< 2 ਸਮੂਏਲ 14 >
1 ੧ ਸਰੂਯਾਹ ਦੇ ਪੁੱਤਰ ਯੋਆਬ ਨੇ ਜਾਣ ਲਿਆ ਕਿ ਰਾਜਾ ਦਾ ਦਿਲ ਅਬਸ਼ਾਲੋਮ ਵੱਲ ਹੈ।
Intelligens autem Ioab filius Sarviæ, quod cor regis versum esset ad Absalom,
2 ੨ ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ।
misit Thecuam, et tulit inde mulierem sapientem: dixitque ad eam: Lugere te simula, et induere veste lugubri, et ne ungaris oleo, ut sis quasi mulier iam plurimo tempore lugens mortuum:
3 ੩ ਰਾਜੇ ਕੋਲ ਜਾ ਕੇ ਉਸ ਨਾਲ ਇਹ ਗੱਲ ਕਰ। ਤਦ ਯੋਆਬ ਨੇ ਜੋ ਕੁਝ ਉਸ ਨੇ ਆਖਣਾ ਸੀ ਉਸ ਨੂੰ ਸਿਖਾ ਦਿੱਤਾ।
et ingredieris ad regem, et loqueris ad eum sermones huiuscemodi. Posuit autem Ioab verba in ore eius.
4 ੪ ਜਦ ਤਕੋਆਹ ਦੀ ਉਹ ਇਸਤਰੀ ਰਾਜੇ ਕੋਲ ਆਈ ਤਾਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਆਖਣ ਲੱਗੀ, ਹੇ ਰਾਜਾ, ਮੇਰੀ ਦੁਹਾਈ ਸੁਣ!
Itaque cum ingressa fuisset mulier Thecuitis ad regem, cecidit coram eo super terram, et adoravit, et dixit: Serva me rex.
5 ੫ ਤਦ ਰਾਜਾ ਨੇ ਉਸ ਨੂੰ ਆਖਿਆ, ਤੈਨੂੰ ਕੀ ਹੋਇਆ? ਉਹ ਬੋਲੀ, ਮੈਂ ਸੱਚ-ਮੁੱਚ ਵਿਧਵਾ ਇਸਤਰੀ ਹਾਂ ਅਤੇ ਮੇਰਾ ਪਤੀ ਮਰ ਗਿਆ ਹੈ।
Et ait ad eam rex: Quid causæ habes? Quæ respondit: Heu, mulier vidua ego sum: mortuus est enim vir meus.
6 ੬ ਤੁਹਾਡੀ ਦਾਸੀ ਦੇ ਦੋ ਪੁੱਤਰ ਸਨ ਸੋ ਦੋਵੇ ਖੇਤ ਵਿੱਚ ਹੱਥੋਂ ਪਾਈ ਹੋ ਪਏ ਅਤੇ ਉੱਥੇ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਅਲੱਗ ਕਰੇ ਸੋ ਇੱਕ ਨੇ ਦੂਜੇ ਨੂੰ ਮਾਰਿਆ ਅਤੇ ਵੱਢ ਸੁੱਟਿਆ।
Et ancillæ tuæ erant duo filii: qui rixati sunt adversum se in agro, nullusque erat, qui eos prohibere posset: et percussit alter alterum, et interfecit eum.
