< 2 ਸਮੂਏਲ 23 >
1 ੧ ਇਹ ਦਾਊਦ ਦੇ ਆਖਰੀ ਬਚਨ ਹਨ। ਦਾਊਦ ਯੱਸੀ ਦੇ ਪੁੱਤਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ।
達味的最後遺言如下:葉的兒子達味的神諭,至高者所舉揚的人,雅各伯的天主的受傅者,以色列的善歌詠者的神諭:
2 ੨ ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ।
上主的神藉著我說話,的話語在我的唇舌上。
3 ੩ ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
雅各伯的天主說過,以色列的磐石曾向我說:那以正義統治人的,那以敬畏天主之情統治人的,
4 ੪ ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ।
有如日出時的晨光,無雲的黎明,雨後射在綠草地上的光輝。
5 ੫ ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ। ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫ਼ਲ ਨਾ ਕਰੇਗਾ?
的確,我的家必屹立在天主前,因為衪與我結了永久的盟約,妥善而有保證的盟約,衪豈能不給我產生救恩和喜樂。
6 ੬ ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਗੂੰ ਦੂਰ ਸੁੱਟੇ ਜਾਣਗੇ, ਕਿਉਂ ਜੋ ਓਹ ਹੱਥਾਂ ਨਾਲ ਫੜ੍ਹੇ ਨਹੀਂ ਜਾਂਦੇ।
但匪徒敗類必像被拋棄的荊棘,誰也不敢去用手拿;
7 ੭ ਪਰ ਜੇ ਮਨੁੱਖ ਉਨ੍ਹਾਂ ਨੂੰ ਛੂਹਣਾ ਚਾਹੇ, ਤਾਂ ਜ਼ਰੂਰੀ ਹੈ ਕਿ ਲੋਹੇ ਜਾਂ ਬਰਛੀ ਦੇ ਫਲ ਨੂੰ ਵਰਤੇ, ਅਤੇ ਉਹ ਉੱਥੇ ਹੀ ਅੱਗ ਨਾਲ ਸਾੜੇ ਜਾਣਗੇ।
誰若去觸動,必用刀或槍柄打伐,而後用火燒盡」。
8 ੮ ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ। ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਮਾਰ ਸੁੱਟਿਆ।
以下是達味勇將的名單:哈革摩尼人依市巴耳是三傑之首,他一次揮矛擊殺了八百人。
9 ੯ ਉਹ ਦੇ ਪਿੱਛੋਂ ਦੋਦੋ ਦਾ ਪੁੱਤਰ, ਅਹੋਹੀ ਦਾ ਪੋਤਰਾ ਅਲਆਜ਼ਾਰ, ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫ਼ਲਿਸਤੀਆਂ ਨੂੰ ਜੋ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਲਲਕਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ।
其次為阿曷亞人多多的兒子厄肋阿匝爾,也是三傑之一。有一次他同達味在帕斯達明,當培肋舍特人正在那裏集合準備交戰時,以色列人退卻,
10 ੧੦ ਸੋ ਉਸ ਨੇ ਉੱਠ ਕੇ ਫ਼ਲਿਸਤੀਆਂ ਨੂੰ ਮਾਰਿਆ ਐਥੋਂ ਤੱਕ ਜੋ ਉਹ ਦਾ ਹੱਥ ਥੱਕ ਗਿਆ ਅਤੇ ਉਹ ਦਾ ਹੱਥ ਤਲਵਾਰ ਦੀ ਮੁੱਠ ਨਾਲ ਚੰਬੜ ਗਿਆ ਅਤੇ ਯਹੋਵਾਹ ਨੇ ਉਸ ਦਿਨ ਵੱਡੀ ਜਿੱਤ ਦਿੱਤੀ ਅਤੇ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟਣ ਲਈ ਹੀ ਮੁੜ ਆਏ।
他卻固守陣地,擊殺培肋舍特人,直到他的手麻痺無力,貼在刀柄上。上主在那一天使他大獲勝利,民眾折回,在他身後專奪財物。
