< 2 ਸਮੂਏਲ 3 >
1 ੧ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੰਮੇ ਸਮੇਂ ਤੱਕ ਯੁੱਧ ਹੁੰਦਾ ਰਿਹਾ, ਪਰ ਦਾਊਦ ਦਿਨੋ ਦਿਨ ਤਕੜਾ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੁੰਦਾ ਗਿਆ।
А войната между Сауловия дом и Давидовия дом трая дълго време; и Давид непрестанно се засилваше, а Сауловият дом непрестанно ослабваше.
2 ੨ ਫਿਰ ਹਬਰੋਨ ਵਿੱਚ ਦਾਊਦ ਦੇ ਪੁੱਤਰ ਪੈਦਾ ਹੋਏ, ਉਹ ਦਾ ਪਹਿਲੌਠੇ ਪੁੱਤਰ ਅਮਨੋਨ ਸੀ ਜੋ ਯਿਜ਼ਰੇਲਣ ਅਹੀਨੋਅਮ ਦੀ ਕੁੱਖੋਂ ਹੋਇਆ,
И народиха се синове на Давида в Хеврон; първородният му беше Амнон, от езраелката Ахиноам;
3 ੩ ਦੂਜੇ ਦਾ ਨਾਮ ਕਿਲਆਬ ਸੀ ਜੋ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਦੀ ਕੁੱਖੋਂ ਪੈਦਾ ਹੋਇਆ ਅਤੇ ਤੀਜਾ ਅਬਸ਼ਾਲੋਮ ਸੀ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਅਕਾਹ ਦੀ ਕੁੱਖੋਂ ਪੈਦਾ ਹੋਇਆ,
вторият му, Хилеав, от Авигея, жената на кармилеца Навал; третият, Авесалом, син на Мааха, дъщеря на гесурския цар Талмай;
4 ੪ ਅਤੇ ਚੌਥੇ ਦਾ ਨਾਮ ਅਦੋਨੀਯਾਹ ਜਿਸ ਨੂੰ ਹੱਗੀਥ ਨੇ ਜਨਮ ਦਿੱਤਾ ਅਤੇ ਪੰਜਵੇ ਦਾ ਨਾਮ ਸ਼ਫ਼ਟਯਾਹ ਸੀ ਜਿਸ ਨੂੰ ਅਬੀਟਾਲ ਨੇ ਜਨਮ ਦਿੱਤਾ
четвъртият, Адония, син на Агита; петият Сефатия, син на Авитала;
5 ੫ ਅਤੇ ਛੇਵਾਂ ਯਿਥਰਆਮ ਸੀ, ਉਹ ਜੋ ਦਾਊਦ ਦੀ ਪਤਨੀ ਅਗਲਾਹ ਦੀ ਕੁੱਖੋਂ ਪੈਦਾ ਹੋਇਆ ਸੀ। ਦਾਊਦ ਦੇ ਇਹ ਪੁੱਤਰ ਹਬਰੋਨ ਵਿੱਚ ਪੈਦਾ ਹੋਏ।
и шестият, Итраам, от Давидовата жена Егла. Тия се родиха на Давида в Хеврон.
6 ੬ ਜਦ ਸ਼ਾਊਲ ਦੇ ਘਰਾਣੇ ਅਤੇ ਦਾਊਦ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਕਿ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਾ ਕੀਤਾ।
А докато продължаваше войната между Сауловия дом и Давидовия дом Авенир беше подпорка на Сауловия дом.
7 ੭ ਸ਼ਾਊਲ ਦੀ ਇੱਕ ਰਖ਼ੈਲ ਰਿਜ਼ਪਾਹ ਜੋ ਅੱਯਾਹ ਦੀ ਧੀ ਸੀ, ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਤਾ ਦੀ ਰਖ਼ੈਲ ਨਾਲ ਕਿਉਂ ਸੰਗ ਕੀਤਾ?
А Саул имаше наложница на име Ресфа, дъщеря на Аия; и Исвостей каза на Авенира: Ти защо си влязъл при бащината ми наложница?
