< 2 ਸਮੂਏਲ 4 >
1 ੧ ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ।
೧ಅಬ್ನೇರನು ಹೆಬ್ರೋನಿನಲ್ಲಿ ಸತ್ತನೆಂಬ ವರ್ತಮಾನವು ಸೌಲನ ಮಗನಾದ ಈಷ್ಬೋಶೆತನಿಗೆ ಮುಟ್ಟಿದಾಗ ಅವನ ಕೈಗಳು ಜೋಲುಬಿದ್ದವು. ಇಸ್ರಾಯೇಲರೆಲ್ಲರು ಕಳವಳಗೊಂಡರು.
2 ੨ ਸ਼ਾਊਲ ਦੇ ਪੁੱਤਰ ਦੇ ਦੋ ਮਨੁੱਖ ਸਨ ਜੋ ਟੋਲੀਆਂ ਦੇ ਪ੍ਰਧਾਨ ਸਨ, ਇੱਕ ਦਾ ਨਾਮ ਬਆਨਾਹ ਅਤੇ ਦੂਜੇ ਦਾ ਨਾਮ ਰੇਕਾਬ ਸੀ, ਇਹ ਦੋਵੇਂ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ।
೨ಸೌಲನ ಮಗನಿಗೆ ಬಾಣ, ರೇಕಾಬ ಎಂಬ ಇಬ್ಬರು ಸೇನಾಧಿಪತಿಗಳಿದ್ದರು. ಅವರು ಬೆನ್ಯಾಮೀನ್ ಕುಲದ ಬೇರೋತಿನವನಾದ ರಿಮ್ಮೋನನ ಮಕ್ಕಳು. ಬೇರೋತ ಎಂಬುದು ಬೆನ್ಯಾಮೀನ್ಯರಿಗೆ ಸೇರಿದ ಗ್ರಾಮ.
3 ੩ ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਅਤੇ ਅੱਜ ਤੱਕ ਉਹ ਉੱਥੋਂ ਦੇ ਪਰਦੇਸੀ ਹਨ।
೩ಆದರೆ ಬೇರೋತ್ಯರು ಗಿತ್ತಯಿಮಿಗೆ ಓಡಿಹೋಗಿ, ಇಂದಿನ ವರೆಗೂ ಅಲ್ಲೇ ಪ್ರವಾಸಿಗಳಾಗಿದ್ದಾರೆ.
4 ੪ ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ।
೪ಸೌಲನ ಮಗನಾದ ಯೋನಾತಾನನಿಗೆ ಮೆಫೀಬೋಶೆತನೆಂಬ ಒಬ್ಬ ಕುಂಟ ಮಗನಿದ್ದನು. ಅವನು ಕುಂಟನಾಗಿದ್ದು ಹೇಗೆಂದರೆ, ಸೌಲಯೋನಾತಾನರು ಸತ್ತರೆಂಬ ವರ್ತಮಾನವು ಇಜ್ರೇಲಿನಿಂದ ಬಂದಾಗ, ಐದು ವರ್ಷದವನಾಗಿದ್ದ ಅವನನ್ನು ಅವನ ದಾದಿಯು ತೆಗೆದುಕೊಂಡು ಅವಸರದಿಂದ ಓಡಿಹೋಗುವಾಗ ಅವನು ಬಿದ್ದು ಕುಂಟನಾದನು.
5 ੫ ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।
೫ಈಷ್ಬೋಶೆತನು ಮಧ್ಯಾಹ್ನದ ಬಿಸಿಲು ಹೊತ್ತಿನಲ್ಲಿ ಮನೆಯೊಳಗೆ ಮಲಗಿರುವಾಗ ಬೇರೋತಿನ ರಿಮ್ಮೋನನ ಮಕ್ಕಳಾದ ರೇಕಾಬ್, ಬಾಣ ಎಂಬುವರು ಅವನ ಮನೆಯ ಬಳಿಗೆ ಬಂದರು.
6 ੬ ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਆ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ।
೬ಆಗ ಬಾಗಿಲು ಕಾಯುವವಳು ಗೋದಿ ಕೇರುತ್ತಿದ್ದು ಹಾಗೆಯೇ ತೂಕಡಿಸಿ ನಿದ್ದೆಮಾಡುತ್ತಿರುವುದನ್ನು ಬಾಣ ಮತ್ತು ರೇಕಾಬರು ಕಂಡು ರಹಸ್ಯವಾಗಿ ಒಳಗೆ ಜಾರಿಕೊಂಡರು.
