< 2 ਸਮੂਏਲ 18 >
1 ੧ ਦਾਊਦ ਨੇ ਉਨ੍ਹਾਂ ਲੋਕਾਂ ਦਾ ਜੋ ਉਸ ਦੇ ਨਾਲ ਇਕੱਠੇ ਸਨ, ਲੇਖਾ ਕੀਤਾ ਅਤੇ ਉਨ੍ਹਾਂ ਦੇ ਹਜ਼ਾਰਾਂ ਉੱਤੇ ਪ੍ਰਧਾਨ ਅਤੇ ਸੈਂਕੜਿਆਂ ਉੱਤੇ ਪ੍ਰਧਾਨ ਨਿਯੁਕਤ ਕਰ ਦਿੱਤੇ।
David counted the people who were with him, and set captains of thousands and captains of hundreds over them.
2 ੨ ਦਾਊਦ ਨੇ ਲੋਕਾਂ ਦੀ ਇੱਕ ਤਿਹਾਈ ਯੋਆਬ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਗਿੱਤੀ ਇੱਤਈ ਦੇ ਹੱਥ ਕਰਕੇ ਉਨ੍ਹਾਂ ਨੂੰ ਬਾਹਰ ਭੇਜਿਆ। ਤਦ ਰਾਜਾ ਨੇ ਲੋਕਾਂ ਨੂੰ ਆਖਿਆ, ਮੈਂ ਵੀ ਜ਼ਰੂਰ ਤੁਹਾਡੇ ਨਾਲ ਚੱਲਾਂਗਾ।
David sent the people out, a third part under the hand of Joab, and a third part under the hand of Abishai the son of Zeruiah, Joab’s brother, and a third part under the hand of Ittai the Gittite. The king said to the people, “I will also surely go out with you myself.”
3 ੩ ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ, ਪਰ ਹੁਣ ਤੁਸੀਂ ਸਾਡੇ ਲਈ ਦਸ ਹਜ਼ਾਰ ਮਨੁੱਖਾਂ ਵਰਗੇ ਹੋ। ਸੋ ਹੁਣ ਚੰਗੀ ਗੱਲ ਇਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ।
But the people said, “You shall not go out, for if we flee away, they will not care for us, neither if half of us die, will they care for us. But you are worth ten thousand of us. Therefore now it is better that you are ready to help us out of the city.”
4 ੪ ਤਦ ਰਾਜਾ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਕਰਾਂਗਾ। ਸੋ ਰਾਜਾ ਸ਼ਹਿਰ ਦੇ ਫਾਟਕ ਦੇ ਕੋਲ ਖੜ੍ਹਾ ਹੋ ਗਿਆ ਅਤੇ ਸਾਰੇ ਲੋਕ ਸੌ-ਸੌ ਅਤੇ ਹਜ਼ਾਰ-ਹਜ਼ਾਰ ਕਰ ਕੇ ਨਿੱਕਲ ਪਏ।
The king said to them, “I will do what seems best to you.” The king stood beside the gate, and all the people went out by hundreds and by thousands.
5 ੫ ਉਸ ਵੇਲੇ ਰਾਜਾ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਕਿ ਮੇਰੇ ਕਾਰਨ ਉਸ ਜਵਾਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਰਾਜਾ ਨੇ ਸਾਰੇ ਪ੍ਰਧਾਨਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ।
The king commanded Joab and Abishai and Ittai, saying, “Deal gently for my sake with the young man Absalom.” All the people heard when the king commanded all the captains concerning Absalom.
6 ੬ ਲੋਕ ਮੈਦਾਨ ਦੇ ਵਿੱਚ ਨਿੱਕਲ ਕੇ ਇਸਰਾਏਲ ਦਾ ਸਾਹਮਣਾ ਕਰਨ ਲਈ ਆਏ ਅਤੇ ਇਫ਼ਰਾਈਮ ਨਾਮ ਦੇ ਜੰਗਲ ਵਿੱਚ ਲੜਾਈ ਹੋਈ।
So the people went out into the field against Israel; and the battle was in the forest of Ephraim.
