< 2 ਸਮੂਏਲ 19 >
1 ੧ ਯੋਆਬ ਨੂੰ ਖ਼ਬਰ ਹੋਈ ਕਿ ਵੇਖ ਰਾਜਾ ਅਬਸ਼ਾਲੋਮ ਦੇ ਲਈ ਰੋਂਦਾ-ਪਿੱਟਦਾ ਹੈ।
E deram aviso a Joabe: Eis que o rei chora, e faz luto por Absalão.
2 ੨ ਉਸ ਦਿਨ ਦੀ ਜਿੱਤ ਸਾਰੇ ਲੋਕਾਂ ਦੇ ਲਈ ਰੋਣ ਦਾ ਕਾਰਨ ਬਣ ਗਈ ਹੈ ਕਿਉਂ ਜੋ ਲੋਕਾਂ ਨੇ ਉਸ ਦਿਨ ਖ਼ਬਰ ਸੁਣੀ ਕਿ ਰਾਜਾ ਆਪਣੇ ਪੁੱਤਰ ਦੇ ਲਈ ਦੁੱਖੀ ਹੁੰਦਾ।
E voltou-se aquele dia a vitória em luto para todo aquele povo; porque ouviu dizer o povo aquele dia que o rei tinha dor por seu filho.
3 ੩ ਉਸ ਦਿਨ ਲੋਕ ਸ਼ਹਿਰ ਵਿੱਚ ਇਸ ਤਰ੍ਹਾਂ ਚੋਰੀ ਛਿੱਪੇ ਸ਼ਹਿਰ ਵਿੱਚ ਆ ਵੜੇ, ਜਿਵੇਂ ਕੋਲ ਲੜਾਈ ਵਿੱਚੋਂ ਭੱਜ ਆਉਣ ਦੇ ਕਾਰਨ ਸ਼ਰਮਿੰਦੇ ਹੋ ਕੇ ਲੁੱਕਦੇ ਹਨ।
Entrou-se o povo aquele dia na cidade escondidamente, como costuma entrar às escondidas o povo envergonhado que fugiu da batalha.
4 ੪ ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ!
Mas o rei, coberto o rosto, clamava em alta voz: Filho meu Absalão, Absalão, filho meu, filho meu!
5 ੫ ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ।
E entrando Joabe em casa ao rei, disse-lhe: Hoje envergonhaste o rosto de todos os teus servos, que hoje livraram tua vida, e a vida de teus filhos e de tuas filhas, e a vida de tuas mulheres, e a vida de tuas concubinas,
6 ੬ ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈ ਅਤੇ ਆਪਣੇ ਮਿੱਤਰਾਂ ਨਾਲ ਵੈਰ ਰੱਖਦਾ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਇਹ ਪਰਗਟ ਕੀਤਾ ਕਿ ਨਾ ਤਾਂ ਤੈਨੂੰ ਪ੍ਰਧਾਨਾਂ ਦੀ ਲੋੜ ਹੈ ਨਾ ਸੇਵਕਾਂ ਦੀ ਕਿਉਂ ਜੋ ਅੱਜ ਮੈਨੂੰ ਇਹ ਦਿਸਦਾ ਹੈ ਕਿ ਜੇਕਰ ਅਬਸ਼ਾਲੋਮ ਜੀਉਂਦਾ ਰਹਿੰਦਾ ਅਤੇ ਪਰ ਅਸੀਂ ਸਾਰੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!
Amando aos que te aborrecem, e aborrecendo aos que te amam: porque hoje declaraste que nada te importam teus príncipes e servos; pois hoje deste a entender que se Absalão vivesse, bem que nós todos estivéssemos hoje mortos, então te contentarias.
7 ੭ ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ!
Levanta-te, pois, agora, e sai fora, e elogia a teus servos: porque juro pelo SENHOR, que se não saíres, nem um sequer ficará contigo esta noite; e disto te pesará mais que de todos os males que te sobrevieram desde tua juventude até agora.
