< 2 ਸਮੂਏਲ 1 >

1 ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।
ויהי אחרי מות שאול ודוד שב מהכות את העמלק וישב דוד בצקלג ימים שנים
2 ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।
ויהי ביום השלישי והנה איש בא מן המחנה מעם שאול ובגדיו קרעים ואדמה על ראשו ויהי בבאו אל דוד ויפל ארצה וישתחו
3 ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।
ויאמר לו דוד אי מזה תבוא ויאמר אליו ממחנה ישראל נמלטתי
4 ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।
ויאמר אליו דוד מה היה הדבר הגד נא לי ויאמר אשר נס העם מן המלחמה וגם הרבה נפל מן העם וימתו וגם שאול ויהונתן בנו מתו
5 ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ?
ויאמר דוד אל הנער המגיד לו איך ידעת כי מת שאול ויהונתן בנו
6 ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।
ויאמר הנער המגיד לו נקרא נקריתי בהר הגלבע והנה שאול נשען על חניתו והנה הרכב ובעלי הפרשים הדבקהו
7 ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!
ויפן אחריו ויראני ויקרא אלי ואמר הנני
8 ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ।
ויאמר לי מי אתה ויאמר (ואמר) אליו עמלקי אנכי
9 ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ।
ויאמר אלי עמד נא עלי ומתתני--כי אחזני השבץ כי כל עוד נפשי בי
10 ੧੦ ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।
ואעמד עליו ואמתתהו--כי ידעתי כי לא יחיה אחרי נפלו ואקח הנזר אשר על ראשו ואצעדה אשר על זרעו ואביאם אל אדני הנה
11 ੧੧ ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।
ויחזק דוד בבגדו ויקרעם וגם כל האנשים אשר אתו
12 ੧੨ ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।
ויספדו ויבכו ויצמו עד הערב על שאול ועל יהונתן בנו ועל עם יהוה ועל בית ישראל--כי נפלו בחרב
13 ੧੩ ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।
ויאמר דוד אל הנער המגיד לו אי מזה אתה ויאמר בן איש גר עמלקי אנכי
14 ੧੪ ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ?
ויאמר אליו דוד איך לא יראת לשלח ידך לשחת את משיח יהוה
15 ੧੫ ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
ויקרא דוד לאחד מהנערים ויאמר גש פגע בו ויכהו וימת
16 ੧੬ ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!
ויאמר אליו דוד דמיך (דמך) על ראשך כי פיך ענה בך לאמר אנכי מתתי את משיח יהוה
17 ੧੭ ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,
ויקנן דוד את הקינה הזאת על שאול ועל יהונתן בנו
18 ੧੮ ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ:
ויאמר ללמד בני יהודה קשת הנה כתובה על ספר הישר
19 ੧੯ ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!
הצבי ישראל על במותיך חלל איך נפלו גבורים
20 ੨੦ ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।
אל תגידו בגת אל תבשרו בחוצת אשקלון פן תשמחנה בנות פלשתים פן תעלזנה בנות הערלים
21 ੨੧ ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!
הרי בגלבע אל טל ואל מטר עליכם--ושדי תרומת כי שם נגעל מגן גבורים--מגן שאול בלי משיח בשמן
22 ੨੨ ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।
מדם חללים מחלב גבורים--קשת יהונתן לא נשוג אחור וחרב שאול לא תשוב ריקם
23 ੨੩ ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
שאול ויהונתן הנאהבים והנעימם בחייהם ובמותם לא נפרדו מנשרים קלו מאריות גברו
24 ੨੪ ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।
בנות ישראל--אל שאול בכינה המלבשכם שני עם עדנים המעלה עדי זהב על לבושכן
25 ੨੫ ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!
איך נפלו גברים בתוך המלחמה--יהונתן על במותיך חלל
26 ੨੬ ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
צר לי עליך אחי יהונתן--נעמת לי מאד נפלאתה אהבתך לי מאהבת נשים
27 ੨੭ ਹਾਏ! ਉਹ ਸੂਰਮੇ ਕਿਵੇਂ ਢੇਰੀ ਹੋ ਗਏ, ਅਤੇ ਯੁੱਧ ਦੇ ਸ਼ਸਤਰ ਤਬਾਹ ਹੋ ਗਏ!
איך נפלו גבורים ויאבדו כלי מלחמה

< 2 ਸਮੂਏਲ 1 >