< 2 ਸਮੂਏਲ 16 >

1 ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।
וְדָוִד עָבַר מְעַט מֵֽהָרֹאשׁ וְהִנֵּה צִיבָא נַעַר מְפִיבֹשֶׁת לִקְרָאתוֹ וְצֶמֶד חֲמֹרִים חֲבֻשִׁים וַעֲלֵיהֶם מָאתַיִם לֶחֶם וּמֵאָה צִמּוּקִים וּמֵאָה קַיִץ וְנֵבֶל יָֽיִן׃
2 ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ।
וַיֹּאמֶר הַמֶּלֶךְ אֶל־צִיבָא מָה־אֵלֶּה לָּךְ וַיֹּאמֶר צִיבָא הַחֲמוֹרִים לְבֵית־הַמֶּלֶךְ לִרְכֹּב (ולהלחם) [וְהַלֶּחֶם] וְהַקַּיִץ לֶאֱכוֹל הַנְּעָרִים וְהַיַּיִן לִשְׁתּוֹת הַיָּעֵף בַּמִּדְבָּֽר׃
3 ਰਾਜਾ ਨੇ ਪੁੱਛਿਆ, ਤੇਰੇ ਮਾਲਕ ਦਾ ਪੁੱਤਰ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ, ਵੇਖੋ, ਉਹ ਯਰੂਸ਼ਲਮ ਵਿੱਚ ਹੈ, ਕਿਉਂ ਜੋ ਉਹ ਆਖਦਾ ਹੈ ਕਿ ਇਸਰਾਏਲ ਦਾ ਘਰਾਣਾ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਵੇਗਾ।
וַיֹּאמֶר הַמֶּלֶךְ וְאַיֵּה בֶּן־אֲדֹנֶיךָ וַיֹּאמֶר צִיבָא אֶל־הַמֶּלֶךְ הִנֵּה יוֹשֵׁב בִּירֽוּשָׁלַ͏ִם כִּי אָמַר הַיּוֹם יָשִׁיבוּ לִי בֵּית יִשְׂרָאֵל אֵת מַמְלְכוּת אָבִֽי׃
4 ਤਦ ਰਾਜਾ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ, ਉਹ ਸਭ ਕੁਝ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਮੈਂ ਤੁਹਾਡੇ ਅੱਗੇ ਗੋਡੇ ਨਿਵਾਉਂਦਾ ਹਾਂ, ਮੇਰੇ ਮਹਾਰਾਜ ਰਾਜਾ ਦੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੋਵੇ।
וַיֹּאמֶר הַמֶּלֶךְ לְצִבָא הִנֵּה לְךָ כֹּל אֲשֶׁר לִמְפִיבֹשֶׁת וַיֹּאמֶר צִיבָא הִֽשְׁתַּחֲוֵיתִי אֶמְצָא־חֵן בְּעֵינֶיךָ אֲדֹנִי הַמֶּֽלֶךְ׃
5 ਫਿਰ ਉੱਥੋਂ ਦਾਊਦ ਰਾਜਾ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੇ ਵਿੱਚੋਂ ਇੱਕ ਮਨੁੱਖ ਨਿੱਕਲਿਆ ਜੋ ਗੇਰਾ ਦਾ ਪੁੱਤਰ ਸ਼ਿਮਈ ਸੀ ਅਤੇ ਉਹ ਸਰਾਪ ਦਿੰਦਾ ਹੋਇਆ ਤੁਰਿਆ ਜਾਂਦਾ ਸੀ।
