< 2 ਸਮੂਏਲ 19 >

1 ਯੋਆਬ ਨੂੰ ਖ਼ਬਰ ਹੋਈ ਕਿ ਵੇਖ ਰਾਜਾ ਅਬਸ਼ਾਲੋਮ ਦੇ ਲਈ ਰੋਂਦਾ-ਪਿੱਟਦਾ ਹੈ।
It was told Joab, "Look, the king weeps and mourns for Absalom."
2 ਉਸ ਦਿਨ ਦੀ ਜਿੱਤ ਸਾਰੇ ਲੋਕਾਂ ਦੇ ਲਈ ਰੋਣ ਦਾ ਕਾਰਨ ਬਣ ਗਈ ਹੈ ਕਿਉਂ ਜੋ ਲੋਕਾਂ ਨੇ ਉਸ ਦਿਨ ਖ਼ਬਰ ਸੁਣੀ ਕਿ ਰਾਜਾ ਆਪਣੇ ਪੁੱਤਰ ਦੇ ਲਈ ਦੁੱਖੀ ਹੁੰਦਾ।
The victory that day was turned into mourning to all the people; for the people heard it said that day, "The king grieves for his son."
3 ਉਸ ਦਿਨ ਲੋਕ ਸ਼ਹਿਰ ਵਿੱਚ ਇਸ ਤਰ੍ਹਾਂ ਚੋਰੀ ਛਿੱਪੇ ਸ਼ਹਿਰ ਵਿੱਚ ਆ ਵੜੇ, ਜਿਵੇਂ ਕੋਲ ਲੜਾਈ ਵਿੱਚੋਂ ਭੱਜ ਆਉਣ ਦੇ ਕਾਰਨ ਸ਼ਰਮਿੰਦੇ ਹੋ ਕੇ ਲੁੱਕਦੇ ਹਨ।
So the people went quietly into the city that day, the way that people who are humiliated creep away when fleeing in battle.
4 ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ!
The king covered his face, and he cried with a loud voice, "My son Absalom, Absalom, my son."
5 ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ।
Then Joab went into the house to the king, and said, "Today you have humiliated the faces of all your servants, who have this day saved your life and the lives of your sons and of your daughters and the lives of your wives and the lives of your secondary wives;
6 ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈ ਅਤੇ ਆਪਣੇ ਮਿੱਤਰਾਂ ਨਾਲ ਵੈਰ ਰੱਖਦਾ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਇਹ ਪਰਗਟ ਕੀਤਾ ਕਿ ਨਾ ਤਾਂ ਤੈਨੂੰ ਪ੍ਰਧਾਨਾਂ ਦੀ ਲੋੜ ਹੈ ਨਾ ਸੇਵਕਾਂ ਦੀ ਕਿਉਂ ਜੋ ਅੱਜ ਮੈਨੂੰ ਇਹ ਦਿਸਦਾ ਹੈ ਕਿ ਜੇਕਰ ਅਬਸ਼ਾਲੋਮ ਜੀਉਂਦਾ ਰਹਿੰਦਾ ਅਤੇ ਪਰ ਅਸੀਂ ਸਾਰੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!
by loving those who hate you and hating those who love you. For you have made it clear today that commanders and servants are nothing to you. For you know that if Absalom were alive today, and all of us had died, then you would be pleased.
7 ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ!
Now therefore get up, go out and speak kindly to your servants. For I swear by the LORD, if you do not go out, not a man will remain with you this night, and that will be worse for you than all the evil that has happened to you from your youth until now."
8 ਸੋ ਰਾਜਾ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਾਰੇ ਲੋਕਾਂ ਨੂੰ ਖ਼ਬਰ ਹੋਈ, ਤਾਂ ਵੇਖੋ, ਰਾਜਾ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।
So the king got up and sat at the gate. And all the people were informed, saying, "Look, the king is sitting at the gate." And all the people came before the king. Meanwhile, Israel had fled each man to his tent.
9 ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫ਼ਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ।
All the people were at strife throughout all the tribes of Israel, saying, "The king delivered us out of the hand of our enemies, and he saved us out of the hand of the Philistines, but now he has fled from the land and from being over his kingdom.
10 ੧੦ ਅਤੇ ਅਬਸ਼ਾਲੋਮ ਜਿਸ ਨੂੰ ਅਸੀਂ ਆਪਣੇ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਰਾਜਾ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।
And Absalom, whom we anointed over us, is dead in battle. Now therefore why do you not speak a word of bringing the king back?" And the talk of all Israel came to the king.
