< 2 ਸਮੂਏਲ 11 >

1 ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।
ויהי לתשובת השנה לעת צאת המלאכים וישלח דוד את יואב ואת עבדיו עמו ואת כל ישראל וישחתו את בני עמון ויצרו על רבה ודוד יושב בירושלם׃
2 ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।
ויהי לעת הערב ויקם דוד מעל משכבו ויתהלך על גג בית המלך וירא אשה רחצת מעל הגג והאשה טובת מראה מאד׃
3 ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ?
וישלח דוד וידרש לאשה ויאמר הלוא זאת בת שבע בת אליעם אשת אוריה החתי׃
4 ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।
וישלח דוד מלאכים ויקחה ותבוא אליו וישכב עמה והיא מתקדשת מטמאתה ותשב אל ביתה׃
5 ਉਹ ਇਸਤਰੀ ਗਰਭਵਤੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਭੇਜਿਆ ਕਿ ਮੈਂ ਗਰਭਵਤੀ ਹਾਂ।
ותהר האשה ותשלח ותגד לדוד ותאמר הרה אנכי׃
6 ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ ਕਿ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।
וישלח דוד אל יואב שלח אלי את אוריה החתי וישלח יואב את אוריה אל דוד׃
7 ਜਦ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ, ਉਸ ਤੋਂ ਯੋਆਬ ਦੇ ਵਿਖੇ, ਸੈਨਾਂ ਦੇ ਵਿਖੇ ਅਤੇ ਯੁੱਧ ਦੇ ਹਲਾਤ ਬਾਰੇ ਪੁੱਛਿਆ?
ויבא אוריה אליו וישאל דוד לשלום יואב ולשלום העם ולשלום המלחמה׃
8 ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।
ויאמר דוד לאוריה רד לביתך ורחץ רגליך ויצא אוריה מבית המלך ותצא אחריו משאת המלך׃
9 ਇਸ ਲਈ ਊਰਿੱਯਾਹ ਰਾਜਾ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸੇਵਕਾਂ ਨਾਲ ਸੌਂ ਗਿਆ ਅਤੇ ਆਪਣੇ ਘਰ ਨਾ ਗਿਆ।
וישכב אוריה פתח בית המלך את כל עבדי אדניו ולא ירד אל ביתו׃
10 ੧੦ ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?
ויגדו לדוד לאמר לא ירד אוריה אל ביתו ויאמר דוד אל אוריה הלוא מדרך אתה בא מדוע לא ירדת אל ביתך׃
11 ੧੧ ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਹਾਰਾਜ ਦੇ ਦਾਸ ਖੁੱਲ੍ਹੇ ਮੈਦਾਨ ਵਿੱਚ ਪਏ ਹੋਏ ਹਨ, ਫਿਰ ਮੈਂ ਕਿਵੇਂ ਆਪਣੇ ਘਰ ਵਿੱਚ ਜਾ ਕੇ ਖਾਵਾਂ-ਪੀਵਾਂ ਅਤੇ ਆਪਣੀ ਇਸਤਰੀ ਨਾਲ ਸੌਂ ਜਾਂਵਾਂ? ਤੇਰੀ ਜਾਨ ਅਤੇ ਤੇਰੇ ਪ੍ਰਾਣ ਦੀ ਸਹੁੰ ਮੈਂ ਅਜਿਹਾ ਕਦੀ ਨਾ ਕਰਾਂਗਾ!
ויאמר אוריה אל דוד הארון וישראל ויהודה ישבים בסכות ואדני יואב ועבדי אדני על פני השדה חנים ואני אבוא אל ביתי לאכל ולשתות ולשכב עם אשתי חיך וחי נפשך אם אעשה את הדבר הזה׃
12 ੧੨ ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਏਥੇ ਰਹਿ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਠਹਿਰ ਗਿਆ।
ויאמר דוד אל אוריה שב בזה גם היום ומחר אשלחך וישב אוריה בירושלם ביום ההוא וממחרת׃
13 ੧੩ ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ।
ויקרא לו דוד ויאכל לפניו וישת וישכרהו ויצא בערב לשכב במשכבו עם עבדי אדניו ואל ביתו לא ירד׃
14 ੧੪ ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਭੇਜੀ।