7 ੭ ਇਸਰਾਏਲ ਦੇ ਲੋਕ ਦਾਊਦ ਦੇ ਸੇਵਕਾਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ ਵੀਹ ਹਜ਼ਾਰ ਮਨੁੱਖਾਂ ਦੀ ਡਾਢੀ ਮਾਰ ਹੋਈ।
The people of Israel were struck there before David’s servants, and there was a great slaughter there that day of twenty thousand men.
8 ੮ ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ਼ ਵਿੱਚ ਫੈਲ ਗਈ, ਜਿਹੜੇ ਜੰਗਲ ਵਿੱਚ ਨਾਸ ਹੋਏ ਉਨ੍ਹਾਂ ਨਾਲੋਂ ਬਹੁਤ ਜਿਆਦਾ ਸਨ, ਜਿਹੜੇ ਤਲਵਾਰ ਨਾਲ ਮਾਰੇ ਗਏ।
For the battle was there spread over the surface of all the country, and the forest devoured more people that day than the sword devoured.
9 ੯ ਉਸ ਵੇਲੇ ਅਬਸ਼ਾਲੋਮ ਦਾਊਦ ਦੇ ਸੇਵਕਾਂ ਨੂੰ ਟੱਕਰ ਗਿਆ। ਅਬਸ਼ਾਲੋਮ ਇੱਕ ਖੱਚਰ ਉੱਤੇ ਚੜ੍ਹਿਆ ਹੋਇਆ ਸੀ। ਅਤੇ ਉਹ ਖੱਚਰ ਇੱਕ ਵੱਡੇ ਬਲੂਤ ਦੇ ਬਿਰਛ ਦੇ ਮੋਟੇ ਟਾਹਣੇ ਹੇਠੋਂ ਲੰਘੀ। ਤਦ ਉਹ ਦਾ ਸਿਰ ਬਲੂਤ ਵਿੱਚ ਫਸ ਗਿਆ ਅਤੇ ਉਹ ਆਕਾਸ਼ ਅਤੇ ਧਰਤੀ ਦੇ ਵਿਚਕਾਰ ਲਟਕਦਾ ਰਹਿ ਗਿਆ ਅਤੇ ਖੱਚਰ ਉਹ ਦੇ ਹੇਠੋਂ ਨਿੱਕਲ ਕੇ ਚੱਲੀ ਗਈ।
Absalom happened to meet David’s servants. Absalom was riding on his mule, and the mule went under the thick boughs of a great oak; and his head caught hold of the oak, and he was hanging between the sky and earth; and the mule that was under him went on.
10 ੧੦ ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖ਼ਬਰ ਦੱਸੀ ਕਿ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਨਾਲ ਫਸਿਆ ਹੋਇਆ ਵੇਖਿਆ!
A certain man saw it, and told Joab, and said, “Behold, I saw Absalom hanging in an oak.”
11 ੧੧ ਤਦ ਯੋਆਬ ਨੇ ਉਸ ਨੂੰ ਜਿਸ ਨੇ ਉਹ ਨੂੰ ਖ਼ਬਰ ਦੱਸੀ ਸੀ ਆਖਿਆ ਵਾਹ! ਤੂੰ ਉਹ ਨੂੰ ਵੇਖਿਆ ਅਤੇ ਉਹ ਨੂੰ ਮਾਰ ਕੇ ਧਰਤੀ ਦੇ ਉੱਤੇ ਕਿਉਂ ਨਾ ਸੁੱਟ ਦਿੱਤਾ? ਤਾਂ ਮੈਂ ਤੈਨੂੰ ਦਸ ਟੁੱਕੜੇ ਚਾਂਦੀ ਅਤੇ ਇੱਕ ਪੇਟੀ ਦਿੰਦਾ।
Joab said to the man who told him, “Behold, you saw it, and why didn’t you strike him there to the ground? I would have given you ten pieces of silver and a sash.”
