< 2 ਸਮੂਏਲ 22 >

1 ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ।
וידבר דוד ליהוה את דברי השירה הזאת ביום הציל יהוה אתו מכף כל איביו ומכף שאול׃
2 ਉਹ ਨੇ ਆਖਿਆ, ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ!
ויאמר יהוה סלעי ומצדתי ומפלטי לי׃
3 ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ।
אלהי צורי אחסה בו מגני וקרן ישעי משגבי ומנוסי משעי מחמס תשעני׃
4 ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ ।
מהלל אקרא יהוה ומאיבי אושע׃
5 ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ, ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
כי אפפני משברי מות נחלי בליעל יבעתני׃
6 ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol h7585)
חבלי שאול סבני קדמני מקשי מות׃ (Sheol h7585)
7 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ।
בצר לי אקרא יהוה ואל אלהי אקרא וישמע מהיכלו קולי ושועתי באזניו׃
8 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਆਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
ותגעש ותרעש הארץ מוסדות השמים ירגזו ויתגעשו כי חרה לו׃
9 ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ!
עלה עשן באפו ואש מפיו תאכל גחלים בערו ממנו׃
10 ੧੦ ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
ויט שמים וירד וערפל תחת רגליו׃
11 ੧੧ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ ਉਹ ਪੌਣ ਦਿਆਂ ਖੰਭਾਂ ਉੱਤੇ ਵੇਖਿਆ ਗਿਆ।
וירכב על כרוב ויעף וירא על כנפי רוח׃
12 ੧੨ ਉਸ ਨੇ ਹਨੇਰੇ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ, ਬੱਦਲਾਂ ਦੇ ਇਕੱਠ, ਅਕਾਸ਼ ਦੀਆਂ ਘਟਾਂਵਾਂ ਨੂੰ।
וישת חשך סביבתיו סכות חשרת מים עבי שחקים׃
13 ੧੩ ਉਸ ਚਮਕ ਤੋਂ ਜੋ ਉਸ ਦੇ ਅੱਗੇ ਸੀ, ਅੰਗਿਆਰੇ ਦਗ-ਦਗ ਕਰਨ ਲੱਗੇ!
מנגה נגדו בערו גחלי אש׃
14 ੧੪ ਯਹੋਵਾਹ ਅਕਾਸ਼ ਤੋਂ ਗਰਜਿਆ ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
ירעם מן שמים יהוה ועליון יתן קולו׃
15 ੧੫ ਫੇਰ ਉਹ ਨੇ ਆਪਣੇ ਤੀਰ ਚਲਾ ਕੇ ਮੇਰੇ ਵੈਰੀਆਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ!
וישלח חצים ויפיצם ברק ויהמם׃
16 ੧੬ ਯਹੋਵਾਹ ਦੇ ਦਬਕੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
ויראו אפקי ים יגלו מסדות תבל בגערת יהוה מנשמת רוח אפו׃
17 ੧੭ ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ, ਉਸ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
ישלח ממרום יקחני ימשני ממים רבים׃
18 ੧੮ ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
יצילני מאיבי עז משנאי כי אמצו ממני׃
19 ੧੯ ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
יקדמני ביום אידי ויהי יהוה משען לי׃
20 ੨੦ ਉਸ ਨੇ ਮੈਨੂੰ ਖੁੱਲ੍ਹੇ ਸਥਾਨ ਵਿੱਚ ਪਹੁੰਚਾਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
ויצא למרחב אתי יחלצני כי חפץ בי׃
21 ੨੧ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ।
יגמלני יהוה כצדקתי כבר ידי ישיב לי׃
22 ੨੨ ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ!
כי שמרתי דרכי יהוה ולא רשעתי מאלהי׃
23 ੨੩ ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ ਅਤੇ ਉਹ ਦੀਆਂ ਬਿਧੀਆਂ ਤੋਂ ਮੈਂ ਨਹੀਂ ਮੁੜਿਆ।
כי כל משפטו לנגדי וחקתיו לא אסור ממנה׃
24 ੨੪ ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
ואהיה תמים לו ואשתמרה מעוני׃
25 ੨੫ ਇਸ ਲਈ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੇਰੇ ਨਾਲ ਵਰਤਾਉ ਕੀਤਾ, ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
וישב יהוה לי כצדקתי כברי לנגד עיניו׃
26 ੨੬ ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
עם חסיד תתחסד עם גבור תמים תתמם׃
27 ੨੭ ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
עם נבר תתבר ועם עקש תתפל׃
28 ੨੮ ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਤੇਰੀਆਂ ਅੱਖਾਂ ਹੰਕਾਰੀਆਂ ਦੇ ਉੱਤੇ ਹਨ ਕਿ ਉਨ੍ਹਾਂ ਨੂੰ ਨੀਵਾਂ ਕਰੇਂ।
ואת עם עני תושיע ועיניך על רמים תשפיל׃
29 ੨੯ ਤੂੰ ਮੇਰਾ ਦੀਵਾ ਹੈਂ, ਹੇ ਯਹੋਵਾਹ, ਯਹੋਵਾਹ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ!
