< 2 ਸਮੂਏਲ 24 >

1 ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫਿਰ ਭੜਕਿਆ, ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਉਭਾਰਿਆ, ਕਿ ਜਾ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ।
Подир това гневът на Господа пак пламна против Израиля, и Той подбуди Давида против тях, казвайки: Иди, преброй Израиля и Юда.
2 ਇਸ ਲਈ ਰਾਜਾ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ, ਇਸਰਾਏਲ ਦੇ ਸਾਰੇ ਗੋਤਾਂ ਵਿੱਚ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਜਾ ਅਤੇ ਲੋਕਾਂ ਨੂੰ ਗਿਣ ਲੈ ਕਿ ਮੈਨੂੰ ਲੋਕਾਂ ਦੀ ਗਿਣਤੀ ਪਤਾ ਹੋਵੇ।
Царят, прочее каза на началника на войската Иоав, който бе с него: Мини сега през всичките Израилеви племена, от Дан до Вирсавее, та преброй людете, за да узная броя на людете.
3 ਯੋਆਬ ਨੇ ਰਾਜਾ ਨੂੰ ਆਖਿਆ, ਪਰਜਾ ਦੇ ਲੋਕ ਕਿੰਨ੍ਹੇ ਵੀ ਕਿਉਂ ਨਾ ਹੋਣ, ਤੁਹਾਡਾ ਪਰਮੇਸ਼ੁਰ ਯਹੋਵਾਹ ਲੋਕਾਂ ਨੂੰ ਸੌ ਗੁਣਾ ਵਧਾਵੇ, ਅਤੇ ਮੇਰੇ ਮਹਾਰਾਜ ਦੀਆਂ ਅੱਖੀਆਂ ਵੀ ਇਹ ਗੱਲ ਵੇਖਣ, ਪਰ ਇਹ ਤੁਸੀਂ ਕਿਉਂ ਚਾਹੁੰਦੇ ਹੋ?
А Иоав каза на царя: Господ твоят Бог дано притури на людете стократно повече отколкото са, и очите на господаря ми царя дано видят това; но защо господарят ми царят намира наслада в това нещо?
4 ਫਿਰ ਵੀ ਰਾਜੇ ਦੀ ਆਗਿਆ ਯੋਆਬ ਉੱਤੇ ਅਤੇ ਦਲ ਦੇ ਪ੍ਰਧਾਨਾਂ ਉੱਤੇ ਪਰਬਲ ਹੋਈ। ਤਦ ਯੋਆਬ ਅਤੇ ਦਲ ਦੇ ਪ੍ਰਧਾਨ ਰਾਜਾ ਦੇ ਅੱਗਿਓਂ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨੂੰ ਨਿੱਕਲ ਗਏ।
Обаче царската дума надделя над Иоава и над началниците на войската излязоха от царя за да преброят Израилевите люде.
5 ਉਹ ਯਰਦਨ ਤੋਂ ਪਾਰ ਲੰਘੇ ਅਤੇ ਅਰੋਏਰ ਵਿੱਚ ਜੋ ਗਾਦ ਦੀ ਵਾਦੀ ਦੇ ਸ਼ਹਿਰ ਦੇ ਸੱਜੇ ਬੰਨੇ ਯਾਜ਼ੇਰ ਵੱਲ ਹੈ, ਤੰਬੂ ਲਾਏ ।
Като преминаха Иордан, разположиха се при Ароир, към Гад и към Язир, отдясно на града, който е всред долината.
6 ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਦਾਨ ਯਾਨ ਨੂੰ ਆਏ ਅਤੇ ਘੁੰਮ ਕੇ ਸੀਦੋਨ ਤੱਕ ਪਹੁੰਚੇ।
После дойдоха в Галаад и в земята Тахтим-одси; дойдоха и в Дан-яан и наоколо до Сидон;
7 ਅਤੇ ਉੱਥੋਂ ਸੂਰ ਦੇ ਗੜ੍ਹ ਤੱਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰਿਆਂ ਸ਼ਹਿਰਾਂ ਤੱਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸ਼ਬਾ ਤੱਕ ਨਿੱਕਲ ਗਏ।
тогава дойдоха в Тирската крепост и във всичките градове на евейците и на ханаанците; и излязоха в Вирсавее в южна Юда.