12 ੧੨ ਉਸ ਮਨੁੱਖ ਨੇ ਯੋਆਬ ਨੂੰ ਆਖਿਆ, ਭਾਵੇਂ ਤੂੰ ਹਜ਼ਾਰ ਟੁੱਕੜੇ ਚਾਂਦੀ ਮੇਰੇ ਹੱਥ ਵਿੱਚ ਤੋਲ ਕੇ ਦਿੰਦਾ ਤਾਂ ਵੀ ਮੈਂ ਰਾਜਾ ਦੇ ਪੁੱਤਰ ਉੱਤੇ ਹੱਥ ਨਾ ਚੁੱਕਦਾ ਕਿਉਂ ਜੋ ਰਾਜਾ ਨੇ ਸਾਨੂੰ ਲੋਕਾਂ ਦੇ ਸੁਣਦਿਆਂ ਤੈਨੂੰ ਅਤੇ ਅਬੀਸ਼ਈ ਅਤੇ ਇੱਤਈ ਨੂੰ ਆਖਿਆ ਸੀ ਕਿ ਧਿਆਨ ਰੱਖਣਾ ਜੋ ਅਬਸ਼ਾਲੋਮ ਜੁਆਨ ਨੂੰ ਕੋਈ ਨਾ ਛੂਹੇ।
The man said to Joab, “Though I should receive a thousand pieces of silver in my hand, I still wouldn’t stretch out my hand against the king’s son; for in our hearing the king commanded you and Abishai and Ittai, saying, ‘Beware that no one touch the young man Absalom.’
13 ੧੩ ਜੇ ਮੈਂ ਅਜਿਹਾ ਕਰਦਾ ਤਾਂ ਆਪਣੇ ਪ੍ਰਾਣਾਂ ਨਾਲ ਛਲ ਕਰਦਾ ਕਿਉਂ ਜੋ ਪਾਤਸ਼ਾਹ ਕੋਲੋਂ ਕੋਈ ਗੱਲ ਲੁਕੀ ਹੋਈ ਨਹੀਂ ਰਹਿੰਦੀ ਸਗੋਂ ਤੂੰ ਵੀ ਮੇਰੇ ਨਾਲ ਵੈਰ ਕਰਦਾ।
Otherwise, if I had dealt falsely against his life (and there is no matter hidden from the king), then you yourself would have set yourself against me.”
14 ੧੪ ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਜਿਆਦਾ ਸਮਾਂ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਬਲੂਤ ਦੇ ਵਿਚਕਾਰ ਜੀਉਂਦਾ ਹੀ ਸੀ, ਧਸਾ ਦਿੱਤੇ।
Then Joab said, “I’m not going to wait like this with you.” He took three darts in his hand and thrust them through Absalom’s heart while he was still alive in the middle of the oak.
15 ੧੫ ਦਸਾਂ ਜੁਆਨਾਂ ਨੇ ਜੋ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ ਅਬਸ਼ਾਲੋਮ ਨੂੰ ਘੇਰ ਕੇ ਉਹ ਨੂੰ ਮਾਰਿਆ ਅਤੇ ਵੱਢ ਸੁੱਟਿਆ।
Ten young men who bore Joab’s armour surrounded and struck Absalom, and killed him.
16 ੧੬ ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਲੋਕ ਇਸਰਾਏਲ ਦਾ ਪਿੱਛਾ ਕਰਨ ਤੋਂ ਮੁੜੇ ਕਿਉਂ ਜੋ ਯੋਆਬ ਨੇ ਲੋਕਾਂ ਨੂੰ ਰੋਕਿਆ।
Joab blew the shofar, and the people returned from pursuing after Israel; for Joab held the people back.
17 ੧੭ ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਜੰਗਲ ਦੇ ਵਿੱਚ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ।
They took Absalom and cast him into a great pit in the forest, and raised over him a very great heap of stones. Then all Israel fled, each to his own tent.
18 ੧੮ ਅਬਸ਼ਾਲੋਮ ਨੇ ਆਪਣੇ ਜੀਉਂਦੇ ਜੀਅ ਆਪਣੇ ਲਈ ਸ਼ਾਹੀ ਵਾਦੀ ਵਿੱਚ ਇੱਕ ਥੰਮ੍ਹ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ, ਕਿ ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰਾ ਨਾਮ ਯਾਦ ਰੱਖਿਆ ਜਾਵੇ ਅਤੇ ਉਸ ਨੇ ਆਪਣੇ ਨਾਮ ਉੱਤੇ ਉਸ ਥੰਮ੍ਹ ਦਾ ਨਾਮ ਰੱਖਿਆ ਅਤੇ ਅੱਜ ਦੇ ਦਿਨ ਤੱਕ ਉਹ ਅਬਸ਼ਾਲੋਮ ਦਾ ਥੰਮ੍ਹ ਸਦਾਉਂਦਾ ਹੈ।
Now Absalom in his lifetime had taken and reared up for himself the pillar which is in the king’s valley, for he said, “I have no son to keep my name in memory.” He called the pillar after his own name. It is called Absalom’s monument, to this day.
