< 2 ਸਮੂਏਲ 22 >
1 ੧ ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ।
И глагола Давид ко Господу словеса песни сея в день, в оньже избави и Господь из руки всех враг его и из руки Сауловы,
2 ੨ ਉਹ ਨੇ ਆਖਿਆ, ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ!
и рече песнь: Господи, каменю мой и утверждение мое, и избавляяй мя мне:
3 ੩ ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ।
Бог мой, хранитель мой будет мне, уповая буду на Него: защитник мой и рог спасения моего, Заступник мой и прибежище мое спасения моего, от неправеднаго спасеши мя.
4 ੪ ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ ।
Хвальнаго призову Господа, и от враг моих спасуся:
5 ੫ ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ, ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
яко одержаша мя болезни смертныя и потоцы беззакония смятоша мя,
6 ੬ ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol )
болезни смертныя обыдоша мя, предвариша мя жестокости смертныя. (Sheol )
7 ੭ ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ।
Внегда скорбети ми призову Господа, и к Богу моему воззову, и услышит от храма святаго Своего глас мой, и вопль мой внидет во ушы Его.
8 ੮ ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਆਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
И смятеся и трепетна бысть земля, и основания небесе смятошася и подвигошася, яко прогневася на ня Господь:
9 ੯ ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ!
взыде дым гневом Его, и огнь из уст Его пояст: углие возгорешася от Него,
10 ੧੦ ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
и преклони небеса и сниде, и мрак под ногама Его,
11 ੧੧ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ ਉਹ ਪੌਣ ਦਿਆਂ ਖੰਭਾਂ ਉੱਤੇ ਵੇਖਿਆ ਗਿਆ।
и вседе на Херувимы и лете, и явися на крилу ветреню,
12 ੧੨ ਉਸ ਨੇ ਹਨੇਰੇ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ, ਬੱਦਲਾਂ ਦੇ ਇਕੱਠ, ਅਕਾਸ਼ ਦੀਆਂ ਘਟਾਂਵਾਂ ਨੂੰ।
и положи тму закров Свой: окрест Его селение Его, темноту вод огусти во облацех воздушных:
13 ੧੩ ਉਸ ਚਮਕ ਤੋਂ ਜੋ ਉਸ ਦੇ ਅੱਗੇ ਸੀ, ਅੰਗਿਆਰੇ ਦਗ-ਦਗ ਕਰਨ ਲੱਗੇ!
от сияния пред Ним разгорешася углие огненнии.
14 ੧੪ ਯਹੋਵਾਹ ਅਕਾਸ਼ ਤੋਂ ਗਰਜਿਆ ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
И возгреме с небесе Господь, и Вышний даде глас Свой,
15 ੧੫ ਫੇਰ ਉਹ ਨੇ ਆਪਣੇ ਤੀਰ ਚਲਾ ਕੇ ਮੇਰੇ ਵੈਰੀਆਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ!
и посла стрелы, и расточи их: и блесну молнию, и устраши я:
16 ੧੬ ਯਹੋਵਾਹ ਦੇ ਦਬਕੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
и явишася источницы морстии, и открышася основания вселенныя от запрещения Господня, от дохновения духа гнева Его:
17 ੧੭ ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ, ਉਸ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
посла с высоты и прият мя, извлече мя от вод многих:
18 ੧੮ ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
избави мя от враг моих сильных и от ненавидящих мя, яко укрепишася паче мене:
19 ੧੯ ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
предвариша мя в день печали моея. И бысть Господь утверждение мое,
20 ੨੦ ਉਸ ਨੇ ਮੈਨੂੰ ਖੁੱਲ੍ਹੇ ਸਥਾਨ ਵਿੱਚ ਪਹੁੰਚਾਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
и изведе мя на широту, и избави мя, яко благоволи во мне.
21 ੨੧ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ।
И воздаде ми Господь по правде моей, и по чистоте руку моею воздаде ми,
22 ੨੨ ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ!
яко сохраних пути Господни и не нечествовах от Бога моего,
23 ੨੩ ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ ਅਤੇ ਉਹ ਦੀਆਂ ਬਿਧੀਆਂ ਤੋਂ ਮੈਂ ਨਹੀਂ ਮੁੜਿਆ।
яко вся судбы Его предо мною, и оправдания Его не отступиша от мене,
24 ੨੪ ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
и буду непорочен Ему, и сохранюся от беззакония моего.
25 ੨੫ ਇਸ ਲਈ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੇਰੇ ਨਾਲ ਵਰਤਾਉ ਕੀਤਾ, ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
И воздаст ми Господь по правде моей и по чистоте руку моею пред очима Его.
