< 2 ਸਮੂਏਲ 13 >
1 ੧ ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ। ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ।
さてダビデの子アブサロムには名をタマルという美しい妹があったが、その後ダビデの子アムノンはこれを恋した。
2 ੨ ਅਮਨੋਨ ਅਜਿਹਾ ਬੇਚੈਨ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਹੋ ਗਿਆ ਕਿਉਂ ਜੋ ਉਹ ਕੁਆਰੀ ਸੀ ਇਸ ਲਈ ਅਮਨੋਨ ਉਹ ਦੇ ਨਾਲ ਕੁਝ ਕਰਨਾ ਔਖਾ ਜਾਣ ਪਿਆ।
アムノンは妹タマルのために悩んでついにわずらった。それはタマルが処女であって、アムノンは彼女に何事もすることができないと思ったからである。
3 ੩ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ ਅਤੇ ਇਹ ਯੋਨਾਦਾਬ ਬਹੁਤ ਚਲਾਕ ਮਨੁੱਖ ਸੀ।
ところがアムノンにはひとりの友だちがあった。名をヨナダブといい、ダビデの兄弟シメアの子である。ヨナダブはひじょうに賢い人であった。
4 ੪ ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ? ਭਲਾ, ਤੂੰ ਮੈਨੂੰ ਨਾ ਦੱਸੇਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ।
彼はアムノンに言った、「王子よ、あなたは、どうして朝ごとに、そんなにやせ衰えるのですか。わたしに話さないのですか」。アムノンは彼に言った、「わたしは兄弟アブサロムの妹タマルを恋しているのです」。
5 ੫ ਇਸ ਲਈ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪਿਆ ਰਹਿ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਤਾ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਕਿ ਮੇਰੀ ਭੈਣ ਤਾਮਾਰ ਨੂੰ ਆਖੋ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈਂ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।
ヨナダブは彼に言った、「あなたは病と偽り、寝床に横たわって、あなたの父がきてあなたを見るとき彼に言いなさい、『どうぞ、わたしの妹タマルをこさせ、わたしの所に食物を運ばせてください。そして彼女がわたしの目の前で食物をととのえ、彼女の手からわたしが食べることのできるようにさせてください』」。
6 ੬ ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ।
そこでアムノンは横になって病と偽ったが、王がきて彼を見た時、アムノンは王に言った、「どうぞわたしの妹タマルをこさせ、わたしの目の前で二つの菓子を作らせて、彼女の手からわたしが食べることのできるようにしてください」。
7 ੭ ਤਦ ਦਾਊਦ ਨੇ ਤਾਮਾਰ ਦੇ ਘਰ ਸੁਨੇਹਾ ਭੇਜਿਆ, ਤੂੰ ਹੁਣ ਆਪਣੇ ਭਰਾ ਅਮਨੋਨ ਦੇ ਘਰ ਜਾ ਅਤੇ ਉਹ ਦੇ ਲਈ ਭੋਜਨ ਤਿਆਰ ਕਰ।
ダビデはタマルの家に人をつかわして言わせた、「あなたの兄アムノンの家へ行って、彼のために食物をととのえなさい」。
8 ੮ ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਗੁੰਨ੍ਹਿਆ ਅਤੇ ਉਹ ਦੇ ਸਾਹਮਣੇ ਪੂਰੀਆਂ ਤਲੀਆਂ,
そこでタマルはその兄アムノンの家へ行ったところ、アムノンは寝ていた。タマルは粉を取って、これをこね、彼の目の前で、菓子を作り、その菓子を焼き、
9 ੯ ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਰੱਖ ਦਿੱਤਾ ਪਰ ਉਹ ਨੇ ਖਾਣ ਤੋਂ ਮਨ੍ਹਾ ਕੀਤਾ। ਤਦ ਅਮਨੋਨ ਨੇ ਆਪਣੇ ਸੇਵਕਾਂ ਨੂੰ ਆਖਿਆ, ਸਾਰੇ ਲੋਕ ਮੇਰੇ ਕੋਲੋਂ ਬਾਹਰ ਚਲੇ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਚਲੇ ਗਏ।
なべを取って彼の前にそれをあけた。しかし彼は食べることを拒んだ。そしてアムノンは、「みな、わたしを離れて出てください」と言ったので、皆、彼を離れて出た。
10 ੧੦ ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਉਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ।
アムノンはタマルに言った、「食物を寝室に持ってきてください。わたしはあなたの手から食べます」。そこでタマルは自分の作った菓子をとって、寝室にはいり兄アムノンの所へ持っていった。
11 ੧੧ ਜਦ ਉਹ ਭੋਜਨ ਖਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਆਖਿਆ, ਕੁੜੀਏ, ਮੇਰੇ ਨਾਲ ਸੰਗ ਕਰ!
