< 2 ਰਾਜਿਆਂ 1 >
1 ੧ ਅਹਾਬ ਦੀ ਮੌਤ ਤੋਂ ਬਾਅਦ ਮੋਆਬ ਇਸਰਾਏਲ ਤੋਂ ਬਾਗੀ ਹੋ ਗਿਆ।
V tom zprotivil se Moáb Izraelovi po smrti Achabově.
2 ੨ ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
A Ochoziáš spadl skrze mříži paláce svého letního, kterýž byl v Samaří, a stonal. I poslal posly, řka jim: Jděte, pilně se ptejte Belzebuba, boha Akaron, povstanu-li z nemoci této?
3 ੩ ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਤੋਂ ਪੁੱਛਣ ਚੱਲੇ ਹੋ?
Ale anděl Hospodinův řekl Eliášovi Tesbitskému: Vstana, jdi vstříc poslům krále Samařského a mluv k nim: Zdali není Boha v Izraeli, že jdete dotazovati se Belzebuba, boha Akaron?
4 ੪ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ।
Protož takto praví Hospodin: S ložce, na kterémžs se složil, nesejdeš, ale jistotně umřeš. I odšel Eliáš.
5 ੫ ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?”
A když se navrátili poslové k němu, řekl jim: Pročež jste se zase vrátili?
6 ੬ ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਕੋਲ ਪੁੱਛਣ ਲਈ ਭੇਜਦਾ ਹੈਂ?” ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।
Odpověděli jemu: Muž nějaký vyšel nám v cestu a řekl nám: Jděte, navraťte se k králi, kterýž vás poslal, a rcete jemu: Takto praví Hospodin: Zdali není Boha v Izraeli, že ty posíláš tázati se Belzebuba, boha Akaron? Protož s ložce, na kterémžs se složil, nesejdeš, ale jistotně umřeš.
7 ੭ ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਿਹੋ ਜਿਹਾ ਮਨੁੱਖ ਸੀ, ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ?
I řekl jim: Jaký jest způsob muže toho, kterýž vám vstříc vyšel a mluvil vám ty řeči?
8 ੮ ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਮਨੁੱਖ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।”
Kteříž odpověděli jemu: Jest člověk chlupatý, a pasem koženým přepásán na bedrách svých. Tedy řekl: Eliáš Tesbitský jest.
9 ੯ ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਏਲੀਯਾਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।”
Protož poslal pro něj padesátníka s padesáti jeho. Kterýž šel k němu, a aj, seděl na vrchu hory. I řekl jemu: Muži Boží, král rozkázal, abys sstoupil dolů.
10 ੧੦ ਏਲੀਯਾਹ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ, ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਅਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
Odpovídaje Eliáš, řekl padesátníku: Jestliže jsem muž Boží, nechť sstoupí oheň s nebe, a sžíře tě i tvých padesát. A tak sstoupil oheň s nebe, a sežral jej i padesát jeho.
11 ੧੧ ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ।
Opět poslal k němu král padesátníka jiného s padesáti jeho. Kterýž mluvil a řekl jemu: Muži Boží, takto rozkázal král: Rychle sstup dolů.
12 ੧੨ ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
I odpověděl Eliáš a řekl jim: Jestliže jsem muž Boží, nechť sstoupí oheň s nebe, a sžíře tě i tvých padesát. A tak sstoupil oheň Boží s nebe, a sežral jej i padesát jeho.
13 ੧੩ ਤਦ ਉਸ ਨੇ ਫੇਰ ਤੀਸਰੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਭੇਜਿਆ, ਤਾਂ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਬਹੁਮੁੱਲੀਆਂ ਹੋਣ।
Ještě poslal padesátníka třetího s padesáti jeho. Pročež vstoupiv, přišel ten třetí padesátník, a klekl na kolena svá před Eliášem, a prose ho pokorně, řekl jemu: Muži Boží, prosím, nechť jest drahá duše má i duše služebníků tvých padesáti těchto před očima tvýma.
14 ੧੪ ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।”
Aj, oheň sstoupiv s nebe, sežral dva první padesátníky s padesáti jejich, ale nyní nechť jest drahá duše má před očima tvýma.
15 ੧੫ ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ।
Řekl pak anděl Hospodinův Eliášovi: Sstup s ním, neboj se nic tváři jeho. Tedy vstav, šel s ním k králi.
16 ੧੬ ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।”
A mluvil jemu: Takto praví Hospodin: Proto že jsi poslal posly tázati se Belzebuba, boha Akaron, (jako by nebylo Boha v Izraeli, abys se tázal slova jeho), protož s ložce, na kterémžs se složil, nesejdeš, ale jistotně umřeš.
17 ੧੭ ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਆਖਿਆ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ, ਯਹੋਸ਼ਾਫ਼ਾਤ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
I umřel podlé řeči Hospodinovy, kterouž mluvil Eliáš, a kraloval Joram místo něho léta druhého Jehorama syna Jozafatova, krále Judského; nebo on neměl syna.
18 ੧੮ ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ, ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
O jiných pak věcech Ochoziášových, kteréž činil, zapsáno jest v knize o králích Izraelských.