< 2 ਸਮੂਏਲ 3 >

1 ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੰਮੇ ਸਮੇਂ ਤੱਕ ਯੁੱਧ ਹੁੰਦਾ ਰਿਹਾ, ਪਰ ਦਾਊਦ ਦਿਨੋ ਦਿਨ ਤਕੜਾ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੁੰਦਾ ਗਿਆ।
И бысть брань на много между домом Саулим и между домом Давидовым, и дом Давидов возвышашеся и укрепляшеся, дом же Сауль идяше и изнемогаше.
2 ਫਿਰ ਹਬਰੋਨ ਵਿੱਚ ਦਾਊਦ ਦੇ ਪੁੱਤਰ ਪੈਦਾ ਹੋਏ, ਉਹ ਦਾ ਪਹਿਲੌਠੇ ਪੁੱਤਰ ਅਮਨੋਨ ਸੀ ਜੋ ਯਿਜ਼ਰੇਲਣ ਅਹੀਨੋਅਮ ਦੀ ਕੁੱਖੋਂ ਹੋਇਆ,
И родишася Давиду в Хевроне сынов шесть: и бе первородный ему Амнон от Ахинаамы Иезраилитыни,
3 ਦੂਜੇ ਦਾ ਨਾਮ ਕਿਲਆਬ ਸੀ ਜੋ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਦੀ ਕੁੱਖੋਂ ਪੈਦਾ ਹੋਇਆ ਅਤੇ ਤੀਜਾ ਅਬਸ਼ਾਲੋਮ ਸੀ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਅਕਾਹ ਦੀ ਕੁੱਖੋਂ ਪੈਦਾ ਹੋਇਆ,
и вторый ему сын Далуиа от Авигеи Кармилския, и третий Авессалом сын Маахи дщере Фолми царя Гессирска,
4 ਅਤੇ ਚੌਥੇ ਦਾ ਨਾਮ ਅਦੋਨੀਯਾਹ ਜਿਸ ਨੂੰ ਹੱਗੀਥ ਨੇ ਜਨਮ ਦਿੱਤਾ ਅਤੇ ਪੰਜਵੇ ਦਾ ਨਾਮ ਸ਼ਫ਼ਟਯਾਹ ਸੀ ਜਿਸ ਨੂੰ ਅਬੀਟਾਲ ਨੇ ਜਨਮ ਦਿੱਤਾ
четвертый Адониа сын Аггифы, и пятый Сафатиа от Авиталы,
5 ਅਤੇ ਛੇਵਾਂ ਯਿਥਰਆਮ ਸੀ, ਉਹ ਜੋ ਦਾਊਦ ਦੀ ਪਤਨੀ ਅਗਲਾਹ ਦੀ ਕੁੱਖੋਂ ਪੈਦਾ ਹੋਇਆ ਸੀ। ਦਾਊਦ ਦੇ ਇਹ ਪੁੱਤਰ ਹਬਰੋਨ ਵਿੱਚ ਪੈਦਾ ਹੋਏ।
и шестый Иефераам от Еглы жены Давидовы: сии родишася Давиду в Хевроне.
6 ਜਦ ਸ਼ਾਊਲ ਦੇ ਘਰਾਣੇ ਅਤੇ ਦਾਊਦ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਕਿ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਾ ਕੀਤਾ।
И бысть внегда быти брани между домом Саулим и между домом Давидовым, и бяше Авенир держа дом Саулов.
7 ਸ਼ਾਊਲ ਦੀ ਇੱਕ ਰਖ਼ੈਲ ਰਿਜ਼ਪਾਹ ਜੋ ਅੱਯਾਹ ਦੀ ਧੀ ਸੀ, ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਤਾ ਦੀ ਰਖ਼ੈਲ ਨਾਲ ਕਿਉਂ ਸੰਗ ਕੀਤਾ?
И Саулова подложница бе, ейже бе имя Ресфа, дщерь Иоля. И вниде к ней Авенир, и рече Иевосфей сын Сауль ко Авениру: что яко вшел еси к подложнице отца моего?