19 ੧੯ ਤਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਆਖਿਆ, ਮੈਨੂੰ ਹੁਣ ਦੌੜ ਕੇ ਰਾਜਾ ਨੂੰ ਇਹ ਖ਼ਬਰ ਦੇਣ ਲਈ ਜਾਣ ਦੇ ਕਿ ਜੋ ਯਹੋਵਾਹ ਨੇ ਉਹ ਦੇ ਵੈਰੀਆਂ ਤੋਂ ਉਹ ਦਾ ਬਦਲਾ ਲਿਆ ਹੈ।
Then Ahimaaz the son of Zadok said, “Let me now run and carry the king news, how the LORD has avenged him of his enemies.”
20 ੨੦ ਯੋਆਬ ਨੇ ਉਸ ਨੂੰ ਆਖਿਆ, ਅੱਜ ਦੇ ਦਿਨ ਤੂੰ ਖ਼ਬਰ ਨਾ ਦੱਸ। ਕਿਸੇ ਹੋਰ ਦਿਨ ਤੈਨੂੰ ਖ਼ਬਰ ਦੱਸਣ ਦੀ ਆਗਿਆ ਹੋਵੇਗੀ ਪਰ ਅੱਜ ਤੂੰ ਕੋਈ ਖ਼ਬਰ ਨਾ ਦੇਵੀਂ ਕਿਉਂ ਜੋ ਰਾਜਾ ਦਾ ਪੁੱਤਰ ਮਰ ਗਿਆ ਹੈ।
Joab said to him, “You must not be the bearer of news today, but you must carry news another day. But today you must carry no news, because the king’s son is dead.”
21 ੨੧ ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, ਤੂੰ ਜਾ ਅਤੇ ਜੋ ਕੁਝ ਤੂੰ ਵੇਖਿਆ ਹੈ ਸੋ ਰਾਜਾ ਨੂੰ ਦੱਸ ਦੇ! ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦੌੜ ਪਿਆ।
Then Joab said to the Cushite, “Go, tell the king what you have seen!” The Cushite bowed himself to Joab, and ran.
22 ੨੨ ਫਿਰ ਸਾਦੋਕ ਦੇ ਪੁੱਤਰ ਅਹੀਮਅਸ ਨੇ ਦੂਜੀ ਵਾਰੀ ਯੋਆਬ ਨੂੰ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਵੀ ਆਗਿਆ ਦੇ ਤਾਂ ਜੋ ਮੈਂ ਕੂਸ਼ੀ ਦੇ ਪਿੱਛੇ ਦੌੜਾਂ ਸੋ ਯੋਆਬ ਨੇ ਆਖਿਆ, ਮੇਰੇ ਪੁੱਤਰ, ਤੈਨੂੰ ਭੱਜਣ ਕੀ ਲੋੜ ਹੈ ਕਿਉਂ ਜੋ ਇਸ ਖ਼ਬਰ ਦਾ ਤੈਨੂੰ ਕੋਈ ਲਾਭ ਨਾ ਹੋਵੇਗਾ?
Then Ahimaaz the son of Zadok said yet again to Joab, “But come what may, please let me also run after the Cushite.” Joab said, “Why do you want to run, my son, since you will have no reward for the news?”
23 ੨੩ ਫਿਰ ਉਸ ਨੇ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਦੌੜਨ ਦੇ। ਉਹ ਨੇ ਆਖਿਆ ਦੌੜ! ਅਤੇ ਅਹੀਮਅਸ ਮੈਦਾਨ ਦੇ ਰਾਹ ਤੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਨਿੱਕਲ ਗਿਆ
“But come what may,” he said, “I will run.” He said to him, “Run!” Then Ahimaaz ran by the way of the Plain, and outran the Cushite.