7 ੭ ਹੁਣ ਵੇਖੋ, ਸਾਰਾ ਘਰਾਣਾ ਤੁਹਾਡੀ ਦਾਸੀ ਦਾ ਵਿਰੋਧੀ ਹੋ ਗਿਆ ਅਤੇ ਉਹ ਆਖਦੇ ਹਨ ਕਿ ਜਿਸ ਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਤਾਂ ਜੋ ਅਸੀਂ ਉਹ ਦੇ ਮਾਰੇ ਹੋਏ ਭਰਾ ਦੇ ਬਦਲੇ ਉਹ ਨੂੰ ਵੱਢ ਸੁੱਟੀਏ। ਇਸ ਤਰ੍ਹਾਂ ਉਹ ਵਾਰਿਸ ਨੂੰ ਵੀ ਮਾਰ ਸੁੱਟਣਗੇ! ਅਤੇ ਉਹ ਮੇਰੇ ਰਹਿੰਦੇ ਅੰਗਾਰੇ ਨੂੰ ਵੀ ਬੁਝਾਉਣਾ ਚਾਹੁੰਦੇ ਹਨ ਅਤੇ ਮੇਰੇ ਪਤੀ ਦਾ ਨਾਂ ਅਤੇ ਵੰਸ਼ ਨੂੰ ਧਰਤੀ ਉੱਤੋਂ ਮਿਟਾ ਦੇਣਗੇ।
Et ecce consurgens universa cognatio adversum ancillam tuam, dicit: Trade eum, qui percussit fratrem suum, ut occidamus eum pro anima fratris sui, quem interfecit, et deleamus heredem: et quærunt extinguere scintillam meam, quæ relicta est, ut non supersit viro meo nomen, et reliquiæ super terram.
8 ੮ ਇਸ ਲਈ ਰਾਜੇ ਨੇ ਉਸ ਇਸਤਰੀ ਨੂੰ ਆਖਿਆ, ਤੂੰ ਆਪਣੇ ਘਰ ਜਾ ਅਤੇ ਮੈਂ ਤੇਰੇ ਲਈ ਆਗਿਆ ਦਿਆਂਗਾ।
Et ait rex ad mulierem: Vade in domum tuam, et ego iubebo pro te.
9 ੯ ਤਦ ਉਸ ਤਕੋਆਹ ਦੀ ਇਸਤਰੀ ਨੇ ਰਾਜਾ ਨੂੰ ਆਖਿਆ, ਹੇ ਮੇਰੇ ਮਹਾਰਾਜ ਰਾਜਾ, ਸਾਰਾ ਦੋਸ਼ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਉੱਤੇ ਹੋਵੇ ਅਤੇ ਰਾਜਾ ਅਤੇ ਉਸ ਦਾ ਸਿੰਘਾਸਣ ਨਿਰਦੋਸ਼ ਹੋਵੇ।
Dixitque mulier Thecuitis ad regem: In me, domine mi rex, sit iniquitas, et in domum patris mei: rex autem et thronus eius sit innocens.
10 ੧੦ ਤਦ ਰਾਜਾ ਨੇ ਆਖਿਆ, ਜੋ ਕੋਈ ਤੈਨੂੰ ਕੁਝ ਬੋਲੇ ਉਸ ਨੂੰ ਮੇਰੇ ਕੋਲ ਲੈ ਆ ਫਿਰ ਉਹ ਤੈਨੂੰ ਛੂਹ ਨਾ ਸਕੇਗਾ।
Et ait rex: Qui contradixerit tibi, adduc eum ad me, et ultra non addet ut tangat te.
11 ੧੧ ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਰਾਜਾ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖੂਨ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤਰ ਨੂੰ ਮਾਰ ਦੇਣ। ਤਦ ਉਸ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਤੇਰੇ ਪੁੱਤਰ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ।
Quæ ait: Recordetur rex Domini Dei sui, ut non multiplicentur proximi sanguinis ad ulciscendum, et nequaquam interficiant filium meum. Qui ait: Vivit Dominus, quia non cadet de capillis filii tui super terram.
12 ੧੨ ਤਦ ਉਸ ਇਸਤਰੀ ਨੇ ਆਖਿਆ, ਆਪਣੀ ਦਾਸੀ ਨੂੰ ਆਗਿਆ ਦੇ ਜੋ ਆਪਣੇ ਮਹਾਰਾਜ ਰਾਜਾ ਅੱਗੇ ਇੱਕ ਗੱਲ ਹੋਰ ਬੋਲੇ
Dixit ergo mulier: Loquatur ancilla tua ad dominum meum regem verbum. Et ait: Loquere.