8 ੮ ਸੋ ਰਾਜਾ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਾਰੇ ਲੋਕਾਂ ਨੂੰ ਖ਼ਬਰ ਹੋਈ, ਤਾਂ ਵੇਖੋ, ਰਾਜਾ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।
Então se levantou o rei, e sentou-se à porta; e foi declarado a todo aquele povo, dizendo: Eis que o rei está sentado à porta. E veio todo aquele povo diante do rei; mas Israel havia fugido, cada um a suas moradas.
9 ੯ ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫ਼ਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ।
E todo aquele povo discutia em todas as tribos de Israel, dizendo: O rei nos livrou da mão de nossos inimigos, e ele nos salvou da mão dos filisteus; e agora havia fugido, da terra por medo de Absalão.
10 ੧੦ ਅਤੇ ਅਬਸ਼ਾਲੋਮ ਜਿਸ ਨੂੰ ਅਸੀਂ ਆਪਣੇ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਰਾਜਾ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।
E Absalão, a quem havíamos ungido sobre nós, é morto na batalha. Por que, pois, estais agora quietos em ordem a fazer voltar ao rei?
11 ੧੧ ਤਦ ਦਾਊਦ ਰਾਜਾ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੰਦੇਸ਼ਾ ਭੇਜਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਰਾਜਾ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਸਾਰਿਆਂ ਨਾਲੋਂ ਪਿੱਛੇ ਕਿਉਂ ਰਹਿ ਗਏ ਹੋ? ਭਾਵੇਂ ਸਾਰੇ ਇਸਰਾਏਲ ਦੀਆਂ ਗੱਲਾਂ ਰਾਜਾ ਕੋਲ ਪਹੁੰਚਦੀਆਂ ਹਨ ਕਿ ਰਾਜਾ ਨੂੰ ਉਸ ਦੇ ਭਵਨ ਵਿੱਚ ਪਹੁੰਚਾਈਏ।
E el rei Davi enviou a Zadoque e a Abiatar sacerdotes, dizendo: Falai aos anciãos de Judá e dizei-lhes: Por que sereis vós os últimos em voltar o rei à sua casa, já que a palavra de todo Israel veio ao rei de voltar-lhe à sua casa?
12 ੧੨ ਤੁਸੀਂ ਮੇਰੇ ਭਰਾ ਹੋ ਅਤੇ ਤੁਸੀਂ ਮੇਰੀਆਂ ਹੱਡੀਆਂ ਅਤੇ ਮਾਸ ਹੋ। ਫਿਰ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ ਹੋ?
Vós sois meus irmãos; sois meus ossos e minha carne; por que, pois sereis vós os últimos em voltar ao rei?
13 ੧੩ ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਹ ਦੇ ਨਾਲੋਂ ਵੀ ਵੱਧ ਕਰੇ!
Também direis a Amasa: Não és tu também osso meu e carne minha? Assim me faça Deus, e assim me acrescente, se não fores general do exército diante de mim para sempre, em lugar de Joabe.
14 ੧੪ ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਆਪਣੇ ਵੱਲ ਮੋੜ ਲਿਆ ਹੈ ਸੋ ਉਨ੍ਹਾਂ ਨੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਆਪਣੇ ਸਾਰਿਆਂ ਸੇਵਕਾਂ ਸਣੇ ਮੁੜ ਆਓ।
Assim inclinou o coração de todos os homens de Judá, como o de um só homem, para que enviassem a dizer ao rei: Volta, com todos os teus servos.
15 ੧੫ ਸੋ ਰਾਜਾ ਮੁੜਿਆ ਅਤੇ ਯਰਦਨ ਤੱਕ ਆਇਆ ਅਤੇ ਯਹੂਦਾਹ ਰਾਜਾ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੱਕ ਆਇਆ
Voltou, pois o rei, e veio até o Jordão. E Judá veio a Gilgal, a receber ao rei e fazê-lo passar o Jordão.
