< 2 ਰਾਜਿਆਂ 1 >

1 ਅਹਾਬ ਦੀ ਮੌਤ ਤੋਂ ਬਾਅਦ ਮੋਆਬ ਇਸਰਾਏਲ ਤੋਂ ਬਾਗੀ ਹੋ ਗਿਆ।
Og Moab faldt af fra Israel efter Akabs Død.
2 ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
Og Ahasia faldt igennem Sprinkelværket i sin Sal i Samaria og blev syg; og han sendte Bud og sagde til dem: Gaar hen, adspørger Baal-Sebub, Ekrons Gud, om jeg skal leve efter denne Sygdom.
3 ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਤੋਂ ਪੁੱਛਣ ਚੱਲੇ ਹੋ?
Men Herrens Engel sagde til Thisbiteren Elias: Staa op, gak hen at møde Kongen af Samarias Bud, og sig til dem: Mon det er, fordi der er ingen Gud i Israel, at I gaa bort at adspørge Baal-Sebub, Ekrons Gud?
4 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ।
Derfor saa sagde Herren: Du skal ikke komme op af din Seng, som du lagde dig paa, men visselig dø; og Elias gik bort.
5 ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?”
Der Budene kom tilbage til ham, da sagde han til dem: Hvi komme I allerede igen?
6 ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਕੋਲ ਪੁੱਛਣ ਲਈ ਭੇਜਦਾ ਹੈਂ?” ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।
Og de sagde til ham: Der kom en Mand op imod os og sagde til os: Gaar, vender tilbage til Kongen, som sendte eder, og siger til ham: Saa siger Herren: Mon det er, fordi der er ingen Gud i Israel, at du sender hen at adspørge Baal-Sebub, Ekrons Gud? derfor skal du ikke komme op af Sengen, som du lagde dig paa, men visselig dø.
7 ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਿਹੋ ਜਿਹਾ ਮਨੁੱਖ ਸੀ, ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ?
Og han sagde til dem: Hvorledes var den Mands Skikkelse, som kom eder i Møde og sagde disse Ord til eder?
8 ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਮਨੁੱਖ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।”
Og de sagde til ham: Det var en Mand, som havde en laadden Kappe paa og var ombunden med et Læderbælte om sine Lænder; da sagde han: Det er Thisbiteren Elias.
9 ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਏਲੀਯਾਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।”
Og han sendte en Høvedsmand over halvtredsindstyve med hans halvtredsindstyve til ham, og denne kom op til ham, og se, han sad paa Bjergets Top, og han sagde til ham: Du Guds Mand! Kongen siger: Kom ned!
10 ੧੦ ਏਲੀਯਾਹ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ, ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਅਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
Men Elias svarede og sagde til Høvedsmanden over halvtredsindstyve: Dersom jeg er en Guds Mand, da falde Ild ned fra Himmelen og fortære dig og dine halvtredsindstyve; og Ild faldt ned fra Himmelen og fortærede ham og hans halvtredsindstyve.
11 ੧੧ ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ।
Og han sendte atter en anden Høvedsmand over halvtredsindstyve med hans halvtredsindstyve til ham, og denne tog Ordet og sagde til ham: Du Guds Mand! saa sasr de Kongen: Kom straks ned!
12 ੧੨ ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
Og Elias svarede og sagde til dem: Dersom jeg er en Guds Mand, da falde Ild ned fra Himmelen og fortære dig og dine halvtredsindstyve; og Guds Ild faldt ned fra Himmelen og fortærede ham og hans halvtredsindstyve.
13 ੧੩ ਤਦ ਉਸ ਨੇ ਫੇਰ ਤੀਸਰੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਭੇਜਿਆ, ਤਾਂ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਬਹੁਮੁੱਲੀਆਂ ਹੋਣ।
Da sendte han igen en Høvedsmand over det tredje halvtredsindstyve med hans halvtredsindstyve; og den tredje Høvedsmand for halvtredsindstyve steg op og kom og bøjede sig paa sine Knæ for Elias og bad ham om Naade og talte til ham: Du Guds Mand! kære, lad min Sjæl og disse dine halvtredsindstyve Tjeneres Sjæle være dyrebare for dine Øjne.
14 ੧੪ ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।”
Se, der faldt Ild ned fra Himmelen og fortærede de to første Høvedsmænd over halvtredsindstyve og deres halvtredsindstyve; men nu, lad min Sjæl være dyrebar for dine Øjne!
15 ੧੫ ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ।
Da sagde Herrens Engel til Elias: Gak ned med ham, frygt ikke for hans Ansigt; og han gjorde sig rede og gik ned med ham til Kongen.
16 ੧੬ ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।”
Og han talte til ham: Saa sagde Herren: At du sendte Bud til at adspørge Baal-Sebub, Ekrons Gud, mon det var, fordi der var ingen Gud i Israel, at du kunde adspørge hans Ord? derfor skal du ikke komme op af Sengen, som du lagde dig paa, men visselig dø.
17 ੧੭ ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਆਖਿਆ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ, ਯਹੋਸ਼ਾਫ਼ਾਤ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
Saa døde han efter Herrens Ord, som Elias havde talt; og Joram blev Konge i hans Sted i det andet Jorams, Josafats Søns, Judas Konges, Aar, fordi han havde ingen Søn.
18 ੧੮ ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ, ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
Men det øvrige af Ahasias Handeler, hvad han gjorde, er det ikke skrevet i Israels Kongers Krønikers Bog?

< 2 ਰਾਜਿਆਂ 1 >