וּבָא הַמֶּלֶךְ דָּוִד עַד־בַּחוּרִים וְהִנֵּה מִשָּׁם אִישׁ יוֹצֵא מִמִּשְׁפַּחַת בֵּית־שָׁאוּל וּשְׁמוֹ שִׁמְעִי בֶן־גֵּרָא יֹצֵא יָצוֹא וּמְקַלֵּֽל׃
6 ਉਸ ਨੇ ਦਾਊਦ ਉੱਤੇ ਅਤੇ ਦਾਊਦ ਰਾਜਾ ਦੇ ਸਾਰਿਆਂ ਸੇਵਕਾਂ ਨੂੰ ਵੱਟੇ ਮਾਰੇ ਅਤੇ ਉਸ ਵੇਲੇ ਸਾਰੇ ਸੂਰਮੇ ਅਤੇ ਸਾਰੇ ਲੋਕ ਉਹ ਦੇ ਸੱਜੇ ਖੱਬੇ ਸਨ।
וַיְסַקֵּל בָּֽאֲבָנִים אֶת־דָּוִד וְאֶת־כׇּל־עַבְדֵי הַמֶּלֶךְ דָּוִד וְכׇל־הָעָם וְכׇל־הַגִּבֹּרִים מִימִינוֹ וּמִשְּׂמֹאלֽוֹ׃
7 ਸ਼ਿਮਈ ਸਰਾਪ ਦਿੰਦਾ ਹੋਇਆ ਇਹ ਆਖਦਾ ਸੀ, ਨਿੱਕਲ ਆ, ਤੂੰ ਨਿੱਕਲ ਆ, ਹੇ ਖੂਨੀ ਮਨੁੱਖ! ਹੇ ਦੁਸ਼ਟ ਮਨੁੱਖ!
וְכֹה־אָמַר שִׁמְעִי בְּקַֽלְלוֹ צֵא צֵא אִישׁ הַדָּמִים וְאִישׁ הַבְּלִיָּֽעַל׃
8 ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖੂਨ ਨੂੰ ਤੇਰੇ ਉੱਤੇ ਮੋੜ ਦਿੱਤਾ ਹੈ, ਜਿਸ ਦੇ ਸਥਾਨ ਤੇ ਤੂੰ ਰਾਜਾ ਬਣਿਆ ਹੈਂ ਅਤੇ ਯਹੋਵਾਹ ਨੇ ਤੇਰਾ ਰਾਜ, ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਹੈ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ, ਕਿਉਂ ਜੋ ਤੂੰ ਖੂਨੀ ਮਨੁੱਖ ਹੈਂ!
הֵשִׁיב עָלֶיךָ יְהֹוָה כֹּל ׀ דְּמֵי בֵית־שָׁאוּל אֲשֶׁר מָלַכְתָּ תַּחְתָּו וַיִּתֵּן יְהֹוָה אֶת־הַמְּלוּכָה בְּיַד אַבְשָׁלוֹם בְּנֶךָ וְהִנְּךָ בְּרָעָתֶךָ כִּי אִישׁ דָּמִים אָֽתָּה׃
9 ਤਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਰਾਜਾ ਨੂੰ ਆਖਿਆ, ਇਹ ਮਰਿਆ ਹੋਇਆ ਕੁੱਤਾ ਕਿਉਂ ਮੇਰੇ ਮਹਾਰਾਜ ਨੂੰ ਸਰਾਪ ਦੇਵੇ? ਜੇ ਹੁਕਮ ਕਰੋ ਤਾਂ ਮੈਂ ਉਸਦਾ ਸਿਰ ਵੱਢ ਦੇਵਾਂ!
וַיֹּאמֶר אֲבִישַׁי בֶּן־צְרוּיָה אֶל־הַמֶּלֶךְ לָמָּה יְקַלֵּל הַכֶּלֶב הַמֵּת הַזֶּה אֶת־אֲדֹנִי הַמֶּלֶךְ אֶעְבְּרָה־נָּא וְאָסִירָה אֶת־רֹאשֽׁוֹ׃
10 ੧੦ ਰਾਜਾ ਨੇ ਆਖਿਆ, ਹੇ ਸਰੂਯਾਹ ਦੇ ਪੁੱਤਰੋਂ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ, ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਕਿ ਦਾਊਦ ਨੂੰ ਸਰਾਪ ਦੇ। ਫਿਰ ਕੌਣ ਆਖ ਸਕਦਾ ਹੈ ਕਿ ਤੂੰ ਅਜਿਹਾ ਕਿਉਂ ਕੀਤਾ?
