< 2 ਸਮੂਏਲ 21 >
1 ੧ ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ
Byl pak hlad za dnů Davidových tři léta pořád. I hledal David tváři Hospodinovy. Jemuž řekl Hospodin: Pro Saule a pro dům jeho vražedlný, nebo zmordoval Gabaonitské.
2 ੨ ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ)
Tedy povolav král Gabaonitských, mluvil k nim. (Gabaonitští pak nebyli z synů Izraelských, ale z ostatků Amorejských, jimž ačkoli byli synové Izraelští přísahou se zavázali, však Saul usiloval je vypléniti, v horlivosti své pro syny Izraelské a Judské.)
3 ੩ ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ?
A řekl David Gabaonitským: Což vám učiním a čím vás spokojím, abyste dobrořečili dědictví Hospodinovu?
4 ੪ ਤਦ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਡਾ ਸ਼ਾਊਲ ਤੋਂ ਅਤੇ ਉਸ ਦੇ ਘਰਾਣੇ ਤੋਂ ਸੋਨੇ-ਚਾਂਦੀ ਦਾ ਕੋਈ ਝਗੜਾ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਾਨ ਤੋਂ ਦਿੱਤਾ। ਸੋ ਉਸ ਆਖਿਆ, ਫ਼ੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
Odpověděli jemu Gabaonitští: Není nám o stříbro ani o zlato činiti s Saulem a domem jeho, ani o bezživotí někoho z Izraele. I řekl: Cožkoli díte, učiním vám.
5 ੫ ਤਦ ਉਨ੍ਹਾਂ ਨੇ ਰਾਜਾ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਯੋਜਨਾ ਬਣਾਈ ਕਿ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ।
Kteříž řekli králi: Muže toho, kterýž vyhubil nás, a kterýž ukládal o nás, vyhladíme, aby nezůstal v žádných končinách Izraelských.
6 ੬ ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ
Nechť jest nám dáno sedm mužů z jeho synů, a zvěsíme je Hospodinu u Gabaa Saulova, kteréhož byl vyvolil Hospodin. I řekl král: Já dám.
7 ੭ ਪਰ ਰਾਜਾ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੁੱਤਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਅਤੇ ਉਸ ਸਹੁੰ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤਰ ਯੋਨਾਥਨ ਨੇ ਯਹੋਵਾਹ ਨੂੰ ਵਿੱਚ ਰੱਖ ਕੇ ਖਾਧੀ ਸੀ।
Odpustil pak král Mifibozetovi synu Jonaty, syna Saulova, pro přísahu Hospodinovu, kteráž byla mezi nimi, mezi Davidem a Jonatou synem Saulovým.
8 ੮ ਪਰ ਰਾਜਾ ਨੇ ਅੱਯਾਹ ਦੀ ਧੀ ਰਿਜ਼ਪਾਹ ਦੇ ਦੋ ਪੁੱਤਰ ਜਿਨ੍ਹਾਂ ਨੂੰ ਉਸ ਨੇ ਸ਼ਾਊਲ ਦੇ ਲਈ ਜਣਿਆ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤਰ ਜੋ ਉਸ ਨੇ ਬਰਜ਼ਿੱਲਈ ਮਹੋਲਾਥੀ ਦੇ ਪੁੱਤਰ ਅਦਰੀਏਲ ਦੇ ਲਈ ਜਣੇ ਸਨ, ਫੜ੍ਹ ਲਏ
Ale vzal král dva syny Rizpy dcery Aja, kteréž porodila Saulovi, Armona a Mifibozeta, a pět synů sestry Míkol dcery Saulovy, kteréž byla porodila Adrielovi synu Barzillai Molatitského.
9 ੯ ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚ ਜਦੋਂ ਜੌਂਵਾਂ ਦੀਆਂ ਵਾਢੀਆਂ ਅਰੰਭ ਹੁੰਦੀਆਂ ਹਨ, ਮਾਰੇ ਗਏ।
I vydal je v ruku Gabaonitských, kteréž zvěšeli na hoře před Hospodinem. A tak kleslo těch sedm spolu, a zbiti jsou při začátku žně, když počínali žíti ječmene.
10 ੧੦ ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ
Rizpa pak, dcera Aja, vzavši žíni, prostřela ji sobě na skále při začátku žně, dokudž nepršel na ně déšť s nebe, a nedala ptákům nebeským sedati na ně ve dne, ani přicházeti zvěři polní v noci.