タマルが彼に食べさせようとして近くに持って行った時、彼はタマルを捕えて彼女に言った、「妹よ、来て、わたしと寝なさい」。
12 ੧੨ ਉਹ ਬੋਲੀ, ਨਹੀਂ ਮੇਰੇ ਭਰਾ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜਿਹਾ ਕੰਮ ਕਰਨਾ ਯੋਗ ਨਹੀਂ! ਤੂੰ ਅਜਿਹੀ ਮੂਰਖਤਾ ਨਾ ਕਰ।
タマルは言った、「いいえ、兄上よ、わたしをはずかしめてはなりません。このようなことはイスラエルでは行われません。この愚かなことをしてはなりません。
13 ੧੩ ਮੈਂ ਆਪਣਾ ਕਲੰਕ ਕਿੱਥੇ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਵਿੱਚ ਮੂਰਖ ਹੋਵੇਂਗਾ! ਤੂੰ ਹੁਣ ਰਾਜਾ ਨੂੰ ਆਖ। ਉਹ ਮੈਨੂੰ ਤੇਰੇ ਨਾਲ ਵਿਆਹ ਤੋਂ ਨਾਂਹ ਨਾ ਕਰੇਗਾ।
わたしの恥をわたしはどこへ持って行くことができましょう。あなたはイスラエルの愚か者のひとりとなるでしょう。それゆえ、どうぞ王に話してください。王がわたしをあなたに与えないことはないでしょう」。
14 ੧੪ ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।
しかしアムノンは彼女の言うことを聞こうともせず、タマルよりも強かったので、タマルをはずかしめてこれと共に寝た。
15 ੧੫ ਫਿਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਵੈਰ ਜੋ ਉਸ ਦੀ ਪ੍ਰੀਤ ਨਾਲੋਂ ਵੀ ਵੱਧ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾ!
それからアムノンは、ひじょうに深くタマルを憎むようになった。彼女を憎む憎しみは、彼女を恋した恋よりも大きかった。アムノンは彼女に言った、「立って、行きなさい」。
16 ੧੬ ਤਦ ਉਸ ਨੇ ਉਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਕਿਉਂ ਜੋ ਮੈਨੂੰ ਕੱਢ ਦੇਣ ਬੁਰਿਆਈ ਉਸ ਨਾਲੋਂ ਵੀ ਵੱਧ ਹੈ ਜਿਹੜੀ ਤੂੰ ਮੇਰੇ ਨਾਲ ਸੰਗ ਕਰ ਕੇ ਕੀਤੀ ਹੈ! ਪਰ ਉਹ ਨੇ ਉਸ ਦੀ ਗੱਲ ਨਾ ਸੁਣੀ।
タマルはアムノンに言った、「いいえ、兄上よ、わたしを返すことは、あなたがさきにわたしになさった事よりも大きい悪です」。しかしアムノンは彼女の言うことを聞こうともせず、
17 ੧੭ ਤਦ ਅਮਨੋਨ ਨੇ ਆਪਣੇ ਜੁਆਨ ਸੇਵਕ ਨੂੰ ਜੋ ਉਹ ਦੀ ਸੇਵਾ ਕਰਦਾ ਸੀ ਸੱਦ ਕੇ ਆਖਿਆ, ਇਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਦੇ!