26 ੨੬ ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
С преподобным преподобен будеши, и с мужем неповинным неповинен будеши:
27 ੨੭ ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
и со избранным избран будеши, и со строптивым развратишися:
28 ੨੮ ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਤੇਰੀਆਂ ਅੱਖਾਂ ਹੰਕਾਰੀਆਂ ਦੇ ਉੱਤੇ ਹਨ ਕਿ ਉਨ੍ਹਾਂ ਨੂੰ ਨੀਵਾਂ ਕਰੇਂ।
люди же смиренныя спасеши, и очи гордых смириши.
29 ੨੯ ਤੂੰ ਮੇਰਾ ਦੀਵਾ ਹੈਂ, ਹੇ ਯਹੋਵਾਹ, ਯਹੋਵਾਹ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ!
Яко Ты просвещаеши светилник мой, Господи, и Господь просветит ми тму мою:
30 ੩੦ ਤਦ ਮੈਂ ਤੇਰੀ ਸਹਾਇਤਾ ਨਾਲ ਮੈਂ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
яко Тобою потеку препоясан, и о Бозе моем прелезу стену.
31 ੩੧ ਪਰਮੇਸ਼ੁਰ ਦਾ ਰਾਹ ਸਿੱਧ ਹੈ ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
Крепок, непорочен путь Его: глаголгол Господень державен, разжжен: защитник есть всем уповающым на Него.
32 ੩੨ ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
Яко кто крепок разве Господа? И кто творец разве Бога нашего?
33 ੩੩ ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਮੇਰਾ ਰਾਹ ਸੰਪੂਰਨ ਕਰਦਾ ਹੈ।
Крепок укрепляяй мя силою, и положи непорочен путь мой:
34 ੩੪ ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
положивый нозе мои яко елени, и на высоких поставляяй мя:
35 ੩੫ ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
научаяй руце мои на брань, и положивый лук медян мышца моя.
36 ੩੬ ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
И дал ми еси защищение спасения моего, и кротость Твоя умножи мя.
37 ੩੭ ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕਰਦਾ ਹੈ ਅਤੇ ਮੇਰੇ ਪੈਰ ਨਹੀਂ ਤਿਲਕੇ।
Разширил еси стопы моя подо мною, и не позыбнустеся голени мои.
38 ੩੮ ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
Пожену враги моя и потреблю я, и не возвращуся дондеже скончаю их:
39 ੩੯ ਮੈਂ ਉਨ੍ਹਾਂ ਦਾ ਅੰਤ ਕੀਤਾ ਅਤੇ ਅਜਿਹਾ ਮਾਰਿਆ, ਕਿ ਉਹ ਫਿਰ ਨਾ ਉੱਠੇ - ਉਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ!
и сокрушу их, и не востанут, и падут под ногама моима.
40 ੪੦ ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਦਿੱਤਾ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਹਰਾ ਦਿੱਤਾ ਹੈ।
И укрепиши мя силою на брань, подклониши востающыя на мя под мя.
41 ੪੧ ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ!
И враги моя дал ми еси хребет, ненавидящыя мя, и умертвил еси их:
42 ੪੨ ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
возопиют, и несть помощника, ко Господу, и не услыша их:
43 ੪੩ ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਵਾਂਗੂੰ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ!
и истних я яко прах земный, яко брение путий истончих я.
44 ੪੪ ਤੂੰ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ, ਉਨ੍ਹਾਂ ਨੇ ਮੇਰੀ ਸੇਵਾ ਕੀਤੀ।
И избавиши мя от пререкания людий моих, сохраниши мя в главу языков. И людие, ихже не ведях, работаша ми.
45 ੪੫ ਪਰਦੇਸੀ ਮੇਰੇ ਅੱਗੇ ਚਾਪਲੂਸੀ ਕਰਨਗੇ, ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ।
Сынове чуждии солгаша ми, в слух уха услыша мя:
46 ੪੬ ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
сынове чуждии отвержени будут, и вострепещут во градех своих.
47 ੪੭ ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚੱਟਾਨ ਹੈ ਬਜ਼ੁਰਗੀ ਹੋਵੇ!
Жив Господь, и благословен хранитель мой, и вознесется Бог мой, хранитель спасения моего.
48 ੪੮ ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ।
Крепкий Господь даяй отмщения мне и наказуяй люди под мя,
49 ੪੯ ਜਿਸ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
и изводяй мя от враг моих, и от востающих на мя вознесеши мя, от мужа неправедна избавиши мя.
50 ੫੦ ਇਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ!
Сего ради исповемся Тебе, Господи, во языцех, и имени Твоему воспою:
51 ੫੧ ਉਹ ਆਪਣੇ ਠਹਿਰਾਏ ਹੋਏ ਰਾਜਾ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ, ਉਹ ਦੀ ਅੰਸ ਉੱਤੇ, ਸਦਾ ਤੱਕ ਦਯਾ ਕਰਦਾ ਹੈ।
величаяй спасения царя Своего, и творяй милость христу Своему Давиду и семени его до века.