8 ੮ ਅਬਨੇਰ ਈਸ਼ਬੋਸ਼ਥ ਦੀ ਇਸ ਗੱਲ ਦੇ ਕਾਰਨ ਗੁੱਸੇ ਹੋਇਆ ਅਤੇ ਆਖਿਆ, ਕੀ ਮੈਂ ਯਹੂਦਾਹ ਦੇ ਕੁੱਤੇ ਦਾ ਸਿਰ ਹਾਂ? ਮੈਂ ਯਹੂਦਾਹ ਨਾਲ ਵਿਰੋਧ ਕਰ ਕੇ ਅੱਜ ਦੇ ਦਿਨ ਤੱਕ ਤੇਰੇ ਪਿਤਾ ਸ਼ਾਊਲ ਦੇ ਘਰਾਣੇ ਉੱਤੇ ਅਤੇ ਉਹ ਦੇ ਭਰਾਵਾਂ ਉੱਤੇ ਅਤੇ ਉਹ ਦੇ ਮਿੱਤਰਾਂ ਉੱਤੇ ਕਿਰਪਾ ਕਰਦਾ ਰਿਹਾ ਹਾਂ ਅਤੇ ਮੈਂ ਤੈਨੂੰ ਦਾਊਦ ਦੇ ਹੱਥ ਨਹੀਂ ਸੌਂਪਿਆ, ਪਰ ਤੂੰ ਅੱਜ ਇਸ ਇਸਤਰੀ ਦੇ ਕਾਰਨ ਮੇਰੇ ਉੱਤੇ ਦੋਸ਼ ਲਗਾਉਂਦਾ ਹੈਂ?
Тогава Авенир много се разяри за думите на Исвостея, и рече: Кучешка глава ли съм аз откъм Юдовата страна? Днес показвам благост към дома на баща ти Саула, към братята му и към приятелите му, като не те предадох в Давидовата ръка, и пак ме обвиняваш днес за тая жена!
9 ੯ ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੇਰੇ ਮੈਂ ਉਸੇ ਤਰ੍ਹਾਂ ਨਾਲ ਕੰਮ ਨਾ ਕਰਾਂ, ਜਿਵੇਂ ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ।
Така да направи Бог на Авенира, да! и повече да му притури, ако не сторя за Давида тъй, както Господ му се е клел,
10 ੧੦ ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਤੇ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸਥਿਰ ਕਰ ਦੇਵਾਂ!
като направя да премине царството от Сауловия дом, и като поставя Давидовият престол над Израиля, както е и над Юда, от Дан до Вирсавее.
11 ੧੧ ਤਦ ਉਹ ਅਬਨੇਰ ਦੇ ਸਾਹਮਣੇ ਫਿਰ ਕੁਝ ਉੱਤਰ ਨਾ ਦੇ ਸਕਿਆ, ਕਿਉਂ ਜੋ ਉਹ ਉਸ ਤੋਂ ਡਰ ਗਿਆ ਸੀ।
И Исвостей не можеше вече да отговори ни дума на Авенира, понеже се боеше от него.
12 ੧੨ ਇਸ ਲਈ ਅਬਨੇਰ ਨੇ ਦਾਊਦ ਕੋਲ ਦੂਤ ਭੇਜੇ ਅਤੇ ਆਖਿਆ, ਦੇਸ਼ ਕਿਹ ਦਾ ਹੈ? ਤੁਸੀਂ ਮੇਰੇ ਨਾਲ ਵਾਇਦਾ ਕਰੋ ਅਤੇ ਵੇਖੋ, ਮੈਂ ਤੁਹਾਡੀ ਸਹਾਇਤਾ ਕਰਾਂਗਾ ਜੋ ਸਾਰੇ ਇਸਰਾਏਲ ਦੇ ਮਨਾਂ ਨੂੰ ਤੁਹਾਡੀ ਵੱਲ ਕਰ ਦੇਵਾਂ।
Тогава Авенир изпрати човеци до Давида да кажат от негова страна: Чия е земята? Думаше още: Направи договор с мене; и, ето, моята ръка ще бъде с тебе, щото да доведе под твоята власт целия Израил.