וַיֹּאמֶר הַמֶּלֶךְ מַה־לִּי וְלָכֶם בְּנֵי צְרֻיָה (כי) [כֹּה] יְקַלֵּל (וכי) [כִּי] יְהֹוָה אָמַר לוֹ קַלֵּל אֶת־דָּוִד וּמִי יֹאמַר מַדּוּעַ עָשִׂיתָה כֵּֽן׃
11 ੧੧ ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, ਵੇਖੋ, ਮੇਰਾ ਪੁੱਤਰ ਹੀ, ਜੋ ਮੈਥੋਂ ਜੰਮਿਆ ਸੀ ਮੈਨੂੰ ਮਾਰਨ ਨੂੰ ਫਿਰਦਾ ਹੈ, ਤਾਂ ਭਲਾ, ਇਹ ਬਿਨਯਾਮੀਨੀ ਹੁਣ ਅਜਿਹਾ ਨਾ ਕਰੇਗਾ? ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ।
וַיֹּאמֶר דָּוִד אֶל־אֲבִישַׁי וְאֶל־כׇּל־עֲבָדָיו הִנֵּה בְנִי אֲשֶׁר־יָצָא מִמֵּעַי מְבַקֵּשׁ אֶת־נַפְשִׁי וְאַף כִּֽי־עַתָּה בֶּן־הַיְמִינִי הַנִּחוּ לוֹ וִֽיקַלֵּל כִּי אָמַר־לוֹ יְהֹוָֽה׃
12 ੧੨ ਕੀ ਪਤਾ, ਯਹੋਵਾਹ ਉਸ ਬੁਰਿਆਈ ਵੱਲ ਵੇਖੇ, ਜੋ ਮੇਰੇ ਉੱਤੇ ਆਈ ਹੈ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਬਦਲੇ ਮੇਰੇ ਨਾਲ ਭਲਿਆਈ ਕਰੇ?
אוּלַי יִרְאֶה יְהֹוָה (בעוני) [בְּעֵינִי] וְהֵשִׁיב יְהֹוָה לִי טוֹבָה תַּחַת קִלְלָתוֹ הַיּוֹם הַזֶּֽה׃
13 ੧੩ ਜਿਸ ਵੇਲੇ ਦਾਊਦ ਅਤੇ ਉਸ ਦੇ ਲੋਕ ਰਾਹ ਦੇ ਵਿੱਚ ਤੁਰੇ ਜਾਂਦੇ ਸਨ, ਤਦ ਸ਼ਿਮਈ ਪਰਬਤ ਦੇ ਬੰਨ੍ਹੇ ਉੱਤੇ ਉਸ ਦੇ ਨਾਲ ਲੰਘ ਰਿਹਾ ਸੀ, ਅਤੇ ਉਹ ਸਰਾਪ ਦਿੰਦਾ ਜਾਂਦਾ ਸੀ, ਉਸ ਦੀ ਵੱਲ ਵੱਟੇ ਮਾਰਦਾ ਅਤੇ ਮਿੱਟੀ ਸੁੱਟਦਾ ਸੀ।
וַיֵּלֶךְ דָּוִד וַאֲנָשָׁיו בַּדָּרֶךְ וְשִׁמְעִי הֹלֵךְ בְּצֵלַע הָהָר לְעֻמָּתוֹ הָלוֹךְ וַיְקַלֵּל וַיְסַקֵּל בָּאֲבָנִים לְעֻמָּתוֹ וְעִפַּר בֶּעָפָֽר׃
14 ੧੪ ਰਾਜਾ ਅਤੇ ਉਹ ਦੇ ਨਾਲ ਦੇ ਸਾਰੇ ਥੱਕੇ ਹੋਏ ਸਨ ਅਤੇ ਉੱਥੇ ਉਨ੍ਹਾਂ ਨੇ ਆਰਾਮ ਕੀਤਾ।
וַיָּבֹא הַמֶּלֶךְ וְכׇל־הָעָם אֲשֶׁר־אִתּוֹ עֲיֵפִים וַיִּנָּפֵשׁ שָֽׁם׃
15 ੧੫ ਅਬਸ਼ਾਲੋਮ ਅਤੇ ਉਹ ਦੇ ਸਾਰੇ ਲੋਕ ਅਰਥਾਤ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ ਅਤੇ ਅਹੀਥੋਫ਼ਲ ਉਸ ਦੇ ਨਾਲ ਸੀ।
וְאַבְשָׁלוֹם וְכׇל־הָעָם אִישׁ יִשְׂרָאֵל בָּאוּ יְרוּשָׁלָ͏ִם וַאֲחִיתֹפֶל אִתּֽוֹ׃
16 ੧੬ ਤਦ ਅਜਿਹਾ ਹੋਇਆ ਕਿ ਜਦ ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਰਾਜਾ ਜੀਉਂਦਾ ਰਹੇ, ਰਾਜਾ ਜੀਉਂਦਾ ਰਹੇ!