彼に仕えている若者を呼んで言った、「この女をわたしの所から外におくり出し、そのあとに戸を閉ざすがよい」。
18 ੧੮ ਉਸ ਨੇ ਰੰਗ-ਬਿਰੰਗੀ ਕੁੜਤੀ ਪਾਈ ਹੋਈ ਸੀ ਕਿਉਂ ਜੋ ਰਾਜਾ ਦੀਆਂ ਕੁਆਰੀਆਂ ਧੀਆਂ ਇਹੋ ਜਿਹੇ ਬਸਤਰ ਪਹਿਨਦੀਆਂ ਸਨ। ਸੋ, ਉਹ ਦੇ ਸੇਵਕ ਨੇ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਲਿਆ।
この時、タマルは長そでの着物を着ていた。昔、王の姫たちの処女である者はこのような着物を着たからである。アムノンのしもべは彼女を外に出して、そのあとに戸を閉ざした。
19 ੧੯ ਤਾਮਾਰ ਨੇ ਸਿਰ ਉੱਤੇ ਸੁਆਹ ਪਾਈ ਅਤੇ ਉਹ ਰੰਗ-ਬਿਰੰਗੀ ਕੁੜਤੀ ਜੋ ਪਹਿਨੀ ਹੋਈ ਸੀ ਪਾੜ ਸੁੱਟੀ ਅਤੇ ਸਿਰ ਉੱਤੇ ਹੱਥ ਧਰ ਕੇ ਚੀਕਾਂ ਮਾਰਦੀ ਹੋਈ ਤੁਰੀ ਜਾਂਦੀ ਸੀ।
タマルは灰を頭にかぶり、着ていた長そでの着物を裂き、手を頭にのせて、叫びながら去って行った。
20 ੨੦ ਉਸ ਦੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ ਕੀ ਤੇਰੇ ਭਰਾ ਅਮਨੋਨ ਨੇ ਤੇਰੇ ਨਾਲ ਕੁਝ ਕੀਤਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਰਹਿ ਕਿਉਂ ਜੋ ਉਹ ਤੇਰਾ ਭਰਾ ਹੈ ਅਤੇ ਇਸ ਗੱਲ ਲਈ ਮਨ ਵਿੱਚ ਫ਼ਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ।
兄アブサロムは彼女に言った、「兄アムノンがあなたと一緒にいたのか。しかし妹よ、今は黙っていなさい。彼はあなたの兄です。この事を心にとめなくてよろしい」。こうしてタマルは兄アブサロムの家に寂しく住んでいた。
21 ੨੧ ਜਦ ਦਾਊਦ ਰਾਜਾ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਭੜਕ ਪਿਆ।
ダビデ王はこれらの事をことごとく聞いて、ひじょうに怒った。
22 ੨੨ ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ
アブサロムはアムノンに良いことも悪いことも語ることをしなかった。それはアムノンがアブサロムの妹タマルをはずかしめたので、アブサロムが彼を憎んでいたからである。
23 ੨੩ ਅਜਿਹਾ ਹੋਇਆ ਜੋ ਪੂਰੇ ਦੋ ਸਾਲ ਪਿੱਛੋਂ ਅਬਸ਼ਾਲੋਮ ਨੇ ਇਫ਼ਰਾਈਮ ਦੇ ਕੋਲ ਬਆਲ-ਹਸੋਰ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਵਾਈ ਅਤੇ ਅਬਸ਼ਾਲੋਮ ਨੇ ਰਾਜੇ ਦੇ ਸਾਰੇ ਪੁੱਤਰਾਂ ਨੂੰ ਉੱਥੇ ਬੁਲਾਇਆ।
満二年の後、アブサロムはエフライムの近くにあるバアル・ハゾルで羊の毛を切らせていた時、王の子たちをことごとく招いた。
24 ੨੪ ਅਬਸ਼ਾਲੋਮ ਰਾਜੇ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉੱਨ ਕਤਰਨ ਵਾਲੇ ਉੱਥੇ ਹਨ ਸੋ ਹੁਣ ਮੈਂ ਬੇਨਤੀ ਕਰਦਾ ਹਾਂ ਕਿ ਰਾਜਾ ਅਤੇ ਉਹ ਦੇ ਦਾਸ ਤੇਰੇ ਸੇਵਕ ਨਾਲ ਚੱਲਣ।
そしてアブサロムは王のもとにきて言った、「見よ、しもべは羊の毛を切らせております。どうぞ王も王の家来たちも、しもべと共にきてください」。
25 ੨੫ ਤਦ ਰਾਜੇ ਨੇ ਅਬਸ਼ਾਲੋਮ ਨੂੰ ਆਖਿਆ, ਨਾ ਪੁੱਤਰ ਅਸੀਂ ਸਾਰੇ ਨਹੀਂ ਜਾਂਵਾਂਗੇ ਅਜਿਹਾ ਨਾ ਹੋਵੇ ਜੋ ਤੇਰੇ ਤੇ ਭਾਰੀ ਹੋ ਜਾਈਏ ਅਤੇ ਉਸ ਨੇ ਬੇਨਤੀ ਕੀਤੀ ਪਰ ਉਹ ਨੇ ਜਾਣ ਤੋਂ ਨਾਂਹ ਕੀਤੀ ਪਰ ਉਹ ਨੂੰ ਅਸੀਸ ਦਿੱਤੀ।
王はアブサロムに言った、「いいえ、わが子よ、われわれが皆行ってはならない。あなたの重荷になるといけないから」。アブサロムはダビデにしいて願った。しかしダビデは行くことを承知せず彼に祝福を与えた。
26 ੨੬ ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ?