8 ਅਬਨੇਰ ਈਸ਼ਬੋਸ਼ਥ ਦੀ ਇਸ ਗੱਲ ਦੇ ਕਾਰਨ ਗੁੱਸੇ ਹੋਇਆ ਅਤੇ ਆਖਿਆ, ਕੀ ਮੈਂ ਯਹੂਦਾਹ ਦੇ ਕੁੱਤੇ ਦਾ ਸਿਰ ਹਾਂ? ਮੈਂ ਯਹੂਦਾਹ ਨਾਲ ਵਿਰੋਧ ਕਰ ਕੇ ਅੱਜ ਦੇ ਦਿਨ ਤੱਕ ਤੇਰੇ ਪਿਤਾ ਸ਼ਾਊਲ ਦੇ ਘਰਾਣੇ ਉੱਤੇ ਅਤੇ ਉਹ ਦੇ ਭਰਾਵਾਂ ਉੱਤੇ ਅਤੇ ਉਹ ਦੇ ਮਿੱਤਰਾਂ ਉੱਤੇ ਕਿਰਪਾ ਕਰਦਾ ਰਿਹਾ ਹਾਂ ਅਤੇ ਮੈਂ ਤੈਨੂੰ ਦਾਊਦ ਦੇ ਹੱਥ ਨਹੀਂ ਸੌਂਪਿਆ, ਪਰ ਤੂੰ ਅੱਜ ਇਸ ਇਸਤਰੀ ਦੇ ਕਾਰਨ ਮੇਰੇ ਉੱਤੇ ਦੋਸ਼ ਲਗਾਉਂਦਾ ਹੈਂ?
И разгневася зело Авенир о словеси сем на Иевосфеа и рече ему Авенир: еда песия глава есмь аз? Сотворих днесь милость дому Саула отца твоего и братии и знаемым, и не отступих в дом Давидов, и ищеши на мне ты о неправде жены днесь?
9 ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੇਰੇ ਮੈਂ ਉਸੇ ਤਰ੍ਹਾਂ ਨਾਲ ਕੰਮ ਨਾ ਕਰਾਂ, ਜਿਵੇਂ ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ।
Сия да сотворит Бог Авениру и сия да приложит ему, зане якоже клятся Господь Давиду, тако сотворю ему в сей день,
10 ੧੦ ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਤੇ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸਥਿਰ ਕਰ ਦੇਵਾਂ!
еже отяти царство от дому Сауля и воздвигнути престол Давидов во Израили и во Иуде от Дана даже до Вирсавии.
11 ੧੧ ਤਦ ਉਹ ਅਬਨੇਰ ਦੇ ਸਾਹਮਣੇ ਫਿਰ ਕੁਝ ਉੱਤਰ ਨਾ ਦੇ ਸਕਿਆ, ਕਿਉਂ ਜੋ ਉਹ ਉਸ ਤੋਂ ਡਰ ਗਿਆ ਸੀ।
И не возможе ктому Иевосфей отвещати Авениру словесе от боязни, яже к нему.
12 ੧੨ ਇਸ ਲਈ ਅਬਨੇਰ ਨੇ ਦਾਊਦ ਕੋਲ ਦੂਤ ਭੇਜੇ ਅਤੇ ਆਖਿਆ, ਦੇਸ਼ ਕਿਹ ਦਾ ਹੈ? ਤੁਸੀਂ ਮੇਰੇ ਨਾਲ ਵਾਇਦਾ ਕਰੋ ਅਤੇ ਵੇਖੋ, ਮੈਂ ਤੁਹਾਡੀ ਸਹਾਇਤਾ ਕਰਾਂਗਾ ਜੋ ਸਾਰੇ ਇਸਰਾਏਲ ਦੇ ਮਨਾਂ ਨੂੰ ਤੁਹਾਡੀ ਵੱਲ ਕਰ ਦੇਵਾਂ।
И посла Авенир к Давиду послы в Фелам, идеже бе, абие, глаголя: положи завет твой со мною, и се, рука моя с тобою, еже возвратити ми к тебе весь дом Израилев.