24 ੨੪ ਅਤੇ ਉਸ ਵੇਲੇ ਦਾਊਦ ਦੋਹਾਂ ਫਾਟਕਾਂ ਦੇ ਵਿਚਕਾਰ ਬੈਠਾ ਸੀ ਅਤੇ ਰਾਖ਼ਾ ਫਾਟਕ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਉਸ ਨੇ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ, ਇੱਕ ਜਣਾ ਇਕੱਲਾ ਦੌੜਿਆ ਆਉਂਦਾ ਸੀ।
Now David was sitting between the two gates; and the watchman went up to the roof of the gate to the wall, and lifted up his eyes and looked, and, behold, a man running alone.
25 ੨੫ ਰਾਖੇ ਨੇ ਪੁਕਾਰ ਕੇ ਰਾਜਾ ਨੂੰ ਖ਼ਬਰ ਕੀਤੀ ਸੋ ਰਾਜਾ ਨੇ ਆਖਿਆ, ਜੇ ਉਹ ਇਕੱਲਾ ਹੈ ਤਾਂ ਉਹ ਦੇ ਕੋਲ ਕੋਈ ਖ਼ਬਰ ਹੋਵੇਗੀ। ਉਹ ਭੱਜਦਾ-ਭੱਜਦਾ ਨੇੜੇ ਢੁੱਕਦਾ ਆਉਂਦਾ ਸੀ
The watchman shouted and told the king. The king said, “If he is alone, there is news in his mouth.” He came closer and closer.
26 ੨੬ ਤਦ ਰਾਖੇ ਨੇ ਇੱਕ ਹੋਰ ਮਨੁੱਖ ਨੂੰ ਨੱਠੇ ਆਉਂਦਿਆਂ ਵੇਖਿਆ ਅਤੇ ਰਾਖੇ ਨੇ ਫਾਟਕ ਦੇ ਰਖਵਾਲੇ ਨੂੰ ਸੱਦ ਕੇ ਕਿਹਾ, ਵੇਖ ਇੱਕ ਜਣਾ ਹੋਰ ਇਕੱਲਾ ਨੱਠਾ ਆਉਂਦਾ ਹੈ। ਤਦ ਰਾਜਾ ਨੇ ਆਖਿਆ, ਉਹ ਵੀ ਖ਼ਬਰ ਲਿਆਉਂਦਾ ਹੋਵੇਗਾ
The watchman saw another man running; and the watchman called to the gatekeeper and said, “Behold, a man running alone!” The king said, “He also brings news.”
27 ੨੭ ਤਦ ਰਾਖੇ ਨੇ ਆਖਿਆ, ਮੈਨੂੰ ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤਰ ਅਹੀਮਅਸ ਦੇ ਭੱਜਣ ਵਰਗਾ ਲੱਗਦਾ ਹੈ। ਤਦ ਰਾਜਾ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖ਼ਬਰ ਲਿਆਉਂਦਾ ਹੋਵੇਗਾ।
The watchman said, “I think the running of the first one is like the running of Ahimaaz the son of Zadok.” The king said, “He is a good man, and comes with good news.”
28 ੨੮ ਅਹੀਮਅਸ ਨੇ ਪੁਕਾਰ ਕੇ ਰਾਜਾ ਨੂੰ ਆਖਿਆ, ਸਭ ਸੁੱਖ ਹੈ ਅਤੇ ਰਾਜਾ ਦੇ ਅੱਗੇ ਮੂੰਹ ਭਰ ਡਿੱਗ ਪਿਆ ਅਤੇ ਮੱਥਾ ਟੇਕ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਹਾਰਾਜ ਰਾਜਾ ਉੱਤੇ ਹੱਥ ਚੁੱਕਿਆ ਸੀ ਤੁਹਾਡੇ ਹੱਥ ਵਿੱਚ ਸੌਂਪ ਦਿੱਤਾ ਹੈ।
Ahimaaz called, and said to the king, “All is well.” He bowed himself before the king with his face to the earth, and said, “Blessed is the LORD your God, who has delivered up the men who lifted up their hand against my lord the king!”