11 ੧੧ ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ।
再其次是哈辣黎人厄拉的兒子沙瑪。那時,培肋舍特人在肋希集合;在口有一塊長滿扁豆的田地。當民眾由培肋舍特心面前逃走時,
12 ੧੨ ਉਹ ਉਸ ਪੈਲੀ ਦੇ ਵਿਚਕਾਰ ਖੜ੍ਹਾ ਰਿਹਾ ਅਤੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਸੋ ਯਹੋਵਾਹ ਨੇ ਵੱਡੀ ਜਿੱਤ ਲੈ ਦਿੱਤੀ।
他獨自立在田間,保護了那塊田地,殺敗了培肋舍特人:如上主又使他大獲勝利。
13 ੧੩ ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦੁੱਲਾਮ ਦੀ ਗੁਫ਼ਾ ਵਿੱਚ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਲਾਈ ਹੋਈ ਸੀ।
在開始收割時,培肋舍特的軍隊在勒法因平原紮了營,三十勇士中,有三位下到阿杜藍山岩,來見達味。
14 ੧੪ ਤਾਂ ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਬੈਤਲਹਮ ਵਿੱਚ ਸੀ
達味恰在山岩內,而培肋舍特人當時在白冷駐防。
15 ੧੫ ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ।
達味渴望著說:「誰能為白冷城門旁的井中,給我打一點水來喝﹖」
16 ੧੬ ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।
那三位勇士就衝過培肋舍特人的營幕,從白冷城門旁的井裏打了水,將水取來,帶到達味前,但他不肯喝,反而將水奠於上主前,
17 ੧੭ ਅਤੇ ਉਸ ਨੇ ਆਖਿਆ, ਹੇ ਯਹੋਵਾਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਵੇ ਕਿਉਂ ਜੋ ਇਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਇਹ ਕੰਮ ਕੀਤੇ।
說:「上主決不許我做這事;我豈能喝那些冒生命危險者的血﹖」所以他不止喝。這是這三位勇士的事。
18 ੧੮ ਅਤੇ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਤਿੰਨਾਂ ਵਿੱਚੋਂ ਨਾਮੀ ਬਣਿਆ।
責魯雅兒子,約阿布的兄弟,阿彼瑟是三十勇士的領袖,他揮舞長矛擊殺了三百人,因此,在三十勇士中出了名。
19 ੧੯ ਉਹ ਤਾਂ ਤਿੰਨਾਂ ਵਿੱਚੋਂ ਜ਼ਿਆਦਾ ਪਤਵੰਤਾ ਸੀ, ਇਸ ਲਈ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।
他是三十勇士中最出名的,所以做了他們的領袖,但尚不及前三傑。
20 ੨੦ ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ।
約雅達的兒子貝納雅原是卡貝責耳人,是一位英勇,大有作為的人。他擊殺了摩阿布人阿黎耳的兩個兒子,又在下雪天,下到旱井裏打死一隻獅子。
21 ੨੧ ਅਤੇ ਉਸ ਨੇ ਇੱਕ ਸੋਹਣੇ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛਾ ਸੀ ਪਰ ਉਹ ਲਾਠੀ ਲੈ ਕੇ ਉਹ ਦੇ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛਾ ਖੋਹ ਕੇ ਉਸੇ ਨਾਲ ਉਹ ਨੂੰ ਮਾਰਿਆ।