13 ੧੩ ਤਦ ਦਾਊਦ ਬੋਲਿਆ, ਚੰਗੀ ਗੱਲ, ਮੈਂ ਤੇਰੇ ਨਾਲ ਬਚਨ ਕਰਾਂਗਾ, ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਕਿ ਜਿਸ ਵੇਲੇ ਤੂੰ ਮੈਨੂੰ ਮਿਲਣ ਲਈ ਆਵੇਂ ਅਤੇ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਨਾ ਲਿਆਵੇਂ ਤਾਂ ਤੂੰ ਮੇਰਾ ਮੂੰਹ ਕਦੇ ਨਾ ਵੇਖੇਂਗਾ।
И рече Давид: добре, аз положу с тобою завет, токмо словесе единаго прошу у тебе, глаголя: не имаши видети лица моего, аще не приведеши Мелхолы дщере Саули, приходящу ти видети лице мое.
14 ੧੪ ਫਿਰ ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਦੂਤਾਂ ਦੇ ਰਾਹੀਂ ਸੁਨੇਹਾ ਭੇਜਿਆ, ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇ।
И посла Давид ко Иевосфею сыну Саулю вестники, глаголя: отдаждь мне жену мою Мелхолу, юже взях за сто необрезаний иноплеменничих.
15 ੧੫ ਤਦ ਈਸ਼ਬੋਸ਼ਥ ਨੇ ਲੋਕ ਭੇਜੇ ਅਤੇ ਉਸ ਇਸਤਰੀ ਨੂੰ ਉਸ ਦੇ ਪਤੀ ਲੈਸ਼ ਦੇ ਪੁੱਤਰ ਫ਼ਲਟੀਏਲ ਕੋਲੋਂ ਖੋਹ ਲਿਆ।
И посла Иевосфей, и взят ю от мужа ея от Фалтиила сына Селлимова.
16 ੧੬ ਤਦ ਉਸ ਦਾ ਪਤੀ ਉਸ ਇਸਤਰੀ ਦੇ ਨਾਲ ਤੁਰਿਆ ਉਸ ਦੇ ਪਿੱਛੇ ਬਹੁਰੀਮ ਸ਼ਹਿਰ ਤੱਕ ਰੋਂਦਾ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾ, ਮੁੜ ਜਾ! ਤਦ ਉਹ ਮੁੜ ਗਿਆ।
И идяше муж ея с нею плачася даже до Варакима. И рече к нему Авенир: иди, возвратися. И возвратися.
17 ੧੭ ਤਦ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਪਹਿਲਾ ਹੀ ਚਾਹੁੰਦੇ ਸੀ ਕਿ ਦਾਊਦ ਸਾਡਾ ਰਾਜਾ ਬਣੇ,
И рече Авенир к старейшинам Израилевым, глаголя: вчера и третияго дне искасте Давида, да царствует над вами:
18 ੧੮ ਇਸ ਲਈ ਹੁਣ ਤੁਸੀਂ ਅਜਿਹਾ ਹੀ ਕਰੋਂ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਹੈ ਕਿ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ।
и ныне сотворите, якоже Господь глагола о Давиде, глаголя: рукою раба Моего Давида спасу люди Моя Израиля от руки иноплеменничи и от руки всех врагов их.
19 ੧੯ ਤਦ ਅਬਨੇਰ ਨੇ ਬਿਨਯਾਮੀਨ ਨੂੰ ਵੀ ਇਹ ਗੱਲ ਸੁਣਾਈ ਤਾਂ ਫਿਰ ਅਬਨੇਰ ਹਬਰੋਨ ਨੂੰ ਗਿਆ ਤਾਂ ਕਿ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਲੱਗਿਆ ਸੀ ਉਹ ਸਭ ਕੁਝ ਦਾਊਦ ਨੂੰ ਸੁਣਾਵੇ।
И глагола Авенир во ушы Вениамину: и иде Авенир глаголати во ушы Давидовы в Хеврон вся, елика угодна беша пред очима Израилевыма и пред очима всего дому Вениаминя.
20 ੨੦ ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਤੇ ਉਹ ਦੇ ਨਾਲ ਦੇ ਲੋਕਾਂ ਦੀ ਦਾਵਤ ਕੀਤੀ।
И прииде Авенир к Давиду в Хеврон, и с ним двадесять мужей. И сотвори Давид пир Авениру и мужем его иже с ним.
