< 2 ਸਮੂਏਲ 17 >
1 ੧ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,
Achitòfel disse ad Assalonne: «Sceglierò dodicimila uomini: mi metterò ad inseguire Davide questa notte;
2 ੨ ਜਿਸ ਵੇਲੇ ਉਹ ਥੱਕਿਆ ਹੋਇਆ ਹੋਵੇ ਅਤੇ ਉਹ ਦੇ ਹੱਥ ਢਿੱਲੇ ਹੋਣ ਤਾਂ ਮੈਂ ਉਸ ਉੱਤੇ ਹਮਲਾ ਕਰਾਂਗਾ ਅਤੇ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਨਾਲ ਦੇ ਸਾਰੇ ਭੱਜ ਜਾਣਗੇ ਅਤੇ ਮੈਂ ਸਿਰਫ਼ ਰਾਜਾ ਨੂੰ ਹੀ ਮਾਰ ਲਵਾਂਗਾ।
gli piomberò addosso mentre egli è stanco e ha le braccia fiacche; lo spaventerò e tutta la gente che è con lui si darà alla fuga; io colpirò solo il re
3 ੩ ਸਾਰੇ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਸ ਨੂੰ ਤੁਸੀਂ ਲੱਭਦੇ ਹੋ ਅਤੇ ਇਨ੍ਹਾਂ ਸਾਰੇ ਲੋਕਾਂ ਦਾ ਮੁੜਨਾ ਇੱਕੋ ਜਿਹਾ ਹੀ ਹੈ ਅਤੇ ਸਾਰੇ ਲੋਕ ਸੁੱਖ-ਸਾਂਦ ਨਾਲ ਰਹਿਣਗੇ।
e ricondurrò a te tutto il popolo, come ritorna la sposa al marito. La vita di un solo uomo tu cerchi; la gente di lui rimarrà tranquilla».
4 ੪ ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਬਜ਼ੁਰਗਾਂ ਨੂੰ ਚੰਗੀ ਲੱਗੀ।
Questo parlare piacque ad Assalonne e a tutti gli anziani d'Israele.
5 ੫ ਉਸ ਵੇਲੇ ਅਬਸ਼ਾਲੋਮ ਨੇ ਆਖਿਆ, ਹੂਸ਼ਈ ਅਰਕੀ ਨੂੰ ਵੀ ਸੱਦ ਲਓ ਤਾਂ ਜੋ ਅਸੀਂ ਉਹ ਦੇ ਮੂੰਹੋਂ ਵੀ ਕੁਝ ਸੁਣੀਏ।
Ma Assalonne disse: «Chiamate anche Cusài l'Archita e sentiamo ciò che ha in bocca anche lui».
6 ੬ ਜਦ ਹੂਸ਼ਈ ਅਬਸ਼ਾਲੋਮ ਦੇ ਸਾਹਮਣੇ ਆਇਆ ਤਾਂ ਅਬਸ਼ਾਲੋਮ ਨੇ ਉਹ ਨੂੰ ਆਖਿਆ ਕਿ ਅਹੀਥੋਫ਼ਲ ਇਹ ਸਲਾਹ ਦਿੰਦਾ ਹੈ, ਸੋ ਅਸੀਂ ਅਜਿਹਾ ਕਰੀਏ ਜਾਂ ਨਹੀਂ? ਤੂੰ ਕੀ ਆਖਦਾ ਹੈਂ?
Quando Cusài fu giunto da Assalonne, questi gli disse: «Achitòfel ha parlato così e così; dobbiamo fare come ha detto lui? Se no, parla tu!».
7 ੭ ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦਿੱਤੀ ਹੈ, ਇਸ ਵੇਲੇ ਚੰਗੀ ਨਹੀਂ ਹੈ।
Cusài rispose ad Assalonne: «Questa volta il consiglio dato da Achitòfel non è buono».