13 ੧੩ ਉਸ ਨੇ ਆਖਿਆ, ਬੋਲ ਤਦ ਉਸ ਇਸਤਰੀ ਨੇ ਆਖਿਆ, ਫਿਰ ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਅਜਿਹੀ ਯੋਜਨਾ ਕਿਉਂ ਬਣਾਈ ਹੈ? ਕਿਉਂਕਿ ਜੋ ਬਚਨ ਰਾਜਾ ਨੇ ਬੋਲੇ ਹਨ, ਉਸ ਨਾਲ ਰਾਜਾ ਹੀ ਦੋਸ਼ੀ ਠਹਿਰਦਾ ਹੈ ਕਿਉਂ ਜੋ ਰਾਜਾ ਆਪਣੇ ਕੱਢੇ ਹੋਏ ਨੂੰ ਫਿਰ ਨਹੀਂ ਸੱਦਦਾ।
Dixitque mulier: Quare cogitasti huiuscemodi rem contra populum Dei, et locutus est rex verbum istud, ut peccet, et non reducat eiectum suum?
14 ੧੪ ਅਸੀਂ ਸਭ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਅਤੇ ਫਿਰ ਚੁੱਕਿਆ ਨਹੀਂ ਜਾ ਸਕਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਅਜਿਹਾ ਹਲ ਕਰਦਾ ਹੈ ਕਿ ਕੱਢਿਆ ਹੋਇਆ ਉਸ ਕੋਲੋਂ ਕੱਢਿਆ ਹੋਇਆ ਨਾ ਰਹੇ।
Omnes morimur, et quasi aquæ dilabimur in terram, quæ non revertuntur: nec vult Deus perire animam, sed retractat cogitans ne penitus pereat qui abiectus est.
15 ੧੫ ਸੋ ਹੁਣ ਮੈਂ ਆਪਣੇ ਮਹਾਰਾਜ ਰਾਜਾ ਅੱਗੇ ਇਹ ਆਖਣ ਲਈ ਆਈਂ ਹਾਂ ਕਿਉਂ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਦਾਸੀ ਨੇ ਆਖਿਆ ਕਿ ਮੈਂ ਆਪ ਰਾਜਾ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਰਾਜਾ ਆਪਣੀ ਦਾਸੀ ਦੀ ਬੇਨਤੀ ਅਨੁਸਾਰ ਕਰੇ?
Nunc igitur veni, ut loquar ad dominum meum regem verbum hoc, præsente populo. Et dixit ancilla tua: Loquar ad regem, si quo modo faciat rex verbum ancillæ suæ.
16 ੧੬ ਕਿਉਂ ਜੋ ਰਾਜਾ ਜ਼ਰੂਰ ਸੁਣ ਕੇ ਆਪਣੀ ਦਾਸੀ ਨੂੰ ਉਸ ਮਨੁੱਖ ਦੇ ਹੱਥੋਂ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਪਰਮੇਸ਼ੁਰ ਦੇ ਦਿੱਤੇ ਹੋਏ ਭਾਗ ਵਿੱਚੋਂ ਕੱਢ ਕੇ ਮਾਰਨਾ ਚਾਹੁੰਦੇ ਹਨ, ਛੁਡਾਵੇਗਾ।
Et audivit rex, ut liberaret ancillam suam de manu omnium, qui volebant de hereditate Dei delere me, et filium meum simul.
17 ੧੭ ਤਦ ਤੁਹਾਡੀ ਦਾਸੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਦੀ ਗੱਲ ਸੁਖਦਾਇਕ ਹੋਵੇਗੀ ਕਿਉਂ ਜੋ ਮੇਰਾ ਰਾਜਾ ਭਲਿਆਈ ਅਤੇ ਬੁਰਿਆਈ ਦੇ ਪਰਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ!
Dicat ergo ancilla tua, ut fiat verbum domini mei regis sicut sacrificium. Sicut enim Angelus Dei, sic est Dominus meus rex, ut nec benedictione, nec maledictione moveatur: unde et Dominus Deus tuus est tecum.
