< 2 ਸਮੂਏਲ 6 >

1 ਫਿਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ, ਤੀਹ ਹਜ਼ਾਰ ਜੁਆਨਾਂ ਨੂੰ ਇਕੱਠਿਆਂ ਕੀਤਾ।
ויסף עוד דוד את כל בחור בישראל שלשים אלף
2 ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ।
ויקם וילך דוד וכל העם אשר אתו מבעלי יהודה--להעלות משם את ארון האלהים אשר נקרא שם שם יהוה צבאות ישב הכרבים עליו
3 ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ।
וירכבו את ארון האלהים אל עגלה חדשה וישאהו מבית אבינדב אשר בגבעה ועזא ואחיו בני אבינדב נהגים את העגלה חדשה
4 ਉਹ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਪਰਬਤ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ-ਨਾਲ ਗਏ। ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।
וישאהו מבית אבינדב אשר בגבעה עם ארון האלהים ואחיו הלך לפני הארון
5 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ।
ודוד וכל בית ישראל משחקים לפני יהוה בכל עצי ברושים ובכנרות ובנבלים ובתפים ובמנענעים ובצלצלים
6 ਜਦ ਉਹ ਨਾਕੋਨ ਦੇ ਪਿੜ ਕੋਲ ਪਹੁੰਚੇ, ਤਦ ਊਜ਼ਾਹ ਨੇ ਹੱਥ ਵਧਾ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ੍ਹ ਕੇ ਸੰਭਾਲਿਆ।
ויבאו עד גרן נכון וישלח עזה אל ארון האלהים ויאחז בו--כי שמטו הבקר
7 ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।
ויחר אף יהוה בעזה ויכהו שם האלהים על השל וימת שם עם ארון האלהים
8 ਦਾਊਦ ਦੁਖੀ ਹੋ ਗਿਆ, ਕਿਉਂ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਜੋ ਅੱਜ ਤੱਕ ਪ੍ਰਸਿੱਧ ਹੈ।
ויחר לדוד על אשר פרץ יהוה פרץ בעזה ויקרא למקום ההוא פרץ עזה עד היום הזה
9 ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
וירא דוד את יהוה ביום ההוא ויאמר איך יבוא אלי ארון יהוה
10 ੧੦ ਸੋ ਦਾਊਦ ਦਾ ਜੀਅ ਨਾ ਕੀਤਾ ਜੋ ਯਹੋਵਾਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ, ਤਦ ਦਾਊਦ ਉਹ ਨੂੰ ਇੱਕ ਪਾਸੇ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਲੈ ਗਿਆ।
ולא אבה דוד להסיר אליו את ארון יהוה--על עיר דוד ויטהו דוד בית עבד אדם הגתי
11 ੧੧ ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ। ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।
וישב ארון יהוה בית עבד אדם הגתי--שלשה חדשים ויברך יהוה את עבד אדם ואת כל ביתו
12 ੧੨ ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ।
ויגד למלך דוד לאמר ברך יהוה את בית עבד אדם ואת כל אשר לו בעבור ארון האלהים וילך דוד ויעל את ארון האלהים מבית עבד אדם עיר דוד--בשמחה
13 ੧੩ ਅਤੇ ਜਦ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਦਮ ਤੁਰੇ ਤਾਂ ਦਾਊਦ ਨੇ ਬਲ਼ਦ ਅਤੇ ਪਲਿਆ ਹੋਇਆ ਵੱਛਾ ਭੇਟ ਕਰ ਕੇ ਚੜ੍ਹਾਇਆ।
ויהי כי צעדו נשאי ארון יהוה--ששה צעדים ויזבח שור ומריא
14 ੧੪ ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
ודוד מכרכר בכל עז לפני יהוה ודוד חגור אפוד בד
15 ੧੫ ਇਸ ਤਰ੍ਹਾਂ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਚੁੱਕ ਕੇ ਲੈ ਆਏ।
ודוד וכל בית ישראל מעלים את ארון יהוה בתרועה ובקול שופר
16 ੧੬ ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
והיה ארון יהוה בא עיר דוד ומיכל בת שאול נשקפה בעד החלון ותרא את המלך דוד מפזז ומכרכר לפני יהוה ותבז לו בלבה
17 ੧੭ ਇਸ ਤਰ੍ਹਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਉਸ ਤੰਬੂ ਦੇ ਵਿਚਕਾਰ, ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਰੱਖ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।
ויבאו את ארון יהוה ויצגו אתו במקומו בתוך האהל אשר נטה לו דוד ויעל דוד עלות לפני יהוה ושלמים
18 ੧੮ ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ।
ויכל דוד מהעלות העולה והשלמים ויברך את העם בשם יהוה צבאות
19 ੧੯ ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।
ויחלק לכל העם לכל המון ישראל למאיש ועד אשה לאיש חלת לחם אחת ואשפר אחד ואשישה אחת וילך כל העם איש לביתו
20 ੨੦ ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੌਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ।
וישב דוד לברך את ביתו ותצא מיכל בת שאול לקראת דוד ותאמר מה נכבד היום מלך ישראל אשר נגלה היום לעיני אמהות עבדיו כהגלות נגלות אחד הרקים
21 ੨੧ ਦਾਊਦ ਨੇ ਮੀਕਲ ਨੂੰ ਆਖਿਆ, ਇਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਤਾ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ, ਇਸ ਲਈ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ
ויאמר דוד אל מיכל לפני יהוה אשר בחר בי מאביך ומכל ביתו לצות אתי נגיד על עם יהוה על ישראל ושחקתי לפני יהוה
22 ੨੨ ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ।
ונקלתי עוד מזאת והייתי שפל בעיני ועם האמהות אשר אמרת עמם אכבדה
23 ੨੩ ਇਸ ਕਾਰਨ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੱਕ ਕੋਈ ਬੱਚਾ ਨਾ ਜੰਮਿਆ।
ולמיכל בת שאול לא היה לה ילד--עד יום מותה

< 2 ਸਮੂਏਲ 6 >