8 ੮ ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ। ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ।
Cusài continuò: «Tu conosci tuo padre e i suoi uomini: sai che sono uomini valorosi e che hanno l'animo esasperato come un'orsa nella campagna quando le sono stati rapiti i figli; poi tuo padre è un guerriero e non passerà la notte con il popolo.
9 ੯ ਵੇਖੋ, ਜੋ ਉਹ ਹੁਣ ਕਿਸੇ ਖੋਹ ਵਿੱਚ ਜਾਂ ਕਿਸੇ ਹੋਰ ਸਥਾਨ ਥਾਂ ਵਿੱਚ ਲੁੱਕਿਆ ਹੋਵੇਗਾ ਅਤੇ ਜੇਕਰ ਪਹਿਲੇ ਹਮਲੇ ਵਿੱਚ ਹੀ ਇਨ੍ਹਾਂ ਲੋਕਾਂ ਵਿੱਚੋਂ ਕੁਝ ਮਾਰੇ ਜਾਣ ਤਾਂ ਸਾਰੇ ਸੁਣਨ ਵਾਲੇ ਇਹ ਆਖਣਗੇ ਕਿ ਅਬਸ਼ਾਲੋਮ ਦੇ ਲੋਕਾਂ ਵਿੱਚ ਵਾਢ ਪਾਈ ਗਈ।
A quest'ora egli è nascosto in qualche buca o in qualche altro luogo; se fin da principio cadranno alcuni dei tuoi, qualcuno lo verrà a sapere e si dirà: C'è stata una strage tra la gente che segue Assalonne.
10 ੧੦ ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ।
Allora il più valoroso, anche se avesse un cuore di leone, si avvilirà, perché tutto Israele sa che tuo padre è un prode e che i suoi uomini sono valorosi.
11 ੧੧ ਇਸ ਲਈ ਮੈਂ ਇਹ ਸਲਾਹ ਦਿੰਦਾ ਹਾਂ ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਕਰਨ ਲਈ ਜਾਓ।
Perciò io consiglio che tutto Israele, da Dan fino a Bersabea, si raduni presso di te, numeroso come la sabbia che è sulla riva del mare, e che tu vada in persona alla battaglia.
12 ੧੨ ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ।
Così lo raggiungeremo in qualunque luogo si troverà e gli piomberemo addosso come la rugiada cade sul suolo; di tutti i suoi uomini non ne scamperà uno solo.
13 ੧੩ ਜੇਕਰ ਉਹ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਰੱਸੀਆਂ ਲੈ ਕੇ ਉਸ ਸ਼ਹਿਰ ਨੂੰ ਚੜ੍ਹ ਜਾਣਗੇ ਅਤੇ ਅਸੀਂ ਉਹ ਨੂੰ ਨਦੀ ਵਿੱਚ ਅਜਿਹਾ ਖਿੱਚ ਲਿਆਵਾਂਗੇ, ਜੋ ਉੱਥੇ ਉੱਥੋਂ ਇੱਕ ਰੋੜਾ ਵੀ ਨਹੀਂ ਲੱਭੇਗਾ।
Se invece si ritira in qualche città, tutto Israele porterà corde a quella città e noi la trascineremo nella valle, così che non se ne trovi più nemmeno una pietruzza».
14 ੧੪ ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।
Assalonne e tutti gli Israeliti dissero: «Il consiglio di Cusài l'Archita è migliore di quello di Achitòfel». Il Signore aveva stabilito di mandare a vuoto il saggio consiglio di Achitòfel per far cadere la sciagura su Assalonne.
15 ੧੫ ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਸ ਤਰ੍ਹਾਂ ਸਲਾਹ ਦਿੱਤੀ ਹੈ,
Allora Cusài disse ai sacerdoti Zadòk ed Ebiatàr: «Achitòfel ha consigliato Assalonne e gli anziani d'Israele così e così, ma io ho consigliato in questo modo.