16 ੧੬ ਅਤੇ ਗੇਰਾ ਦਾ ਪੁੱਤਰ ਬਹੁਰੀਮ ਤੋਂ ਛੇਤੀ ਨਾਲ ਤੁਰਿਆ ਅਤੇ ਯਹੂਦਾਹ ਦੇ ਮਨੁੱਖਾਂ ਨਾਲ ਰਲ ਕੇ ਦਾਊਦ ਰਾਜਾ ਦੇ ਮਿਲਣ ਨੂੰ ਆਇਆ।
E Simei filho de Gera, filho de Benjamim, que era de Baurim, apressou-se a vir com os homens de Judá a receber ao rei Davi;
17 ੧੭ ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਕਰਮਚਾਰੀ ਆਪਣੇ ਪੰਦਰਾਂ ਪੁੱਤਰਾਂ ਅਤੇ ਵੀਹਾਂ ਸੇਵਕਾਂ ਸਮੇਤ ਆਇਆ ਅਤੇ ਓਹ ਰਾਜਾ ਦੇ ਸਾਹਮਣੇ ਯਰਦਨੋਂ ਪਾਰ ਲੰਘੇ।
E com ele vinham mil homens de Benjamim; também Ziba criado da casa de Saul, com seus quinze filhos e seus vinte servos, os quais passaram o Jordão diante do rei.
18 ੧੮ ਰਾਜਾ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤਰ ਸ਼ਿਮਈ ਰਾਜਾ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਦੇ ਭਾਰ ਡਿੱਗ ਪਿਆ।
Atravessou depois o barco para passar a família do rei, e para fazer o que lhe agradasse. Então Simei filho de Gera se prostrou diante do rei quando ele havia passado o Jordão.
19 ੧੯ ਅਤੇ ਰਾਜਾ ਨੂੰ ਆਖਿਆ ਹੇ ਮੇਰੇ ਮਹਾਰਾਜ, ਮੇਰੇ ਉੱਤੇ ਦੋਸ਼ ਨਾ ਲਾਓ ਅਤੇ ਜਿਹੜਾ ਤੁਹਾਡੇ ਸੇਵਕ ਨੇ ਜਿਸ ਦਿਨ ਮੇਰਾ ਮਹਾਰਾਜ ਰਾਜਾ ਯਰੂਸ਼ਲਮ ਤੋਂ ਨਿੱਕਲਿਆ ਹਨ ਨਾਲ ਆਖਿਆ ਸੀ ਯਾਦ ਨਾ ਕਰੋ ਅਤੇ ਰਾਜਾ ਆਪਣੇ ਮਨ ਵਿੱਚ ਨਾ ਰੱਖੋ।
E disse ao rei: Não me impute meu senhor iniquidade, nem tenhas memória dos males que teu servo fez o dia que meu senhor o rei saiu de Jerusalém, para guardá-los o rei em seu coração;
20 ੨੦ ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਰਾਜਾ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿੱਕਲਿਆ ਹਾਂ
Porque eu teu servo conheço haver pecado, e vim hoje o primeiro de toda a casa de José, para descer a receber a meu senhor o rei.
21 ੨੧ ਫਿਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਆਖਿਆ, ਭਲਾ, ਸ਼ਿਮਈ ਨਾ ਮਾਰਿਆ ਜਾਵੇਗਾ ਜਿਸ ਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ?
E Abisai filho de Zeruia respondeu e disse: Não morrerá por isto Simei, que amaldiçoou ao ungido do SENHOR?
22 ੨੨ ਪਰ ਦਾਊਦ ਨੇ ਆਖਿਆ ਹੇ ਸਰੂਯਾਹ ਦੇ ਪੁੱਤਰੋਂ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਇਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਰਾਜਾ ਬਣਿਆ ਹਾਂ?
Davi então disse: Que tendes vós comigo, filhos de Zeruia, que me haveis de ser hoje adversários? Morrerá hoje alguém em Israel? Não sei eu que hoje sou rei sobre Israel?
23 ੨੩ ਤਦ ਰਾਜਾ ਨੇ ਸ਼ਿਮਈ ਨੂੰ ਆਖਿਆ, ਤੂੰ ਨਾ ਮਾਰਿਆ ਜਾਵੇਂਗਾ, ਅਤੇ ਰਾਜਾ ਨੇ ਉਹ ਦੇ ਨਾਲ ਸਹੁੰ ਖਾਧੀ।
E disse o rei a Simei: Não morrerás. E o rei jurou a ele.