8 ਇਸ ਤਰ੍ਹਾਂ, ਓਹ ਸਾਰੇ ਦੇਸ਼ ਵਿੱਚੋਂ ਘੁੰਮ ਕੇ ਨੌ ਮਹੀਨੇ ਅਤੇ ਵੀਹ ਦਿਨਾਂ ਬਾਅਦ ਯਰੂਸ਼ਲਮ ਨੂੰ ਮੁੜ ਆਏ।
И тъй, като преминаха през цялата земя, дойдоха в Ерусалим в края на девет месеца и двадесет дни.
9 ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।
И Иоав доложи на царя броя на преброените люде; те бяха: от Израиля, осемстотин хиляди силни мъже, които можеха да теглят нож; и от Юдовите мъже, петстотин хиляди.
10 ੧੦ ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
И след това като преброи Давид людете, сърцето му го изобличи. И Давид рече на Господа: Съгреших тежко като извърших това нещо; но сега, моля Ти се, Господи, отмахни беззаконието на слугата Си, защото направих голяма глупост.
11 ੧੧ ਸੋ ਜਦ ਦਾਊਦ ਸਵੇਰ ਨੂੰ ਉੱਠਿਆ ਤਾਂ ਯਹੋਵਾਹ ਦਾ ਬਚਨ ਗਾਦ ਨਬੀ ਨੂੰ ਜੋ ਦਾਊਦ ਦਾ ਅਗੰਮ ਗਿਆਨੀ ਸੀ, ਆਇਆ ਅਤੇ ਉਹ ਨੂੰ ਆਖਿਆ।
И когато стана Давид на утринта, Господното слово дойде към пророка Гад, Давидовия гадач, казвайки:
12 ੧੨ ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ।
Иди, кажи на Давида, Така казва Господ: Три неща ти предлагам; избери си едно от тях, за да го извърша над тебе.
13 ੧੩ ਸੋ ਗਾਦ ਨੇ ਦਾਊਦ ਕੋਲ ਆ ਕੇ ਦੱਸਿਆ ਅਤੇ ਉਹ ਨੂੰ ਪੁੱਛਿਆ ਕਿ ਤੂੰ ਕਿ ਚਾਹੁੰਦਾ ਹੈ ਜੋ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਕਾਲ ਪਵੇ ਜਾਂ ਤਿੰਨ ਮਹੀਨਿਆਂ ਤੱਕ ਤੂੰ ਆਪਣੇ ਵੈਰੀਆਂ ਅੱਗਿਓਂ ਭੱਜੇਂ ਅਤੇ ਉਹ ਤੇਰੇ ਪਿੱਛੇ ਲੱਗਣ ਜਾਂ ਤੇਰੇ ਦੇਸ਼ ਵਿੱਚ ਤਿੰਨ ਦਿਨਾਂ ਤੱਕ ਮਹਾਂ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ।
Дойде, прочее, Гад при Давида та му извести това; после му рече: Дали за седем години да има върху тебе глад по земята ти? или три месеца да бягаш от неприятелите си, като те преследват? или три дни да има мор в земята ти? Размисли сега и виж какъв отговор да възвърна на Оногова, Който ме е пратил.
14 ੧੪ ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੀ ਮੁਸੀਬਤ ਵਿੱਚ ਪਿਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਦਯਾ ਵੱਡੀ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ।
И Давид рече на Гада: Намирам се много на тясно; обаче нека паднем в ръката на Господа, защото Неговите милости са много; но в ръката на човека да се изпадна.
15 ੧੫ ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।
И тъй, Господ прати мор върху Израиля от оная утрин до определеното време; и измряха от людете, от Дан до Вирсавее, седемдесет хиляди мъже.