13 ੧੩ ਤਦ ਦਾਊਦ ਬੋਲਿਆ, ਚੰਗੀ ਗੱਲ, ਮੈਂ ਤੇਰੇ ਨਾਲ ਬਚਨ ਕਰਾਂਗਾ, ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਕਿ ਜਿਸ ਵੇਲੇ ਤੂੰ ਮੈਨੂੰ ਮਿਲਣ ਲਈ ਆਵੇਂ ਅਤੇ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਨਾ ਲਿਆਵੇਂ ਤਾਂ ਤੂੰ ਮੇਰਾ ਮੂੰਹ ਕਦੇ ਨਾ ਵੇਖੇਂਗਾ।
А той каза: Добре, аз ще направя договор с тебе; но едно нещо искам аз от тебе, а именно, че няма да видиш лицето ми, ако не доведеш предварително Сауловата дъщеря Михала, когато дойдеш да видиш лицето ми.
14 ੧੪ ਫਿਰ ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਦੂਤਾਂ ਦੇ ਰਾਹੀਂ ਸੁਨੇਹਾ ਭੇਜਿਆ, ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇ।
И Давид прати човеци до Сауловия син Исвостея да кажат: Предай жена ми на Михала, която съм взел за жена срещу сто филистимски краекожия
15 ੧੫ ਤਦ ਈਸ਼ਬੋਸ਼ਥ ਨੇ ਲੋਕ ਭੇਜੇ ਅਤੇ ਉਸ ਇਸਤਰੀ ਨੂੰ ਉਸ ਦੇ ਪਤੀ ਲੈਸ਼ ਦੇ ਪੁੱਤਰ ਫ਼ਲਟੀਏਲ ਕੋਲੋਂ ਖੋਹ ਲਿਆ।
Исвостей, прочее, прати та я взе от мъжа й Фалатиила Лаисовия син.
16 ੧੬ ਤਦ ਉਸ ਦਾ ਪਤੀ ਉਸ ਇਸਤਰੀ ਦੇ ਨਾਲ ਤੁਰਿਆ ਉਸ ਦੇ ਪਿੱਛੇ ਬਹੁਰੀਮ ਸ਼ਹਿਰ ਤੱਕ ਰੋਂਦਾ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾ, ਮੁੜ ਜਾ! ਤਦ ਉਹ ਮੁੜ ਗਿਆ।
И мъжът й дойде с нея, и като вървеше плачеше, и я последва до Ваурим. Тогава Авенир му каза: Иди, върни се; и той се върна.
17 ੧੭ ਤਦ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਪਹਿਲਾ ਹੀ ਚਾਹੁੰਦੇ ਸੀ ਕਿ ਦਾਊਦ ਸਾਡਾ ਰਾਜਾ ਬਣੇ,
А Авенир влезе във връзка с Израилевите старейшини и рече: В миналото време вие сте искали Давида да царува над вас;
18 ੧੮ ਇਸ ਲਈ ਹੁਣ ਤੁਸੀਂ ਅਜਿਹਾ ਹੀ ਕਰੋਂ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਹੈ ਕਿ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ।
сега, прочее, сторете това, защото Господ е говорил за Давида, казвайки: Чрез ръката на слугата Си Давида ще избавя людете Си от ръката на филистимците и от ръката на всичките им неприятели.
19 ੧੯ ਤਦ ਅਬਨੇਰ ਨੇ ਬਿਨਯਾਮੀਨ ਨੂੰ ਵੀ ਇਹ ਗੱਲ ਸੁਣਾਈ ਤਾਂ ਫਿਰ ਅਬਨੇਰ ਹਬਰੋਨ ਨੂੰ ਗਿਆ ਤਾਂ ਕਿ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਲੱਗਿਆ ਸੀ ਉਹ ਸਭ ਕੁਝ ਦਾਊਦ ਨੂੰ ਸੁਣਾਵੇ।
Авенир говори още и в ушите на вениаминците; също Авенир отиде да говори и в ушите на Давида в Хеврон всичко, що бе угодно на Израиля и на целия Вениаминов дом.
20 ੨੦ ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਤੇ ਉਹ ਦੇ ਨਾਲ ਦੇ ਲੋਕਾਂ ਦੀ ਦਾਵਤ ਕੀਤੀ।
И тъй, Авенир дойде при Давида в Хеврон, и с него двадесет мъже. И Давид направи угощение на Авенира и на мъжете, които бяха с него.