21 ੨੧ ਅਬਨੇਰ ਨੇ ਦਾਊਦ ਨੂੰ ਆਖਿਆ, ਹੁਣ ਮੈਂ ਉੱਠ ਕੇ ਜਾਂਵਾਂਗਾ ਅਤੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਰਾਜਾ ਦੇ ਕੋਲ ਇਕੱਠਿਆਂ ਕਰਾਂਗਾ ਜੋ ਓਹ ਤੁਹਾਡੇ ਨਾਲ ਵਾਇਦਾ ਕਰਨ ਅਤੇ ਜਿੱਥੇ ਤੁਹਾਡਾ ਜੀਅ ਕਰੇ ਉੱਥੇ ਹੀ ਤੁਸੀਂ ਰਾਜ ਕਰੋ। ਦਾਊਦ ਨੇ ਅਬਨੇਰ ਨੂੰ ਵਿਦਾ ਕੀਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
И рече Авенир к Давиду: востану ныне и пойду и соберу к господину моему царю всего Израиля, и положу с ним завет, и царствовати имаши всеми, ихже желает душа твоя. И посла Давид Авенира, и иде с миром.
22 ੨੨ ਵੇਖੋ, ਉਸ ਵੇਲੇ ਦਾਊਦ ਦੇ ਸੇਵਕਾਂ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਆਏ। ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੂੰ ਤੋਰ ਦਿੱਤਾ ਸੀ। ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
И се, отроцы Давидовы и Иоав идяху от исхода и корысть многу несяху с собою, и Авенир уже не бе с Давидом в Хевроне, яко отслан бяше, и отиде с миром.
23 ੨੩ ਜਦ ਯੋਆਬ ਅਤੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤਰ ਅਬਨੇਰ ਰਾਜਾ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
Иоав же и все воинство его прииде: и возвестиша Иоаву, глаголюще: прихождаше Авенир сын Ниров к Давиду, и отсла его, и отиде с миром.
24 ੨੪ ਸੋ ਯੋਆਬ ਰਾਜਾ ਦੇ ਕੋਲ ਆ ਕੇ ਬੋਲਿਆ, ਇਹ ਤੂੰ ਕੀ ਕੀਤਾ? ਵੇਖ ਅਬਨੇਰ ਤੇਰੇ ਕੋਲ ਆਇਆ ਸੋ ਤੂੰ ਉਹ ਨੂੰ ਕਿਉਂ ਵਿਦਾ ਕੀਤਾ ਅਤੇ ਉਹ ਚੱਲਿਆ ਗਿਆ।
И вниде Иоав к царю и рече: что сие сотворил еси? Се, прихождаше Авенир к тебе, и почто отпустил еси его, и отиде с миром?
25 ੨੫ ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ ਉਹ ਜੋ ਤੇਰੇ ਨਾਲ ਧੋਖਾ ਕਰਨ ਨੂੰ ਅਤੇ ਤੇਰੇ ਆਉਣ ਜਾਣ ਅਤੇ ਤੇਰੇ ਸਾਰੇ ਕੰਮਾਂ ਦਾ ਭੇਦ ਲੈਣ ਆਇਆ ਸੀ।
Или не веси злобы Авенира сына Нирова, яко слукавствовати к тебе прииде, и уразумети исход твой и вход твой, и уведати вся елика твориши ты?
26 ੨੬ ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ।
И возвратися Иоав от Давида, и посла послы вслед Авенира, и возвратиша его от кладязя Сеирамска: Давид же не ведяше.
27 ੨੭ ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ।
И возврати Авенира в Хеврон, и соврати его Иоав на страну от врат глаголати к нему лукавно: и удари его в лядвия, и умре в крови Асаила брата Иоавля.
28 ੨੮ ਇਹ ਦੇ ਪਿੱਛੋਂ ਜਦ ਦਾਊਦ ਨੇ ਸੁਣਿਆ ਤਾਂ ਉਹ ਬੋਲਿਆ, ਮੈਂ ਆਪਣੇ ਰਾਜ ਸਮੇਤ ਯਹੋਵਾਹ ਦੇ ਅੱਗੇ ਨੇਰ ਦੇ ਪੁੱਤਰ ਅਬਨੇਰ ਦੇ ਖੂਨ ਤੋਂ ਨਿਰਦੋਸ਼ ਹਾਂ।
И услыша Давид по сих и рече: чист есмь аз и царство мое от Господа и отныне и до века от крове Авенира сына Нирова:
29 ੨੯ ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!