そこでアブサロムは言った、「それでは、どうぞわたしの兄アムノンをわれわれと共に行かせてください」。王は彼に言った、「どうして彼があなたと共に行かなければならないのか」。
27 ੨੭ ਤਦ ਅਬਸ਼ਾਲੋਮ ਨੇ ਉਹ ਨੂੰ ਜ਼ੋਰ ਪਾਇਆ, ਤਾਂ ਉਸ ਨੇ ਅਮਨੋਨ ਨੂੰ ਅਤੇ ਸਾਰੇ ਰਾਜ ਪੁੱਤਰਾਂ ਨੂੰ ਉਹ ਦੇ ਨਾਲ ਜਾਣ ਦਿੱਤਾ।
しかしアブサロムは彼にしいて願ったので、ついにアムノンと王の子たちを皆、アブサロムと共に行かせた。
28 ੨੮ ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!
そこでアブサロムは若者たちに命じて言った、「アムノンが酒を飲んで、心楽しくなった時を見すまし、わたしがあなたがたに、『アムノンを撃て』と言う時、彼を殺しなさい。恐れることはない。わたしが命じるのではないか。雄々しくしなさい。勇ましくしなさい」。
29 ੨੯ ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
アブサロムの若者たちはアブサロムの命じたようにアムノンにおこなったので、王の子たちは皆立って、おのおのその騾馬に乗って逃げた。
30 ੩੦ ਤਦ ਅਜਿਹਾ ਹੋਇਆ ਜੋ ਉਹ ਅਜੇ ਰਾਹ ਵਿੱਚ ਹੀ ਸਨ ਜੋ ਦਾਊਦ ਨੂੰ ਖ਼ਬਰ ਹੋਈ ਕਿ ਅਬਸ਼ਾਲੋਮ ਨੇ ਸਾਰੇ ਰਾਜਕੁਮਾਰਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
彼らがまだ着かないうちに、「アブサロムは王の子たちをことごとく殺して、ひとりも残っている者がない」という知らせがダビデに達したので、
31 ੩੧ ਤਦ ਰਾਜਾ ਉੱਠਿਆ, ਆਪਣੇ ਕੱਪੜੇ ਪਾੜ ਸੁੱਟੇ ਅਤੇ ਜ਼ਮੀਨ ਉੱਤੇ ਲੰਮਾ ਪੈ ਗਿਆ ਤਾਂ ਉਹ ਦੇ ਸਾਰੇ ਸੇਵਕ ਵੀ ਕੱਪੜੇ ਪਾੜ ਕੇ ਉਹ ਦੇ ਅੱਗੇ ਖੜ੍ਹੇ ਹੋ ਗਏ।
王は立ち、その着物を裂いて、地に伏した。そのかたわらに立っていた家来たちも皆その着物を裂いた。
32 ੩੨ ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਸ ਤਰ੍ਹਾਂ ਬੋਲਿਆ, ਮੇਰਾ ਮਹਾਰਾਜ ਇਹ ਧਿਆਨ ਨਾ ਕਰੋ ਜੋ ਉਨ੍ਹਾਂ ਨੇ ਸਾਰੇ ਜੁਆਨਾਂ ਨੂੰ ਅਰਥਾਤ ਰਾਜੇ ਦੇ ਪੁੱਤਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਕਿਉਂ ਜੋ ਅਬਸ਼ਾਲੋਮ ਨੇ ਜਿਸ ਦਿਨ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਲਈ ਸੀ।