21 ੨੧ ਅਬਨੇਰ ਨੇ ਦਾਊਦ ਨੂੰ ਆਖਿਆ, ਹੁਣ ਮੈਂ ਉੱਠ ਕੇ ਜਾਂਵਾਂਗਾ ਅਤੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਰਾਜਾ ਦੇ ਕੋਲ ਇਕੱਠਿਆਂ ਕਰਾਂਗਾ ਜੋ ਓਹ ਤੁਹਾਡੇ ਨਾਲ ਵਾਇਦਾ ਕਰਨ ਅਤੇ ਜਿੱਥੇ ਤੁਹਾਡਾ ਜੀਅ ਕਰੇ ਉੱਥੇ ਹੀ ਤੁਸੀਂ ਰਾਜ ਕਰੋ। ਦਾਊਦ ਨੇ ਅਬਨੇਰ ਨੂੰ ਵਿਦਾ ਕੀਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
Тогава Авенир каза на Давида: Ще стана да ида, и ще събера целия Израил при господаря си царя, за да направят завет с тебе, та да царуваш над всички, според желанието на душата си. И Давид изпрати Авенира, и той отиде с мир.
22 ੨੨ ਵੇਖੋ, ਉਸ ਵੇਲੇ ਦਾਊਦ ਦੇ ਸੇਵਕਾਂ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਆਏ। ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੂੰ ਤੋਰ ਦਿੱਤਾ ਸੀ। ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
И, ето, Давидовите слуги и Иоав идеха от едно нашествие и носеха със себе си много користи; но Авенир не беше с Давида в Хеврон, защото той го беше изпратил, и Авенир беше отишъл с мир.
23 ੨੩ ਜਦ ਯੋਆਬ ਅਤੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤਰ ਅਬਨੇਰ ਰਾਜਾ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
А като дойде Иоав и цялата войска, който беше с него, известиха на Иоава казвайки: Авенир Нировият син дойде при царя; и той го изпрати, та си отиде с мир.
24 ੨੪ ਸੋ ਯੋਆਬ ਰਾਜਾ ਦੇ ਕੋਲ ਆ ਕੇ ਬੋਲਿਆ, ਇਹ ਤੂੰ ਕੀ ਕੀਤਾ? ਵੇਖ ਅਬਨੇਰ ਤੇਰੇ ਕੋਲ ਆਇਆ ਸੋ ਤੂੰ ਉਹ ਨੂੰ ਕਿਉਂ ਵਿਦਾ ਕੀਤਾ ਅਤੇ ਉਹ ਚੱਲਿਆ ਗਿਆ।
Тогава Иоав влезе при царя и рече: Що си сторил? Ето Авенир е дохождал при тебе; защо си го изпратил та си е отишъл?
25 ੨੫ ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ ਉਹ ਜੋ ਤੇਰੇ ਨਾਲ ਧੋਖਾ ਕਰਨ ਨੂੰ ਅਤੇ ਤੇਰੇ ਆਉਣ ਜਾਣ ਅਤੇ ਤੇਰੇ ਸਾਰੇ ਕੰਮਾਂ ਦਾ ਭੇਦ ਲੈਣ ਆਇਆ ਸੀ।
Знаеш какъв е Авенир Нировият син; той е дохождал за да те измами, и да научи излизането ти и влизането ти, и да научи всичко, що правиш.
26 ੨੬ ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ।
И Иоав, като излезе от при Давида, прати човеци подир Авенира, които го върнаха от кладенеца Сира; Давид, обаче, не знаеше това.
27 ੨੭ ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ।
И когато се върна Авенир в Хеврон, Иоав го отведе на страна в портата, за да му говори уж тайно; и там го удари в корема за кръвта на брата си Асаила; и той умря.
28 ੨੮ ਇਹ ਦੇ ਪਿੱਛੋਂ ਜਦ ਦਾਊਦ ਨੇ ਸੁਣਿਆ ਤਾਂ ਉਹ ਬੋਲਿਆ, ਮੈਂ ਆਪਣੇ ਰਾਜ ਸਮੇਤ ਯਹੋਵਾਹ ਦੇ ਅੱਗੇ ਨੇਰ ਦੇ ਪੁੱਤਰ ਅਬਨੇਰ ਦੇ ਖੂਨ ਤੋਂ ਨਿਰਦੋਸ਼ ਹਾਂ।
А по-после, като чу Давид, рече: Невинен съм аз и царството ми пред Господа до века за кръвта на Авенира Нировия син;
29 ੨੯ ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!
