< 2 ਸਮੂਏਲ 12 >

1 ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਉਸ ਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਮਨੁੱਖ ਸਨ, ਇੱਕ ਧਨਵਾਨ ਅਤੇ ਦੂਜਾ ਕੰਗਾਲ।
וישלח יהוה את נתן אל דוד ויבא אליו ויאמר לו שני אנשים היו בעיר אחת אחד עשיר ואחד ראש
2 ਉਸ ਧਨਵਾਨ ਕੋਲ ਢੇਰ ਸਾਰੀਆਂ ਭੇਡਾਂ-ਬੱਕਰੀਆਂ ਅਤੇ ਮਾਲ ਡੰਗਰ ਸਨ।
לעשיר היה צאן ובקר--הרבה מאד
3 ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ।
ולרש אין כל כי אם כבשה אחת קטנה אשר קנה ויחיה ותגדל עמו ועם בניו יחדו מפתו תאכל ומכסו תשתה ובחיקו תשכב ותהי לו כבת
4 ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ
ויבא הלך לאיש העשיר ויחמל לקחת מצאנו ומבקרו לעשות לארח הבא לו ויקח את כבשת האיש הראש ויעשה לאיש הבא אליו
5 ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ!
ויחר אף דוד באיש מאד ויאמר אל נתן חי יהוה כי בן מות האיש העשה זאת
6 ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ।
ואת הכבשה ישלם ארבעתים עקב אשר עשה את הדבר הזה ועל אשר לא חמל
7 ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਉਹ ਮਨੁੱਖ ਤੂੰ ਹੀ ਤਾਂ ਹੈ! ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਹੈ, ਮੈਂ ਤੈਨੂੰ ਅਭਿਸ਼ੇਕ ਕੀਤਾ ਜੋ ਇਸਰਾਏਲ ਉੱਤੇ ਰਾਜ ਕਰੇਂ ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।
ויאמר נתן אל דוד אתה האיש כה אמר יהוה אלהי ישראל אנכי משחתיך למלך על ישראל ואנכי הצלתיך מיד שאול
8 ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਅਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ, ਜੇ ਇਹ ਸਭ ਕੁਝ ਥੋੜ੍ਹਾ ਸੀ ਤਾਂ ਮੈਂ ਤੈਨੂੰ ਹੋਰ ਵੀ ਦੇ ਦਿੰਦਾ।
ואתנה לך את בית אדניך ואת נשי אדניך בחיקך ואתנה לך את בית ישראל ויהודה ואם מעט--ואספה לך כהנה וכהנה
9 ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?
מדוע בזית את דבר יהוה לעשות הרע בעינו (בעיני) את אוריה החתי הכית בחרב ואת אשתו לקחת לך לאשה ואתו הרגת בחרב בני עמון
10 ੧੦ ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ।
ועתה לא תסור חרב מביתך--עד עולם עקב כי בזתני ותקח את אשת אוריה החתי להיות לך לאשה
11 ੧੧ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ।
כה אמר יהוה הנני מקים עליך רעה מביתך ולקחתי את נשיך לעיניך ונתתי לרעיך ושכב עם נשיך לעיני השמש הזאת
12 ੧੨ ਕਿਉਂ ਜੋ ਤੂੰ ਇਹ ਕੰਮ ਲੁੱਕ ਕੇ ਕੀਤਾ ਪਰ ਮੈਂ ਸਾਰੇ ਇਸਰਾਏਲ ਦੇ ਸਾਹਮਣੇ ਸਰੇਆਮ ਕਰਾਂਗਾ।
כי אתה עשית בסתר ואני אעשה את הדבר הזה נגד כל ישראל ונגד השמש
13 ੧੩ ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ।
ויאמר דוד אל נתן חטאתי ליהוה ויאמר נתן אל דוד גם יהוה העביר חטאתך--לא תמות
14 ੧੪ ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ।
אפס כי נאץ נאצת את איבי יהוה בדבר הזה גם הבן הילוד לך--מות ימות
15 ੧੫ ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਜੋ ਉਹ ਬਹੁਤ ਬਿਮਾਰ ਪੈ ਗਿਆ।
וילך נתן אל ביתו ויגף יהוה את הילד אשר ילדה אשת אוריה לדוד--ויאנש
16 ੧੬ ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ।
ויבקש דוד את האלהים בעד הנער ויצם דוד צום ובא ולן ושכב ארצה
17 ੧੭ ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ।
ויקמו זקני ביתו עליו להקימו מן הארץ ולא אבה ולא ברא אתם לחם
18 ੧੮ ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ!
