< 2 ਪਤਰਸ 2 >
1 ੧ ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।
aparaM pUrvvakAlE yathA lOkAnAM madhyE mithyAbhaviSyadvAdina upAtiSThan tathA yuSmAkaM madhyE'pi mithyAzikSakA upasthAsyanti, tE svESAM krEtAraM prabhum anaggIkRtya satvaraM vinAzaM svESu varttayanti vinAzakavaidharmmyaM guptaM yuSmanmadhyam AnESyanti|
2 ੨ ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ।
tatO 'nEkESu tESAM vinAzakamArgaM gatESu tEbhyaH satyamArgasya nindA sambhaviSyati|
3 ੩ ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
aparanjca tE lObhAt kApaTyavAkyai ryuSmattO lAbhaM kariSyantE kintu tESAM purAtanadaNPAjnjA na vilambatE tESAM vinAzazca na nidrAti|
4 ੪ ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। (Tartaroō )
IzvaraH kRtapApAn dUtAn na kSamitvA timirazRgkhalaiH pAtAlE ruddhvA vicArArthaM samarpitavAn| (Tartaroō )
5 ੫ ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।
purAtanaM saMsAramapi na kSamitvA taM duSTAnAM saMsAraM jalAplAvanEna majjayitvA saptajanaiH sahitaM dharmmapracArakaM nOhaM rakSitavAn|
6 ੬ ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।
sidOmam amOrA cEtinAmakE nagarE bhaviSyatAM duSTAnAM dRSTAntaM vidhAya bhasmIkRtya vinAzEna daNPitavAn;
7 ੭ ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ।
kintu taiH kutsitavyabhicAribhi rduSTAtmabhiH kliSTaM dhArmmikaM lOTaM rakSitavAn|
8 ੮ (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)
sa dhArmmikO janastESAM madhyE nivasan svIyadRSTizrOtragOcarEbhyastESAm adharmmAcArEbhyaH svakIyadhArmmikamanasi dinE dinE taptavAn|
9 ੯ ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
prabhu rbhaktAn parIkSAd uddharttuM vicAradinanjca yAvad daNPyAmAnAn adhArmmikAn rOddhuM pArayati,
10 ੧੦ ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।
vizESatO yE 'mEdhyAbhilASAt zArIrikasukham anugacchanti kartRtvapadAni cAvajAnanti tAnEva (rOddhuM pArayati|) tE duHsAhasinaH pragalbhAzca|
11 ੧੧ ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।
aparaM balagauravAbhyAM zrESThA divyadUtAH prabhOH sannidhau yESAM vaiparItyEna nindAsUcakaM vicAraM na kurvvanti tESAm uccapadasthAnAM nindanAd imE na bhItAH|
12 ੧੨ ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ।
kintu yE buddhihInAH prakRtA jantavO dharttavyatAyai vinAzyatAyai ca jAyantE tatsadRzA imE yanna budhyantE tat nindantaH svakIyavinAzyatayA vinaMkSyanti svIyAdharmmasya phalaM prApsyanti ca|
13 ੧੩ ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।
tE divA prakRSTabhOjanaM sukhaM manyantE nijachalaiH sukhabhOginaH santO yuSmAbhiH sArddhaM bhOjanaM kurvvantaH kalagkinO dOSiNazca bhavanti|
14 ੧੪ ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!
tESAM lOcanAni paradArAkAgkSINi pApE cAzrAntAni tE canjcalAni manAMsi mOhayanti lObhE tatparamanasaH santi ca|
15 ੧੫ ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।
tE zApagrastA vaMzAH saralamArgaM vihAya biyOraputrasya biliyamasya vipathEna vrajantO bhrAntA abhavan| sa biliyamO 'pyadharmmAt prApyE pAritOSikE'prIyata,
16 ੧੬ ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।
kintu nijAparAdhAd bhartsanAm alabhata yatO vacanazaktihInaM vAhanaM mAnuSikagiram uccAryya bhaviSyadvAdina unmattatAm abAdhata|
17 ੧੭ ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।
imE nirjalAni prasravaNAni pracaNPavAyunA cAlitA mEghAzca tESAM kRtE nityasthAyI ghOratarAndhakAraH sanjcitO 'sti| ()
18 ੧੮ ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।
yE ca janA bhrAntyAcArigaNAt kRcchrENOddhRtAstAn imE 'parimitadarpakathA bhASamANAH zArIrikasukhAbhilASaiH kAmakrIPAbhizca mOhayanti|
19 ੧੯ ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ।
tEbhyaH svAdhInatAM pratijnjAya svayaM vinAzyatAyA dAsA bhavanti, yataH, yO yEnaiva parAjigyE sa jAtastasya kigkaraH|
20 ੨੦ ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।
trAtuH prabhO ryIzukhrISTasya jnjAnEna saMsArasya malEbhya uddhRtA yE punastESu nimajjya parAjIyantE tESAM prathamadazAtaH zESadazA kutsitA bhavati|
21 ੨੧ ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।
tESAM pakSE dharmmapathasya jnjAnAprApti rvaraM na ca nirddiSTAt pavitravidhimArgAt jnjAnaprAptAnAM parAvarttanaM|
22 ੨੨ ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।
kintu yEyaM satyA dRSTAntakathA saiva tESu phalitavatI, yathA, kukkuraH svIyavAntAya vyAvarttatE punaH punaH| luThituM karddamE tadvat kSAlitazcaiva zUkaraH||