11 ੧੧ ਤਦ ਦਾਊਦ ਰਾਜਾ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੰਦੇਸ਼ਾ ਭੇਜਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਰਾਜਾ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਸਾਰਿਆਂ ਨਾਲੋਂ ਪਿੱਛੇ ਕਿਉਂ ਰਹਿ ਗਏ ਹੋ? ਭਾਵੇਂ ਸਾਰੇ ਇਸਰਾਏਲ ਦੀਆਂ ਗੱਲਾਂ ਰਾਜਾ ਕੋਲ ਪਹੁੰਚਦੀਆਂ ਹਨ ਕਿ ਰਾਜਾ ਨੂੰ ਉਸ ਦੇ ਭਵਨ ਵਿੱਚ ਪਹੁੰਚਾਈਏ।
So king David sent to Zadok and to Abiathar the cohanim, saying, "Speak to the elders of Judah, saying, 'Why are you the last to bring the king back to his palace?
12 ੧੨ ਤੁਸੀਂ ਮੇਰੇ ਭਰਾ ਹੋ ਅਤੇ ਤੁਸੀਂ ਮੇਰੀਆਂ ਹੱਡੀਆਂ ਅਤੇ ਮਾਸ ਹੋ। ਫਿਰ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ ਹੋ?
You are my brothers, you are my bone and my flesh. Why then are you the last to bring back the king?'
13 ੧੩ ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਹ ਦੇ ਨਾਲੋਂ ਵੀ ਵੱਧ ਕਰੇ!
And say to Amasa, 'Aren't you my bone and my flesh? Now then, God do so to me, and more also, if you aren't commander of the army before me continually in place of Joab. '"
14 ੧੪ ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਆਪਣੇ ਵੱਲ ਮੋੜ ਲਿਆ ਹੈ ਸੋ ਉਨ੍ਹਾਂ ਨੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਆਪਣੇ ਸਾਰਿਆਂ ਸੇਵਕਾਂ ਸਣੇ ਮੁੜ ਆਓ।
Thus the heart of all the men of Judah was inclined as one man, so that they sent a message to the king, "Return, you and all your servants."
15 ੧੫ ਸੋ ਰਾਜਾ ਮੁੜਿਆ ਅਤੇ ਯਰਦਨ ਤੱਕ ਆਇਆ ਅਤੇ ਯਹੂਦਾਹ ਰਾਜਾ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੱਕ ਆਇਆ
So the king returned and came to the Jordan. And Judah came to Gilgal, having come down to meet the king, to bring the king across the Jordan.
16 ੧੬ ਅਤੇ ਗੇਰਾ ਦਾ ਪੁੱਤਰ ਬਹੁਰੀਮ ਤੋਂ ਛੇਤੀ ਨਾਲ ਤੁਰਿਆ ਅਤੇ ਯਹੂਦਾਹ ਦੇ ਮਨੁੱਖਾਂ ਨਾਲ ਰਲ ਕੇ ਦਾਊਦ ਰਾਜਾ ਦੇ ਮਿਲਣ ਨੂੰ ਆਇਆ।
And Shimei the son of Gera, the Benjamite who was from Bahurim, hurried and came down with the men of Judah to meet king David,
17 ੧੭ ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਕਰਮਚਾਰੀ ਆਪਣੇ ਪੰਦਰਾਂ ਪੁੱਤਰਾਂ ਅਤੇ ਵੀਹਾਂ ਸੇਵਕਾਂ ਸਮੇਤ ਆਇਆ ਅਤੇ ਓਹ ਰਾਜਾ ਦੇ ਸਾਹਮਣੇ ਯਰਦਨੋਂ ਪਾਰ ਲੰਘੇ।
and a thousand men from Benjamin with him. But Ziba the servant of the house of Saul, and his fifteen sons and his twenty servants with him, waded through the Jordan ahead of the king,
18 ੧੮ ਰਾਜਾ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤਰ ਸ਼ਿਮਈ ਰਾਜਾ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਦੇ ਭਾਰ ਡਿੱਗ ਪਿਆ।
and did the work of bringing the king across and to do whatever he wished. And Shimei the son of Gera fell down before the king, when he crossed the Jordan.
19 ੧੯ ਅਤੇ ਰਾਜਾ ਨੂੰ ਆਖਿਆ ਹੇ ਮੇਰੇ ਮਹਾਰਾਜ, ਮੇਰੇ ਉੱਤੇ ਦੋਸ਼ ਨਾ ਲਾਓ ਅਤੇ ਜਿਹੜਾ ਤੁਹਾਡੇ ਸੇਵਕ ਨੇ ਜਿਸ ਦਿਨ ਮੇਰਾ ਮਹਾਰਾਜ ਰਾਜਾ ਯਰੂਸ਼ਲਮ ਤੋਂ ਨਿੱਕਲਿਆ ਹਨ ਨਾਲ ਆਖਿਆ ਸੀ ਯਾਦ ਨਾ ਕਰੋ ਅਤੇ ਰਾਜਾ ਆਪਣੇ ਮਨ ਵਿੱਚ ਨਾ ਰੱਖੋ।
Then he said to the king, "May my lord not consider punishment. Do not remember what your servant did wrong on the day when my lord the king left Jerusalem, so that the king should call it to mind.
