< 2 ਸਮੂਏਲ 10 >
1 ੧ ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।
And it came to pass, after this, that the king of the sons of Ammon died, —and that Hanun his son reigned in his stead.
2 ੨ ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ।
Then said David—I will shew lovingkindness unto Hanun son of Nahash, as his father shewed, unto me, lovingkindness. So David sent to comfort him, by the hand of his servants, as to his father, —and the servants of David came into the land of the sons of Ammon.
3 ੩ ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
Then said the rulers of the sons of Ammon unto Hanun their lord—Is David honouring thy father, in thine eyes, that he hath sent unto thee comforters? Is it not, for the sake of exploring the city, and spying it out, and overthrowing it, that David hath sent his servants unto thee?
4 ੪ ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
Wherefore Hanun took David’s servants, and shaved off half their beards, and cut off their upper garments in the middle, as far as their buttocks, —and let them go.
5 ੫ ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ।
And, when they told David, he sent to meet them, because the men were greatly ashamed, —and the king said—Tarry at Jericho, until your beards be grown, then shall ye return.
6 ੬ ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।
And, when the sons of Ammon saw that they had made themselves odious with David, the sons of Ammon sent and hired the Syrians of Beth-rehob, and the Syrians of Zoba—twenty thousand footmen, and of king Maacah—a thousand men, and men of Tob—twelve thousand men.
7 ੭ ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।
And, when David heard of it, he sent Joab and all the army of heroes,
8 ੮ ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ।
And the sons of Ammon came out, and set in array for battle, at the entrance of the gate, —whereas, the Syrians of Zoba, and of Rehob, and the men of Tob and of Maacah, were by themselves, in the field.
9 ੯ ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
And, when Joab saw that the front of the battle was towards him, before and behind, he chose out of all the chosen men of Israel, and set them in array against the Syrians;
10 ੧੦ ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ।
while, the rest of the people, he delivered into the hand of Abishai his brother, —and set [them] in array against the sons of Ammon.
11 ੧੧ ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।
And he said—If the Syrians be too strong for me, then shalt thou become my deliverance, —but, if, the sons of Ammon, be too strong for thee, then will I come with deliverance to thee.
12 ੧੨ ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।
Be strong, and let us put forth our strength, for the sake of our people, and for the sake of the cities of our God, —and, Yahweh, do what is good in his own eyes.
13 ੧੩ ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
And Joab drew nigh, and the people that were with him, to fight against the Syrians, —and they fled before him.
14 ੧੪ ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।
And, when, the sons of Ammon, saw that the Syrians had fled, then fled they before Abishai, and entered the city, —so Joab returned from the sons of Ammon, and entered Jerusalem.
15 ੧੫ ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
And, when the Syrians saw that they were defeated before Israel, they gathered themselves together;
16 ੧੬ ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।
and Hadadezer sent and brought out the Syrians that were beyond the River, and they entered Helam, —Shobach the prince of the host of Hadadezer being before them.
17 ੧੭ ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ
And, when it was told David, he gathered together all Israel, and passed over the Jordan, and entered Helam, —and the Syrians set themselves in array to meet David, and fought with him.
18 ੧੮ ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ।
Then fled the Syrians before Israel, and David slew of the Syrians seven hundred chariots, and forty thousand horsemen, —Shobach also, prince of their host, smote he, that he died, there.
19 ੧੯ ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।
And, when all the kings who were servants to Hadadezer saw that they were defeated before Israel, they made peace with Israel, and served them, —and the Syrians feared to give help any more unto the sons of Ammon.