24 ੨੪ ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।
Também Mefibosete filho de Saul desceu a receber ao rei: não havia lavado seus pés, nem havia cortado sua barba, nem tampouco havia lavado suas roupas, desde o dia que o rei saiu até o dia que veio em paz.
25 ੨੫ ਅਤੇ ਅਜਿਹਾ ਹੋਇਆ ਜਦ ਉਹ ਰਾਜਾ ਦੇ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਰਾਜਾ ਨੇ ਉਹ ਨੂੰ ਆਖਿਆ ਮਫ਼ੀਬੋਸ਼ਥ ਤੂੰ ਸਾਡੇ ਨਾਲ ਕਿਉਂ ਨਾ ਗਿਆ?
E logo que veio ele a Jerusalém a receber ao rei, o rei lhe disse: Mefibosete, Por que não foste comigo?
26 ੨੬ ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਰਾਜਾ, ਮੇਰੇ ਸੇਵਕ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਸੀ ਕਿ ਮੈਂ ਆਪਣੇ ਲਈ ਗਧੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਰਾਜਾ ਕੋਲ ਜਾਂਵਾਂ, ਕਿਉਂ ਜੋ ਤੁਹਾਡਾ ਦਾਸ ਲੰਗੜਾ ਹੈ।
E ele disse: Rei senhor meu, meu servo me enganou; pois havia teu servo dito: Prepararei um asno, e subirei nele, e irei ao rei; porque teu servo é coxo.
27 ੨੭ ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ।
Porém ele caluniou a teu servo diante de meu senhor o rei; mas meu senhor o rei é como um anjo de Deus: faze, pois, o que bem te parecer.
28 ੨੮ ਕਿਉਂ ਜੋ ਮੇਰੇ ਪਿਤਾ ਦਾ ਸਾਰਾ ਘਰਾਣਾ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੀ ਮੇਜ਼ ਉੱਤੋਂ ਰੋਟੀ ਖਾਂਦੇ ਹਨ। ਫਿਰ ਰਾਜਾ ਦੇ ਅੱਗੇ ਹੋਰ ਦੁਹਾਈ ਦੇਣ ਦਾ ਮੇਰਾ ਕੀ ਅਧਿਕਾਰ ਹੈ?
Porque toda a casa de meu pai era digna de morte diante de meu senhor o rei, e tu puseste a teu servo entre os convidados de tua mesa. Que direito, pois, tenho ainda para queixar-me mais contra o rei?
29 ੨੯ ਜਦ ਰਾਜਾ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈ? ਮੈਂ ਤਾਂ ਆਖ ਦਿੱਤਾ ਹੈ ਕਿ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਓ।
E o rei lhe disse: Para que falas mais palavras? Eu determinei que tu e Ziba repartais as terras.
30 ੩੦ ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ।
E Mefibosete disse ao rei: E ainda tome-as ele todas, pois que meu senhor o rei voltou em paz à sua casa.
31 ੩੧ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਉਤਰ ਕੇ ਉਹ ਨੂੰ ਨਦੀ ਤੋਂ ਪਾਰ ਪਹੁੰਚਾਉਣ ਲਈ ਰਾਜਾ ਦੇ ਨਾਲ ਯਰਦਨੋਂ ਪਾਰ ਗਿਆ।
Também Barzilai gileadita desceu de Rogelim, e passou o Jordão com o rei, para acompanhar-lhe da outra parte do Jordão.
32 ੩੨ ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ।
E era Barzilai muito velho, de oitenta anos, o qual havia dado provisão ao rei quando estava em Maanaim, porque era homem muito rico.
33 ੩੩ ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ।
E o rei disse a Barzilai: Passa comigo, e eu te darei de comer comigo em Jerusalém.
34 ੩੪ ਬਰਜ਼ਿੱਲਈ ਨੇ ਰਾਜਾ ਨੂੰ ਉੱਤਰ ਦਿੱਤਾ, ਹੁਣ ਮੈਂ ਹੋਰ ਕਿੰਨ੍ਹੇ ਦਿਨ ਜੀਉਂਦਾ ਰਹਾਂਗਾ ਜੋ ਰਾਜਾ ਨਾਲ ਯਰੂਸ਼ਲਮ ਨੂੰ ਜਾਂਵਾਂ?
