< 2 ਸਮੂਏਲ 5 >

1 ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ।
וַיָּבֹאוּ כׇּל־שִׁבְטֵי יִשְׂרָאֵל אֶל־דָּוִד חֶבְרוֹנָה וַיֹּאמְרוּ לֵאמֹר הִנְנוּ עַצְמְךָ וּֽבְשָׂרְךָ אֲנָֽחְנוּ׃
2 ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
גַּם־אֶתְמוֹל גַּם־שִׁלְשׁוֹם בִּֽהְיוֹת שָׁאוּל מֶלֶךְ עָלֵינוּ אַתָּה (הייתה מוציא) [הָיִיתָ הַמּוֹצִיא] וְהַמֵּבִי אֶת־יִשְׂרָאֵל וַיֹּאמֶר יְהֹוָה לְךָ אַתָּה תִרְעֶה אֶת־עַמִּי אֶת־יִשְׂרָאֵל וְאַתָּה תִּהְיֶה לְנָגִיד עַל־יִשְׂרָאֵֽל׃
3 ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ।
וַיָּבֹאוּ כׇּל־זִקְנֵי יִשְׂרָאֵל אֶל־הַמֶּלֶךְ חֶבְרוֹנָה וַיִּכְרֹת לָהֶם הַמֶּלֶךְ דָּוִד בְּרִית בְּחֶבְרוֹן לִפְנֵי יְהֹוָה וַיִּמְשְׁחוּ אֶת־דָּוִד לְמֶלֶךְ עַל־יִשְׂרָאֵֽל׃
4 ਜਿਸ ਵੇਲੇ ਦਾਊਦ ਰਾਜ ਕਰਨ ਲੱਗਾ ਤਦ ਉਸ ਦੀ ਉਮਰ ਤੀਹ ਸਾਲ ਸੀ ਅਤੇ ਉਸ ਨੇ ਚਾਲ੍ਹੀ ਸਾਲ ਰਾਜ ਕੀਤਾ।
בֶּן־שְׁלֹשִׁים שָׁנָה דָּוִד בְּמׇלְכוֹ אַרְבָּעִים שָׁנָה מָלָֽךְ׃
5 ਉਸ ਨੇ ਸੱਤ ਸਾਲ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਤੇ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
בְּחֶבְרוֹן מָלַךְ עַל־יְהוּדָה שֶׁבַע שָׁנִים וְשִׁשָּׁה חֳדָשִׁים וּבִירוּשָׁלַ͏ִם מָלַךְ שְׁלֹשִׁים וְשָׁלֹשׁ שָׁנָה עַל כׇּל־יִשְׂרָאֵל וִיהוּדָֽה׃
6 ਫਿਰ ਰਾਜਾ ਆਪਣਿਆਂ ਸੈਨਿਕਾਂ ਨਾਲ ਯਰੂਸ਼ਲਮ ਨੂੰ ਯਬੂਸੀਆਂ ਦੇ ਕੋਲ ਗਿਆ ਜੋ ਉਸ ਦੇਸ਼ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ, ਤੂੰ ਇੱਥੇ ਨਾ ਵੜੇਂਗਾ ਪਰੰਤੂ ਅੰਨ੍ਹੇ ਅਤੇ ਲੰਗੜੇ ਤੈਨੂੰ ਰੋਕਣਗੇ ਕਿਉਂ ਜੋ ਉਨ੍ਹਾਂ ਨੇ ਸਮਝਿਆ ਕਿ ਦਾਊਦ ਐਥੇ ਨਹੀਂ ਵੜ ਸਕੇਗਾ,
וַיֵּלֶךְ הַמֶּלֶךְ וַֽאֲנָשָׁיו יְרוּשָׁלַ͏ִם אֶל־הַיְבֻסִי יוֹשֵׁב הָאָרֶץ וַיֹּאמֶר לְדָוִד לֵאמֹר לֹא־תָבוֹא הֵנָּה כִּי אִם־הֱסִֽירְךָ הַעִוְרִים וְהַפִּסְחִים לֵאמֹר לֹא־יָבוֹא דָוִד הֵֽנָּה׃
7 ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਹੀ ਦਾਊਦ ਦਾ ਸ਼ਹਿਰ ਬਣਿਆ।
וַיִּלְכֹּד דָּוִד אֵת מְצֻדַת צִיּוֹן הִיא עִיר דָּוִֽד׃
8 ਉਸ ਦਿਨ ਦਾਊਦ ਨੇ ਆਖਿਆ, ਜਿਹੜਾ ਕੋਈ ਯਬੂਸੀਆਂ ਨੂੰ ਮਾਰਨਾ ਚਾਹੇ ਉਹ ਪਰਨਾਲੇ ਵਿੱਚੋਂ ਦੀ ਲੰਘੇ ਅਤੇ ਅੰਨ੍ਹੇ ਅਤੇ ਲੰਗੜੇ ਜਿਹਨਾਂ ਨੂੰ ਦਾਊਦ ਨਫ਼ਰਤ ਕਰਦਾ ਹੈ ਉਹਨਾਂ ਨੂੰ ਮਾਰਨ। ਇਸੇ ਲਈ ਇਹ ਕਹਾਉਤ ਚੱਲ ਪਈ ਕਿ ਅੰਨ੍ਹੇ ਅਤੇ ਲੰਗੜੇ ਰਾਜ ਮਹਿਲ ਵਿੱਚ ਨਹੀਂ ਵੜ ਸਕਦੇ।