ויהי ביום השביעי וימת הילד ויראו עבדי דוד להגיד לו כי מת הילד כי אמרו הנה בהיות הילד חי דברנו אליו ולא שמע בקולנו ואיך נאמר אליו מת הילד ועשה רעה
19 ੧੯ ਪਰ ਜਦ ਦਾਊਦ ਨੇ ਵੇਖਿਆ ਜੋ ਦਾਸ ਆਪੋ ਵਿੱਚ ਘੁਸਰ-ਮੁਸਰ ਕਰਦੇ ਹਨ ਤਾਂ ਦਾਊਦ ਨੇ ਜਾਣ ਲਿਆ ਕਿ ਬਾਲਕ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਦਾਸਾਂ ਨੂੰ ਆਖਿਆ, ਕੀ ਬਾਲਕ ਮਰ ਗਿਆ ਹੈ? ਉਨ੍ਹਾਂ ਨੇ ਆਖਿਆ, ਜੀ ਮਰ ਗਿਆ।
וירא דוד כי עבדיו מתלחשים ויבן דוד כי מת הילד ויאמר דוד אל עבדיו המת הילד ויאמרו מת
20 ੨੦ ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ।
ויקם דוד מהארץ וירחץ ויסך ויחלף שמלתו ויבא בית יהוה וישתחו ויבא אל ביתו וישאל וישימו לו לחם ויאכל
21 ੨੧ ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ।
ויאמרו עבדיו אליו מה הדבר הזה אשר עשיתה בעבור הילד חי צמת ותבך וכאשר מת הילד קמת ותאכל לחם
22 ੨੨ ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ?
ויאמר--בעוד הילד חי צמתי ואבכה כי אמרתי מי יודע יחנני (וחנני) יהוה וחי הילד
23 ੨੩ ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।
ועתה מת למה זה אני צם--האוכל להשיבו עוד אני הלך אליו והוא לא ישוב אלי
24 ੨੪ ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ
וינחם דוד את בת שבע אשתו ויבא אליה וישכב עמה ותלד בן ויקרא (ותקרא) את שמו שלמה ויהוה אהבו
25 ੨੫ ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਅਰਥ ਯਹੋਵਾਹ ਦਾ ਪਿਆਰਾ ਰੱਖਿਆ।
וישלח ביד נתן הנביא ויקרא את שמו ידידיה--בעבור יהוה
26 ੨੬ ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ।
וילחם יואב ברבת בני עמון וילכד את עיר המלוכה
27 ੨੭ ਫਿਰ ਯੋਆਬ ਨੇ ਦੂਤਾਂ ਦੇ ਰਾਹੀਂ ਦਾਊਦ ਨੂੰ ਆਖ ਭੇਜਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ।
וישלח יואב מלאכים אל דוד ויאמר נלחמתי ברבה גם לכדתי את עיר המים
28 ੨੮ ਸੋ ਹੁਣ ਤੁਸੀਂ ਬਾਕੀ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਮ ਤੋਂ ਸੱਦਿਆ ਜਾਵੇ।
ועתה אסף את יתר העם וחנה על העיר ולכדה פן אלכד אני את העיר ונקרא שמי עליה
29 ੨੯ ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਰੱਬਾਹ ਉੱਤੇ ਚੜਾਈ ਕੀਤੀ ਅਤੇ ਉਹ ਦੇ ਵਿਰੁੱਧ ਲੜਿਆ ਅਤੇ ਉਹ ਨੂੰ ਜਿੱਤ ਲਿਆ।
ויאסף דוד את כל העם וילך רבתה וילחם בה וילכדה
30 ੩੦ ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ।
ויקח את עטרת מלכם מעל ראשו ומשקלה ככר זהב ואבן יקרה ותהי על ראש דוד ושלל העיר הוציא הרבה מאד
31 ੩੧ ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ।
ואת העם אשר בה הוציא וישם במגרה ובחרצי הברזל ובמגזרת הברזל והעביר אותם במלכן (במלבן) וכן יעשה לכל ערי בני עמון וישב דוד וכל העם ירושלם

< 2 ਸਮੂਏਲ 12 >