7 ੭ ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ।
೭ಅವರು ಒಳಕೋಣೆಯಲ್ಲಿ ಮಂಚದ ಮೇಲೆ ಮಲಗಿದ್ದ ಅರಸನನ್ನು ಹೊಡೆದು, ಕೊಂದುಹಾಕಿ, ತಲೆಯನ್ನು ಕತ್ತರಿಸಿ, ಅದನ್ನು ತೆಗೆದುಕೊಂಡು, ರಾತ್ರಿಯೆಲ್ಲಾ ಅರಾಬಾ ತಗ್ಗಿನಲ್ಲಿ ಪ್ರಯಾಣಮಾಡಿ,
8 ੮ ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ।
೮ಹೆಬ್ರೋನಿನಲ್ಲಿದ್ದ ಅರಸನಾದ ದಾವೀದನ ಬಳಿಗೆ ಬಂದು, ಆ ತಲೆಯನ್ನು ಅವನಿಗೆ ತೋರಿಸಿ, “ಇಗೋ ನಿನ್ನ ಜೀವತೆಗೆಯಬೇಕೆಂದಿದ್ದ ನಿನ್ನ ಶತ್ರುವಾದ ಸೌಲನ ಮಗ ಈಷ್ಬೋಶೆತನ ತಲೆ. ಅರಸನಾದ ನಮ್ಮ ಒಡೆಯನಿಗಾಗಿ ಸೌಲನಿಗೂ ಅವನ ಸಂತಾನಕ್ಕೂ ಯೆಹೋವನು ಈ ಹೊತ್ತು ಮುಯ್ಯಿ ತೀರಿಸಿದ್ದಾನೆ” ಅಂದನು.
9 ੯ ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।
೯ದಾವೀದನು ಬೇರೋತಿನ ರಿಮ್ಮೋನನ ಮಕ್ಕಳಾದ ರೇಕಾಬ್, ಬಾಣರಿಗೆ,
10 ੧੦ ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ।
೧೦“ಸೌಲನ ಮರಣವಾರ್ತೆಯನ್ನು ತಿಳಿಸುವುದು ಶುಭಕರವೆಂದು ಭಾವಿಸಿ ಬಂದು, ನನಗೆ ಹೇಳಿದವನನ್ನು ಹಿಡಿದು ಅವನಿಗೆ ಚಿಕ್ಲಗಿನಲ್ಲಿ ಮರಣದಂಡನೆಯೆಂಬ ಬಹುಮಾನವನ್ನು ಸಲ್ಲಿಸಿದೆನಲ್ಲವೋ?
11 ੧੧ ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ?
೧೧ಮಹಾ ದುಷ್ಟರಾದ ನೀವು ನೀತಿವಂತನ ಮನೆಯೊಳಗೆ ನುಗ್ಗಿ, ಅವನನ್ನು ಅವನ ಮಂಚದ ಮೇಲೆಯೇ ಕೊಂದು ಹಾಕಿದ ಮೇಲೆ, ಆ ರಕ್ತಾಪರಾಧಕ್ಕಾಗಿ ನಿಮಗೆ ಮುಯ್ಯಿ ತೀರಿಸುವುದು ಎಷ್ಟೋ ಅಗತ್ಯವಾಗಿದೆ. ನನ್ನ ಪ್ರಾಣವನ್ನು ಎಲ್ಲಾ ಇಕ್ಕಟ್ಟುಗಳಿಂದ ಬಿಡಿಸಿದ ಯೆಹೋವನಾಣೆ, ನಿಮ್ಮನ್ನು ಭೂಲೋಕದಿಂದ ತೆಗೆದು ಬಿಡುವೆನು” ಎಂದು ಹೇಳಿ,
12 ੧੨ ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।
೧೨ತನ್ನ ಆಳುಗಳಿಗೆ ಆಜ್ಞಾಪಿಸಲು ಅವರು ಇವರನ್ನು ಕೊಂದು, ಕೈಕಾಲುಗಳನ್ನು ಕತ್ತರಿಸಿ, ಶವಗಳನ್ನು ಹೆಬ್ರೋನಿನ ಕೆರೆಯ ಬಳಿಯಲ್ಲಿ ನೇತುಹಾಕಿದರು. ಈಷ್ಬೋಶೆತನ ತಲೆಯನ್ನು ಹೆಬ್ರೋನಿನಲ್ಲಿದ್ದ ಅಬ್ನೇರನ ಸಮಾಧಿಯಲ್ಲಿ ಹೂಳಿಟ್ಟರು.