16 ੧੬ ਇਸ ਲੈ ਹੁਣ ਛੇਤੀ ਹੀ ਕਿਸੇ ਨੂੰ ਭੇਜ ਕੇ ਦਾਊਦ ਨੂੰ ਆਖੋ ਕਿ ਅੱਜ ਦੀ ਰਾਤ ਉਜਾੜ ਦੇ ਪੱਤਣ ਕੋਲ ਨਾ ਰਹੋ ਪਰ ਛੇਤੀ ਨਾਲ ਪਾਰ ਲੰਘ ਜਾਓ, ਅਜਿਹਾ ਨਾ ਹੋਵੇ ਕਿ ਰਾਜਾ ਤੇ ਉਹ ਦੇ ਨਾਲ ਦੇ ਸਭ ਲੋਕ ਨਿਗਲੇ ਜਾਣ।
Ora dunque mandate in fretta ad informare Davide e ditegli: Non passare la notte presso i guadi del deserto, ma passa subito dall'altra parte, perché non venga lo sterminio sul re e sulla gente che è con lui».
17 ੧੭ ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਤਾਂ ਜੋ ਉਨ੍ਹਾਂ ਦਾ ਆਉਣਾ-ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਦਾਸੀ ਨੇ ਉਨ੍ਹਾਂ ਨੂੰ ਜਾ ਕੇ ਦੱਸਿਆ। ਤਦ ਉਹ ਗਏ ਅਤੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ।
Ora Giònata e Achimaaz stavano presso En-Roghèl, in attesa che una schiava andasse a portare le notizie che essi dovevano andare a riferire al re Davide; perché non potevano farsi vedere ad entrare in città.
18 ੧੮ ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ।
Ma un giovane li vide e informò Assalonne. I due partirono di corsa e giunsero a Bacurìm a casa di un uomo che aveva nel cortile una cisterna.
19 ੧੯ ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।
Quelli vi si calarono e la donna di casa prese una coperta, la distese sulla bocca della cisterna e vi sparse grano pesto, così che non ci si accorgeva di nulla.
20 ੨੦ ਜਦ ਅਬਸ਼ਾਲੋਮ ਦੇ ਸੇਵਕ ਉਸ ਘਰ ਵਿੱਚ ਉਸ ਇਸਤਰੀ ਕੋਲ ਆਏ ਅਤੇ ਪੁੱਛਿਆ ਕਿ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਦ ਉਸ ਇਸਤਰੀ ਨੇ ਉਨ੍ਹਾਂ ਨੂੰ ਆਖਿਆ, ਉਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਉਨ੍ਹਾਂ ਨੇ ਉਹਨਾਂ ਨੂੰ ਜਾ ਕੇ ਲੱਭਿਆ ਪਰ ਜਦ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਮੁੜ ਆਏ।
I servi di Assalonne vennero in casa della donna e chiesero: «Dove sono Achimaaz e Giònata?». La donna rispose loro: «Hanno passato il serbatoio dell'acqua». Quelli si misero a cercarli, ma, non riuscendo a trovarli, tornarono a Gerusalemme.
21 ੨੧ ਜਦ ਉਹ ਮੁੜ ਗਏ ਤਾਂ ਉਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਜਾ ਕੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ ਅਤੇ ਉਹਨਾਂ ਨੇ ਦਾਊਦ ਨੂੰ ਆਖਿਆ, ਉੱਠੋ ਛੇਤੀ ਪਾਰ ਲੰਘ ਜਾਓ, ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਵਿਖੇ ਇਸ ਤਰ੍ਹਾਂ ਸਲਾਹ ਦਿੱਤੀ ਹੈ।
Quando costoro se ne furono partiti, i due uscirono dalla cisterna e andarono ad informare il re Davide. Gli dissero: «Muovetevi e passate in fretta l'acqua, perché così ha consigliato Achitòfel a vostro danno».