16 ੧੬ ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਪਿੜ ਕੋਲ ਖੜ੍ਹਾ ਸੀ।
А когато ангелът простря ръката си към Ерусалим, за да го погуби, Господ се разкая за злото, и рече на ангела, който погубваше людете: Стига вече, оттегли сега ръката си. И ангелът Господен бе близо до гумното на евусеца Орна.
17 ੧੭ ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!
И когато видя ангела, който поразяваше людете, Давид проговори Господу, казвайки: Ето, аз съгреших, аз извърших беззаконие; но тия овци що са сторили? Над мене, моля Ти се, нека бъде ръката Ти, и над моя бащин дом.
18 ੧੮ ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾ।
В същия ден Гад дойде при Давида та му рече: Възлез, издигни олтар Господу на гумното на евусеца Орна.
19 ੧੯ ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉੱਥੇ ਗਿਆ।
И така, Давид възлезе според Гадовата дума, както заповяда Господ.
20 ੨੦ ਅਤੇ ਅਰਵਨਾਹ ਨੇ ਤੱਕਿਆ ਅਤੇ ਰਾਜਾ ਅਤੇ ਉਸ ਦੇ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਸੋ ਅਰਵਨਾਹ ਨਿੱਕਲਿਆ ਅਤੇ ਰਾਜਾ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।
И Орна, като погледна, видя, че царят и слугите му идат към него; и Орна излезе та се поклони на царя с лице до земята.
21 ੨੧ ਅਤੇ ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲੈਣ ਲਈ ਆਇਆ ਹਾਂ ਕਿ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਤਾਂ ਜੋ ਲੋਕਾਂ ਵਿੱਚੋਂ ਮਰੀ ਹਟ ਜਾਏ।
Тогава рече Орна: Защо е дошъл господарят ми царят при слугата си? А Давид каза: Да купя гумното от тебе та да издигна олтар Господу, за да престане язвата между людете.
22 ੨੨ ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਰਾਜਾ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ; ਹੋਮ ਦੀ ਭੇਟ ਲਈ ਬਲ਼ਦ ਹਨ, ਅਤੇ ਗਾਹ ਪਾਉਣ ਦਾ ਵਲੇਵਾ ਬਲ਼ਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ।
А Орна рече на Давида: Господарят ми царят нека вземе и принесе в жертва каквото му се вижда за добре; ето воловете за всеизгаряне, и диканите и оръдията на воловете за дърва;
23 ੨੩ ਇਹ ਸਭ ਕੁਝ ਅਰਵਨਾਹ ਨੇ ਰਾਜਾ ਨੂੰ ਦੇ ਦਿੱਤਾ। ਫਿਰ ਅਰਵਨਾਹ ਨੇ ਰਾਜਾ ਨੂੰ ਆਖਿਆ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਪਰਸੰਨ ਹੋਵੇ।
всички тези, о царю, дава Орна на царя. Орна каза още на царя: Господ твоят Бог да има благоволение към тебе.
24 ੨੪ ਰਾਜਾ ਨੇ ਅਰਵਨਾਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਸ ਵਿੱਚ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲ਼ਦ ਚਾਂਦੀ ਦੇ ਪੰਜਾਹ ਸ਼ਕੇਲ ਰੁਪਏ ਦੇ ਕੇ ਮੁੱਲ ਲੈ ਲਿਆ।
А царят рече на Орна: Не, но непременно ще го купя от тебе за определена цена; защото не ща да принеса на Господа моя Бог всеизгаряния, за които не съм похарчил. И тъй, Давид купи гумното; а воловете купи за петдесет сребърни сикли.
25 ੨੫ ਤਦ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਸੋ ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਸੁਣ ਲਈਆਂ, ਤਦ ਇਸਰਾਏਲ ਵਿੱਚੋਂ ਮਰੀ ਹਟ ਗਈ।
И там Давид издигна олтар Господу, и принесе всеизгаряния и примирителни приноси. И Господ прие молбата за земята, та язвата престана между Израиля.

< 2 ਸਮੂਏਲ 24 >