< 2 ਪਤਰਸ 1 >
1 ੧ ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ ।
Šimon Petr, služebník a apoštol Ježíše Krista, těm, kteříž spolu s námi zaroveň drahé dosáhli víry, pro spravedlnost Boha našeho a spasitele Jezukrista:
2 ੨ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ।
Milost vám a pokoj rozmnožen buď skrze známost Boha a Ježíše Pána našeho.
3 ੩ ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ ।
Jakož nám od jeho Božské moci všecko, což k životu a ku pobožnosti náleželo, darováno jest, skrze známost toho, kterýž povolal nás k slávě a k ctnosti;
4 ੪ ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ ।
Pročež veliká nám a drahá zaslíbení dána jsou, abyste skrze ně Božského přirození účastni učiněni byli, utekše porušení toho, kteréž jest na světě v žádostech.
5 ੫ ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
Na to tedy samo všecku snažnost vynaložíce, přičinějte k víře své ctnost, a k ctnosti umění,
6 ੬ ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ
K umění pak zdrželivost, a k zdrželivosti trpělivost, k trpělivosti pak pobožnost,
7 ੭ ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ ।
Ku pobožnosti pak bratrstva milování, a k milování bratrstva lásku.
8 ੮ ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ ।
Ty zajisté věci když budou při vás a rozhojní se, ne prázdné, ani neužitečné postaví vás v známosti Pána našeho Jezukrista.
9 ੯ ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ ।
Nebo při komž není těchto věcí, slepýť jest, toho, což vzdáleno jest, nevida, zapomenuv se na očištění svých starých hříchů.
10 ੧੦ ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ ।
Protož raději, bratří, snažujte se povolání a vyvolení své upevňovati; nebo to činíce, nepadnete nikdy.
11 ੧੧ ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। (aiōnios )
Takť zajisté hojné způsobeno vám bude vjití k věčnému království Pána našeho a spasitele Jezukrista. (aiōnios )
12 ੧੨ ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ ।
Protož nezanedbámť vždycky vám připomínati těch věcí, ačkoli umělí i utvrzení jste v přítomné pravdě.
13 ੧੩ ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ ।
Neboť to mám za spravedlivé, dokudž jsem v tomto stánku, abych vás probuzoval napomínáním,
14 ੧੪ ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ ।
Věda, že brzké jest složení stánku mého, jakož mi i Pán náš Ježíš Kristus oznámil.
15 ੧੫ ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ।
Přičinímť se tedy všelijak o to, abyste vy po odchodu mém na ty věci rozpomínati se mohli.
16 ੧੬ ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ ।
Nebo ne nějakých vtipně složených básní následujíce, známu učinili jsme vám Pána našeho Jezukrista moc a příchod, ale jakožto ti, kteříž jsme očima svýma viděli jeho velebnost.
17 ੧੭ ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ ।
Přijalť zajisté od Boha Otce čest a slávu, když se stal k němu hlas takový od velebné slávy: Tentoť jest ten můj milý Syn, v němž mi se zalíbilo.
18 ੧੮ ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ ।
A ten hlas my jsme slyšeli s nebe pošlý, s ním byvše na oné hoře svaté.
19 ੧੯ ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
A mámeť přepevnou řeč prorockou, kteréžto že šetříte jako svíce v temném místě svítící, dobře činíte, až by se den rozednil, a dennice vzešla v srdcích vašich,
20 ੨੦ ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ ।
Toto nejprvé znajíce, že žádného proroctví písma výklad nezáleží na rozumu lidském.
21 ੨੧ ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।
Nebo nikdy z lidské vůle nepošlo proroctví, ale Duchem svatým puzeni byvše, mluvili svatí Boží lidé.