22 ੨੨ ਤਦ ਦਾਊਦ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਉੱਠੇ ਅਤੇ ਯਰਦਨ ਤੋਂ ਪਾਰ ਲੰਘ ਗਏ। ਸਵੇਰ ਹੁੰਦਿਆਂ ਤੱਕ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਰਿਹਾ ਸੀ, ਜੋ ਯਰਦਨ ਤੋਂ ਪਾਰ ਨਾ ਲੰਘਿਆ ਹੋਵੇ।
Allora Davide si mosse con tutta la sua gente e passò il Giordano. All'apparire del giorno, neppure uno era rimasto che non avesse passato il Giordano.
23 ੨੩ ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।
Achitòfel, vedendo che il suo consiglio non era stato seguito, sellò l'asino e partì per andare a casa sua nella sua città. Mise in ordine gli affari della casa e s'impiccò. Così morì e fu sepolto nel sepolcro di suo padre.
24 ੨੪ ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨ ਤੋਂ ਪਾਰ ਲੰਘ ਗਿਆ ਅਤੇ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ ਸਨ।
Davide era giunto a Macanàim, quando Assalonne passò il Giordano con tutti gli Israeliti.
25 ੨੫ ਅਬਸ਼ਾਲੋਮ ਨੇ ਯੋਆਬ ਦੇ ਸਥਾਨ ਤੇ ਅਮਾਸਾ ਨੂੰ ਸੈਨਾਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ, ਉਸ ਨੇ ਨਾਹਾਸ਼ ਦੀ ਧੀ ਅਬੀਗੈਲ ਨਾਲ ਜੋ ਯੋਆਬ ਦੀ ਮਾਂ ਅਤੇ ਸਰੂਯਾਹ ਦੀ ਭੈਣ ਸੀ, ਸੰਗ ਕੀਤਾ ਸੀ।
Assalonne aveva posto a capo dell'esercito Amasà invece di Ioab. Amasà era figlio di un uomo chiamato Itrà l'Ismaelita, il quale si era unito a Abigàl, figlia di Iesse e sorella di Zeruià, madre di Ioab.
26 ੨੬ ਇਸਰਾਏਲ ਅਤੇ ਅਬਸ਼ਾਲੋਮ ਨੇ ਗਿਲਆਦ ਦੇ ਦੇਸ਼ ਵਿੱਚ ਤੰਬੂ ਲਾਏ।
Israele e Assalonne si accamparono nel paese di Gàlaad.
27 ੨੭ ਜਦ ਦਾਊਦ ਮਹਨਇਮ ਵਿੱਚ ਪਹੁੰਚਿਆ ਤਾਂ ਅਜਿਹਾ ਹੋਇਆ ਕਿ ਨਾਹਾਸ਼ ਦਾ ਪੁੱਤਰ ਸ਼ੋਬੀ ਅੰਮੋਨੀਆਂ ਦੇ ਰੱਬਾਹ ਤੋਂ ਅਤੇ ਅੰਮੀਏਲ ਦਾ ਪੁੱਤਰ ਮਾਕੀਰ ਲੋ-ਦੇਬਾਰ ਤੋਂ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ
Quando Davide fu giunto a Macanàim, Sobì, figlio di Nacàs che era da Rabbà, città degli Ammoniti, Machìr, figlio di Ammiel da Lodebàr, e Barzillài, il Galaadita di Roghelìm,
28 ੨੮ ਮੰਜੇ, ਤਸਲੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨਿਆ ਹੋਇਆ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ,
portarono letti e tappeti, coppe e vasi di terracotta, grano, orzo, farina, grano arrostito, fave, lenticchie,
29 ੨੯ ਸ਼ਹਿਦ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ, ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਲੋਕ ਉਜਾੜ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹੋਣਗੇ।
miele, latte acido e formaggi di pecora e di vacca, per Davide e per la sua gente perché mangiassero; infatti dicevano: «Questa gente ha patito fame, stanchezza e sete nel deserto».