18 ੧੮ ਤਦ ਰਾਜਾ ਨੇ ਉਸ ਇਸਤਰੀ ਨੂੰ ਆਖਿਆ ਜਿਹੜੀ ਗੱਲ ਮੈਂ ਪੁੱਛਦਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ, ਤਦ ਉਸ ਇਸਤਰੀ ਨੇ ਕਿਹਾ, ਜੀ ਮਹਾਰਾਜ ਰਾਜਾ, ਦੱਸੋ
Et respondens rex, dixit ad mulierem: Ne abscondas a me verbum, quod te interrogo. Dixitque ei mulier: Loquere domine mi rex.
19 ੧੯ ਸੋ ਰਾਜਾ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ?
Et ait rex: Numquid manus Ioab tecum est in omnibus istis? Respondit mulier, et ait: Per salutem animæ tuæ, domine mi rex, nec ad sinistram, nec ad dexteram est ex omnibus his, quæ locutus est dominus meus rex: servus enim tuus Ioab, ipse præcepit mihi, et ipse posuit in os ancillæ tuæ omnia verba hæc.
20 ੨੦ ਉਸ ਇਸਤਰੀ ਨੇ ਉੱਤਰ ਦੇ ਕੇ ਆਖਿਆ ਤੁਹਾਡੀ ਜਾਨ ਦੀ ਸਹੁੰ, ਹੇ ਮੇਰੇ ਮਹਾਰਾਜ ਰਾਜਾ, ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਹਾਰਾਜ ਰਾਜਾ ਨੇ ਆਖੀਆਂ ਹਨ ਸੱਜੇ ਜਾਂ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਸੇਵਕ ਯੋਆਬ ਨੇ ਹੀ ਮੈਨੂੰ ਆਗਿਆ ਦਿੱਤੀਆਂ ਸੀ ਅਤੇ ਉਸ ਨੇ ਇਹ ਸਭ ਗੱਲਾਂ ਤੁਹਾਡੀ ਦਾਸੀ, ਤੇਰੇ ਦਾਸ ਯੋਆਬ ਨੇ ਇਹ ਕੰਮ ਇਸ ਕਰਕੇ ਕੀਤਾ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।
Ut verterem figuram sermonis huius, servus tuus Ioab præcepit istud: tu autem domine mi rex, sapiens es, sicut habet sapientiam Angelus Dei, ut intelligas omnia super terram.
21 ੨੧ ਤਦ ਰਾਜਾ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਇਹ ਕੰਮ ਕਰਦਾ ਹਾਂ! ਤੂੰ ਜਾ ਅਤੇ ਉਸ ਜੁਆਨ ਅਬਸ਼ਾਲੋਮ ਨੂੰ ਮੋੜ ਲਿਆ।
Et ait rex ad Ioab: Ecce placatus feci verbum tuum: vade ergo, et revoca puerum Absalom.
22 ੨੨ ਤਦ ਯੋਆਬ ਧਰਤੀ ਉੱਤੇ ਮੂੰਹ ਭਾਰ ਡਿੱਗ ਪਿਆ ਅਤੇ ਮੱਥਾ ਟੇਕ ਕੇ ਰਾਜਾ ਨੂੰ ਧੰਨ ਆਖਿਆ। ਤਦ ਯੋਆਬ ਬੋਲਿਆ, ਹੇ ਮੇਰੇ ਮਹਾਰਾਜਾ, ਅੱਜ ਤੁਹਾਡਾ ਸੇਵਕ ਜਾਣ ਗਿਆ ਹੈ ਕਿ ਤੁਹਾਡੀ, ਮੇਰੇ ਉੱਤੇ ਕਿਰਪਾ ਦੀ ਨਜ਼ਰ ਹੈ, ਇਸ ਲਈ ਜੋ ਰਾਜਾ ਨੇ ਆਪਣੇ ਸੇਵਕ ਦੀ ਬੇਨਤੀ ਮੰਨ ਲਈ ਹੈ।
Cadensque Ioab super faciem suam in terram, adoravit, et benedixit regi: et dixit Ioab: Hodie intellexit sevus tuus, quia inveni gratiam in oculis tuis, domine mi rex: fecisti enim sermonem servi tui.
