< 2 ਪਤਰਸ 3 >
1 ੧ ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
愛する者たちよ。わたしは今この第二の手紙をあなたがたに書きおくり、これらの手紙によって記憶を呼び起し、あなたがたの純真な心を奮い立たせようとした。
2 ੨ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।
それは、聖なる預言者たちがあらかじめ語った言葉と、あなたがたの使徒たちが伝えた主なる救主の戒めとを、思い出させるためである。
3 ੩ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।
まず次のことを知るべきである。終りの時にあざける者たちが、あざけりながら出てきて、自分の欲情のままに生活し、
4 ੪ ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।
「主の来臨の約束はどうなったのか。先祖たちが眠りについてから、すべてのものは天地創造の初めからそのままであって、変ってはいない」と言うであろう。
5 ੫ ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
すなわち、彼らはこのことを認めようとはしない。古い昔に天が存在し、地は神の言によって、水がもとになり、また、水によって成ったのであるが、
6 ੬ ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।
その時の世界は、御言により水でおおわれて滅んでしまった。
7 ੭ ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
しかし、今の天と地とは、同じ御言によって保存され、不信仰な人々がさばかれ、滅ぼさるべき日に火で焼かれる時まで、そのまま保たれているのである。
8 ੮ ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।
愛する者たちよ。この一事を忘れてはならない。主にあっては、一日は千年のようであり、千年は一日のようである。
9 ੯ ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
ある人々がおそいと思っているように、主は約束の実行をおそくしておられるのではない。ただ、ひとりも滅びることがなく、すべての者が悔改めに至ることを望み、あなたがたに対してながく忍耐しておられるのである。
10 ੧੦ ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।
しかし、主の日は盗人のように襲って来る。その日には、天は大音響をたてて消え去り、天体は焼けてくずれ、地とその上に造り出されたものも、みな焼きつくされるであろう。
11 ੧੧ ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?
このように、これらはみなくずれ落ちていくものであるから、神の日の到来を熱心に待ち望んでいるあなたがたは、
12 ੧੨ ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।
極力、きよく信心深い行いをしていなければならない。その日には、天は燃えくずれ、天体は焼けうせてしまう。
13 ੧੩ ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।
しかし、わたしたちは、神の約束に従って、義の住む新しい天と新しい地とを待ち望んでいる。
14 ੧੪ ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
愛する者たちよ。それだから、この日を待っているあなたがたは、しみもなくきずもなく、安らかな心で、神のみまえに出られるように励みなさい。
15 ੧੫ ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।
また、わたしたちの主の寛容は救のためであると思いなさい。このことは、わたしたちの愛する兄弟パウロが、彼に与えられた知恵によって、あなたがたに書きおくったとおりである。
16 ੧੬ ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
彼は、どの手紙にもこれらのことを述べている。その手紙の中には、ところどころ、わかりにくい箇所もあって、無学で心の定まらない者たちは、ほかの聖書についてもしているように、無理な解釈をほどこして、自分の滅亡を招いている。
17 ੧੭ ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।
愛する者たちよ。それだから、あなたがたはかねてから心がけているように、非道の者の惑わしに誘い込まれて、あなたがた自身の確信を失うことのないように心がけなさい。
18 ੧੮ ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ। (aiōn )
そして、わたしたちの主また救主イエス・キリストの恵みと知識とにおいて、ますます豊かになりなさい。栄光が、今も、また永遠の日に至るまでも、主にあるように、アァメン。 (aiōn )
The World is Destroyed by Water