< 2 ਸਮੂਏਲ 12 >
1 ੧ ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਉਸ ਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਮਨੁੱਖ ਸਨ, ਇੱਕ ਧਨਵਾਨ ਅਤੇ ਦੂਜਾ ਕੰਗਾਲ।
Тогава Господ прати Натана при Давида. И той като дойде при него, каза му: В един град имаше двама човека, единият богат, а другият сиромах.
2 ੨ ਉਸ ਧਨਵਾਨ ਕੋਲ ਢੇਰ ਸਾਰੀਆਂ ਭੇਡਾਂ-ਬੱਕਰੀਆਂ ਅਤੇ ਮਾਲ ਡੰਗਰ ਸਨ।
Богатият имаше овци и говеда твърде много;
3 ੩ ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ।
а сиромахът нямаше друго освен едно малко женско агне, което бе купил и което хранеше; а то бе пораснало заедно с него и чадата му, от залъка му ядеше, от чашата му пиеше, и на пазухата му лежеше; и то ме беше като дъщеря.
4 ੪ ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ
И един пътник дойде у богатия; и нему се посвидя да вземе своите овци и от своите говеда да сготви за пътника, който бе дошъл у него, но взе агнето на сиромаха та го сготви за човека, който бе дошъл у него.
5 ੫ ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ!
Тогава гневът на Давида пламна силно против тоя човек; и той каза на Натана: В името на живия Господ, човекът, който е сторил това, заслужава смърт;
6 ੬ ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ।
и ще плати за агнето четверократно, понеже е сторил това дело, и понеже не се е смирил.
7 ੭ ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਉਹ ਮਨੁੱਖ ਤੂੰ ਹੀ ਤਾਂ ਹੈ! ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਹੈ, ਮੈਂ ਤੈਨੂੰ ਅਭਿਸ਼ੇਕ ਕੀਤਾ ਜੋ ਇਸਰਾਏਲ ਉੱਤੇ ਰਾਜ ਕਰੇਂ ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।
Тогава Натан каза на Давида: Ти си тоя човек. Така казва Господ Израилевият Бог: Аз те помазах за цар над Израиля, и те избавих от Сауловата ръка;
8 ੮ ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਅਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ, ਜੇ ਇਹ ਸਭ ਕੁਝ ਥੋੜ੍ਹਾ ਸੀ ਤਾਂ ਮੈਂ ਤੈਨੂੰ ਹੋਰ ਵੀ ਦੇ ਦਿੰਦਾ।
и дадох ти дом на господаря ти, и жените на господаря ти в пазухата ти, и дадох ти Израилевия и Юдовия дом; и ако това беше малко, приложил бих ти това и това.
9 ੯ ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?
Защото презря ти словото на Господа, та стори зло пред очите Му? Ти порази с меч хетееца Урия, и си взе за жена неговата жена, а него ти уби с меча на амонците.
10 ੧੦ ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ।
Сега, прочее, няма никога да се оттегли меч от дома ти, понеже ти Ме презря, та взе жената на хетееца Урия, за да ти бъде жена.
11 ੧੧ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ।
Така казва Господ: Ето, отсред твоя дом ще подигна против тебе злини, и ще взема жените ти пред очите ти, та ще ги дам на ближния ти; и той ще лежи с жените ти пред това слънце.
12 ੧੨ ਕਿਉਂ ਜੋ ਤੂੰ ਇਹ ਕੰਮ ਲੁੱਕ ਕੇ ਕੀਤਾ ਪਰ ਮੈਂ ਸਾਰੇ ਇਸਰਾਏਲ ਦੇ ਸਾਹਮਣੇ ਸਰੇਆਮ ਕਰਾਂਗਾ।
Защото ти си извършил това тайно; но Аз ще извърша туй нещо пред целия Израил и пред слънцето.
13 ੧੩ ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ।
Тогава Давид каза на Натана: Съгреших Господу, А Натан каза на Давида: И Господ отстрани греха ти; няма да умреш.
14 ੧੪ ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ।
Но понеже чрез това дело ти си дал голяма причина на Господните врагове да хулят, затова детето което ти се е родило, непременно ще умре.
15 ੧੫ ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਜੋ ਉਹ ਬਹੁਤ ਬਿਮਾਰ ਪੈ ਗਿਆ।
И Натан си отиде у дома си. А Господ порази детето, което Уриевата жена роди на Давида, и то се разболя.