וַיֹּאמֶר דָּוִד בַּיּוֹם הַהוּא כׇּל־מַכֵּה יְבֻסִי וְיִגַּע בַּצִּנּוֹר וְאֶת־הַפִּסְחִים וְאֶת־הַעִוְרִים (שנאו) [שְׂנוּאֵי] נֶפֶשׁ דָּוִד עַל־כֵּן יֹֽאמְרוּ עִוֵּר וּפִסֵּחַ לֹא יָבוֹא אֶל־הַבָּֽיִת׃
9 ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ ਅਤੇ ਉਸ ਨੇ ਉਹ ਦਾ ਨਾਮ ਦਾਊਦ ਦਾ ਸ਼ਹਿਰ ਰੱਖਿਆ ਅਤੇ ਦਾਊਦ ਨੇ ਆਲੇ-ਦੁਆਲੇ ਅਤੇ ਮਿੱਲੋ ਤੋਂ ਲੈ ਕੇ ਉਸ ਦੇ ਅੰਦਰ ਸ਼ਹਿਰਪਨਾਹ ਬਣਾਈ।
וַיֵּשֶׁב דָּוִד בַּמְּצֻדָה וַיִּקְרָא־לָהּ עִיר דָּוִד וַיִּבֶן דָּוִד סָבִיב מִן־הַמִּלּוֹא וָבָֽיְתָה׃
10 ੧੦ ਦਾਊਦ ਬਹੁਤ ਵੱਧਦਾ ਗਿਆ ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।
וַיֵּלֶךְ דָּוִד הָלוֹךְ וְגָדוֹל וַיהֹוָה אֱלֹהֵי צְבָאוֹת עִמּֽוֹ׃
11 ੧੧ ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ।
וַיִּשְׁלַח חִירָם מֶלֶךְ־צֹר מַלְאָכִים אֶל־דָּוִד וַעֲצֵי אֲרָזִים וְחָרָשֵׁי עֵץ וְחָרָשֵׁי אֶבֶן קִיר וַיִּבְנוּ־בַיִת לְדָוִֽד׃
12 ੧੨ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ।
וַיֵּדַע דָּוִד כִּֽי־הֱכִינוֹ יְהֹוָה לְמֶלֶךְ עַל־יִשְׂרָאֵל וְכִי נִשֵּׂא מַמְלַכְתּוֹ בַּעֲבוּר עַמּוֹ יִשְׂרָאֵֽל׃
13 ੧੩ ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਵੀ ਰਖ਼ੈਲਾਂ ਰੱਖੀਆਂ ਅਤੇ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਦਾਊਦ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
וַיִּקַּח דָּוִד עוֹד פִּֽלַגְשִׁים וְנָשִׁים מִירוּשָׁלַ͏ִם אַחֲרֵי בֹּאוֹ מֵחֶבְרוֹן וַיִּוָּלְדוּ עוֹד לְדָוִד בָּנִים וּבָנֽוֹת׃
14 ੧੪ ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਅਤੇ ਸੁਲੇਮਾਨ,
וְאֵלֶּה שְׁמוֹת הַיִּלֹּדִים לוֹ בִּירוּשָׁלָ͏ִם שַׁמּוּעַ וְשׁוֹבָב וְנָתָן וּשְׁלֹמֹֽה׃
15 ੧੫ ਯਿਬਹਾਰ, ਅਲੀਸ਼ੂਆ, ਨਫ਼ਗ, ਅਤੇ ਯਾਫ਼ੀਆ
וְיִבְחָר וֶאֱלִישׁוּעַ וְנֶפֶג וְיָפִֽיעַ׃
16 ੧੬ ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ।
וֶאֱלִישָׁמָע וְאֶלְיָדָע וֶאֱלִיפָֽלֶט׃
17 ੧੭ ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ। ਦਾਊਦ ਨੇ ਇਹ ਸੁਣਿਆ ਇਸ ਲਈ ਉਹ ਗੜ੍ਹ ਵਿੱਚ ਚਲਾ ਗਿਆ।