他也曾打死了一個埃及大漢。這埃及人手中拿著長矛,他只拿著一棍子,就下去與他對抗,從那埃及人手裏把長矛奪過來,用那長矛將他殺死。
22 ੨੨ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹੋ ਜਿਹੇ ਕੰਮ ਕੀਤੇ ਅਤੇ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ।
這是約雅達的兒子貝納雅做的事,因此,他在三十勇士中也出了名。
23 ੨੩ ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ, ਫੇਰ ਵੀ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।
他比三十勇士更有名望,但尚不及前三傑。達味派他作侍衛長。
24 ੨੪ ਯੋਆਬ ਦਾ ਭਰਾ ਅਸਾਹੇਲ ਉਨ੍ਹਾਂ ਤੀਹਾਂ ਵਿੱਚੋਂ ਸੀ ਨਾਲੇ ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ,
約雅布的兄弟阿撒耳也是三十勇士中的一位,還有白冷人多多的兒子厄耳哈難,
25 ੨੫ ਸ਼ੰਮਾਹ ਹਰੋਦੀ ਅਤੇ ਅਲੀਕਾ ਹਰੋਦੀ
哈洛得人沙瑪,哈洛得人厄里卡,
26 ੨੬ ਹਲਸ ਪਲਟੀ ਅਤੇ ਇੱਕੇਸ਼ ਤਕੋਈ ਦਾ ਪੁੱਤਰ ਈਰਾ
帕耳提人赫肋茲,特科亞人依刻士兒子依辣,
27 ੨੭ ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ
阿納托特人阿彼厄則爾,胡沙人息貝開,
28 ੨੮ ਸਲਮੋਨ ਅਹੋਹੀ ਤੇ ਮਹਰਈ ਨਟੋਫਾਥੀ,
阿曷亞人匝耳孟,乃托法人瑪哈賴,
29 ੨੯ ਬਆਨਾਹ ਦਾ ਪੁੱਤਰ ਹੇਲਬ ਇੱਕ ਨਟੋਫਾਥੀ ਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ।
乃托法人巴托阿納兒子赫肋得,本雅明族基貝亞人黎拜的兒子依泰,
30 ੩੦ ਬਨਾਯਾਹ ਪਿਰਾਥੋਨੀ ਤੇ ਗਾਸ਼ ਦੀਆਂ ਨਦੀਆਂ ਦੇ ਕੋਲ ਦਾ ਹਿੱਦਈ,
丕辣通人貝納雅,加阿士溪人希待,
31 ੩੧ ਅਬੀਅਲਬੋਨ ਅਰਬਾਥੀ ਤੇ ਬਹਰੂਮੀ ਅਜ਼ਮਾਵਥ,
貝特阿辣巴人阿彼巴耳,巴胡陵人阿次瑪委特,
32 ੩੨ ਅਲਯਹਬਾ ਸ਼ਅਲਬੋਨੀ ਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਥਾਨ
沙耳賓人厄里亞巴,基宗人雅笙,
33 ੩੩ ਸ਼ੰਮਾਹ ਹਰਾਰੀ ਤੇ ਸ਼ਾਰਾਰ ਅਰਾਰੀ ਦਾ ਪੁੱਤਰ ਅਹੀਆਮ।
哈辣黎人沙瑪的兒子約納堂,哈辣黎人沙辣爾的兒子阿希揚,
34 ੩੪ ਉਸ ਮਆਕਾਥੀ ਦਾ ਪੋਤਾ ਅਹਸਬਈ ਦਾ ਪੁੱਤਰ ਅਲੀਫ਼ਾਲਟ ਤੇ ਅਹੀਥੋਫ਼ਲ ਗੀਲੋਨੀ ਦਾ ਪੁੱਤਰ ਅਲੀਆਮ,
貝特瑪阿加人阿哈斯拜的兒子厄里培肋特,基羅人阿希托費的兒子厄里安,
35 ੩੫ ਕਰਮਲੀ ਹਸਰੋ ਤੇ ਪਅਰਈ ਅਰਬੀ,
加爾默耳人赫茲賴,阿辣布人帕阿賴,
36 ੩੬ ਸੋਬਾਹ ਤੋਂ ਨਾਥਾਨ ਦਾ ਪੁੱਤਰ ਯਿਗਾਲ ਤੇ ਬਾਨੀ ਗਾਦੀ।
祚巴人約堂的兒子依加耳,加得人巴尼,
37 ੩੭ ਸਲਕ ਅੰਮੋਨੀ ਤੇ ਨਹਰਈ ਬੇਰੋਥੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ।
阿孟人責肋克,貝厄洛特人納赫賴,他是責魯貝的兒子約阿布的持戟者;
38 ੩੮ ਈਰਾ ਯਿਥਰੀ ਅਤੇ ਗਾਰੇਬ ਯਿਥਰੀ।
雅提爾人依辣,雅提爾人加勒布,
39 ੩੯ ਹਿੱਤੀ ਊਰਿੱਯਾਹ - ਸਾਰੇ ਸੈਂਤੀ ਸਨ।
赫特人烏黎雅:共計三十七人。