16 ੧੬ ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ।
Давид, прочее, се моли Богу за детето; и Давид пости, па влезе та пренощува легнал на земята.
17 ੧੭ ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ।
И старейшините на дома му станаха и дойдоха при него, за да го дигнат от земята; но той отказа, нито вкуси хляб с тях.
18 ੧੮ ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ!
И на седмия ден детето умря. И слугите на Давида се бояха да му явят, че детето бе умряло, защото думаха: Ето, докато детето бе още живо говорехме му, и той не слушаше думите ни; колко, прочее, ще се измъчва, ако му кажем, че детето е умряло!
19 ੧੯ ਪਰ ਜਦ ਦਾਊਦ ਨੇ ਵੇਖਿਆ ਜੋ ਦਾਸ ਆਪੋ ਵਿੱਚ ਘੁਸਰ-ਮੁਸਰ ਕਰਦੇ ਹਨ ਤਾਂ ਦਾਊਦ ਨੇ ਜਾਣ ਲਿਆ ਕਿ ਬਾਲਕ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਦਾਸਾਂ ਨੂੰ ਆਖਿਆ, ਕੀ ਬਾਲਕ ਮਰ ਗਿਆ ਹੈ? ਉਨ੍ਹਾਂ ਨੇ ਆਖਿਆ, ਜੀ ਮਰ ਗਿਆ।
Но Давид, като видя че слугите му шепнеха помежду си, разбра, че бе умряло детето; затова Давид каза на слугите си: Умря ли детето? А те рекоха: Умря.
20 ੨੦ ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ।
Тогава Давид стана от земята, уми се и се помаза, и като промени дрехите си, влезе в Господния дом та се помоли. После дойде у дома си; и, понеже поиска, сложиха пред него хляб, и той яде.
21 ੨੧ ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ।
А слугите му му казаха: Що е това, което ти стори? Ти пости и плака за детето, докато беше живо; а като умря детето, ти стана и яде хляб!
22 ੨੨ ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ?
А той рече: Докато детето беше още живо, постих и плаках, защото си рекох: Кой знае? може Бог да ми покаже милост, и детето да остане живо.
23 ੨੩ ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।
Но сега то умря. Защо да постя? Мога ли да го върна надире? Аз ще ида при него, а то няма да се върне при мене.
24 ੨੪ ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ
След това, Давид утеши жена си Витсавее, и влезе при нея та лежа с нея; и тя роди син, и нарече го Соломон. И Господ го възлюби,
25 ੨੫ ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਅਰਥ ਯਹੋਵਾਹ ਦਾ ਪਿਆਰਾ ਰੱਖਿਆ।
и прати чрез пророка Натана та го нараче Едидия, заради Господа.
26 ੨੬ ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ।
А Иоав воюва против Рава на амонците и превзе царския град.
27 ੨੭ ਫਿਰ ਯੋਆਬ ਨੇ ਦੂਤਾਂ ਦੇ ਰਾਹੀਂ ਦਾਊਦ ਨੂੰ ਆਖ ਭੇਜਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ।
И Иоав прати вестители до Давида, да кажат: Воювах против Рава, и даже превзех града на водите.
28 ੨੮ ਸੋ ਹੁਣ ਤੁਸੀਂ ਬਾਕੀ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਮ ਤੋਂ ਸੱਦਿਆ ਜਾਵੇ।
Сега, прочее, събери останалите люде та разположи стана си против града и завладей го, да не би аз да завладея града, и той да се нарече с моето име.
29 ੨੯ ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਰੱਬਾਹ ਉੱਤੇ ਚੜਾਈ ਕੀਤੀ ਅਤੇ ਉਹ ਦੇ ਵਿਰੁੱਧ ਲੜਿਆ ਅਤੇ ਉਹ ਨੂੰ ਜਿੱਤ ਲਿਆ।
Затова Давид събра всичките люде та отиде в Рава, би се против нея, и я завладя.
30 ੩੦ ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ।
И взе от главата на царя им короната му, която тежеше един златен талант, и бе украсена със скъпоценни камъни; и положиха я на главата на Давида. И той изнесе из града твърде много користи.
31 ੩੧ ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ।
Изведе и людете, които бяха в него, та го тури под триони и под железни дикани и под железни брадви, и преведе ги през пещта за тухли; и така постъпи с всички градове на амонците. Тогава Давид се върна с всичките люде в Ерусалим.