וַיְהִי כַּאֲשֶׁר־בָּא חוּשַׁי הָאַרְכִּי רֵעֶה דָוִד אֶל־אַבְשָׁלוֹם וַיֹּאמֶר חוּשַׁי אֶל־אַבְשָׁלוֹם יְחִי הַמֶּלֶךְ יְחִי הַמֶּֽלֶךְ׃
17 ੧੭ ਅਬਸ਼ਾਲੋਮ ਨੇ ਹੂਸ਼ਈ ਨੂੰ ਆਖਿਆ, ਭਲਾ, ਤੂੰ ਆਪਣੇ ਮਿੱਤਰ ਉੱਤੇ ਇਹੋ ਕਿਰਪਾ ਕੀਤੀ? ਤੂੰ ਆਪਣੇ ਮਿੱਤਰ ਨਾਲ ਕਿਉਂ ਨਹੀਂ ਗਿਆ?
וַיֹּאמֶר אַבְשָׁלוֹם אֶל־חוּשַׁי זֶה חַסְדְּךָ אֶת־רֵעֶךָ לָמָּה לֹא־הָלַכְתָּ אֶת־רֵעֶֽךָ׃
18 ੧੮ ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਅਜਿਹਾ ਨਹੀਂ ਹੈ, ਸਗੋਂ ਜਿਸ ਨੂੰ ਯਹੋਵਾਹ ਅਤੇ ਇਹ ਲੋਕ ਅਤੇ ਇਸਰਾਏਲ ਦੇ ਸਾਰੇ ਮਨੁੱਖ ਚੁਣ ਲੈਣ ਮੈਂ ਉਸੇ ਦਾ ਹੋਵਾਂਗਾ ਅਤੇ ਉਸ ਦੇ ਨਾਲ ਰਹਾਂਗਾ।
וַיֹּאמֶר חוּשַׁי אֶל־אַבְשָׁלֹם לֹא כִּי אֲשֶׁר בָּחַר יְהֹוָה וְהָעָם הַזֶּה וְכׇל־אִישׁ יִשְׂרָאֵל (לא) [לוֹ] אֶהְיֶה וְאִתּוֹ אֵשֵֽׁב׃
19 ੧੯ ਫਿਰ ਮੈਂ ਕਿਸ ਦੀ ਸੇਵਾ ਟਹਿਲ ਕਰਾਂ? ਭਲਾ, ਉਹ ਦੇ ਪੁੱਤਰ ਦੀ ਨਹੀਂ, ਜਿਵੇਂ ਮੈਂ ਤੁਹਾਡੇ ਪਿਤਾ ਦੇ ਅੱਗੇ ਸੇਵਾ ਟਹਿਲ ਕੀਤੀ, ਉਸੇ ਤਰ੍ਹਾਂ ਤੁਹਾਡੇ ਅੱਗੇ ਵੀ ਕਰਾਂਗਾ।
וְהַשֵּׁנִית לְמִי אֲנִי אֶעֱבֹד הֲלוֹא לִפְנֵי בְנוֹ כַּאֲשֶׁר עָבַדְתִּי לִפְנֵי אָבִיךָ כֵּן אֶהְיֶה לְפָנֶֽיךָ׃
20 ੨੦ ਤਦ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਆਖਿਆ, ਤੁਸੀਂ ਆਪਸ ਵਿੱਚ ਸਲਾਹ ਕਰੋ ਜੋ ਅਸੀਂ ਕੀ ਕਰੀਏ?