нека остане тя на Иоавовата глава и на целия му бащин дом; и нека не липсва от Иоавовия дом такъв, който има семетечение, или е прокажен, или който се подпира на тояга, или пада от меч, или е лишен от хляб.
30 ੩੦ ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਕਿਉਂ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਦੀ ਲੜਾਈ ਦੇ ਵਿੱਚ ਮਾਰ ਸੁੱਟਿਆ ਸੀ।
Така Иоав и брат му Ависей убиха Авенира, защото беше убит брат им Асаила в сражението при Гаваон.
31 ੩੧ ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ।
Тогава Давид каза на Иоава и на всичките люде, които бяха с него: Раздерете дрехите си, и препашете се с вретище, та плачете пред Авенира. И цар Давид вървеше след носилото.
32 ੩੨ ਸੋ ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾ ਦਿੱਤਾ ਅਤੇ ਰਾਜਾ ਉੱਚੀ ਅਵਾਜ਼ ਨਾਲ ਅਬਨੇਰ ਦੀ ਕਬਰ ਉੱਤੇ ਰੋਇਆ ਅਤੇ ਲੋਕ ਵੀ ਰੋਏ।
И погребаха Авенира в Хеврон; и царят плака с висок глас над Авенировия гроб; също и всичките люде плакаха.
33 ੩੩ ਰਾਜਾ ਨੇ ਅਬਨੇਰ ਲਈ ਵਿਰਲਾਪ ਕੀਤਾ ਅਤੇ ਆਖਿਆ, ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮਰਿਆ?
И царят плака над Авенира, и каза: - Трябваше ли Авенир да умре, както умира безумен?
34 ੩੪ ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਤੂੰ ਤਾਂ ਇਸ ਤਰ੍ਹਾਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ਤਦ ਉਹ ਦੇ ਉੱਤੇ ਸਭ ਲੋਕ ਹੋਰ ਰੋਏ।
Ръцете ти не бяха вързани, Нито нозете ти турнати в окови; Както пада човек пред тези, които вършат неправда, Така падна ти. И всичките люде плакаха над него.
35 ੩੫ ਤਾਂ ਸਭ ਲੋਕ ਉੱਥੋਂ ਆਏ ਤੇ ਦਿਨ ਰਹਿੰਦਿਆਂ ਦਾਊਦ ਨੂੰ ਕੁਝ ਖੁਵਾਉਣ ਲੱਗੇ। ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਜੇਕਰ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਖਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ ਕਰੇ!
Сетне дойдоха всичките люде, за да предумат Давида да яде хляб, докато беше още видело; но Давид се закле, казвайки: Така да ми направи Бог, да! и повече да притури, ако вкуся хляб, или какво да било нещо, преди да зайде слънцето.
36 ੩੬ ਸਾਰੇ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਇਹ ਗੱਲ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਰਾਜਾ ਕਰਦਾ ਸੀ, ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ।
И всичките люде се научиха за това, и им стана угодно, както беше угодно на всичките люде и все що правеше царят.
37 ੩੭ ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਇਹ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਰਾਜੇ ਦੀ ਮਰਜ਼ੀ ਨਾਲ ਨਹੀਂ ਮਰਿਆ।
Защото в оня ден, всичките люде и целият Израил познаха, че не беше от царя да бъде убит Авенир Нировият син.
38 ੩੮ ਰਾਜੇ ਨੇ ਆਪਣੇ ਸੇਵਕਾਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਕਿ ਅੱਜ ਦੇ ਦਿਨ ਇੱਕ ਪ੍ਰਧਾਨ ਸਗੋਂ ਇੱਕ ਮਹਾਂ ਪੁਰਸ਼ ਇਸਰਾਏਲ ਦੇ ਵਿੱਚੋਂ ਹਟਾ ਦਿੱਤਾ ਗਿਆ ਹੈ?
И царят каза на слугите си: Не знаете ли, че велик военачалник падна днес в Израил?
39 ੩੯ ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ।
Днес аз съм слаб, ако и да съм помазан за цар; а тия мъже, Саруините синове, са много жестоки за мене. Господ да въздаде на злодееца според злодеянието му.