כי אתה נירי יהוה ויהוה יגיה חשכי׃
30 ੩੦ ਤਦ ਮੈਂ ਤੇਰੀ ਸਹਾਇਤਾ ਨਾਲ ਮੈਂ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
כי בכה ארוץ גדוד באלהי אדלג שור׃
31 ੩੧ ਪਰਮੇਸ਼ੁਰ ਦਾ ਰਾਹ ਸਿੱਧ ਹੈ ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
האל תמים דרכו אמרת יהוה צרופה מגן הוא לכל החסים בו׃
32 ੩੨ ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
כי מי אל מבלעדי יהוה ומי צור מבלעדי אלהינו׃
33 ੩੩ ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਮੇਰਾ ਰਾਹ ਸੰਪੂਰਨ ਕਰਦਾ ਹੈ।
האל מעוזי חיל ויתר תמים דרכו׃
34 ੩੪ ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
משוה רגליו כאילות ועל במותי יעמדני׃
35 ੩੫ ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
מלמד ידי למלחמה ונחת קשת נחושה זרעתי׃
36 ੩੬ ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
ותתן לי מגן ישעך וענתך תרבני׃
37 ੩੭ ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕਰਦਾ ਹੈ ਅਤੇ ਮੇਰੇ ਪੈਰ ਨਹੀਂ ਤਿਲਕੇ।
תרחיב צעדי תחתני ולא מעדו קרסלי׃
38 ੩੮ ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
ארדפה איבי ואשמידם ולא אשוב עד כלותם׃
39 ੩੯ ਮੈਂ ਉਨ੍ਹਾਂ ਦਾ ਅੰਤ ਕੀਤਾ ਅਤੇ ਅਜਿਹਾ ਮਾਰਿਆ, ਕਿ ਉਹ ਫਿਰ ਨਾ ਉੱਠੇ - ਉਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ!
ואכלם ואמחצם ולא יקומון ויפלו תחת רגלי׃
40 ੪੦ ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਦਿੱਤਾ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਹਰਾ ਦਿੱਤਾ ਹੈ।
ותזרני חיל למלחמה תכריע קמי תחתני׃
41 ੪੧ ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ!
ואיבי תתה לי ערף משנאי ואצמיתם׃
42 ੪੨ ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
ישעו ואין משיע אל יהוה ולא ענם׃
43 ੪੩ ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਵਾਂਗੂੰ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ!
ואשחקם כעפר ארץ כטיט חוצות אדקם ארקעם׃
44 ੪੪ ਤੂੰ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ, ਉਨ੍ਹਾਂ ਨੇ ਮੇਰੀ ਸੇਵਾ ਕੀਤੀ।
ותפלטני מריבי עמי תשמרני לראש גוים עם לא ידעתי יעבדני׃
45 ੪੫ ਪਰਦੇਸੀ ਮੇਰੇ ਅੱਗੇ ਚਾਪਲੂਸੀ ਕਰਨਗੇ, ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ।
בני נכר יתכחשו לי לשמוע אזן ישמעו לי׃
46 ੪੬ ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
בני נכר יבלו ויחגרו ממסגרותם׃
47 ੪੭ ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚੱਟਾਨ ਹੈ ਬਜ਼ੁਰਗੀ ਹੋਵੇ!
חי יהוה וברוך צורי וירם אלהי צור ישעי׃
48 ੪੮ ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ।
האל הנתן נקמת לי ומוריד עמים תחתני׃
49 ੪੯ ਜਿਸ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
ומוציאי מאיבי ומקמי תרוממני מאיש חמסים תצילני׃
50 ੫੦ ਇਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ!
על כן אודך יהוה בגוים ולשמך אזמר׃
51 ੫੧ ਉਹ ਆਪਣੇ ਠਹਿਰਾਏ ਹੋਏ ਰਾਜਾ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ, ਉਹ ਦੀ ਅੰਸ ਉੱਤੇ, ਸਦਾ ਤੱਕ ਦਯਾ ਕਰਦਾ ਹੈ।
מגדיל ישועות מלכו ועשה חסד למשיחו לדוד ולזרעו עד עולם׃

< 2 ਸਮੂਏਲ 22 >