וַיֹּאמֶר אַבְשָׁלוֹם אֶל־אֲחִיתֹפֶל הָבוּ לָכֶם עֵצָה מַֽה־נַּעֲשֶֽׂה׃
21 ੨੧ ਸੋ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਆਪਣੇ ਪਿਤਾ ਦੀਆਂ ਉਨ੍ਹਾਂ ਰਖ਼ੈਲਾਂ ਦੇ ਨਾਲ ਸੰਗ ਕਰ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ, ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਕਿ ਤੁਹਾਡਾ ਪਿਤਾ ਤੁਹਾਡੇ ਤੋਂ ਘਿਰਣਾ ਕਰਦਾ ਹੈ ਤਾਂ ਜੋ ਤੁਹਾਡੇ ਨਾਲ ਹਨ, ਉਨ੍ਹਾਂ ਸਾਰਿਆਂ ਦੇ ਹੱਥ ਤਕੜੇ ਹੋਣਗੇ।
וַיֹּאמֶר אֲחִיתֹפֶל אֶל־אַבְשָׁלֹם בּוֹא אֶל־פִּֽלַגְשֵׁי אָבִיךָ אֲשֶׁר הִנִּיחַ לִשְׁמוֹר הַבָּיִת וְשָׁמַע כׇּל־יִשְׂרָאֵל כִּֽי־נִבְאַשְׁתָּ אֶת־אָבִיךָ וְחָזְקוּ יְדֵי כׇּל־אֲשֶׁר אִתָּֽךְ׃
22 ੨੨ ਉਨ੍ਹਾਂ ਨੇ ਮਹਿਲ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਸਾਹਮਣੇ ਆਪਣੇ ਪਿਤਾ ਦੀਆਂ ਰਖ਼ੈਲਾਂ ਨਾਲ ਸੰਗ ਕੀਤਾ।
וַיַּטּוּ לְאַבְשָׁלוֹם הָאֹהֶל עַל־הַגָּג וַיָּבֹא אַבְשָׁלוֹם אֶל־פִּֽלַגְשֵׁי אָבִיו לְעֵינֵי כׇּל־יִשְׂרָאֵֽל׃
23 ੨੩ ਅਹੀਥੋਫ਼ਲ ਦੀ ਸਲਾਹ, ਜੋ ਉਹ ਉਨ੍ਹਾਂ ਦਿਨਾਂ ਵਿੱਚ ਦਿੰਦਾ ਸੀ, ਅਜਿਹੀ ਮੰਨੀ ਜਾਂਦੀ ਸੀ, ਜਾਣੋ ਜਿਵੇਂ ਕੋਈ ਪਰਮੇਸ਼ੁਰ ਦਾ ਬਚਨ ਪਾਉਂਦਾ ਹੈ। ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਇਸ ਤਰ੍ਹਾਂ ਦੀ ਸੀ।
וַעֲצַת אֲחִיתֹפֶל אֲשֶׁר יָעַץ בַּיָּמִים הָהֵם כַּאֲשֶׁר יִשְׁאַל־ [אִישׁ] בִּדְבַר הָאֱלֹהִים כֵּן כׇּל־עֲצַת אֲחִיתֹפֶל גַּם־לְדָוִד גַּם לְאַבְשָׁלֹֽם׃

< 2 ਸਮੂਏਲ 16 >