Mas Barzilai disse ao rei: Quantos são os dias do tempo de minha vida, para que eu suba com o rei a Jerusalém?
35 ੩੫ ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ?
Eu sou hoje da idade de oitenta anos, que já não farei diferença entre o bem e o mal: tomará gosto agora teu servo no que comer ou beber? Ouvirei mais a voz dos cantores e das cantoras? Para que, pois, seria ainda teu servo incômodo ao meu senhor, o rei?
36 ੩੬ ਤੁਹਾਡਾ ਸੇਵਕ ਥੋੜੀ ਦੂਰ ਯਰਦਨ ਦੇ ਪਾਰ ਰਾਜਾ ਨਾਲ ਜਾਂਵਾਂਗਾ ਰਾਜਾ ਇਸ ਦਾ ਮੈਨੂੰ ਵੱਡਾ ਬਦਲਾ ਦੇਵੇਂ।
Passará teu servo um pouco o Jordão com o rei: por que me há de dar o rei tão grande recompensa?
37 ੩੭ ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।
Eu te rogo que deixes voltar a teu servo, e que morra em minha cidade, junto ao sepulcro de meu pai e de minha mãe. Eis aqui teu servo Quimã; que passe ele com meu senhor o rei, e faze-lhe o que bem te parecer.
38 ੩੮ ਤਦ ਰਾਜਾ ਨੇ ਉੱਤਰ ਦਿੱਤਾ ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਗਾ ਸੋ ਮੈਂ ਤੇਰੇ ਲਈ ਕਰਾਂਗਾ।
E o rei disse: Pois passe comigo Quimã, e eu farei com ele como bem te pareça: e tudo o que tu me pedires, eu o farei.
39 ੩੯ ਫਿਰ ਸਾਰੇ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਦ ਰਾਜਾ ਪਾਰ ਆਇਆ ਤਾਂ ਰਾਜਾ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਤੇ ਉਹ ਆਪਣੇ ਥਾਂ ਨੂੰ ਮੁੜ ਗਿਆ।
E todo aquele povo passou o Jordão: e logo que o rei também passou, o rei beijou a Barzilai, e abençoou-o; e ele se voltou à sua casa.
40 ੪੦ ਤਦ ਰਾਜਾ ਗਿਲਗਾਲ ਨੂੰ ਤੁਰਿਆ ਅਤੇ ਉਸ ਦੇ ਨਾਲ ਕਿਮਹਾਮ ਵੀ ਪਾਰ ਗਿਆ । ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਰਾਜਾ ਦੇ ਨਾਲ ਗਏ।
O rei então passou a Gilgal, e com ele passou Quimã; e todo aquele povo de Judá, com a metade do povo de Israel, acompanharam o rei.
41 ੪੧ ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ?
E eis que todos os homens de Israel vieram ao rei, e lhe disseram: Por que os homens de Judá, nossos irmãos, te levaram, e fizeram passar o Jordão ao rei e à sua família, e a todos os homens de Davi com ele?
42 ੪੨ ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਰਾਜਾ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਿਉਂ ਗੁੱਸੇ ਹੁੰਦੇ ਹੋ? ਭਲਾ, ਅਸੀਂ ਰਾਜਾ ਦਾ ਕੁਝ ਖਾ ਲਿਆ ਹੈ? ਜਾਂ ਰਾਜਾ ਨੇ ਸਾਨੂੰ ਕੁਝ ਬਖਸ਼ ਦਿੱਤਾ ਹੈ?
E todos os homens de Judá responderam a todos os de Israel: Porque o rei é nosso parente. Mas por que vos irais vós disso? Temos nós comido algo do rei? Temos recebido dele algum presente?
43 ੪੩ ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।
Então responderam os homens de Israel, e disseram aos de Judá: Nós temos no rei dez partes, e no mesmo Davi mais que vós: por que, pois, nos haveis tido em pouco? Não falamos nós primeiro em voltar a nosso rei? E o argumento dos homens de Judá prevaleceu ao dos homens de Israel.