しかしダビデの兄弟シメアの子ヨナダブは言った、「わが主よ、王の子たちである若者たちがみな殺されたと、お考えになってはなりません。アムノンだけが死んだのです。これは彼がアブサロムの妹タマルをはずかしめた日から、アブサロムの命によって定められていたことなのです。
33 ੩੩ ਸੋ ਮੇਰਾ ਮਹਾਰਾਜ ਰਾਜਾ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜਕੁਮਾਰ ਮਾਰੇ ਗਏ ਕਿਉਂ ਜੋ ਅਮਨੋਨ ਹੀ ਇਕੱਲਾ ਮਾਰਿਆ ਗਿਆ ਹੈ।
それゆえ、わが主、王よ、王の子たちが皆死んだと思って、この事を心にとめられてはなりません。アムノンだけが死んだのです」。
34 ੩੪ ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਦ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਵੱਡੀ ਭੀੜ ਪਰਬਤ ਦੇ ਰਾਹ ਵੱਲੋਂ ਉਹ ਦੇ ਪਿੱਛੇ ਆਉਂਦੀ ਸੀ।
アブサロムはのがれた。時に見張りをしていた若者が目をあげて見ると、山のかたわらのホロナイムの道から多くの民の来るのが見えた。
35 ੩੫ ਤਦ ਯੋਨਾਦਾਬ ਨੇ ਰਾਜਾ ਨੂੰ ਆਖਿਆ, ਵੇਖੋ ਰਾਜਕੁਮਾਰ ਆ ਗਏ ਅਤੇ ਜਿਵੇਂ ਤੁਹਾਡੇ ਸੇਵਕ ਨੇ ਆਖਿਆ ਸੀ ਉਸੇ ਤਰ੍ਹਾਂ ਹੀ ਹੋਇਆ।
ヨナダブは王に言った、「見よ、王の子たちがきました。しもべの言ったとおりです」。
36 ੩੬ ਜਦ ਉਹ ਗੱਲ ਆਖ ਚੁੱਕਾ ਤਾਂ ਰਾਜਕੁਮਾਰ ਆ ਪਹੁੰਚੇ ਅਤੇ ਚੀਕਾਂ ਮਾਰ-ਮਾਰ ਕੇ ਰੋਏ ਅਤੇ ਰਾਜਾ ਵੀ ਆਪਣੇ ਸਾਰਿਆਂ ਸੇਵਕਾਂ ਨਾਲ ਬਹੁਤ ਭੁੱਬਾਂ ਮਾਰ-ਮਾਰ ਰੋਇਆ।
彼が語ることを終った時、王の子たちはきて声をあげて泣いた。王もその家来たちも皆、非常にはげしく泣いた。
37 ੩੭ ਪਰ ਅਬਸ਼ਾਲੋਮ ਨੱਠ ਕੇ ਗਸ਼ੂਰ ਦੇ ਰਾਜਾ ਅਮੀਹੂਦ ਦੇ ਪੁੱਤਰ ਤਲਮਈ ਕੋਲ ਗਿਆ ਅਤੇ ਦਾਊਦ ਹਰ ਰੋਜ਼ ਆਪਣੇ ਪੁੱਤਰ ਲਈ ਸੋਗ ਕਰਦਾ ਸੀ।
しかしアブサロムはのがれて、ゲシュルの王アミホデの子タルマイのもとに行った。ダビデは日々その子のために悲しんだ。
38 ੩੮ ਅਬਸ਼ਾਲੋਮ ਨੱਠ ਕੇ ਗਸ਼ੂਰ ਵਿੱਚ ਆਇਆ ਅਤੇ ਤਿੰਨ ਸਾਲ ਉੱਥੇ ਰਿਹਾ।
アブサロムはのがれてゲシュルに行き、三年の間そこにいた。
39 ੩੯ ਅਤੇ ਦਾਊਦ ਰਾਜਾ ਦਾ ਮਨ ਅਬਸ਼ਾਲੋਮ ਕੋਲ ਜਾਣ ਲਈ ਬਹੁਤ ਤਰਸਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਸ਼ਾਂਤੀ ਆ ਗਈ ਸੀ, ਕਿਉਂ ਜੋ ਉਹ ਮਰ ਚੁੱਕਾ ਸੀ।
王は心に、アブサロムに会うことを、せつに望んだ。アムノンは死んでしまい、ダビデが彼のことはあきらめていたからである。