וַיִּשְׁמְעוּ פְלִשְׁתִּים כִּֽי־מָשְׁחוּ אֶת־דָּוִד לְמֶלֶךְ עַל־יִשְׂרָאֵל וַיַּעֲלוּ כׇל־פְּלִשְׁתִּים לְבַקֵּשׁ אֶת־דָּוִד וַיִּשְׁמַע דָּוִד וַיֵּרֶד אֶל־הַמְּצוּדָֽה׃
18 ੧੮ ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ।
וּפְלִשְׁתִּים בָּאוּ וַיִּנָּטְשׁוּ בְּעֵמֶק רְפָאִֽים׃
19 ੧੯ ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਫ਼ਲਿਸਤੀਆਂ ਨੂੰ ਤੇਰੇ ਅਧੀਨ ਕਰ ਦਿਆਂਗਾ।
וַיִּשְׁאַל דָּוִד בַּֽיהֹוָה לֵאמֹר הַאֶֽעֱלֶה אֶל־פְּלִשְׁתִּים הֲתִתְּנֵם בְּיָדִי וַיֹּאמֶר יְהֹוָה אֶל־דָּוִד עֲלֵה כִּֽי־נָתֹן אֶתֵּן אֶת־הַפְּלִשְׁתִּים בְּיָדֶֽךָ׃
20 ੨੦ ਇਸ ਲਈ ਦਾਊਦ ਬਆਲ-ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।
וַיָּבֹא דָוִד בְּבַֽעַל־פְּרָצִים וַיַּכֵּם שָׁם דָּוִד וַיֹּאמֶר פָּרַץ יְהֹוָה אֶת־אֹיְבַי לְפָנַי כְּפֶרֶץ מָיִם עַל־כֵּן קָרָא שֵֽׁם־הַמָּקוֹם הַהוּא בַּעַל פְּרָצִֽים׃
21 ੨੧ ਉਨ੍ਹਾਂ ਨੇ ਆਪਣੀਆਂ ਮੂਰਤਾਂ ਨੂੰ ਉੱਥੇ ਛੱਡਿਆ, ਸੋ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਚੁੱਕ ਲਿਆ।
וַיַּעַזְבוּ שָׁם אֶת־עֲצַבֵּיהֶם וַיִּשָּׂאֵם דָּוִד וַאֲנָשָֽׁיו׃
22 ੨੨ ਫ਼ਲਿਸਤੀ ਫੇਰ ਮੁੜ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ।
וַיֹּסִפוּ עוֹד פְּלִשְׁתִּים לַעֲלוֹת וַיִּנָּטְשׁוּ בְּעֵמֶק רְפָאִֽים׃
23 ੨੩ ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਮੰਗੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਪਿੱਛੇ ਦੀ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰ,
וַיִּשְׁאַל דָּוִד בַּיהֹוָה וַיֹּאמֶר לֹא תַעֲלֶה הָסֵב אֶל־אַחֲרֵיהֶם וּבָאתָ לָהֶם מִמּוּל בְּכָאִֽים׃
24 ੨੪ ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰੇਗਾ।
וִיהִי (בשמעך) [כְּֽשׇׁמְעֲךָ] אֶת־קוֹל צְעָדָה בְּרָאשֵׁי הַבְּכָאִים אָז תֶּחֱרָץ כִּי אָז יָצָא יְהֹוָה לְפָנֶיךָ לְהַכּוֹת בְּמַחֲנֵה פְלִשְׁתִּֽים׃
25 ੨੫ ਇਸ ਲਈ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ, ਦਾਊਦ ਨੇ ਉਸੇ ਤਰ੍ਹਾਂ ਹੀ ਕੀਤਾ, ਅਤੇ ਫ਼ਲਿਸਤੀਆਂ ਨੂੰ ਗਬਾ ਤੋਂ ਲੈ ਕੇ ਗਜ਼ਰ ਵਿੱਚ ਪਹੁੰਚਣ ਤੱਕ ਮਾਰਿਆ।
וַיַּעַשׂ דָּוִד כֵּן כַּאֲשֶׁר צִוָּהוּ יְהֹוָה וַיַּךְ אֶת־פְּלִשְׁתִּים מִגֶּבַע עַד־בֹּאֲךָ גָֽזֶר׃

< 2 ਸਮੂਏਲ 5 >