< 2 ਸਮੂਏਲ 2 >

1 ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ,
ויהי אחרי כן וישאל דוד ביהוה לאמר האעלה באחת ערי יהודה ויאמר יהוה אליו עלה ויאמר דוד אנה אעלה ויאמר חברנה
2 ਇਸ ਲਈ ਦਾਊਦ ਉੱਥੇ ਗਿਆ ਅਤੇ ਉਹ ਦੀਆਂ ਪਤਨੀਆਂ ਅਰਥਾਤ ਯਿਜ਼ਰਏਲ ਅਹੀਨੋਅਮ ਅਤੇ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਵੀ ਉਸ ਦੇ ਨਾਲ ਸਨ।
ויעל שם דוד וגם שתי נשיו--אחינעם היזרעלית ואביגיל אשת נבל הכרמלי
3 ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ, ਉਨ੍ਹਾਂ ਦੇ ਘਰਾਣੇ ਸਮੇਤ ਲੈ ਆਇਆ ਸੋ ਉਹ ਹਬਰੋਨ ਦੇ ਪਿੰਡਾਂ ਵਿੱਚ ਆ ਵੱਸੇ।
ואנשיו אשר עמו העלה דוד איש וביתו וישבו בערי חברון
4 ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ।
ויבאו אנשי יהודה וימשחו שם את דוד למלך על בית יהודה ויגדו לדוד לאמר אנשי יביש גלעד אשר קברו את שאול
5 ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਦੂਤ ਭੇਜ ਕੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਵੱਲੋਂ ਤੁਸੀਂ ਆਪਣੇ ਮਾਲਕ ਸ਼ਾਊਲ ਉੱਤੇ ਵੱਡੀ ਦਯਾ ਕੀਤੀ ਜੋ ਉਹ ਨੂੰ ਦਫ਼ਨਾ ਦਿੱਤਾ।
וישלח דוד מלאכים אל אנשי יביש גלעד ויאמר אליהם ברכים אתם ליהוה אשר עשיתם החסד הזה עם אדניכם עם שאול ותקברו אתו
6 ਹੁਣ ਯਹੋਵਾਹ ਤੁਹਾਡੇ ਨਾਲ ਕਿਰਪਾ ਅਤੇ ਸਚਿਆਈ ਨਾਲ ਵਰਤਾਉ ਕਰੇ ਅਤੇ ਮੈਂ ਵੀ ਤੁਹਾਨੂੰ ਉਸ ਭਲਿਆਈ ਦਾ ਬਦਲਾ ਦਿਆਂਗਾ ਕਿਉਂ ਜੋ ਤੁਸੀਂ ਇਹ ਕੰਮ ਕੀਤਾ।
ועתה יעש יהוה עמכם חסד ואמת וגם אנכי אעשה אתכם הטובה הזאת אשר עשיתם הדבר הזה
7 ਇਸ ਲਈ ਤੁਹਾਡੇ ਹੱਥ ਮਜ਼ਬੂਤ ਹੋਣ ਤੁਸੀਂ ਦਲੇਰ ਹੋਵੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਅਭਿਸ਼ੇਕ ਕੀਤਾ ਜੋ ਮੈਂ ਉਹਨਾਂ ਦਾ ਰਾਜਾ ਬਣਾਂ।
ועתה תחזקנה ידיכם והיו לבני חיל--כי מת אדניכם שאול וגם אתי משחו בית יהודה למלך--עליהם
8 ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ, ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਨਾਲ ਲੈ ਕੇ ਉਹ ਨੂੰ ਮਹਨਇਮ ਵਿੱਚ ਪਹੁੰਚਾ ਦਿੱਤਾ।
ואבנר בן נר שר צבא אשר לשאול--לקח את איש בשת בן שאול ויעברהו מחנים
9 ਅਤੇ ਉਹ ਨੂੰ ਗਿਲਆਦ, ਅਸ਼ੂਰਿਆ, ਯਿਜ਼ਰਏਲ, ਇਫ਼ਰਾਈਮ, ਬਿਨਯਾਮੀਨ, ਅਤੇ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ।
וימלכהו אל הגלעד ואל האשורי ואל יזרעאל ועל אפרים ועל בנימן ועל ישראל כלה
10 ੧੦ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੀ ਉਮਰ ਚਾਲ੍ਹੀ ਸਾਲ ਸੀ, ਜਿਸ ਵੇਲੇ ਉਹ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਪੱਖ ਵਿੱਚ ਰਿਹਾ।
בן ארבעים שנה איש בשת בן שאול במלכו על ישראל ושתים שנים מלך אך בית יהודה היו אחרי דוד
11 ੧੧ ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ।
ויהי מספר הימים אשר היה דוד מלך בחברון על בית יהודה--שבע שנים וששה חדשים