20 ੨੦ ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਰਾਜਾ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿੱਕਲਿਆ ਹਾਂ
For your servant knows that I have sinned. Therefore, look, I have come today the first of all the house of Joseph to come down to meet my lord the king."
21 ੨੧ ਫਿਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਆਖਿਆ, ਭਲਾ, ਸ਼ਿਮਈ ਨਾ ਮਾਰਿਆ ਜਾਵੇਗਾ ਜਿਸ ਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ?
But Abishai the son of Zeruiah replied, "Should not Shimei be put to death for this, because he cursed the LORD's anointed?"
22 ੨੨ ਪਰ ਦਾਊਦ ਨੇ ਆਖਿਆ ਹੇ ਸਰੂਯਾਹ ਦੇ ਪੁੱਤਰੋਂ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਇਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਰਾਜਾ ਬਣਿਆ ਹਾਂ?
But David replied, "What does this have to do with you, you sons of Zeruiah, that you should become my adversaries today? Should anyone be put to death in Israel today? For do you not know that today I begin to rule over Israel?"
23 ੨੩ ਤਦ ਰਾਜਾ ਨੇ ਸ਼ਿਮਈ ਨੂੰ ਆਖਿਆ, ਤੂੰ ਨਾ ਮਾਰਿਆ ਜਾਵੇਂਗਾ, ਅਤੇ ਰਾਜਾ ਨੇ ਉਹ ਦੇ ਨਾਲ ਸਹੁੰ ਖਾਧੀ।
Then the king said to Shimei, "You will not die." And the king gave him his oath.
24 ੨੪ ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।
Now Mippibaal son of Jonathan son of Saul came down to meet the king, and he had neither cared for his feet nor trimmed his beard nor washed his clothes, from the day the king departed until the day he came back safely.
25 ੨੫ ਅਤੇ ਅਜਿਹਾ ਹੋਇਆ ਜਦ ਉਹ ਰਾਜਾ ਦੇ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਰਾਜਾ ਨੇ ਉਹ ਨੂੰ ਆਖਿਆ ਮਫ਼ੀਬੋਸ਼ਥ ਤੂੰ ਸਾਡੇ ਨਾਲ ਕਿਉਂ ਨਾ ਗਿਆ?
And it happened when he came to Jerusalem to meet the king, that the king said to him, "Why did you not go with me, Mippibaal?"
26 ੨੬ ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਰਾਜਾ, ਮੇਰੇ ਸੇਵਕ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਸੀ ਕਿ ਮੈਂ ਆਪਣੇ ਲਈ ਗਧੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਰਾਜਾ ਕੋਲ ਜਾਂਵਾਂ, ਕਿਉਂ ਜੋ ਤੁਹਾਡਾ ਦਾਸ ਲੰਗੜਾ ਹੈ।
So he answered, "My lord king, my servant deceived me. For your servant said to him, 'Saddle a donkey for me so that I may ride on it and go with the king,' for your servant is lame.
27 ੨੭ ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ।
And he has slandered your servant to my lord the king. But my lord the king did that which was good in my eyes, like an angel of God.
28 ੨੮ ਕਿਉਂ ਜੋ ਮੇਰੇ ਪਿਤਾ ਦਾ ਸਾਰਾ ਘਰਾਣਾ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੀ ਮੇਜ਼ ਉੱਤੋਂ ਰੋਟੀ ਖਾਂਦੇ ਹਨ। ਫਿਰ ਰਾਜਾ ਦੇ ਅੱਗੇ ਹੋਰ ਦੁਹਾਈ ਦੇਣ ਦਾ ਮੇਰਾ ਕੀ ਅਧਿਕਾਰ ਹੈ?
For though all my father's house were but men doomed to death before my lord the king, yet you placed your servant among those who eat at your table. From whom, then, could I have finer treatment?" But when he cried out to the king,
29 ੨੯ ਜਦ ਰਾਜਾ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈ? ਮੈਂ ਤਾਂ ਆਖ ਦਿੱਤਾ ਹੈ ਕਿ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਓ।
the king said, "Why do you multiply your words? I say: You and Ziba divide the property."
30 ੩੦ ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ।
And Mippibaal said to the king, "Yes, let him take it all, since my lord the king has come safely home."