ויהי בבקר ויכתב דוד ספר אל יואב וישלח ביד אוריה׃
15 ੧੫ ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ।
ויכתב בספר לאמר הבו את אוריה אל מול פני המלחמה החזקה ושבתם מאחריו ונכה ומת׃
16 ੧੬ ਤਦ ਅਜਿਹਾ ਹੋਇਆ ਕਿ ਯੋਆਬ ਨੇ ਸ਼ਹਿਰ ਨੂੰ ਚੰਗੀ ਤਰ੍ਹਾਂ ਵੇਖਿਆ ਅਤੇ ਉਸ ਨੇ ਊਰਿੱਯਾਹ ਨੂੰ ਅਜਿਹੇ ਥਾਂ ਵਿੱਚ ਠਹਿਰਾ ਦਿੱਤਾ ਜਿੱਥੇ ਉਸ ਨੇ ਜਾਣਿਆ ਕਿ ਉੱਥੇ ਸੂਰਮੇ ਹਨ।
ויהי בשמור יואב אל העיר ויתן את אוריה אל המקום אשר ידע כי אנשי חיל שם׃
17 ੧੭ ਤਦ ਉਸ ਸ਼ਹਿਰ ਦੇ ਲੋਕ ਨਿੱਕਲੇ ਅਤੇ ਯੋਆਬ ਦੇ ਨਾਲ ਲੜਾਈ ਕੀਤੀ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ
ויצאו אנשי העיר וילחמו את יואב ויפל מן העם מעבדי דוד וימת גם אוריה החתי׃
18 ੧੮ ਤਦ ਯੋਆਬ ਨੇ ਸੁਨੇਹਾ ਦੇਣ ਵਾਲੇ ਭੇਜ ਕੇ ਲੜਾਈ ਦੀ ਸਾਰੀ ਖ਼ਬਰ ਦਾਊਦ ਨੂੰ ਦੱਸੀ।
וישלח יואב ויגד לדוד את כל דברי המלחמה׃
19 ੧੯ ਉਸ ਨੂੰ ਇਸ ਤਰ੍ਹਾਂ ਸਮਝਾ ਕੇ ਆਖਿਆ, ਜਦ ਤੂੰ ਰਾਜਾ ਨੂੰ ਲੜਾਈ ਦੀ ਗੱਲ ਸੁਣਾ ਦੇਵੇਂ।
ויצו את המלאך לאמר ככלותך את כל דברי המלחמה לדבר אל המלך׃
20 ੨੦ ਜੇਕਰ ਅਜਿਹਾ ਹੋਵੇ ਕਿ ਰਾਜੇ ਦਾ ਕ੍ਰੋਧ ਭੜਕੇ ਅਤੇ ਉਹ ਤੈਨੂੰ ਆਖੇ ਕਿ ਜਦ ਤੁਸੀਂ ਲੜਨ ਨੂੰ ਗਏ ਤਾਂ ਸ਼ਹਿਰ ਦੇ ਇਨ੍ਹਾਂ ਨੇੜੇ ਕਿਉਂ ਗਏ? ਭਲਾ ਤੁਸੀਂ ਨਹੀਂ ਜਾਣਦੇ ਸੀ ਜੋ ਉਹ ਕੰਧ ਉੱਤੋਂ ਦੀ ਤੀਰ ਚਲਾਉਣਗੇ?
והיה אם תעלה חמת המלך ואמר לך מדוע נגשתם אל העיר להלחם הלוא ידעתם את אשר ירו מעל החומה׃
21 ੨੧ ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।
מי הכה את אבימלך בן ירבשת הלוא אשה השליכה עליו פלח רכב מעל החומה וימת בתבץ למה נגשתם אל החומה ואמרת גם עבדך אוריה החתי מת׃
22 ੨੨ ਸੋ ਦੂਤ ਚਲਾ ਗਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਖ ਸੁਣਾਇਆ।
וילך המלאך ויבא ויגד לדוד את כל אשר שלחו יואב׃
23 ੨੩ ਅਤੇ ਦੂਤ ਨੇ ਦਾਊਦ ਨੂੰ ਆਖਿਆ ਕਿ ਸੱਚ-ਮੁੱਚ ਲੋਕ ਸਾਡੇ ਉੱਤੇ ਭਾਰੀ ਪੈ ਗਏ ਅਤੇ ਉਹ ਮੈਦਾਨ ਵਿੱਚ ਸਾਡੇ ਕੋਲ ਆਏ ਸੋ ਅਸੀਂ ਉਨ੍ਹਾਂ ਨੂੰ ਫਾਟਕ ਤੱਕ ਮਾਰਦੇ ਗਏ।
ויאמר המלאך אל דוד כי גברו עלינו האנשים ויצאו אלינו השדה ונהיה עליהם עד פתח השער׃
24 ੨੪ ਤਦ ਤੀਰ-ਅੰਦਾਜ਼ਾਂ ਨੇ ਕੰਧ ਉੱਤੇ ਦੀ ਤੁਹਾਡੇ ਲੋਕਾਂ ਤੇ ਨਿਸ਼ਾਨਾ ਲਾਇਆ। ਰਾਜਾ ਦੇ ਕਈ ਸਿਪਾਹੀ ਮਰ ਗਏ ਅਤੇ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਮਰ ਗਿਆ।
ויראו המוראים אל עבדך מעל החומה וימותו מעבדי המלך וגם עבדך אוריה החתי מת׃
25 ੨੫ ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ।
ויאמר דוד אל המלאך כה תאמר אל יואב אל ירע בעיניך את הדבר הזה כי כזה וכזה תאכל החרב החזק מלחמתך אל העיר והרסה וחזקהו׃
26 ੨੬ ਜਦ ਊਰਿੱਯਾਹ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਬਾਰੇ ਜਾਣਿਆ ਤਦ ਉਹ ਅਫ਼ਸੋਸ ਵਿੱਚ ਬੈਠੀ।
ותשמע אשת אוריה כי מת אוריה אישה ותספד על בעלה׃
27 ੨੭ ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।
ויעבר האבל וישלח דוד ויאספה אל ביתו ותהי לו לאשה ותלד לו בן וירע הדבר אשר עשה דוד בעיני יהוה׃

< 2 ਸਮੂਏਲ 11 >