< 2 ਸਮੂਏਲ 10 >
1 ੧ ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।
此后,亚扪人的王死了,他儿子哈嫩接续他作王。
2 ੨ ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ।
大卫说:“我要照哈嫩的父亲拿辖厚待我的恩典厚待哈嫩。”于是大卫差遣臣仆,为他丧父安慰他。大卫的臣仆到了亚扪人的境内。
3 ੩ ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
但亚扪人的首领对他们的主哈嫩说:“大卫差人来安慰你,你想他是尊敬你父亲吗?他差臣仆来不是详察窥探、要倾覆这城吗?”
4 ੪ ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
哈嫩便将大卫臣仆的胡须剃去一半,又割断他们下半截的衣服,使他们露出下体,打发他们回去。
5 ੫ ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ।
有人告诉大卫,他就差人去迎接他们,(因为他们甚觉羞耻),告诉他们说:“可以住在耶利哥,等到胡须长起再回来。”
6 ੬ ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।
亚扪人知道大卫憎恶他们,就打发人去,招募伯·利合的亚兰人和琐巴的亚兰人,步兵二万,与玛迦王的人一千、陀伯人一万二千。
7 ੭ ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।
大卫听见了,就差派约押统带勇猛的全军出去。
8 ੮ ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ।
亚扪人出来,在城门前摆阵;琐巴与利合的亚兰人、陀伯人,并玛迦人,另在郊野摆阵。
9 ੯ ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
约押看见敌人在他前后摆阵,就从以色列军中挑选精兵,使他们对着亚兰人摆阵。
10 ੧੦ ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ।
其余的兵交与他兄弟亚比筛,对着亚扪人摆阵。
11 ੧੧ ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।
约押对亚比筛说:“亚兰人若强过我,你就来帮助我;亚扪人若强过你,我就去帮助你。
12 ੧੨ ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।
我们都当刚强,为本国的民和 神的城邑作大丈夫。愿耶和华凭他的意旨而行!”
13 ੧੩ ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
于是,约押和跟随他的人前进攻打亚兰人;亚兰人在约押面前逃跑。
14 ੧੪ ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।
亚扪人见亚兰人逃跑,他们也在亚比筛面前逃跑进城。约押就离开亚扪人那里,回耶路撒冷去了。
15 ੧੫ ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
亚兰人见自己被以色列人打败,就又聚集。
16 ੧੬ ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।
哈大底谢差遣人,将大河那边的亚兰人调来;他们到了希兰,哈大底谢的将军朔法率领他们。
17 ੧੭ ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ
有人告诉大卫,他就聚集以色列众人,过约旦河,来到希兰。亚兰人迎着大卫摆阵,与他打仗。
18 ੧੮ ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ।
亚兰人在以色列人面前逃跑;大卫杀了亚兰七百辆战车的人,四万马兵,又杀了亚兰的将军朔法。
19 ੧੯ ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।
属哈大底谢的诸王见自己被以色列人打败,就与以色列人和好,归服他们。于是亚兰人不敢再帮助亚扪人了。