31 ੩੧ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਉਤਰ ਕੇ ਉਹ ਨੂੰ ਨਦੀ ਤੋਂ ਪਾਰ ਪਹੁੰਚਾਉਣ ਲਈ ਰਾਜਾ ਦੇ ਨਾਲ ਯਰਦਨੋਂ ਪਾਰ ਗਿਆ।
Now Barzillai the Gileadite had come down from Rogelim, and he went with the king to conduct him from the Jordan.
32 ੩੨ ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ।
Now Barzillai was a very old man, eighty years old; and he had provided for the king while he was staying at Mahanaim, for he was a very rich man.
33 ੩੩ ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ।
And the king said to Barzillai, "Come over with me, and I will provide for your old age in Jerusalem with me."
34 ੩੪ ਬਰਜ਼ਿੱਲਈ ਨੇ ਰਾਜਾ ਨੂੰ ਉੱਤਰ ਦਿੱਤਾ, ਹੁਣ ਮੈਂ ਹੋਰ ਕਿੰਨ੍ਹੇ ਦਿਨ ਜੀਉਂਦਾ ਰਹਾਂਗਾ ਜੋ ਰਾਜਾ ਨਾਲ ਯਰੂਸ਼ਲਮ ਨੂੰ ਜਾਂਵਾਂ?
But Barzillai said to the king, "How many more days would I have there, that I should go up with the king to Jerusalem?
35 ੩੫ ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ?
I am now eighty years old. Can I discern between good and bad? Can your servant taste what I eat or what I drink? Can I hear the voice of male and female singers? Why then should your servant be any further burden to my lord the king?
36 ੩੬ ਤੁਹਾਡਾ ਸੇਵਕ ਥੋੜੀ ਦੂਰ ਯਰਦਨ ਦੇ ਪਾਰ ਰਾਜਾ ਨਾਲ ਜਾਂਵਾਂਗਾ ਰਾਜਾ ਇਸ ਦਾ ਮੈਨੂੰ ਵੱਡਾ ਬਦਲਾ ਦੇਵੇਂ।
Your servant will cross the Jordan with the king for a short distance. Why should the king compensate me in this way?
37 ੩੭ ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।
Please let your servant return, so that I may die in my own city near the tomb of my father and my mother. But look, here is your servant Kimham. Let him cross over with my lord the king, and do for him what seems good to you."
38 ੩੮ ਤਦ ਰਾਜਾ ਨੇ ਉੱਤਰ ਦਿੱਤਾ ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਗਾ ਸੋ ਮੈਂ ਤੇਰੇ ਲਈ ਕਰਾਂਗਾ।
And the king answered, "Kimham will go over with me, and I will do for him whatever I consider appropriate, and whatever you require of me I will do for you."
39 ੩੯ ਫਿਰ ਸਾਰੇ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਦ ਰਾਜਾ ਪਾਰ ਆਇਆ ਤਾਂ ਰਾਜਾ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਤੇ ਉਹ ਆਪਣੇ ਥਾਂ ਨੂੰ ਮੁੜ ਗਿਆ।
All the people crossed over the Jordan, but the king remained. Then the king kissed Barzillai, and blessed him; and he returned to his own place.
40 ੪੦ ਤਦ ਰਾਜਾ ਗਿਲਗਾਲ ਨੂੰ ਤੁਰਿਆ ਅਤੇ ਉਸ ਦੇ ਨਾਲ ਕਿਮਹਾਮ ਵੀ ਪਾਰ ਗਿਆ । ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਰਾਜਾ ਦੇ ਨਾਲ ਗਏ।
So the king went over to Gilgal, and Kimham went over with him. All the people of Judah brought the king over, and also half the people of Israel.
41 ੪੧ ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ?
Look, all the men of Israel came to the king, and said to the king, "Why have our brothers the men of Judah stolen you away, and brought the king, and his household, over the Jordan, and all David's men with him?"
42 ੪੨ ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਰਾਜਾ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਿਉਂ ਗੁੱਸੇ ਹੁੰਦੇ ਹੋ? ਭਲਾ, ਅਸੀਂ ਰਾਜਾ ਦਾ ਕੁਝ ਖਾ ਲਿਆ ਹੈ? ਜਾਂ ਰਾਜਾ ਨੇ ਸਾਨੂੰ ਕੁਝ ਬਖਸ਼ ਦਿੱਤਾ ਹੈ?
The men of Judah answered the men of Israel, "Because the king is a close relative to us. Why then are you angry about this matter? Have we eaten at all at the king's cost? Has he given us a gift? Or has he brought us a portion?"
43 ੪੩ ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।
Then the men of Israel answered the men of Judah, and said, "We have ten shares in the king, and we are the firstborn rather than you. Why then did you treat us with contempt? Were we not the first to speak of bringing back our king?" But the comments of the men of Judah were more forceful than the comments of the men of Israel.

< 2 ਸਮੂਏਲ 19 >