23 ੨੩ ਫਿਰ ਯੋਆਬ ਉੱਠਿਆ ਅਤੇ ਗਸ਼ੂਰ ਨੂੰ ਜਾ ਕੇ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲੈ ਆਇਆ।
Surrexit ergo Ioab et abiit in Gessur, et adduxit Absalom in Ierusalem.
24 ੨੪ ਤਦ ਰਾਜਾ ਨੇ ਆਖਿਆ, ਉਹ ਆਪਣੇ ਘਰ ਮੁੜ ਜਾਏ ਮੇਰਾ ਮੂੰਹ ਨਾ ਵੇਖੇ! ਸੋ ਅਬਸ਼ਾਲੋਮ ਆਪਣੇ ਘਰ ਗਿਆ ਅਤੇ ਰਾਜਾ ਦਾ ਮੂੰਹ ਨਾ ਵੇਖਿਆ।
Dixit autem rex: Revertatur in domum suam, et faciem meam non videat. Reversus est itaque Absalom in domum suam, et faciem regis non vidit.
25 ੨੫ ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਅਬਸ਼ਾਲੋਮ ਦੇ ਵਰਗਾ ਸੁਹੱਪਣ ਦੇ ਕਾਰਨ ਪ੍ਰਸ਼ੰਸਾ ਦੇ ਜੋਗ ਨਹੀਂ ਸੀ ਕਿਉਂ ਜੋ ਉਹ ਦੇ ਪੈਰਾਂ ਦੀ ਤਲੀ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੋਈ ਕਮੀ ਨਹੀਂ ਸੀ।
Porro sicut Absalom, vir non erat pulcher in omni Israel, et decorus nimis: a vestigio pedis usque ad verticem non erat in eo ulla macula.
26 ੨੬ ਸਾਲ ਦੇ ਅੰਤ ਵਿੱਚ ਉਹ ਆਪਣੇ ਵਾਲ਼ ਕਟਾਉਂਦਾ ਸੀ ਕਿਉਂ ਜੋ ਉਸ ਦੇ ਵਾਲ਼ ਬਹੁਤ ਭਾਰੇ ਸਨ, ਇਸ ਕਰਕੇ ਉਨ੍ਹਾਂ ਨੂੰ ਕੱਟਦਾ ਸੀ ਅਤੇ ਆਪਣੇ ਸਿਰ ਦੇ ਵਾਲ਼ ਤੋਲਦਾ ਸੀ ਜੋ ਰਾਜਾ ਦੀ ਤੋਲ ਅਨੁਸਾਰ ਢਾਈ ਸੇਰ ਹੁੰਦੇ ਸਨ।
Et quando tondebat capillum (semel autem in anno tondebatur, quia gravabat eum cæsaries) ponderabat capillos capitis sui ducentis siclis, pondere publico.
27 ੨੭ ਅਬਸ਼ਾਲੋਮ ਦੇ ਤਿੰਨ ਪੁੱਤਰ ਪੈਦਾ ਹੋਏ ਅਤੇ ਇੱਕ ਧੀ ਸੀ ਜਿਸ ਦਾ ਨਾਮ ਤਾਮਾਰ ਸੀ। ਉਹ ਬਹੁਤ ਸੋਹਣੀ ਸੀ।
Nati sunt autem Absalom filii tres: et filia una nomine Thamar, elegantis formæ.
28 ੨੮ ਅਬਸ਼ਾਲੋਮ ਪੂਰੇ ਦੋ ਸਾਲ ਯਰੂਸ਼ਲਮ ਵਿੱਚ ਰਿਹਾ ਪਰ ਰਾਜਾ ਦਾ ਮੂੰਹ ਨਾ ਵੇਖਿਆ।
Mansitque Absalom in Ierusalem duobus annis, et faciem regis non vidit.
