را نظر کنید، و اورا دفن نمایید زیرا که دختر پادشاه است.»۳۴
35 ੩੫ ਉਹ ਉਸ ਨੂੰ ਦੱਬਣ ਲਈ ਗਏ ਪਰ ਖੋਪੜੀ, ਪੈਰਾਂ ਅਤੇ ਉਹ ਦੇ ਹੱਥਾਂ ਦੀਆਂ ਹਥੇਲੀਆਂ ਤੋਂ ਬਿਨ੍ਹਾਂ ਉਸ ਦਾ ਹੋਰ ਕੁਝ ਵੀ ਨਾ ਮਿਲਿਆ।
اماچون برای دفن کردنش رفتند، جز کاسه سر وپایها و کفهای دست، چیزی از او نیافتند.۳۵
36 ੩੬ ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ।
پس برگشته، وی را خبر دادند. و او گفت: «این کلام خداوند است که به واسطه بنده خود، ایلیای تشبی تکلم نموده، گفت که سگان گوشت ایزابل را در ملک یزرعیل خواهند خورد.۳۶
37 ੩੭ ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਪਈ ਹੋਈ ਖਾਦ ਵਾਂਗੂੰ ਹੋਵੇਗੀ ਤਾਂ ਜੋ ਕੋਈ ਕਹਿ ਨਾ ਸਕੇ ਕਿ ਇਹ ਈਜ਼ਬਲ ਹੈ।
و لاش ایزابل مثل سرگین به روی زمین، در ملک یزرعیل خواهد بود، به طوری که نخواهند گفت که این ایزابل است.»۳۷

< 2 ਰਾਜਿਆਂ 9 >