да снидет на главу Иоавлю и на весь дом отца его, и да не оскудеет от дому Иоавля изливаяй семя, и прокаженный, и держайся жезла, и падаяй оружием, и умаленный хлебами.
30 ੩੦ ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਕਿਉਂ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਦੀ ਲੜਾਈ ਦੇ ਵਿੱਚ ਮਾਰ ਸੁੱਟਿਆ ਸੀ।
Иоав же и Авесса брат его наблюдаху Авенира, понеже уби Асаила брата их в Гаваоне на брани.
31 ੩੧ ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ।
И рече Давид ко Иоаву и ко всем людем его: раздерите ризы вашя и препояшитеся вретищы, и рыдайте о Авенире. Сам же царь Давид идяше вслед одра.
32 ੩੨ ਸੋ ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾ ਦਿੱਤਾ ਅਤੇ ਰਾਜਾ ਉੱਚੀ ਅਵਾਜ਼ ਨਾਲ ਅਬਨੇਰ ਦੀ ਕਬਰ ਉੱਤੇ ਰੋਇਆ ਅਤੇ ਲੋਕ ਵੀ ਰੋਏ।
И погребоша Авенира в Хевроне. И воздвиже царь глас свой и плакася над гробом его, и вси людие плакаша о Авенире.
33 ੩੩ ਰਾਜਾ ਨੇ ਅਬਨੇਰ ਲਈ ਵਿਰਲਾਪ ਕੀਤਾ ਅਤੇ ਆਖਿਆ, ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮਰਿਆ?
И плакася царь над Авениром и рече: еда смертию Навала умре Авенир?
34 ੩੪ ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਤੂੰ ਤਾਂ ਇਸ ਤਰ੍ਹਾਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ਤਦ ਉਹ ਦੇ ਉੱਤੇ ਸਭ ਲੋਕ ਹੋਰ ਰੋਏ।
Руце твои не связаны, нозе твои не во оковах: не приступил еси якоже Навал, пред сынми неправды пал еси. И собрашася вси людие плакатися его,
35 ੩੫ ਤਾਂ ਸਭ ਲੋਕ ਉੱਥੋਂ ਆਏ ਤੇ ਦਿਨ ਰਹਿੰਦਿਆਂ ਦਾਊਦ ਨੂੰ ਕੁਝ ਖੁਵਾਉਣ ਲੱਗੇ। ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਜੇਕਰ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਖਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ ਕਰੇ!
и приидоша вси людие предложити Давиду ясти хлебы еще сущу дни. И клятся Давид, глаголя: сия да сотворит ми Бог и сия да приложит, яко аще не зайдет солнце, не имам вкусити хлеба ни иного чего.
36 ੩੬ ਸਾਰੇ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਇਹ ਗੱਲ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਰਾਜਾ ਕਰਦਾ ਸੀ, ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ।
И познаша вси людие, и угодна быша пред ними вся, елика сотвори царь пред людьми.
37 ੩੭ ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਇਹ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਰਾਜੇ ਦੀ ਮਰਜ਼ੀ ਨਾਲ ਨਹੀਂ ਮਰਿਆ।
И разумеша вси людие и весь Израиль в той день, яко не бысть от царя убийства Авениру сыну Нирову.
38 ੩੮ ਰਾਜੇ ਨੇ ਆਪਣੇ ਸੇਵਕਾਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਕਿ ਅੱਜ ਦੇ ਦਿਨ ਇੱਕ ਪ੍ਰਧਾਨ ਸਗੋਂ ਇੱਕ ਮਹਾਂ ਪੁਰਸ਼ ਇਸਰਾਏਲ ਦੇ ਵਿੱਚੋਂ ਹਟਾ ਦਿੱਤਾ ਗਿਆ ਹੈ?
И рече царь отроком своим: не весте ли, яко властелин велик паде в сей день во Израили?
39 ੩੯ ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ।
И яко аз есмь ближний днесь и возставлен в царя? Мужие же сии сынове Саруины жесточайшии мене суть: да воздаст Господь творящему лукавная по злобе его.

< 2 ਸਮੂਏਲ 3 >