29 ੨੯ ਸੋ ਅਬਸ਼ਾਲੋਮ ਨੇ ਯੋਆਬ ਨੂੰ ਸੱਦਿਆ ਤਾਂ ਜੋ ਉਹ ਉਸ ਨੂੰ ਰਾਜਾ ਕੋਲ ਭੇਜੇ ਪਰ ਉਹ ਉਸ ਦੇ ਕੋਲ ਨਹੀਂ ਆਇਆ ਅਤੇ ਫਿਰ ਉਸ ਨੇ ਉਹ ਨੂੰ ਦੂਜੀ ਵਾਰ ਸੱਦਿਆ ਪਰ ਉਹ ਨਾ ਆਇਆ
Misit itaque ad Ioab, ut mitteret eum ad regem: qui noluit venire ad eum. Cumque secundo misisset, et ille noluisset venire ad eum,
30 ੩੦ ਤਦ ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, ਵੇਖੋ, ਯੋਆਬ ਦੇ ਖੇਤ ਜੋ ਮੇਰੇ ਖੇਤ ਦੇ ਨਜ਼ਦੀਕ ਹੈ ਅਤੇ ਉਸ ਵਿੱਚ ਜੌਂ ਦੀ ਫ਼ਸਲ ਤਿਆਰ ਹੈ, ਸੋ ਉਸ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਤਦ ਅਬਸ਼ਾਲੋਮ ਦੇ ਸੇਵਕਾਂ ਨੇ ਖੇਤ ਨੂੰ ਅੱਗ ਲਾ ਦਿੱਤੀ
dixit servis suis: Scitis agrum Ioab iuxta agrum meum, habentem messem hordei: ite igitur, et succendite eum igni. Succenderunt ergo servi Absalom segetem igni. Et venientes servi Ioab, scissis vestibus suis, dixerunt: Succenderunt servi Absalom partem agri igni.
31 ੩੧ ਤਦ ਯੋਆਬ ਉੱਠਿਆ ਅਤੇ ਅਬਸ਼ਾਲੋਮ ਦੇ ਘਰ ਆਇਆ ਅਤੇ ਉਹ ਨੂੰ ਆਖਿਆ, ਤੇਰੇ ਸੇਵਕਾਂ ਨੇ ਮੇਰੇ ਖੇਤ ਕਿਉਂ ਸਾੜ ਦਿੱਤੇ?
Surrexitque Ioab, et venit ad Absalom in domum eius, et dixit: Quare succenderunt servi tui segetem meam igni?
32 ੩੨ ਤਦ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੁਨੇਹਾ ਭੇਜਿਆ ਕਿ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਰਾਜਾ ਕੋਲ ਭੇਜਾਂ ਕਿ ਮੈਂ ਗਸ਼ੂਰ ਤੋਂ ਇੱਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ, ਸੋ ਹੁਣ ਰਾਜਾ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ।
Et respondit Absalom ad Ioab: Misi ad te obsecrans ut venires ad me, et mitterem te ad regem, et diceres ei: Quare veni de Gessur? melius mihi erat ibi esse: obsecro ergo ut videam faciem regis: quod si memor est iniquitatis meæ, interficiat me.
33 ੩੩ ਤਦ ਯੋਆਬ ਨੇ ਰਾਜਾ ਕੋਲ ਜਾ ਕੇ ਉਸ ਨੂੰ ਇਹ ਗੱਲ ਆਖੀ ਅਤੇ ਜਦ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਰਾਜਾ ਕੋਲ ਆਇਆ ਅਤੇ ਰਾਜਾ ਦੇ ਅੱਗੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਰਾਜਾ ਨੇ ਅਬਸ਼ਾਲੋਮ ਨੂੰ ਚੁੰਮਿਆ।
Ingressus itaque Ioab ad regem, nunciavit ei omnia: vocatusque est Absalom, et intravit ad regem, et adoravit super faciem terræ coram eo: osculatusque est rex Absalom.