12 ੧੨ ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਇਮ ਵਿੱਚੋਂ ਚੱਲ ਕੇ ਗਿਬਓਨ ਵਿੱਚ ਆਏ।
ויצא אבנר בן נר ועבדי איש בשת בן שאול ממחנים גבעונה
13 ੧੩ ਅਤੇ ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿੱਕਲ ਕੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾਬ ਦੇ ਉਰਲੇ ਬੰਨ੍ਹੇ ਅਤੇ ਦੂਜਾ ਤਲਾਬ ਦੇ ਪਰਲੇ ਬੰਨ੍ਹੇ।
ויואב בן צרויה ועבדי דוד יצאו ויפגשום על ברכת גבעון יחדו וישבו אלה על הברכה מזה ואלה על הברכה מזה
14 ੧੪ ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਯੋਆਬ ਬੋਲਿਆ, ਉੱਠੋ।
ויאמר אבנר אל יואב יקומו נא הנערים וישחקו לפנינו ויאמר יואב יקמו
15 ੧੫ ਤਦ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲੋਂ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਸੇਵਕਾਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ।
ויקמו ויעברו במספר--שנים עשר לבנימן ולאיש בשת בן שאול ושנים עשר מעבדי דוד
16 ੧੬ ਅਤੇ ਇੱਕ-ਇੱਕ ਨੇ ਆਪੋ ਆਪਣੇ ਵਿਰੋਧੀ ਨੂੰ ਸਿਰੋਂ ਫੜ੍ਹ ਕੇ ਆਪਣੀ ਤਲਵਾਰ ਆਪਣੇ ਵਿਰੋਧੀ ਦੀ ਵੱਖੀ ਵਿੱਚ ਧਸਾ ਦਿੱਤੀ, ਅਤੇ ਉਹ ਇਕੱਠੇ ਹੀ ਡਿੱਗ ਪਏ! ਇਸ ਲਈ ਉਸ ਥਾਂ ਦਾ ਨਾਮ ਹਲਕਤ ਹੱਸੂਰੀਮ ਰੱਖਿਆ, ਜੋ ਗਿਬਓਨ ਵਿੱਚ ਹੈ।
ויחזקו איש בראש רעהו וחרבו בצד רעהו ויפלו יחדו ויקרא למקום ההוא חלקת הצרים אשר בגבעון
17 ੧੭ ਅਤੇ ਉਸ ਦਿਨ ਵੱਡੀ ਲੜਾਈ ਹੋਈ ਅਤੇ ਅਬਨੇਰ ਅਤੇ ਇਸਰਾਏਲ ਦੇ ਲੋਕ ਦਾਊਦ ਦੇ ਲੋਕਾਂ ਕੋਲੋਂ ਹਾਰ ਗਏ।
ותהי המלחמה קשה עד מאד ביום ההוא וינגף אבנר ואנשי ישראל לפני עבדי דוד
18 ੧੮ ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ।
ויהיו שם שלשה בני צרויה--יואב ואבישי ועשהאל ועשהאל קל ברגליו כאחד הצבים אשר בשדה
19 ੧੯ ਅਤੇ ਅਸਾਹੇਲ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਅਬਨੇਰ ਦਾ ਪਿੱਛਾ ਕਰਨ ਵੇਲੇ ਨਾ ਤਾਂ ਸੱਜੇ ਨਾ ਹੀ ਖੱਬੇ ਪਾਸੇ ਮੁੜਿਆ
וירדף עשהאל אחרי אבנר ולא נטה ללכת על הימין ועל השמאול מאחרי אבנר
20 ੨੦ ਤਦ ਅਬਨੇਰ ਨੇ ਆਪਣੇ ਪਿੱਛੇ ਵੇਖ ਕੇ ਉਹ ਨੂੰ ਪੁੱਛਿਆ, ਕੀ ਤੂੰ ਹੀ ਅਸਾਹੇਲ ਹੈਂ? ਉਸ ਨੇ ਉੱਤਰ ਦਿੱਤਾ, ਹਾਂ, ਮੈਂ ਹੀ ਹਾਂ!
ויפן אבנר אחריו ויאמר האתה זה עשהאל ויאמר אנכי
21 ੨੧ ਤਦ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਜਾਂ ਖੱਬੇ ਹੱਥ ਨੂੰ ਮੁੜ ਅਤੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ੍ਹ ਲੈ ਅਤੇ ਉਹ ਦੇ ਸ਼ਸਤਰ ਲੁੱਟ ਲੈ, ਪਰ ਅਸਾਹੇਲ ਨੇ ਉਸ ਦਾ ਪਿੱਛਾ ਕਰਨਾ ਨਾ ਛੱਡਿਆ ਜੋ ਉਸ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਂਵਾਂ।
ויאמר לו אבנר נטה לך על ימינך או על שמאלך ואחז לך אחד מהנערים וקח לך את חלצתו ולא אבה עשהאל לסור מאחריו
22 ੨੨ ਅਬਨੇਰ ਨੇ ਅਸਾਹੇਲ ਨੂੰ ਫਿਰ ਆਖਿਆ, ਮੇਰਾ ਪਿੱਛਾ ਕਰਨਾ ਛੱਡ ਦੇ! ਮੈਂ ਕਿਉਂ ਤੈਨੂੰ ਵੱਢ ਕੇ ਧਰਤੀ ਤੇ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿਵੇਂ ਮੂੰਹ ਵਿਖਾਵਾਂਗਾ?
