< 2 ਸਮੂਏਲ 6 >
1 ੧ ਫਿਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ, ਤੀਹ ਹਜ਼ਾਰ ਜੁਆਨਾਂ ਨੂੰ ਇਕੱਠਿਆਂ ਕੀਤਾ।
達味又調集了以色列所有的精兵,共三萬人。
2 ੨ ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ।
達味和他身邊所有的人,起身到猶大巴阿拉去,要從那裏將天主的約櫃運上來。這約櫃名叫「坐於革魯賓上的萬軍的上主。」
3 ੩ ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ।
人遂將天主的約櫃,從丘陵上的阿彼納達布家裏抬出,放在一輛新車上,阿彼納達布的兩個兒子,烏匝和阿希約駕駛新車。
4 ੪ ਉਹ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਪਰਬਤ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ-ਨਾਲ ਗਏ। ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।
烏匝走在天主約櫃的後面,阿希約走在前面。
5 ੫ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ।
達味和以色列全家在上主面前興高彩烈地舞蹈作樂,彈琴、擊弦、敲鼓、搖鈴、擊鈸。
6 ੬ ਜਦ ਉਹ ਨਾਕੋਨ ਦੇ ਪਿੜ ਕੋਲ ਪਹੁੰਚੇ, ਤਦ ਊਜ਼ਾਹ ਨੇ ਹੱਥ ਵਧਾ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ੍ਹ ਕੇ ਸੰਭਾਲਿਆ।
當他們來到納貢的禾場時,因為牛幾乎使天主的約櫃傾倒,烏匝便伸手扶住。
7 ੭ ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।
為了他一時的冒失,上主就向烏匝發怒,將他擊殺,他更死在天主的約櫃旁。
8 ੮ ਦਾਊਦ ਦੁਖੀ ਹੋ ਗਿਆ, ਕਿਉਂ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਜੋ ਅੱਜ ਤੱਕ ਪ੍ਰਸਿੱਧ ਹੈ।
達味因為上主擊殺了烏匝,很覺悲傷,於是那地方名叫培勒茲烏匝,直到今日。
9 ੯ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
那天,達味對上主害了怕,心想:「上主的約櫃如何能進入我那裏﹖」
10 ੧੦ ਸੋ ਦਾਊਦ ਦਾ ਜੀਅ ਨਾ ਕੀਤਾ ਜੋ ਯਹੋਵਾਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ, ਤਦ ਦਾਊਦ ਉਹ ਨੂੰ ਇੱਕ ਪਾਸੇ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਲੈ ਗਿਆ।
因此,達味不願上主的約櫃遷入達味城自己那裏,卻運往加特人敖貝得厄東家中。
11 ੧੧ ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ। ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।
上主的約櫃在加特人敖貝得厄東家中,存放了三個月,上主祝福了敖貝得厄東和他的全家。
12 ੧੨ ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ।
有人告訴達味,上主為了天主的約櫃祝福了敖貝得厄東的家,和他所有的一切。達味就去將天主的約櫃,由貝得厄東家興高彩烈地抬上達味城來。
13 ੧੩ ਅਤੇ ਜਦ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਦਮ ਤੁਰੇ ਤਾਂ ਦਾਊਦ ਨੇ ਬਲ਼ਦ ਅਤੇ ਪਲਿਆ ਹੋਇਆ ਵੱਛਾ ਭੇਟ ਕਰ ਕੇ ਚੜ੍ਹਾਇਆ।
每當抬上主約櫃的人走六步,他就祭獻一頭牛和一隻肥羊。
14 ੧੪ ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
同時達味束著細麻的「厄弗得,」在上主面前盡力跳舞。
15 ੧੫ ਇਸ ਤਰ੍ਹਾਂ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਚੁੱਕ ਕੇ ਲੈ ਆਏ।
這樣,達味與以色列全家大聲歡呼,吹起號筒,將上主的約櫃迎上來。
16 ੧੬ ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
當上主的約櫃進入達味城時,撒烏耳的女兒米加耳,由窗內窺看,見達味王在上主面前跳躍舞蹈,心中就輕視他。
17 ੧੭ ਇਸ ਤਰ੍ਹਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਉਸ ਤੰਬੂ ਦੇ ਵਿਚਕਾਰ, ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਰੱਖ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।
他們將上主的約櫃抬來,安置在預備好的地方,停在達味為約櫃建立的帳幕中央;達味給上主奉獻了全燔祭與和平祭。
18 ੧੮ ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ।
達味獻完了全燔祭與和平祭後,以萬軍上主的名祝福了百姓。
19 ੧੯ ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।
以後,分給所有百姓,全以色列民眾,不論男女,每人一塊餅,一塊肉,一塊葡萄乾餅。然後百姓各自回了本家。
20 ੨੦ ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੌਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ।
達味回來祝福本家時,撒烏耳的女兒米加耳出來迎接達味說:「以色列的君王今天多麼榮耀! 他今天在臣僕的婢女前赤身露體,活像一個赤身露體的小丑。」
21 ੨੧ ਦਾਊਦ ਨੇ ਮੀਕਲ ਨੂੰ ਆਖਿਆ, ਇਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਤਾ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ, ਇਸ ਲਈ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ
達味回答米加耳說:「在廢棄你父他全家,而選拔了我的上主面前,在派我為上主百姓以色列首領的上主面前,我甘願舞蹈,
22 ੨੨ ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ।
甘願加倍卑賤我自己! 我在你眼中被視為卑賤,但在你所說的婢女們前,我必受到尊敬。」
23 ੨੩ ਇਸ ਕਾਰਨ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੱਕ ਕੋਈ ਬੱਚਾ ਨਾ ਜੰਮਿਆ।
從此撒烏耳的女兒米加耳,到死再沒有生育。