11 ੧੧ ਤਦ ਦਾਊਦ ਨੂੰ ਖ਼ਬਰ ਹੋਈ ਕਿ ਸ਼ਾਊਲ ਦੀ ਰਖ਼ੈਲ ਅੱਯਾਹ ਦੀ ਧੀ ਰਿਜ਼ਪਾਹ ਨੇ ਇਸ ਤਰ੍ਹਾਂ ਕੀਤਾ।
Tedy oznámeno jest Davidovi, co učinila Rizpa dcera Aja, ženina Saulova.
12 ੧੨ ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਵਾਪਿਸ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿੱਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ।
Protož odšed David, vzal kosti Saulovy a kosti Jonaty syna jeho od starších Jábes Galád, kteříž byli je ukradli na ulici Betsan, kdežto byli je zvěšeli Filistinští v ten den, když porazili Filistinští Saule v Gelboe.
13 ੧੩ ਸੋ ਉਹ ਸ਼ਾਊਲ ਅਤੇ ਉਸ ਦੇ ਪੁੱਤਰ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ।
Vzal, pravím, odtud kosti Saulovy a kosti Jonaty syna jeho; i kosti těch, kteříž zvěšeni byli, sebrali.
14 ੧੪ ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਰਾਜਾ ਨੇ ਹੁਕਮ ਦਿੱਤਾ ਸੀ ਉਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਇਸ ਤੋਂ ਬਾਅਦ ਉਸ ਦੇਸ਼ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।
A pochovali je s kostmi Saulovými a Jonaty syna jeho, v zemi Beniamin, v Sela, v hrobě Cis otce jeho; a učinili všecko, což byl přikázal král, a potom slitoval se Bůh nad zemí.
15 ੧੫ ਫ਼ਲਿਸਤੀ ਫਿਰ ਇਸਰਾਏਲ ਦੇ ਨਾਲ ਲੜੇ ਅਤੇ ਦਾਊਦ ਆਪਣੇ ਸੇਵਕਾਂ ਨੂੰ ਨਾਲ ਲੈ ਕੇ ਉਤਰਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਦਾਊਦ ਥੱਕ ਗਿਆ।
Vznikla pak opět válka Filistinských proti Izraelovi. I vytáhl David a služebníci jeho s ním, a bili se s Filistinskými, tak že ustal David.
16 ੧੬ ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ-ਬਨੋਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ।
Tedy Izbibenob, kterýž byl z synů jednoho obra, (jehož kopí hrot vážil tři sta lotů oceli, a měl připásaný k sobě meč nový), myslil zabiti Davida.
17 ੧੭ ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ।
Ale retoval ho Abizai syn Sarvie, a raniv toho Filistinského, zabil jej. Protož muži Davidovi přisáhli, řkouce jemu: Nepůjdeš více s námi do boje, abys nezhasil svíce Izraelské.
18 ੧੮ ਅਤੇ ਅਜਿਹਾ ਹੋਇਆ ਜੋ ਇਸ ਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਨਾਲ ਫਿਰ ਲੜਾਈ ਹੋਈ ਤਦ ਹੁਸ਼ਾਥੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤਰਾਂ ਵਿੱਚੋਂ ਸੀ ਵੱਢ ਸੁੱਟਿਆ।
Opět byla válka v Gob s Filistinskými. Tehdáž Sibbechai Chusatský zabil Sáfu, kterýž byl z synů téhož obra.
19 ੧੯ ਅਤੇ ਫਿਰ ਫ਼ਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਸ ਦੀ ਬਰਛੀ ਜੁਲਾਹੇ ਦੇ ਸ਼ਤੀਰ ਵਰਗੀ ਸੀ, ਮਾਰ ਸੁੱਟਿਆ।
Byla ještě i jiná válka s Filistinskými v Gob, kdež Elchánan syn Járe Oregim Betlémský zabil bratra Goliáše Gittejského, u jehož kopí bylo dřevo jako vratidlo tkadlcovské.
20 ੨੦ ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ।
Potom byla také válka v Gát. A byl tam muž veliké postavy, kterýž měl u rukou a u noh po šesti prstech, všech čtyřmecítma, a byl také syn toho obra.
21 ੨੧ ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
Ten když haněl Izraele, zabil ho Jonata, syn Semmaa bratra Davidova.
22 ੨੨ ਇਹ ਚਾਰੇ ਗਥ ਵਿੱਚ ਦੈਂਤ ਤੋਂ ਜੰਮੇ ਸਨ ਅਤੇ ਦਾਊਦ ਦੇ ਹੱਥੋਂ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ ਸਨ।
Ti čtyři byli synové jednoho obra v Gát, kteříž padli od ruky Davidovy a od ruky služebníků jeho.