ויסף עוד אבנר לאמר אל עשהאל סור לך מאחרי למה אככה ארצה ואיך אשא פני אל יואב אחיך
23 ੨੩ ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ।
וימאן לסור ויכהו אבנר באחרי החנית אל החמש ותצא החנית מאחריו ויפל שם וימת תחתו ויהי כל הבא אל המקום אשר נפל שם עשהאל וימת--ויעמדו
24 ੨੪ ਤਦ ਯੋਆਬ ਅਤੇ ਅਬੀਸ਼ਈ ਵੀ ਅਬਨੇਰ ਦਾ ਪਿੱਛਾ ਕਰਦੇ ਰਹੇ ਅਤੇ ਜਦ ਉਹ ਅੰਮਾਹ ਦੇ ਪਰਬਤ ਤੱਕ ਜੋ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਪਹੁੰਚੇ, ਤਦ ਸੂਰਜ ਡੁੱਬ ਗਿਆ।
וירדפו יואב ואבישי אחרי אבנר והשמש באה--והמה באו עד גבעת אמה אשר על פני גיח דרך מדבר גבעון
25 ੨੫ ਅਤੇ ਬਿਨਯਾਮੀਨੀ ਅਬਨੇਰ ਦੇ ਪਿੱਛੇ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਰਬਤ ਦੀ ਟੀਸੀ ਉੱਤੇ ਖੜ੍ਹੇ ਹੋ ਗਏ।
ויתקבצו בני בנימן אחרי אבנר ויהיו לאגדה אחת ויעמדו על ראש גבעה אחת
26 ੨੬ ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ?
ויקרא אבנר אל יואב ויאמר הלנצח תאכל חרב--הלוא ידעתה כי מרה תהיה באחרונה ועד מתי לא תאמר לעם לשוב מאחרי אחיהם
27 ੨੭ ਤਦ ਯੋਆਬ ਨੇ ਆਖਿਆ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਜੇ ਕਦੇ ਤੂੰ ਇਹ ਗੱਲ ਨਾ ਆਖਦਾ, ਤਾਂ ਲੋਕ ਸਵੇਰੇ ਹੀ ਮੁੜ ਜਾਂਦੇ ਅਤੇ ਆਪੋ ਆਪਣੇ ਭਰਾਵਾਂ ਦਾ ਪਿੱਛਾ ਨਾ ਕਰਦੇ।
ויאמר יואב--חי האלהים כי לולא דברת כי אז מהבקר נעלה העם איש מאחרי אחיו
28 ੨੮ ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖੜ੍ਹੇ ਹੋ ਗਏ ਅਤੇ ਫਿਰ ਇਸਰਾਏਲ ਦਾ ਪਿੱਛਾ ਨਾ ਕੀਤਾ ਅਤੇ ਲੜਾਈ ਵੀ ਨਾ ਕੀਤੀ।
ויתקע יואב בשופר ויעמדו כל העם ולא ירדפו עוד אחרי ישראל ולא יספו עוד להלחם
29 ੨੯ ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ।
ואבנר ואנשיו הלכו בערבה כל הלילה ההוא ויעברו את הירדן וילכו כל הבתרון ויבאו מחנים
30 ੩੦ ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ।
ויואב שב מאחרי אבנר ויקבץ את כל העם ויפקדו מעבדי דוד תשעה עשר איש--ועשהאל
31 ੩੧ ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ।
ועבדי דוד הכו מבנימן ובאנשי אבנר שלש מאות וששים איש מתו
32 ੩੨ ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਤਾ ਦੇ ਕਬਰਿਸਤਾਨ ਵਿੱਚ ਜੋ ਬੈਤਲਹਮ ਵਿੱਚ ਸੀ, ਉਹ ਨੂੰ ਦਫ਼ਨਾ ਦਿੱਤਾ ਅਤੇ ਯੋਆਬ ਅਤੇ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹਿਲੇ ਪਹਿਰ ਹਬਰੋਨ ਵਿੱਚ ਆ ਗਏ।
וישאו את עשהאל ויקברהו בקבר אביו אשר בית לחם וילכו כל הלילה יואב ואנשיו ויאר להם בחברון

< 2 ਸਮੂਏਲ 2 >