29 ੨੯ ਤਾਂ ਰਾਜਾ ਨੇ ਪੁੱਛਿਆ, ਕੀ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਅਹੀਮਅਸ ਨੇ ਉੱਤਰ ਦਿੱਤਾ, ਜਿਸ ਵੇਲੇ ਯੋਆਬ ਨੇ ਰਾਜਾ ਦੇ ਸੇਵਕ ਨੂੰ ਭੇਜਿਆ ਉਸ ਵੇਲੇ ਮੈਂ ਇੱਕ ਵੱਡੀ ਭੀੜ ਡਿੱਠੀ ਪਰ ਮੈਨੂੰ ਖ਼ਬਰ ਨਹੀਂ ਸੀ ਜੋ ਕੀ ਹੋਇਆ ਹੈ।
The king said, “Is it well with the young man Absalom?” Ahimaaz answered, “When Joab sent the king’s servant, even me your servant, I saw a great tumult, but I don’t know what it was.”
30 ੩੦ ਤਦ ਰਾਜਾ ਨੇ ਆਖਿਆ, ਇੱਕ ਪਾਸੇ ਹੋ ਕੇ ਖੜ੍ਹਾ ਹੋ ਜਾ, ਤਦ ਉਹ ਇੱਕ ਪਾਸੇ ਹੋ ਕੇ ਖੜ੍ਹਾ ਹੋ ਗਿਆ।
The king said, “Come and stand here.” He came and stood still.
31 ੩੧ ਤਦ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਮੈਂ ਚੰਗੀ ਖ਼ਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਾਰਿਆਂ ਤੋਂ ਜੋ ਤੁਹਾਡੇ ਵਿਰੁੱਧ ਉੱਠੇ ਸਨ, ਤੁਹਾਡਾ ਬਦਲਾ ਲਿਆ।
Behold, the Cushite came. The Cushite said, “Good news for my lord the king, for the LORD has avenged you today of all those who rose up against you.”
32 ੩੨ ਜਦ ਰਾਜਾ ਨੇ ਉਸ ਕੂਸ਼ੀ ਨੂੰ ਪੁੱਛਿਆ ਕਿ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਤਦ ਉਸ ਕੂਸ਼ੀ ਨੇ ਉੱਤਰ ਦੇ ਕੇ ਆਖਿਆ, ਮੇਰੇ ਮਹਾਰਾਜ ਰਾਜਾ ਦੇ ਵੈਰੀ ਅਤੇ ਓਹ ਸੱਭੇ ਜੋ ਰਾਜਾ ਦੇ ਵਿਰੋਧ ਵਿੱਚ ਤੁਹਾਡੀ ਹਾਨੀ ਕਰਨ ਲਈ ਉੱਠਦੇ ਹਨ ਸੋ ਉਸ ਜੁਆਨ ਵਰਗੇ ਹੋ ਜਾਣ!
The king said to the Cushite, “Is it well with the young man Absalom?” The Cushite answered, “May the enemies of my lord the king, and all who rise up against you to do you harm, be as that young man is.”
33 ੩੩ ਤਦ ਰਾਜਾ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਫਾਟਕ ਦੇ ਉੱਤੇ ਸੀ ਰੋਂਦਾ-ਰੋਂਦਾ ਚੜ੍ਹ ਗਿਆ ਅਤੇ ਚੜ੍ਹਦੇ ਹੋਏ ਇਸ ਤਰ੍ਹਾਂ ਆਖਦਾ ਜਾਂਦਾ ਸੀ ਹਾਏ ਮੇਰੇ ਪੁੱਤਰ ਅਬਸ਼ਾਲੋਮ! ਹੇ ਮੇਰੇ ਪੁੱਤਰ, ਮੇਰੇ ਪੁੱਤਰ ਅਬਸ਼ਾਲੋਮ! ਚੰਗਾ ਹੁੰਦਾ ਜੇਕਰ ਮੈਂ ਤੇਰੇ ਥਾਂ ਮਰਦਾ! ਹੇ ਅਬਸ਼ਾਲੋਮ, ਮੇਰੇ ਪੁੱਤਰ, ਮੇਰੇ ਪੁੱਤਰ!
The king was much moved, and went up to the room over the gate and wept. As he went, he said, “My son Absalom! My son, my son Absalom! I wish I had died instead of you, Absalom, my son, my son!”